ਬੈਕਫਿੰਕੋ ਵਲੋਂ ਪਛੜ੍ਹੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਉਥਾਨ ਲਈ ਅਹਿਮ ਫੈਸਲੇ ਲਏ
ਚੰਡੀਗੜ੍ਹ, 24 ਜੂਨ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਵੱਲੋਂ ਦਿੱਤੇ ਨਿਰਦੇਸ਼ਾਂ ਅਨੁਸਾਰ ਪੰਜਾਬ ਪਛੜ੍ਹੀਆਂ ਸ਼੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਦੇ ਬੋਰਡ ਆਫ ਡਾਇਰੈਕਟਰਜ ਦੀ 142ਵੀਂ ਮੀਟਿੰਗ ਚੇਅਰਮੈਨ ਬੈਕਫਿੰਕੋ ਸ਼੍ਰੀ ਸੰਦੀਪ ਸੈਣੀ ਦੀ ਪ੍ਰਧਾਨਗੀ ਹੇਠ ਹੋਈ।
ਇਸ ਮੀਟਿੰਗ ਦੌਰਾਨ ਪੰਜਾਬ ਰਾਜ ਦੇ ਪੱਛੜ੍ਹੀਆਂ ਸ੍ਰੇਣੀਆਂ, ਘੱਟ ਗਿਣਤੀ ਵਰਗ ਅਤੇ ਆਰਥਿਕ ਤੌਰ ਤੇ ਕੰਮਜੋਰ ਵਰਗ ਦੀ ਭਲਾਈ ਲਈ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਸੂਬੇ ਦੇ ਲੋੜਵੰਦ ਵਿਅਕਤੀਆਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਾਉਣ ਲਈ ਅਹਿਮ ਫੈਸਲੇ ਲਏ ਗਏ। ਵਧੇਰੇ ਜਾਣਕਾਰੀ ਦਿੰਦੇ ਹੋਏ ਬੈਕਫਿੰਕੋ ਦੇ ਚੇਅਰਮੈਨ ਸੰਦੀਪ ਸੈਣੀ ਨੇ ਦੱਸਿਆ ਕਿ ਘੱਟ ਗਿਣਤੀ ਵਰਗ(ਸਿੱਖਾਂ, ਮੁਸਲਮਾਨ, ਬੋਧੀ, ਪਾਰਸੀ) ਲਈ ਚਲਾਈ ਜਾ ਰਹੀ ਐਨ.ਐਮ.ਡੀ. ਸਕੀਮ ਅਧੀਨ ਲਾਭਪਾਤਰੀਆਂ ਦੀ ਸਾਲਾਨਾਂ ਪਰਿਵਾਰਕ ਆਮਦਨ ਨੂੰ ਕਰੈਡਿਟ ਲਾਈਨ-1 ਅਧੀਨ 9...








