Shadow

Tag: punjabi

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਪ੍ਰਕਾਸ਼ ਉਤਸਵ ਤੋਂ ਪਹਿਲਾਂ ਜਲੰਧਰ ’ਚ ਸਤਿਗੁਰੂ ਕਬੀਰ ਚੌਕ ਦਾ ਉਦਘਾਟਨ

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਪ੍ਰਕਾਸ਼ ਉਤਸਵ ਤੋਂ ਪਹਿਲਾਂ ਜਲੰਧਰ ’ਚ ਸਤਿਗੁਰੂ ਕਬੀਰ ਚੌਕ ਦਾ ਉਦਘਾਟਨ

local news
ਜਲੰਧਰ, 26 ਜੂਨ: ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ ਸਤਿਗੁਰੂ ਕਬੀਰ ਜੀ ਦੇ 628ਵੇਂ ਪ੍ਰਕਾਸ਼ ਉਤਸਵ ਸਮਾਗਮਾਂ ਤੋਂ ਪਹਿਲਾਂ ਨਕੋਦਰ ਰੋਡ 'ਤੇ ਸਤਿਗੁਰੂ ਕਬੀਰ ਚੌਕ ਦਾ ਨਵੀਨੀਕਰਨ ਉਪਰੰਤ ਉਦਘਾਟਨ ਕੀਤਾ ਗਿਆ। ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਨੇ ਪੰਜਾਬ ਸਰਕਾਰ ਦੀ ਇਤਿਹਾਸਕ ਅਤੇ ਧਾਰਮਿਕ ਸ਼ਖਸੀਅਤਾਂ ਦਾ ਸਨਮਾਨ ਕਰਨ ਪ੍ਰਤੀ ਵਚਨਬੱਧਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੱਭਿਆਚਾਰਕ ਸਥਾਨਾਂ ਨੂੰ ਬਿਹਤਰ ਬਣਾਉਣ ਲਈ ਸਰਗਰਮੀ ਨਾਲ ਕੰਮ ਕੀਤਾ ਹੈ। ਉਨ੍ਹਾਂ ਯਾਦ ਦਿਵਾਇਆ ਕਿ ਇਸ ਸਾਲ ਦੀ ਸ਼ੁਰੂਆਤ ਵਿੱਚ ਸਤਿਗੁਰੂ ਰਵਿਦਾਸ ਜੀ ਨੂੰ ਸਮਰਪਿਤ ਚੌਕ ਦਾ ਉਦਘਾਟਨ ਉਨ੍ਹਾਂ ਦੇ ਪ੍ਰਕਾਸ਼ ਉਤਸਵ ਦੌਰਾਨ ਕੀਤਾ ਗਿਆ ਸੀ। ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਸਤਿਗੁਰੂ ਕਬੀਰ ਜੀ ਦੇ ਪ੍ਰਕਾਸ਼ ਉਤਸਵ ਦੇ ਸ਼ੁਭ ਮੌਕੇ 'ਤੇ ਮੁੱਖ ਮੰਤਰੀ ਸ੍ਰ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 29 ਜੂਨ ਦੀ ਸ਼ਾਮ ਨੂੰ ਵਿਸ਼ਾਲ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਹ ਸਮਾਗਮ ਭਾਰਗਵ...
ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਰਜਿਸਟਰਾਰ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਰਜਿਸਟਰਾਰ ਕਾਬੂ

