ਮਾਨ ਸਰਕਾਰ ਦੀ ਵੱਡੀ ਪਹਿਲ: ਪੰਜਾਬ ਦੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ “ਪੰਜਾਬ ਬਾਲ ਵਿਕਾਸ ਸੰਮੇਲਨ 2026” ਤਹਿਤ “ਨਿੱਕੇ ਕਦਮ, ਵੱਡਾ ਵਿਕਾਸ” ਮੁਹਿੰਮ ਦਾ ਆਗਾਜ਼
ਚੰਡੀਗੜ੍ਹ, 26 ਜੂਨ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਬੱਚਿਆਂ ਦੇ ਸੁਨਹਿਰੀ ਅਤੇ ਸਿਹਤਮੰਦ ਭਵਿੱਖ ਦੀ ਨੀਂਹ ਰੱਖਣ ਲਈ ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਇੱਕ ਮਹੱਤਵਪੂਰਨ ਪਹਿਲਕਦਮੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਥੇ ਕਰਵਾਏ ਗਏ ਇੱਕ ਵਿਸ਼ੇਸ਼ 'ਕਨਕਲੇਵ' (ਸੰਮੇਲਨ) ਦੌਰਾਨ ਕੀਤੀ ਗਈ ਪ੍ਰੈਸ ਕਾਨਫਰੰਸ ਵਿੱਚ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਭਾਗ ਵੱਲੋਂ “ਪੰਜਾਬ ਬਾਲ ਵਿਕਾਸ ਸੰਮੇਲਨ 2026” ਦੇ ਤਹਿਤ ਬੱਚਿਆਂ ਦੇ ਸਮੂਹਿਕ ਵਿਕਾਸ ਲਈ *“ਨਿੱਕੇ ਕਦਮ, ਵੱਡਾ ਵਿਕਾਸ”** ਮੁਹਿੰਮ ਦਾ ਆਗਾਜ਼ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਉਪਰਾਲਾ ਬੱਚਿਆਂ ਦੇ ਸਰੀਰਿਕ, ਮਾਨਸਿਕ, ਬੋਧਿਕ ਅਤੇ ਭਾਵਨਾਤਮਿਕ ਵਿਕਾਸ ਨੂੰ ਯਕੀਨੀ ਬਣਾਉਣ ਵਿੱਚ ਮੀਲ ਦਾ ਪੱਥਰ ਸਾਬਤ ਹੋਵੇਗਾ।
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਾਡੀ ਸਰਕਾਰ ਸੂਬੇ ਦੇ ਹਰ ਬ...








