ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼
ਚੰਡੀਗੜ੍ਹ, 23 ਜੁਲਾਈ 2026 ਸੂਬੇ ਦੇ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਮੁੱਦਿਆਂ ਨੂੰ ਹੱਲ ਕਰਨ ਲਈ ਪੰਜਾਬ ਦੇ ਵਿੱਤ ਮੰਤਰੀ ਅਤੇ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਹਰਪਾਲ ਸਿੰਘ ਚੀਮਾ ਨੇ ਅੱਜ ਸਿੱਖਿਆ ਵਿਭਾਗ ਦੀਆਂ ਪੰਜ ਯੂਨੀਅਨਾਂ, ਦੋ ਆਂਗਣਵਾੜੀ ਯੂਨੀਅਨਾਂ ਅਤੇ ਇੱਕ ਆਊਟਸੋਰਸਡ ਮੁਲਾਜ਼ਮ ਯੂਨੀਅਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗਾਂ ਕੀਤੀਆਂ।
ਇਨ੍ਹਾਂ ਸੈਸ਼ਨਾਂ ਦੌਰਾਨ ਵਿੱਤ ਮੰਤਰੀ ਨੇ ਸਮਾਜਿਕ ਸੁਰੱਖਿਆ ਵਿਭਾਗ ਨੂੰ ਸਪੱਸ਼ਟ ਨਿਰਦੇਸ਼ ਜਾਰੀ ਕੀਤੇ ਕਿ ਉਹ ਤਨਖਾਹ ਦੇਣ ਵਾਲੇ ਬੈਂਕਾਂ ਨਾਲ ਤਾਲਮੇਲ ਕਰਕੇ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ। ਇਹ ਵਿਸਤ੍ਰਿਤ ਮੀਟਿੰਗਾਂ ਸੂਬਾ ਸਰਕਾਰ ਦੀ ਆਪਣੇ ਮੁਲਾਜ਼ਮਾਂ ਨਾਲ ਸਿੱਧੇ ਤੌਰ 'ਤੇ ਜੁੜਨ ਅਤੇ ਉਨ੍ਹਾਂ ਦੀਆਂ ਪ੍ਰਸ਼ਾਸਨਿਕ ਅਤੇ ਵਿੱਤੀ ਸ਼ਿਕਾਇਤਾਂ ਦੇ ਜਲਦੀ ਤੇ ਸੁਖਾਵੇਂ ਹੱਲ ਲੱਭਣ ਦੀ ਸਮਰਪਣ ਭਾਵਨਾ ਨੂੰ ਉਜਾਗਰ ਕਰਦੀਆਂ ਹਨ।
ਇਨ੍ਹਾਂ ਸਾਰਥਕ ਮੀਟਿੰਗਾਂ ਦੌਰਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਯੂਨੀਅਨ ਆਗੂਆਂ ਵੱਲੋਂ ਉਠਾਈਆਂ ਗਈਆਂ ਵੱਖ-ਵੱਖ ਚਿੰਤਾਵਾਂ ਨੂੰ ਹਮਦਰਦੀ ਨਾਲ ਸੁਣਿਆ ਅਤੇ ਸੂਬ...








