Shadow

Tag: punjabi

ਵਿਸ਼ਵ ਦਿਮਾਗ ਦਿਵਸ ਮੌਕੇ ਦਿਮਾਗੀ ਸਿਹਤ ਪ੍ਰਤੀ ਜਾਗਰੂਕਤਾ ਹੀ ਸਭ ਤੋਂ ਵੱਡਾ ਬਚਾਅ – ਡਾ. ਬੌਬੀ ਗੁਲਾਟੀ

ਵਿਸ਼ਵ ਦਿਮਾਗ ਦਿਵਸ ਮੌਕੇ ਦਿਮਾਗੀ ਸਿਹਤ ਪ੍ਰਤੀ ਜਾਗਰੂਕਤਾ ਹੀ ਸਭ ਤੋਂ ਵੱਡਾ ਬਚਾਅ – ਡਾ. ਬੌਬੀ ਗੁਲਾਟੀ

local news
ਰੂਪਨਗਰ, 22 ਜੁਲਾਈ: ਵਿਸ਼ਵ ਦਿਮਾਗ ਦਿਵਸ ਦੇ ਮੌਕੇ 'ਤੇ ਸਿਵਲ ਸਰਜਨ ਦਫ਼ਤਰ ਰੂਪਨਗਰ ਵਿਖੇ ਦਿਮਾਗੀ ਸਿਹਤ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਇੱਕ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਸਹਾਇਕ ਸਿਵਲ ਸਰਜਨ ਡਾ. ਬੌਬੀ ਗੁਲਾਟੀ ਨੇ ਕਿਹਾ ਕਿ ਹਰ ਸਾਲ 22 ਜੁਲਾਈ ਨੂੰ ਵਿਸ਼ਵ ਦਿਮਾਗ ਦਿਵਸ ਮਨਾਉਣ ਦਾ ਮਕਸਦ ਲੋਕਾਂ ਨੂੰ ਦਿਮਾਗ ਨਾਲ ਸਬੰਧਤ ਬਿਮਾਰੀਆਂ, ਉਨ੍ਹਾਂ ਦੀ ਰੋਕਥਾਮ, ਸਮੇਂ ਸਿਰ ਪਛਾਣ ਅਤੇ ਪ੍ਰਭਾਵਸ਼ਾਲੀ ਇਲਾਜ ਬਾਰੇ ਜਾਗਰੂਕ ਕਰਨਾ ਹੈ। ਉਨ੍ਹਾਂ ਕਿਹਾ ਕਿ ਸਿਹਤਮੰਦ ਦਿਮਾਗ ਹੀ ਸਿਹਤਮੰਦ ਜੀਵਨ ਦੀ ਬੁਨਿਆਦ ਹੈ। ਦਿਮਾਗ ਸਾਡੇ ਸਰੀਰ ਦਾ ਸਭ ਤੋਂ ਮਹੱਤਵਪੂਰਨ ਅੰਗ ਹੈ, ਜੋ ਸੋਚਣ, ਯਾਦ ਰੱਖਣ, ਫ਼ੈਸਲੇ ਲੈਣ, ਬੋਲਣ, ਤੁਰਨ-ਫਿਰਨ ਅਤੇ ਸਰੀਰ ਦੇ ਹੋਰ ਸਾਰੇ ਅੰਗਾਂ ਦੀ ਕਾਰਗੁਜ਼ਾਰੀ ਨੂੰ ਨਿਯੰਤਰਿਤ ਕਰਦਾ ਹੈ। ਡਾ. ਬੌਬੀ ਗੁਲਾਟੀ ਨੇ ਕਿਹਾ ਕਿ ਅੱਜ ਦੀ ਭੱਜਦੌੜ ਭਰੀ ਜ਼ਿੰਦਗੀ, ਮਾਨਸਿਕ ਤਣਾਅ, ਗੈਰ-ਸੰਤੁਲਿਤ ਖੁਰਾਕ, ਨੀਂਦ ਦੀ ਕਮੀ, ਸਰੀਰਕ ਗਤੀਵਿਧੀਆਂ ਦੀ ਘਾਟ ਅਤੇ ਤੰਬਾਕੂ ਤੇ ਸ਼ਰਾਬ ਵਰਗੇ ਨਸ਼ਿਆਂ ਦੀ ਵਰਤੋਂ ਕਾਰਨ ਦਿਮਾਗ ਨਾਲ ਸਬੰਧਤ ਬਿਮਾਰੀਆਂ ਵਿ...
ਨਵੇਂ ਰਾਸ਼ਨ ਕਾਰਡ ਬਣਾਉਣ ਜਾਂ ਮੌਜੂਦਾ ਰਾਸ਼ਨ ਕਾਰਡਾਂ ਵਿੱਚ ਮੈਂਬਰ ਸ਼ਾਮਲ ਕਰਨ ਲਈ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ, ਡਿਪਟੀ ਕਮਿਸ਼ਨਰ