Crime
ਚੰਡੀਗੜ੍ਹ, 26 ਜੂਨ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਨਿਖਿਲ ਗਰਗ, ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ, ਜਗਰਾਉਂ, ਜ਼ਿਲ੍ਹਾ ਲੁਧਿਆਣਾ, ਜਿਸ ਕੋਲ ਦੋਰਾਹਾ ਦਫ਼ਤਰ ਦਾ ਵਾਧੂ ਚਾਰਜ ਵੀ ਹੈ, ਨੂੰ ਪਟਿਆਲਾ ਸਥਿਤ ਉਸ ਦੀ ਰਿਹਾਇਸ਼ 'ਤੇ 1,00,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਇੱਕ ਸਹਿਕਾਰੀ ਸਭਾ ਦੇ ਮੈਨੇਜਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਕਤ ਮੁਲਜ਼ਮ ਨੇ ਦੋਰਾਹਾ ਵਿਖੇ ਉਸਦੀ ਬਦਲੀ ਦੀ ਅਰਜ਼ੀ ਦੀ ਸਿਫ਼ਾਰਸ਼ ਕਰਨ ਬਦਲੇ ਉਸ ਤੋਂ 5 ਲੱਖ ਰੁਪਏ ਦੀ ਰਿਸ਼ਵਤ ਮੰਗੀ ਸੀ। ਰਿਸ਼ਵਤ ਦੀ ਰਕਮ ਪ੍ਰਾਪਤ ਕਰਨ ਤੋਂ ਬਾਅਦ ਮੁਲਜ਼ਮ ਨਿਖਿਲ ਗਰਗ ਨੇ ਸ਼ਿਕਾਇਤਕਰਤਾ ਦੀ ਬਦਲੀ ਸਬੰਧੀ ਸਹਿਕਾਰੀ ਸਭਾ ਦੋਰਾਹਾ ਦੀ ਪ੍ਰੋਸੀਡਿੰਗ ਬੁੱਕ ਅੱਜ ਦੀ ਐਂਟਰੀ ਵਿੱਚ ਪਿਛਲੀ ਤਰੀਕ ਦੇ ਦਸਤਖਤ ਕਰ ਦਿੱਤੇ।...
ਯੁੱਧ ਨਸ਼ਿਆਂ ਵਿਰੁੱਧ: ਨਸ਼ਾ ਅਤੇ ਗੈਂਗਸਟਰ ਮੁਕਤ ਪੰਜਾਬ ਲਈ ਮਾਨ ਸਰਕਾਰ ਦੀ ਇਤਿਹਾਸਕ ਜੰਗ ਲਗਾਤਾਰ ਜਾਰੀ, ਹੁਣ ਤੱਕ 5091 ਮਾਮਲੇ ਦਰਜ, 7105 ਨਸ਼ਾ ਤਸਕਰ ਗ੍ਰਿਫਤਾਰ: ਕੁਲਦੀਪ ਧਾਲੀਵਾਲ

ਯੁੱਧ ਨਸ਼ਿਆਂ ਵਿਰੁੱਧ: ਨਸ਼ਾ ਅਤੇ ਗੈਂਗਸਟਰ ਮੁਕਤ ਪੰਜਾਬ ਲਈ ਮਾਨ ਸਰਕਾਰ ਦੀ ਇਤਿਹਾਸਕ ਜੰਗ ਲਗਾਤਾਰ ਜਾਰੀ, ਹੁਣ ਤੱਕ 5091 ਮਾਮਲੇ ਦਰਜ, 7105 ਨਸ਼ਾ ਤਸਕਰ ਗ੍ਰਿਫਤਾਰ: ਕੁਲਦੀਪ ਧਾਲੀਵਾਲ