ਨਵੇਂ ਰਾਸ਼ਨ ਕਾਰਡ ਬਣਾਉਣ ਜਾਂ ਮੌਜੂਦਾ ਰਾਸ਼ਨ ਕਾਰਡਾਂ ਵਿੱਚ ਮੈਂਬਰ ਸ਼ਾਮਲ ਕਰਨ ਲਈ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ, ਡਿਪਟੀ ਕਮਿਸ਼ਨਰ

local news
ਸ੍ਰੀ ਮੁਕਤਸਰ ਸਾਹਿਬ, 22 ਜੁਲਾਈ :                 ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵਲੋਂ ਕੀਤੀ ਗਈ ਘੋਸ਼ਣਾ ਅਤੇ ਰਾਜ ਸਰਕਾਰ ਵਲੋਂ ਲਏ ਫੈਸਲੇ ਅਨੁਸਾਰ ਨੈਸ਼ਨਲ ਫੂਡ ਸਿਕਿਊਰਿਟੀ ਐਕਟ, 2013/ ਸਮਾਰਟ ਰਾਸ਼ਨ ਕਾਰਡ ਸਕੀਮ ਹੇਠ ਨਵੇਂ ਰਾਸ਼ਨ ਕਾਰਡ ਬਨਾਉਣ ਅਤੇ ਮੌਜੂਦਾ ਰਾਸ਼ਨ ਕਾਰਡਾਂ ਵਿੱਚ ਮੈਂਬਰ ਸ਼ਾਮਲ ਕਰਨ ਲਈ ਆਨਲਾਇਨ ਅਰਜ਼ੀਆਂ ਪ੍ਰਾਪਤ ਕੀਤੀਆਂ ਜਾਣੀਆਂ ਹਨ। ਇਸ ਪਹਿਲਕਦਮੀ ਦਾ ਮੁੱਖ ਮੰਤਵ ਇਹ ਯਕੀਨੀ ਬਣਾਉਣਾ ਹੈ ਕਿ ਯੋਗ ਪਰਿਵਾਰਾਂ/ਲਾਭਪਾਤਰੀਆਂ ਨੂੰ ਇੱਕ ਪਾਰਦਰਸ਼ੀ, ਨਿਰਪੱਖ ਅਤੇ ਤਕਨਾਲੋਜੀ-ਅਧਾਰਿਤ ਪ੍ਰਕਿਰਿਆ ਰਾਹੀਂ ਸ਼ਾਮਲ ਕੀਤਾ ਜਾਵੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਅਮਿਤ ਕੁਮਾਰ ਪੰਚਾਲ ਨੇ ਸਾਂਝੀ ਕੀਤੀ।                 ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਵੇਂ ਰਾਸ਼ਨ ਕਾਰਡ ਬਣਾਉਣ ਜਾਂ ਮੌਜੂਦਾ ਰਾਸ਼ਨ ਕਾਰਡਾਂ ਵਿੱਚ ਮੈਂਬਰ ਸ਼ਾਮਲ ਕਰਨ ਲਈ ਫਾਰਮ - ਅੰਗਰੇਜ਼ੀ ਅਤੇ ਪੰਜਾਬੀ ਭਾਸ਼ਾ ਵਿੱਚ ਵਿਭਾਗੀ ਵੈਬਸਾਇਟ - http://foodsuppb.gov.in ਤੋਂ ਡਾਉਨਲੋਡ ਕੀਤੇ ਜਾ ਸਕਦੇ ਹਨ। ਬਿਨੈਕਾਰ ਫਾਰਮ ਭਰਨ ਤੋਂ ਪਹਿਲਾਂ ਫਾਰਮ ਦੇ ਨਾਲ ਦਿੱਤ...
ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ

ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ

local news
ਧੂਰੀ, 22 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ ਨੇ ਅੱਜ ਪਿੰਡ ਮੀਮਸਾ ਵਿਖੇ ਕਰੀਬ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ ਅਤੇ ਨੌਜਵਾਨਾਂ ਨੂੰ ਵਿਸ਼ਵ ਪੱਧਰੀ ਖੇਡ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਓ.ਐਸ.ਡੀ. ਸੁਖਵੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਉਦੇਸ਼ ਪੇਂਡੂ ਖੇਤਰਾਂ ਦੇ ਨੌਜਵਾਨਾਂ ਨੂੰ ਵੀ ਸ਼ਹਿਰਾਂ ਵਰਗੀਆਂ ਆਧੁਨਿਕ ਖੇਡ ਸਹੂਲਤਾਂ ਉਪਲਬਧ ਕਰਵਾਉਣਾ ਹੈ, ਤਾਂ ਜੋ ਉਹ ਆਪਣੀ ਖੇਡ ਪ੍ਰਤਿਭਾ ਨੂੰ ਨਿਖਾਰ ਕੇ ਰਾਜ, ਦੇਸ਼ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਪੰਜਾਬ ਦਾ ਨਾਮ ਰੌਸ਼ਨ ਕਰ ਸਕਣ। ਉਨ੍ਹਾਂ ਕਿਹਾ ਕਿ ਮੀਮਸਾ ਵਿਖੇ ਬਣਨ ਵਾਲਾ ਹਾਕੀ ਐਸਟ੍ਰੋਟਰਫ ਇਲਾਕੇ ਦੇ ਖਿਡਾਰੀਆਂ ਲਈ ਇੱਕ ਵੱਡੀ ਸੌਗਾਤ ਸਾਬਤ ਹੋਵੇਗਾ। ਇਸ ਨਾਲ ਨਾ ਸਿਰਫ਼ ਹਾਕੀ ਖੇਡ ਨੂੰ ਹੋਰ ਉਤਸ਼ਾਹ ਮਿਲੇਗਾ, ਸਗੋਂ ਨੌਜਵਾਨਾਂ ਨੂੰ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ...
ਗੈਂਗਸਟਰਾਂ ‘ਤੇ ਵਾਰ ਦਾ 183ਵਾਂ ਦਿਨ: ਪੰਜਾਬ ਪੁਲਿਸ ਵੱਲੋਂ 718 ਥਾਈਂ ਛਾਪੇਮਾਰੀ; 446 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 183ਵਾਂ ਦਿਨ: ਪੰਜਾਬ ਪੁਲਿਸ ਵੱਲੋਂ 718 ਥਾਈਂ ਛਾਪੇਮਾਰੀ; 446 ਕਾਬੂ

Crime
ਚੰਡੀਗੜ੍ਹ, 22 ਜੁਲਾਈ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 183ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 718 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 183ਵੇਂ ਦਿਨ, ਪੁਲਿਸ ਟੀਮਾਂ ਨੇ ਪੰਜ ਹਥਿਆਰਾਂ ਸਮੇਤ 446 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 51,702 ਹੋ ਗਈਆਂ। ਇਸ ਤੋਂ ਇਲਾਵਾ 267 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 11 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ਗੈਂਗਸਟਰ ਹੈ...
ਭਾਰਤ ਨੂੰ ਵਿਕਸਤ ਬਣਾਉਣ ਲਈ ਚੰਗੀ ਸਿੱਖਿਆ ਜ਼ਰੂਰੀ, ਦਿੱਲੀ ਤੋਂ ਬਾਅਦ ਪੰਜਾਬ ਵਿੱਚ ਵੀ ਸ਼ਾਨਦਾਰ ਸਿੱਖਿਆ ਦੇ ਰਹੀ ਆਪ ਸਰਕਾਰ- ਕੇਜਰੀਵਾਲ