Politics
ਚੰਡੀਗੜ੍ਹ, 26 ਜੂਨ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਅਤੇ ਗੈਂਗਸਟਰ ਮੁਕਤ ਬਣਾਉਣ ਲਈ ਕੀਤੇ ਜਾ ਰਹੇ ਇਤਿਹਾਸਕ ਕਾਰਜਾਂ ਦਾ ਵੇਰਵਾ ਸਾਂਝਾ ਕੀਤਾ। ਧਾਲੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪਿਛਲੇ ਸਾਢੇ ਚਾਰ ਸਾਲਾਂ ਤੋਂ ਪੰਜਾਬ ਦੀ ਧਰਤੀ ਤੋਂ ਇਨ੍ਹਾਂ ਦੋ ਵੱਡੀਆਂ ਸਮਾਜਿਕ ਬੁਰਾਈਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਨਿਰੰਤਰ ਇੱਕ ਵੱਡੀ ਜੰਗ ਲੜ ਰਹੀ ਹੈ। ਸ਼ੁੱਕਰਵਾਰ ਨੂੰ ਪਾਰਟੀ ਦਫਤਰ ਵਿਖੇ ਇਕ ਪ੍ਰੈਸ ਕਾਨਫਰੰਸ ਦੌਰਾਨ ਮੀਡੀਆ ਨੂੰ ਸੰਬੋਧਨ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਜਦੋਂ ਤੱਕ ਪੰਜਾਬ ਵਿੱਚੋਂ ਨਸ਼ਾ ਪੂਰੀ ਤਰ੍ਹਾਂ ਖ਼ਤਮ ਨਹੀਂ ਹੋ ਜਾਂਦਾ ਅਤੇ ਇੱਕ-ਇੱਕ ਗੈਂਗਸਟਰ ਸਲਾਖਾਂ ਦੇ ਪਿੱਛੇ ਨਹੀਂ ਚਲਾ ਜਾਂਦਾ, ਉਦੋਂ ਤੱਕ ਮਾਨ ਸਰਕਾਰ ਦੀ ਇਹ ਜੰਗ ਜਾਰੀ ਰਹੇਗੀ। ਧਾਲੀਵਾਲ ਨੇ ਕਿਹਾ ਕਿ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਬੇਮਿਸਾਲ ਸਫਲਤਾ ਹਾਸਲ ਕੀਤੀ ਹੈ। 1 ਮਾਰਚ 2025 ਤੋਂ 25 ਜੂਨ 2026 ਤੱਕ ਪੁਲਿਸ ਨੇ ਕੁੱ...
ਐੱਸਆਈਆਰ ਦੌਰਾਨ ਭਾਜਪਾ ‘ਆਪ’ ਸਮਰਥਕਾਂ ਦੀਆਂ ਵੋਟਾਂ ਕੱਟਣ ਦੀ ਕੋਸ਼ਿਸ਼ ਕਰ ਸਕਦੀ ਹੈ, ਹਰ ਵਲੰਟੀਅਰ ਸੁਚੇਤ ਰਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਐੱਸਆਈਆਰ ਦੌਰਾਨ ਭਾਜਪਾ ‘ਆਪ’ ਸਮਰਥਕਾਂ ਦੀਆਂ ਵੋਟਾਂ ਕੱਟਣ ਦੀ ਕੋਸ਼ਿਸ਼ ਕਰ ਸਕਦੀ ਹੈ, ਹਰ ਵਲੰਟੀਅਰ ਸੁਚੇਤ ਰਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Politics
ਸੰਗਰੂਰ 26 ਜੂਨ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ ('ਆਪ') ਦੇ ਵਲੰਟੀਅਰਾਂ ਨੂੰ ਵੋਟਰ ਸੂਚੀਆਂ ਦੀ ਵਿਸ਼ੇਸ਼ ਇੰਟੈਂਸਿਵ ਰਿਵੀਜ਼ਨ (ਐੱਸਆਈਆਰ) ਦੌਰਾਨ ਚੌਕਸ ਰਹਿਣ ਦਾ ਸੱਦਾ ਦਿੱਤਾ ਅਤੇ ਕਿਹਾ ਕਿ ਭਾਜਪਾ ਆਗਾਮੀ ਚੋਣਾਂ ਦੇ ਨਤੀਜਿਆਂ ਨੂੰ ਪ੍ਰਭਾਵਿਤ ਕਰਨ ਲਈ 'ਆਪ' ਸਮਰਥਕਾਂ ਦੀਆਂ ਵੋਟਾਂ ਕੱਟਣ ਦੀ ਕੋਸ਼ਿਸ਼ ਕਰ ਸਕਦੀ ਹੈ। ਮੁੱਖ ਮੰਤਰੀ ਨੇ 'ਆਪ' ਸਰਕਾਰ ਦੀਆਂ ਲੋਕ-ਪੱਖੀ ਪਹਿਲਕਦਮੀਆਂ 'ਤੇ ਵੀ ਚਾਨਣਾ ਪਾਇਆ ਅਤੇ ਦਾਅਵਾ ਕੀਤਾ ਕਿ ਇਨ੍ਹਾਂ ਕਦਮਾਂ ਨਾਲ ਸੂਬੇ ਭਰ ਦੇ ਲੋਕਾਂ ਦੇ ਜੀਵਨ ਵਿੱਚ ਵੱਡਾ ਸੁਧਾਰ ਹੋਇਆ ਹੈ। ਉਨ੍ਹਾਂ ਨੇ ਪਾਰਟੀ ਕਾਰਕਰਤਾਵਾਂ ਨੂੰ ਹੇਠਲੇ ਪੱਧਰ 'ਤੇ ਸੰਗਠਨ ਨੂੰ ਮਜ਼ਬੂਤ ਕਰਨ ਦੀ ਅਪੀਲ ਕੀਤੀ ਅਤੇ ਭਰੋਸਾ ਪ੍ਰਗਟਾਇਆ ਕਿ 'ਆਪ' 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਭਾਰੀ ਬਹੁਮਤ ਨਾਲ ਦੁਬਾਰਾ ਸੱਤਾ ਵਿੱਚ ਆਵੇਗੀ। ਇਸ ਮੀਟਿੰਗ ਦੇ ਕੁਝ ਅੰਸ਼ ਸਾਂਝੇ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਕਸ 'ਤੇ ਲਿਖਿਆ “ਅੱਜ ਸੰਗਰੂਰ ਵਿਖੇ ਸਾਡੀ ਪਾਰਟੀ ਦੀ ਰੀੜ੍ਹ ਦੀ ਹੱਡੀ, ਸਾਡੇ ਸਮਰਪਿਤ ਵਲੰਟੀਅਰਾਂ ਨਾਲ ਮੁਲਾਕਾਤ ਕੀਤੀ।...
ਸੂਬੇ ਭਰ ਵਿੱਚ ਚਲਾਈ ਗਈ ਮੁਹਿੰਮ ਦੌਰਾਨ 39,872 ਚਲਾਨ ਕੀਤੇ, 412 ਵਾਹਨ ਜ਼ਬਤ ਕੀਤੇ ਅਤੇ 2600 ਤੋਂ ਵੱਧ ਅਣਅਧਿਕਾਰਤ ਉਪਕਰਨ ਹਟਾਏ