ਭਾਰਤ ਨੂੰ ਵਿਕਸਤ ਬਣਾਉਣ ਲਈ ਚੰਗੀ ਸਿੱਖਿਆ ਜ਼ਰੂਰੀ, ਦਿੱਲੀ ਤੋਂ ਬਾਅਦ ਪੰਜਾਬ ਵਿੱਚ ਵੀ ਸ਼ਾਨਦਾਰ ਸਿੱਖਿਆ ਦੇ ਰਹੀ ਆਪ ਸਰਕਾਰ- ਕੇਜਰੀਵਾਲ

Politics
*ਨਵੀਂ ਦਿੱਲੀ, 22 ਜੁਲਾਈ,2026* ਆਮ ਆਦਮੀ ਪਾਰਟੀ ਦੇ ਰਾਸ਼ਟਰੀ ਸੰਯੋਜਕ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਮਿਲ ਰਹੀ ਸ਼ਾਨਦਾਰ ਸਿੱਖਿਆ ਦੀ ਬਦੌਲਤ ਨੀਟ ਕਲੀਅਰ ਕਰਨ ਵਾਲੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਸਾਂਝੀ ਕਰਦਿਆਂ ਕਿਹਾ ਕਿ ਜੇਕਰ ਅਸੀਂ ਆਪਣੇ ਦੇਸ਼ ਨੂੰ ਵਿਕਸਤ ਅਤੇ ਖੁਸ਼ਹਾਲ ਬਣਾਉਣਾ ਹੈ ਤਾਂ ਸਾਰੇ ਬੱਚਿਆਂ ਨੂੰ ਚੰਗੀ ਸਿੱਖਿਆ ਦੇਣਾ ਜ਼ਰੂਰੀ ਹੈ। ਦਿੱਲੀ ਤੋਂ ਬਾਅਦ ਹੁਣ ਪੰਜਾਬ ਵਿੱਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਗਰੀਬਾਂ ਦੇ ਬੱਚਿਆਂ ਨੂੰ ਸ਼ਾਨਦਾਰ ਸਿੱਖਿਆ ਦੇਣੀ ਸ਼ੁਰੂ ਕੀਤੀ ਹੈ। ਪੰਜਾਬ ਵਿੱਚ ਸਰਕਾਰੀ ਸਕੂਲਾਂ ਦੇ 881 ਬੱਚਿਆਂ ਨੇ ਨੀਟ ਕਲੀਅਰ ਕੀਤਾ ਹੈ, ਜਦਕਿ 2022 ਤੋਂ ਪਹਿਲਾਂ 100 ਤੋਂ ਵੀ ਘੱਟ ਬੱਚੇ ਕਲੀਅਰ ਕਰਦੇ ਸਨ। ਉਨ੍ਹਾਂ ਕਿਹਾ ਕਿ 75 ਸਾਲਾਂ ਵਿੱਚ ਕਿਸੇ ਵੀ ਪਾਰਟੀ ਜਾਂ ਸਰਕਾਰ ਨੇ ਸਿੱਖਿਆ ਨੂੰ ਇੰਨੀ ਤਰਜੀਹ ਨਹੀਂ ਦਿੱਤੀ, ਜਿੰਨੀ ਆਮ ਆਦਮੀ ਪਾਰਟੀ ਦੇ ਰਹੀ ਹੈ। ਅਰਵਿੰਦ ਕੇਜਰੀਵਾਲ ਨੇ ਦੱਸਿਆ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੇ ...
ਅੰਮ੍ਰਿਤਸਰ ‘ਚ ਕਾਂਗਰਸੀ ਵਰਕਰਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ ‘ਤੇ ਕੀਤਾ ਹਮਲਾ

ਅੰਮ੍ਰਿਤਸਰ ‘ਚ ਕਾਂਗਰਸੀ ਵਰਕਰਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ ‘ਤੇ ਕੀਤਾ ਹਮਲਾ

breaking news, Punjab
*ਚੰਡੀਗੜ੍ਹ, 22 ਜੁਲਾਈ,2026* ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੰਗਲਵਾਰ ਨੂੰ ਪੰਜਾਬ ਸਰਕਾਰ ਦੀ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਤਹਿਤ ਚੱਲ ਰਹੀ ਬੱਸ 'ਤੇ ਹੋਏ ਹਮਲੇ ਦੀ ਪੁਰਜ਼ੋਰ ਨਿੰਦਾ ਕੀਤੀ ਹੈ। ਪਾਰਟੀ ਨੇ ਕਿਹਾ ਕਿ ਇਹ ਘਟਨਾ ਕਾਂਗਰਸੀ ਵਰਕਰਾਂ ਵਲੋਂ ਅੰਜਾਮ ਦਿੱਤੀ ਗਈ ਹੈ, ਜੋ ਇਸ ਜਨ ਭਲਾਈ ਪਹਿਲਕਦਮੀ ਦੀ ਵਧਦੀ ਲੋਕਪ੍ਰਿਯਤਾ ਅਤੇ ਸਫਲਤਾ ਤੋਂ ਬੌਖਲਾ ਗਏ ਹਨ। 'ਆਪ'ਆਗੂ ਸ਼ਮਿੰਦਰ ਸਿੰਘ ਖਿੰਡਾ ਨਾਲ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਸੂਬੇ ਦੀਆਂ ਸਭ ਤੋਂ ਸਫਲ ਜਨ ਭਲਾਈ ਸਕੀਮਾਂ ਵਿੱਚੋਂ ਇੱਕ ਵਜੋਂ ਉੱਭਰੀ ਹੈ, ਜਿਸ ਨਾਲ ਲੱਖਾਂ ਲੋਕਾਂ ਨੂੰ ਮੁਫ਼ਤ ਧਾਰਮਿਕ ਯਾਤਰਾ ਕਰਨ ਦਾ ਮੌਕਾ ਮਿਲ ਰਿਹਾ ਹੈ। ਕਾਂਗਰਸ 'ਤੇ ਨਿਸ਼ਾਨਾ ਸਾਧਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਵਿਰੋਧੀ ਧਿਰਾਂ ਤੋਂ ਭਗਵੰਤ ਮਾਨ ਸਰਕਾਰ ਦੀਆਂ ਭਲਾਈ ਯੋਜਨਾਵਾਂ ਦੀ ਸਫਲਤਾ ਬਰਦਾਸ਼ਤ ਨਹੀਂ ਹੋ ਰਹੀ। ਜਦੋਂ ਆਪ ਸਰਕਾਰ ਸੱਤਾ ਵਿੱਚ ਆਈ ਸੀ ਤਾਂ ਵਿਰੋਧੀ ਧਿਰ ਦਾ ਦਾਅਵਾ ਸੀ ਕਿ ਇਹ ਤਿੰਨ ਮਹੀਨੇ ...
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2,300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ₹6.5 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਗਿਆ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2,300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ₹6.5 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਗਿਆ

breaking news
ਚੰਡੀਗੜ੍ਹ, 22 ਜੁਲਾਈ 2026: ਡਾਇਬੀਟੀਜ਼ ਸ਼ਾਇਦ ਹੀ ਕਦੇ ਕਿਸੇ ਡਾਕਟਰੀ ਐਮਰਜੈਂਸੀ ਦੇ ਰੂਪ ਵਿੱਚ ਸ਼ੁਰੂ ਹੁੰਦੀ ਹੈ। ਆਮ ਤੌਰ ’ਤੇ ਇਸ ਦੀ ਸ਼ੁਰੂਆਤ ਬਿਨਾਂ ਕਿਸੇ ਸਪੱਸ਼ਟ ਚੇਤਾਵਨੀ ਦੇ ਹੁੰਦੀ ਹੈ—ਵਾਰ-ਵਾਰ ਪਿਆਸ ਲੱਗਣਾ, ਵਾਰ-ਵਾਰ ਪਿਸ਼ਾਬ ਆਉਣਾ, ਧੁੰਦਲਾ ਦਿਖਾਈ ਦੇਣਾ, ਬਿਨਾਂ ਕਿਸੇ ਕਾਰਨ ਬਹੁਤ ਜ਼ਿਆਦਾ ਥਕਾਵਟ ਮਹਿਸੂਸ ਹੋਣਾ, ਪੈਰਾਂ ਵਿੱਚ ਸੁੰਨਪਣ ਜਾਂ ਅਜਿਹਾ ਜ਼ਖ਼ਮ ਜੋ ਲੰਬੇ ਸਮੇਂ ਤੱਕ ਠੀਕ ਨਾ ਹੋਵੇ। ਇਨ੍ਹਾਂ ਸ਼ੁਰੂਆਤੀ ਲੱਛਣਾਂ ਨੂੰ ਅਕਸਰ ਉਦੋਂ ਤੱਕ ਨਜ਼ਰਅੰਦਾਜ਼ ਕਰ ਦਿੱਤਾ ਜਾਂਦਾ ਹੈ, ਜਦੋਂ ਤੱਕ ਹਾਲਤ ਇੰਨੀ ਗੰਭੀਰ ਨਾ ਹੋ ਜਾਵੇ ਕਿ ਹਸਪਤਾਲ ਵਿੱਚ ਦਾਖ਼ਲ ਹੋਣ, ਆਈਸੀਯੂ ਵਿੱਚ ਇਲਾਜ, ਸਰਜਰੀ ਜਾਂ ਡਾਇਲਿਸਿਸ ਦੀ ਲੋੜ ਪੈ ਜਾਵੇ। ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪੰਜਾਬ ਦੇ ਤਾਜ਼ਾ ਸਿਹਤ ਅੰਕੜੇ ਦਰਸਾਉਂਦੇ ਹਨ ਕਿ ਡਾਇਬੀਟੀਜ਼ ਹੁਣ ਸਿਰਫ਼ ਬਜ਼ੁਰਗਾਂ ਤੱਕ ਸੀਮਿਤ ਨਹੀਂ ਰਹੀ। ਇਹ ਤੇਜ਼ੀ ਨਾਲ ਕੰਮਕਾਜੀ ਉਮਰ ਵਰਗ ਦੇ ਲੋਕਾਂ ਨੂੰ ਆਪਣੀ ਲਪੇਟ ਵਿੱਚ ਲੈ ਰਹੀ ਹੈ, ਜਿਸ ਕਾਰਨ ਪਰਿਵਾਰਾਂ, ਰੁਜ਼ਗਾਰ ਦੇਣ ਵਾਲਿਆਂ ਅਤੇ ਸਿਹਤ ਪ੍ਰਣਾਲੀ ’ਤੇ ਲਗਾਤਾਰ ਬੋਝ ਵਧ ਰਿਹਾ ਹੈ। ਵਿਸ਼ਵ ਸਿਹਤ...
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ

hot news
ਚੰਡੀਗੜ੍ਹ, 22 ਜੁਲਾਈ: ਵਾਤਾਵਰਣ ਸਥਿਰਤਾ ਅਤੇ ਹਰਿਆਵਲ ਵੱਲ ਅਹਿਮ ਕਦਮ ਚੁੱਕਦਿਆਂ, ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਜਾਬ ਵਿਧਾਨ ਸਭਾ ਕੰਪਲੈਕਸ ਵਿਖੇ ਫ਼ਲਦਾਰ ਬੂਟੇ ਲਗਾਏ। ਇਸ ਮੌਕੇ ਬੋਲਦਿਆਂ ਸਪੀਕਰ ਸੰਧਵਾਂ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਵਿੱਚ ਹੁਣ ਤੱਕ 40 ਤੋਂ ਵੱਧ ਬੂਟੇ ਲਗਾਏ ਜਾ ਚੁੱਕੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਹ ਪੰਜਾਬ ਨੂੰ ਹਰਿਆ ਭਰਿਆ ਬਣਾਉਣਾ ਇੱਕ ਅਹਿਮ ਉਪਰਾਲਾ ਹੈ ਅਤੇ ਪੌਦੇ ਲਗਾਉਣ ਦੀ ਇਹ ਮੁਹਿੰਮ ਭਵਿੱਖ ਵਿੱਚ ਵੀ ਜਾਰੀ ਰਹੇਗੀ। ਸਪੀਕਰ ਸੰਧਵਾਂ ਨੇ ਕਿਹਾ,"ਜੇਕਰ ਅਸੀਂ ਕੁਦਰਤ ਨਾਲ ਪਿਆਰ ਕਰਾਂਗੇ, ਤਾਂ ਕੁਦਰਤ ਵੀ ਸਾਨੂੰ ਉਹੀ ਪਿਆਰ ਵਾਪਸ ਕਰੇਗੀ।" ਉਨ੍ਹਾਂ ਨੇ ਮੌਜੂਦਾ ਸਮੇਂ ਨਿਯਮਿਤ ਪੌਦੇ ਲਗਾਉਣ ਦੀ ਅਹਿਮ ਲੋੜ 'ਤੇ ਜ਼ੋਰ ਦਿੰਦਿਆਂ ਕਿਹਾ ਕਿ 'ਗ੍ਰੀਨ ਪੰਜਾਬ' ਬਣਾਉਣ ਲਈ ਹੁਣ ਸਭ ਨੂੰ ਮਿਲ ਕੇ ਕੰਮ ਕਰਨ ਦਾ ਸਮਾਂ ਆ ਗਿਆ ਹੈ। ਸਪੀਕਰ ਨੇ ਅੱਗੇ ਕਿਹਾ ਕਿ ਸਥਾਈ ਵਾਤਾਵਰਣ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਮੁੱਖ ਲੋੜ ਹੈ। ਅੱਜ ਵੱਧ ਤੋਂ ਵੱਧ ਰੁੱਖ ਲਗਾ ਕੇ, ਅਸੀਂ ਆਉਣ ਵਾਲੀਆਂ ਪੀੜ੍ਹੀਆਂ ਅਤੇ ਸਦੀਆਂ ਨ...
ਐਸ.ਆਈ.ਆਰ.-2026:  ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ

ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ

hot news
ਚੰਡੀਗੜ੍ਹ, 22 ਜੁਲਾਈ :  ਚੋਣ ਪ੍ਰਬੰਧਨ ਵਿੱਚ ਉੱਤਮਤਾ ਨੂੰ ਮਾਨਤਾ ਦੇਣ ਅਤੇ ਉਤਸ਼ਾਹਿਤ ਕਰਨ ਲਈ ਮੁੱਖ ਚੋਣ ਅਫ਼ਸਰ,ਪੰਜਾਬ ਸ਼੍ਰੀਮਤੀ ਅਨਿੰਦਿਤਾ ਮਿਤਰਾ ਨੇ ਅੱਜ ਚੋਣਕਾਰ ਰਜਿਸਟ੍ਰੇਸ਼ਨ ਅਧਿਕਾਰੀਆਂ (ਈਆਰਓਜ਼) ਨੂੰ ਵਿਸ਼ੇਸ਼ ਗਹਿਰੀ ਸੋਧ (ਐਸ.ਆਈ.ਆਰ.) 2026 ਦੇ ਘਰੋ-ਘਰੀ ਗਣਨਾ ਪੜਾਅ ਨੂੰ ਨਿਰਧਾਰਤ ਸਮਾਂ-ਸੀਮਾਵਾਂ ਤੋਂ ਪਹਿਲਾਂ ਮੁਕੰਮਲ ਕਰਨ ਵਿੱਚ ਉਨ੍ਹਾਂ ਦੇ ਅਸਾਧਾਰਨ ਸਮਰਪਣ ਅਤੇ ਵਚਨਬੱਧਤਾ ਲਈ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ। ਇਹ ਅਹਿਮ ਪ੍ਰਾਪਤੀ, ਚੋਣ ਪ੍ਰਕਿਰਿਆ ਵਿੱਚ ਸ਼ੁੱਧਤਾ, ਪਾਰਦਰਸ਼ਤਾ ਅਤੇ ਕੁਸ਼ਲਤਾ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਸਮੂਹਿਕ ਯਤਨਾਂ ਦੀ ਪ੍ਰਤੱਖ ਪ੍ਰਮਾਣ ਹੈ। ਸ਼੍ਰੀ ਗੁਰਵਿੰਦਰ ਸਿੰਘ ਜੌਹਲ,  ਦੀ ਅਗਵਾਈ ਹੇਠ ਧਰਮਕੋਟ ਵਿਧਾਨ ਸਭਾ ਹਲਕਾ (ਜ਼ਿਲ੍ਹਾ ਮੋਗਾ), ਘਰੋ-ਘਰੀ ਗਣਨਾ ਅਭਿਆਸ ਨੂੰ ਪੂਰਾ ਕਰਨ ਵਾਲਾ ਰਾਜ ਦਾ ਪਹਿਲਾ ਹਲਕਾ ਬਣ ਕੇ ਉਭਰਿਆ। ਇਸ ਤੋਂ ਬਾਅਦ ਸ਼੍ਰੀ ਸੁਨੀਲ ਫੋਗਾਟ, ਆਈ.ਏ.ਐਸ. ਬਲਾਚੌਰ (ਜ਼ਿਲ੍ਹਾ ਐਸ.ਬੀ.ਐਸ. ਨਗਰ); ਸ਼੍ਰੀ ਤਰਸੇਮ ਚੰਦ, ਪੀਸੀਐਸ, ਦਿੜ੍ਹਬਾ (ਜ਼ਿਲ੍ਹਾ ਸੰਗਰੂਰ); ਸ਼੍ਰੀ ਗਗਨਦੀਪ, ਪੀਸੀਐਸ, ਨਿਹਾਲ ...
ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ: ਮੋਹਿੰਦਰ ਭਗਤ

ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ: ਮੋਹਿੰਦਰ ਭਗਤ

hot news
ਚੰਡੀਗੜ੍ਹ, 22 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਾਗਬਾਨੀ ਨੂੰ ਲਾਹੇਵੰਦ ਕਿੱਤਾ ਬਣਾਉਣ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਕੈਬਿਨਟ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਬਾਗਬਾਨੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਵਿਭਾਗ ਦੇ ਕੰਮਕਾਜ ਦੀ ਪ੍ਰਗਤੀ ਬਾਰੇ ਸਮੀਖਿਆ ਮੀਟਿੰਗ ਕੀਤੀ। ਇਸ ਸਮੀਖਿਆ ਮੀਟਿੰਗ ਦੌਰਾਨ ਬਾਗਬਾਨੀ ਵਿਭਾਗ ਦੇ ਵਧੀਕ ਸਕੱਤਰ ਸ੍ਰੀ ਲਤੀਫ ਅਹਿਮਦ ਅਤੇ ਡਾਇਰੈਕਟਰ ਸ੍ਰੀ ਮਨੀਸ਼ ਕੁਮਾਰ ਵੱਲੋਂ ਵਿਭਾਗ ਦੇ ਪ੍ਰਸ਼ਾਸਨਿਕ ਮਾਮਲਿਆਂ, ਬਜਟ, ਕਿਸਾਨ ਪੱਖੀ ਸਬਸਿਡੀ ਸਕੀਮਾਂ, ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਅਤੇ ਹੋਰ ਮਹੱਤਵਪੂਰਨ ਮੁੱਦਿਆਂ ਬਾਰੇ ਵਿਸਥਾਰ ਨਾਲ ਬਾਗਬਾਨੀ ਮੰਤਰੀ ਨੂੰ ਜਾਣੂ ਕਰਵਾਇਆ ਗਿਆ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ ਵੱਖ ਬਾਗਬਾਨੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਯੋਗ ਕਿਸਾਨਾਂ ਤੱਕ ਪਾਰਦਰਸ਼ੀ ਅਤੇ ਸਮੇਂ ਸਿਰ ਪਹੁੰਚਾਇਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਖੇਤਰੀ ਪੱਧਰ 'ਤ...