ਸੂਬੇ ਭਰ ਵਿੱਚ ਚਲਾਈ ਗਈ ਮੁਹਿੰਮ ਦੌਰਾਨ 39,872 ਚਲਾਨ ਕੀਤੇ, 412 ਵਾਹਨ ਜ਼ਬਤ ਕੀਤੇ ਅਤੇ 2600 ਤੋਂ ਵੱਧ ਅਣਅਧਿਕਾਰਤ ਉਪਕਰਨ ਹਟਾਏ

hot news
ਚੰਡੀਗੜ੍ਹ, 26 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਵਿੱਢੀ ਗਈ ਸਖ਼ਤ ਮੁਹਿੰਮ ਤਹਿਤ, ਪੰਜਾਬ ਪੁਲਿਸ ਨੇ ਵਾਹਨਾਂ 'ਤੇ ਗੈਰ-ਕਾਨੂੰਨੀ ਹੂਟਰਾਂ, ਸਾਈਰਨਾਂ, ਫਲੈਸ਼ਰਾਂ ਅਤੇ ਬਲੈਕ ਫਿਲਮਾਂ ਦੀ ਅਣਅਧਿਕਾਰਤ ਵਰਤੋਂ ਵਿਰੁੱਧ 15 ਦਿਨਾਂ ਦੀ ਵਿਸ਼ੇਸ਼ ਰਾਜ ਵਿਆਪੀ ਮੁਹਿੰਮ ਚਲਾਈ, ਜਿਸ ਦੌਰਾਨ ਸੂਬੇ ਭਰ ਵਿੱਚ 1.80 ਲੱਖ ਤੋਂ ਵੱਧ ਵਾਹਨਾਂ ਦੀ ਚੈਕਿੰਗ ਕੀਤੀ ਗਈ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਚਲਾਈ ਗਈ ਇਸ ਮੁਹਿੰਮ ਦਾ ਮੁੱਖ ਉਦੇਸ਼ ਉਨ੍ਹਾਂ ਨਿੱਜੀ ਵਾਹਨਾਂ 'ਤੇ ਸੀ ਜੋ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ, ਆਪਣੀ ਪਛਾਣ ਛੁਪਾਉਣ ਅਤੇ ਗੈਰ-ਕਾਨੂੰਨੀ ਪ੍ਰਭਾਵ ਪਾਉਣ ਲਈ ਸਿਗਨਲ ਵਾਲੇ ਉਪਕਰਨਾਂ ਜਾਂ ਕਾਲੇ ਸ਼ੀਸ਼ਿਆਂ ਦੀ ਵਰਤੋਂ ਕਰ ਰਹੇ ਸਨ। ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀ.ਜੀ.ਪੀ.) ਲਾਅ ਐਂਡ ਆਰਡਰ ਪ੍ਰਵੀਨ ਸਿਨਹਾ ਨੇ ਮੁਹਿੰਮ ਦੇ ਵੇਰਵੇ ਸਾਂਝੇ ਕਰਦਿਆਂ ਸਪੱਸ਼ਟ ਕੀਤਾ ਕਿ ਹੂਟਰ, ਸਾਈਰਨ ਅਤੇ ਫਲੈਸ਼ਰ ਸਿਰਫ ਐਮਰਜੈਂਸੀ ਵਾਹਨਾਂ...
ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ 3 ਮਹੀਨੇ ਦੇ ਰਾਸ਼ਨ ਲਈ ਇੱਕੋ ਪਰਚੀ ਅਤੇ ਬਹੁ-ਭਾਸ਼ਾਈ ਲੈਣ-ਦੇਣ ਦੀਆਂ ਰਸੀਦਾਂ ਜਾਰੀ ਕਰਨ ਦੀ ਵਕਾਲਤ

ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ 3 ਮਹੀਨੇ ਦੇ ਰਾਸ਼ਨ ਲਈ ਇੱਕੋ ਪਰਚੀ ਅਤੇ ਬਹੁ-ਭਾਸ਼ਾਈ ਲੈਣ-ਦੇਣ ਦੀਆਂ ਰਸੀਦਾਂ ਜਾਰੀ ਕਰਨ ਦੀ ਵਕਾਲਤ

hot news
ਚੰਡੀਗੜ੍ਹ, 26 ਜੂਨ: ਪੰਜਾਬ ਸਟੇਟ ਫੂਡ ਕਮਿਸ਼ਨ ਨੇ ਅੱਜ ਇੱਥੇ ਹੋਈ ਇੱਕ ਮੀਟਿੰਗ ਦੌਰਾਨ ਰਾਸ਼ਨ ਵੰਡ ਪ੍ਰਣਾਲੀ ਨੂੰ ਹੋਰ ਸੁਖਾਲਾ ਬਣਾਉਣ ਲਈ ਲੰਮੀ ਵਿਚਾਰ-ਚਰਚਾ ਕੀਤੀ। ਮੈਂਬਰਾਂ ਵਿਜੇ ਦੱਤ ਅਤੇ ਚੇਤਨ ਪ੍ਰਕਾਸ਼ ਧਾਲੀਵਾਲ ਵੱਲੋਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਨੂੰ ਜਾਣੂੰ ਕਰਵਾਇਆ ਗਿਆ ਕਿ ਵੱਖ-ਵੱਖ ਜ਼ਿਲ੍ਹਿਆਂ ਦੇ ਦੌਰੇ ਦੌਰਾਨ ਡਿਪੂ ਹੋਲਡਰਾਂ ਨੇ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਹੈ ਕਿ ਸੂਬਾ ਸਰਕਾਰ ਲਾਭਪਾਤਰੀਆਂ ਨੂੰ ਇੱਕੋ ਵਾਰ ਵਿੱਚ 3 ਮਹੀਨੇ ਦੀ ਕਣਕ ਦੀ ਅਲਾਟਮੈਂਟ ਕਰਦੀ ਹੈ, ਪਰ ਈ-ਪੀਓਐਸ ਮਸ਼ੀਨਾਂ ਰਾਹੀਂ ਹਰੇਕ ਮਹੀਨੇ ਲਈ ਵੱਖਰੀ ਲੈਣ-ਦੇਣ ਦੀ ਸਲਿੱਪ ਪਰਚੀ ਜਾਰੀ ਕਰਨੀ ਪੈਂਦੀ ਹੈ। ਇਸ ਤੋਂ ਇਲਾਵਾ, 'ਮੇਰੀ ਰਸੋਈ' ਸਕੀਮ ਤਹਿਤ ਫੂਡ ਕਿੱਟਾਂ ਦੀ ਵੰਡ ਲਈ ਵੀ ਇੱਕ ਵੱਖਰੀ ਸਲਿੱਪ ਜਾਰੀ ਕੀਤੀ ਜਾਂਦੀ ਹੈ। ਨਤੀਜੇ ਵਜੋਂ, ਹਰੇਕ ਲਾਭਪਾਤਰੀ ਲਈ ਕੁੱਲ ਚਾਰ ਸਲਿੱਪਾਂ ਜਾਰੀ ਹੁੰਦੀਆਂ ਹਨ। ਇਸ ਦਾ ਮਤਲਬ ਹੈ ਕਿ ਤਿੰਨ ਮਹੀਨਿਆਂ ਦੀ ਕਣਕ ਦੀ ਅਲਾਟਮੈਂਟ ਲਈ ਤਿੰਨ ਵੱਖ-ਵੱਖ ਸਲਿੱਪਾਂ ਅਤੇ ਮੇਰੀ ਰਸੋਈ ਸਕੀਮ ਲਈ ਇੱਕ ਸਲਿੱਪ, ਜਿਸ ਕਾਰਨ ਇੱਕੋ ਲਾਭਪਾਤਰੀ ਲਈ 4...
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬਠਿੰਡਾ ਵਿੱਚ ਪੰਜਾਬ ਦੀ ਪਹਿਲੀ ਬਾਇਓ-ਫ਼ਰਟੀਲਾਈਜ਼ਰ ਕੁਆਲਿਟੀ ਕੰਟਰੋਲ ਲੈਬ ਦਾ ਉਦਘਾਟਨ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬਠਿੰਡਾ ਵਿੱਚ ਪੰਜਾਬ ਦੀ ਪਹਿਲੀ ਬਾਇਓ-ਫ਼ਰਟੀਲਾਈਜ਼ਰ ਕੁਆਲਿਟੀ ਕੰਟਰੋਲ ਲੈਬ ਦਾ ਉਦਘਾਟਨ

hot news
ਚੰਡੀਗੜ੍ਹ/ਬਠਿੰਡਾ, 26 ਜੂਨ: ਸੂਬੇ ਵਿੱਚ ਖੇਤੀਬਾੜੀ ਸਬੰਧੀ ਵਸਤਾਂ ਦੀ ਗੁਣਵੱਤਾ ਕੰਟਰੋਲ ਨੂੰ ਯਕੀਨੀ ਬਣਾਉਣ ਅਤੇ ਖੇਤੀਬਾੜੀ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਬਠਿੰਡਾ ਵਿਖੇ ਸੂਬੇ ਦੀ ਪਹਿਲੀ ਬਾਇਓ-ਫ਼ਰਟੀਲਾਈਜ਼ਰ ਕੁਆਲਿਟੀ ਕੰਟਰੋਲ ਲੈਬਾਟਰੀ ਦਾ ਉਦਘਾਟਨ ਕੀਤਾ ਅਤੇ ਡੱਬਵਾਲੀ ਰੋਡ ਸਥਿਤ ਖੇਤੀ ਭਵਨ ਵਿਖੇ ਸੀਡ ਟੈਸਟਿੰਗ ਲੈਬ ਦਾ ਨੀਂਹ ਪੱਥਰ ਰੱਖਿਆ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ 1.5 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਤ ਕੀਤੀ ਗਈ ਇਸ ਬਾਇਓ-ਫ਼ਰਟੀਲਾਈਜ਼ਰ ਲੈਬ ਦੀ ਸਾਲਾਨਾ ਜਾਂਚ ਸਮਰੱਥਾ ਘੱਟੋ-ਘੱਟ 1,000 ਸੈਂਪਲਾਂ ਦੀ ਹੈ। ਇਹ ਲੈਬ ਬਹੁਤ ਮਹੱਤਵਪੂਰਨ ਹੈ ਕਿਉਂਕਿ ਪੰਜਾਬ ਦੇ ਕਿਸਾਨ ਰਸਾਇਣਕ ਖਾਦਾਂ ਨੂੰ ਛੱਡ ਕੇ ਬਾਇਓ-ਫ਼ਰਟੀਲਾਈਜ਼ਰ (ਜੈਵਿਕ ਖਾਦਾਂ) ਵੱਲ ਰੁਖ ਕਰ ਰਹੇ ਹਨ ਅਤੇ ਇਹ ਲੈਬ ਬਾਜ਼ਾਰ ਵਿੱਚ ਉਪਲਬਧ ਉਤਪਾਦਾਂ ਦੀ ਗੁਣਵੱਤਾ ਦਾ ਪਤਾ ਲਗਾਉਣ ਵਿੱਚ ਉਨ੍ਹਾਂ ਦੀ ਮਦਦ ਕਰੇਗੀ। ਉਨ੍ਹਾਂ ਕਿਹਾ ਕਿ 2 ਕਰੋੜ ਰੁਪਏ ਦੀ ਲਾਗਤ ਵਾਲੀ ਸੀਡ ਟੈਸਟਿੰਗ ਲੈਬ ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਪੰਚਾਂ ਦੇ ਮਾਣਭੱਤੇ ਵਧਾਉਣ ਦਾ ਫੈਸਲਾ ਲੋਕਤੰਤਰ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਦਾ ਸਪੱਸ਼ਟ ਸਬੂਤ: ਹਰਭਜਨ ਸਿੰਘ ਈ.ਟੀ.ਓ.

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਪੰਚਾਂ ਦੇ ਮਾਣਭੱਤੇ ਵਧਾਉਣ ਦਾ ਫੈਸਲਾ ਲੋਕਤੰਤਰ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਦਾ ਸਪੱਸ਼ਟ ਸਬੂਤ: ਹਰਭਜਨ ਸਿੰਘ ਈ.ਟੀ.ਓ.

hot news
ਚੰਡੀਗੜ੍ਹ, 26 ਜੂਨ : ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸਰਪੰਚਾਂ ਦਾ ਮਾਸਿਕ ਮਾਣਭੱਤਾ 2,000 ਰੁਪਏ ਤੋਂ ਵਧਾ ਕੇ 10,000 ਰੁਪਏ ਕਰਨ ਦੇ ਇਤਿਹਾਸਕ ਫੈਸਲੇ ਦਾ ਸਵਾਗਤ ਕਰਦਿਆਂ ਇਸਨੂੰ ਪੰਚਾਇਤੀ ਰਾਜ ਸੰਸਥਾਵਾਂ ਨੂੰ ਸਸ਼ਕਤ ਬਣਾਉਣ ਅਤੇ ਪਿੰਡਾਂ ਦੇ ਨੁਮਾਇੰਦਿਆਂ ਦੇ ਵਡਮੁੱਲੇ ਯੋਗਦਾਨ ਨੂੰ ਮਾਨਤਾ ਦੇਣ ਵੱਲ ਮਹੱਤਵਪੂਰਨ ਕਦਮ ਦੱਸਿਆ। ਅੱਜ ਇੱਥੋਂ ਜਾਰੀ ਬਿਆਨ ਵਿੱਚ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਮਾਣਭੱਤੇ ਵਿੱਚ ਪੰਜ ਗੁਣਾ ਵਾਧਾ ਮੁੱਖ ਮੰਤਰੀ ਵੱਲੋਂ ਲੋਕਤੰਤਰ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਦਾ ਸਪੱਸ਼ਟ ਸਬੂਤ ਹੈ। ਉਨ੍ਹਾਂ ਕਿਹਾ ਕਿ ਪਿੰਡ ਪੱਧਰ ’ਤੇ ਚੁਣੇ ਹੋਏ ਨੁਮਾਇੰਦਿਆਂ ਨੂੰ ਉਹ ਸਤਿਕਾਰ ਅਤੇ ਸਮਰਥਨ ਮਿਲਣਾ ਜ਼ਰੂਰੀ ਹੈ ਜਿਸਦੇ ਉਹ ਹੱਕਦਾਰ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਸਰਪੰਚ, ਸਰਕਾਰ ਅਤੇ ਪੇਂਡੂ ਨਾਗਰਿਕਾਂ ਵਿਚਕਾਰ ਸੰਪਰਕ ਦੀ ਪਹਿਲੀ ਕੜੀ ਵਜੋਂ ਕੰਮ ਕਰਦੇ ਹਨ ਅਤੇ ਵਿਕਾਸ ਪਹਿਲਕਦਮੀਆਂ ਨੂੰ ਲਾਗੂ ਕਰਨ, ਸਥਾਨਕ ਮੁੱਦਿਆਂ ਨੂੰ ਹੱਲ ਕਰਨ ਅਤੇ ਜਨਤਕ ਸੇਵਾਵਾਂ ਦੀ ਪ੍ਰਭਾਵੀ ਡਿਲੀਵਰੀ ਨੂੰ ਯਕੀਨੀ ਬਣਾਉਣ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਮਾਣਾ ਵਿੱਚ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ; ਨਸ਼ਿਆਂ ਖ਼ਿਲਾਫ਼ ਖੇਡਾਂ ਨੂੰ ਸਭ ਤੋਂ ਕਾਰਗਰ ਹਥਿਆਰ ਦੱਸਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਮਾਣਾ ਵਿੱਚ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ; ਨਸ਼ਿਆਂ ਖ਼ਿਲਾਫ਼ ਖੇਡਾਂ ਨੂੰ ਸਭ ਤੋਂ ਕਾਰਗਰ ਹਥਿਆਰ ਦੱਸਿਆ

hot news
ਸਮਾਣਾ, 26 ਜੂਨ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਦੂਰ ਕਰਨ ਲਈ ਸੂਬੇ ਭਰ ਵਿੱਚ 3,100 ਸਟੇਡੀਅਮਾਂ ਦਾ ਨਿਰਮਾਣ ਕਰ ਰਹੀ ਹੈ। ਸਮਾਣਾ ਵਿਖੇ ਸਟੇਡੀਅਮ ਦਾ ਨੀਂਹ ਪੱਥਰ ਰੱਖਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਦੀ ਖੇਡਾਂ ਵਿੱਚ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ, ਨਸ਼ਿਆਂ ਦੇ ਖ਼ਾਤਮੇ ਅਤੇ ਖਿਡਾਰੀਆਂ ਨੂੰ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ਲਈ ਤਿਆਰ ਕਰਨ ਵਾਸਤੇ ਖੇਡ ਬੁਨਿਆਦੀ ਢਾਂਚੇ ਵਿੱਚ ਬੇਮਿਸਾਲ ਨਿਵੇਸ਼ ਕਰ ਰਹੀ ਹੈ। ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਇਹ ਸਟੇਡੀਅਮ 10.35 ਕਰੋੜ ਰੁਪਏ ਦੀ ਅਨੁਮਾਨਿਤ ਲਾਗਤ ਨਾਲ ਨੌਂ ਏਕੜ ਪੰਚਾਇਤੀ ਜ਼ਮੀਨ 'ਤੇ ਬਣਾਇਆ ਜਾਵੇਗਾ। ਸਟੇਡੀਅਮ ਵਿੱਚ ਅੱਠ ਲੇਨਾਂ ਵਾਲਾ ਅੰਤਰਰਾਸ਼ਟਰੀ ਪੱਧਰ ਦਾ 400 ਮੀਟਰ ਦਾ ਸਿੰਥੈਟਿਕ ਅਥਲੈਟਿਕਸ ਟਰੈਕ ਹੋਵੇਗਾ। ਇਹ ਟਰੈਕ 100 ਮੀਟਰ, 200 ਮੀਟਰ ਅਤੇ 400 ਮੀਟਰ ਦੀਆਂ ਦੌੜਾਂ ਵਰਗੇ ਅਥਲੈਟਿਕ ਮੁਕਾਬਲਿਆਂ ਦੇ ਨਾਲ-ਨਾਲ ਹੋਰ ਟਰੈਕ ਮੁਕਾਬਲਿਆਂ...
ਪਿੰਡਾਂ ਦਾ ਸਰਬਪੱਖੀ ਵਿਕਾਸ ਹੀ ਪੰਜਾਬ ਨੂੰ ਦੇਸ਼ ਭਰ ਵਿੱਚੋਂ ਨੰਬਰ ਇਕ ਸੂਬਾ ਬਣਾਏਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਿੰਡਾਂ ਦਾ ਸਰਬਪੱਖੀ ਵਿਕਾਸ ਹੀ ਪੰਜਾਬ ਨੂੰ ਦੇਸ਼ ਭਰ ਵਿੱਚੋਂ ਨੰਬਰ ਇਕ ਸੂਬਾ ਬਣਾਏਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

breaking news
ਪਟਿਆਲਾ; 26 ਜੂਨ 2026:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ ਸੰਕੀਰਨ ਸੋਚ ਤੋਂ ਉੱਪਰ ਉੱਠ ਕੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਤਨਦੇਹੀ ਨਾਲ ਕੰਮ ਕਰਨ ਦਾ ਸੱਦਾ ਦਿੱਤਾ। ਇਥੇ 'ਸਰਪੰਚ ਮਿਲਣੀ' ਦੌਰਾਨ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਸਰਪੰਚਾਂ ਨੂੰ 15 ਅਗਸਤ ਤੋਂ 10,000 ਰੁਪਏ ਪ੍ਰਤੀ ਮਹੀਨਾ ਮਾਣਭੱਤਾ ਮਿਲੇਗਾ। ਉਨ੍ਹਾਂ ਨੇ ਸਰਪੰਚਾਂ ਨੂੰ ਜਨਤਕ ਫੰਡਾਂ ਦੀ ਪਾਰਦਰਸ਼ੀ ਵਰਤੋਂ ਯਕੀਨੀ ਬਣਾਉਣ, ਧੜੇਬੰਦੀ ਨੂੰ ਖ਼ਤਮ ਕਰਨ, ਆਪਸੀ ਭਾਈਚਾਰਕ ਸਾਂਝ ਵਧਾਉਣ ਅਤੇ ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਯਤਨਾਂ ਦੀ ਅਗਵਾਈ ਕਰਨ ਦੀ ਅਪੀਲ ਵੀ ਕੀਤੀ।'ਸਰਪੰਚ ਮਿਲਣੀ' ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਚਾਇਤਾਂ ਨੂੰ ਲੋਕਤੰਤਰ ਦੀ ਨੀਂਹ ਵਜੋਂ ਜਾਣਿਆ ਜਾਂਦਾ ਹੈ ਕਿਉਂਕਿ ਪੰਚਾਇਤਾਂ ਕੋਲ ਅਥਾਹ ਸ਼ਕਤੀਆਂ ਹੁੰਦੀਆਂ ਹਨ ਅਤੇ ਇਨ੍ਹਾਂ ਦੇ ਫੈਸਲਿਆਂ ਨੂੰ ਪੂਰੇ ਪਿੰਡ ਵੱਲੋਂ ਸਤਿਕਾਰ ਨਾਲ ਮੰਨਿਆ ਜਾਂਦਾ ਹੈ। ਪਿੰਡ ਵਾਸੀਆਂ ਦੇ ਹਿੱਤਾਂ ਦੀ ਰਾਖੀ ਕਰਨਾ ਅਤੇ ਉਨ੍ਹਾਂ ਦੀਆਂ ਉਮੀਦਾਂ 'ਤ...