Shadow

Tag: punjabi

ਪੰਜਾਬ ਰਾਜ ਵਿੱਚ 86.02 ਫੀਸਦ ਵੋਟਰਾਂ ਦੀ ਮੈਪਿੰਗ ਹੋਈ: ਸੀ.ਈ.ਓ. ਅਨਿੰਦਿਤਾ ਮਿਤਰਾ

ਪੰਜਾਬ ਰਾਜ ਵਿੱਚ 86.02 ਫੀਸਦ ਵੋਟਰਾਂ ਦੀ ਮੈਪਿੰਗ ਹੋਈ: ਸੀ.ਈ.ਓ. ਅਨਿੰਦਿਤਾ ਮਿਤਰਾ

hot news
ਚੰਡੀਗੜ੍ਹ, 23 ਜੂਨ: ਪੰਜਾਬ ਰਾਜ ਵਿੱਚ 25 ਜੂਨ 2026 ਤੋਂ ਸ਼ੁਰੂ ਹੋ ਰਹੀ ਵਿਸ਼ੇਸ਼ ਗਹਿਰੀ ਸੁਧਾਈ ਅਧੀਨ ਘਰ-ਘਰ ਗਣਨਾ ਪੜਾਅ ਸਬੰਧੀ ਅੱਜ ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਵਲੋਂ ਪੰਜਾਬ ਰਾਜ ਦੀਆਂ ਮਾਨਤਾ ਪ੍ਰਾਪਤ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ ਅਤੇ ਇਸ ਪੜਾਅ ਦੌਰਾਨ ਬੀ.ਐਲ.ਓ. ਦੇ ਘਰ-ਘਰ ਦੌਰੇ ਦੌਰਾਨ ਗਣਨਾ ਫਾਰਮਾਂ ਦੀ ਵੰਡ, ਭਰਨ ਅਤੇ ਇਕੱਤਰ ਕਰਨ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ। ਮੀਟਿੰਗ ਦੌਰਾਨ ਮੁੱਖ ਚੋਣ ਅਫ਼ਸਰ ਪੰਜਾਬ ਨੇਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵਲੋਂ ਐਲਾਨੇ ਗਏ ਪ੍ਰੋਗਰਾਮ ਅਨੁਸਾਰ ਪੰਜਾਬ ਰਾਜ 25 ਜੂਨ, 2026 ਤੋਂ ਘਰੋਂ-ਘਰੀਂ ਗਣਨਾ ਦਾ ਕੰਮ ਆਰੰਭ ਹੋਵੇਗਾ ਜੋ ਕਿ 24 ਜੁਲਾਈ, 2026 ਤੱਕ ਚੱਲੇਗਾ। ਉਨ੍ਹਾਂ ਦੱਸਿਆ ਕਿ ਵਿਸ਼ੇਸ਼ ਗਹਿਨ ਸੁਧਾਈ ਦੇ ਇਸ ਕਾਰਜ਼ ਵਿਚ 24453 ਬੀ.ਐਲ.ਓਜ਼. ਵਲੋਂ 25 ਜੂਨ, 2026 ਤੋਂ 24 ਜੁਲਾਈ, 2026 ਤੱਕ ਸੂਬੇ ਦੇ 2 ਕਰੋੜ 14 ਲੱਖ 61 ਹਜ਼ਾਰ 43 ਵੋਟਰਾਂ ਤੱਕ ਪਹੁੰਚ ਕੀਤੀ ਜਾਵੇਗੀ। ਪੋਲਿੰਗ ਸਟੇਸ਼ਨ ਦੀ ਰੈਸ਼ਨਲਾਈਜੇਸਨ ਦਾ ਕੰਮ 24 ਜੁਲਾਈ 2026 ਤੱਕ ਕੀਤਾ ਜਾਵੇਗਾ ਜਦਕਿ ਵੋਟਰ ਸੂਚੀ...
ਐਂਟੀ-ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗ਼ੈਰ-ਕਾਨੂੰਨੀ ਹਥਿਆਰ ਬਰਾਮਦ

ਐਂਟੀ-ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗ਼ੈਰ-ਕਾਨੂੰਨੀ ਹਥਿਆਰ ਬਰਾਮਦ

Crime, hot news
ਚੰਡੀਗੜ੍ਹ 23 ਜੂਨ :ਸੰਗਠਿਤ ਅਪਰਾਧ ਅਤੇ ਗੈਂਗ ਨਾਲ ਜੁੜੀਆਂ ਗਤੀਵਿਧੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਅਤੇ ਇਨ੍ਹਾਂ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੰਦੇ ਹੋਏ ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਪੁਲਿਸ ਰਾਹੀਂ ਚਲਾਈ ਜਾ ਰਹੀ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 152 ਦਿਨਾਂ ਵਿੱਚ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਕੋਲੋਂ ਵੱਡੀ ਮਾਤਰਾ ਵਿੱਚ ਗੈਰ-ਕਾਨੂੰਨੀ ਹਥਿਆਰ ਬਰਾਮਦ ਕਰਨ ਸਫ਼ਲਤਾ ਹਾਸਲ ਕੀਤੀ ਗਈ ਹੈ। ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਐਂਟੀ- ਗੈਂਗਸਟਰ ਟਾਸਕ ਫੋਰਸ (ਏਜੀਟੀਐਫ਼) ਨੇ ਪੰਜਾਬ ਭਰ ਵਿੱਚ ਮੁਹਿੰਮ ਦੇ ਕੁੱਲ 152 ਦਿਨਾਂ ਦੌਰਾਨ 713 ਗੈਰ-ਕਾਨੂੰਨੀ ਹਥਿਆਰ, 218 ਮੈਗਜ਼ੀਨਾਂ ਸਮੇਤ 2009 ਕਾਰਤੂਸ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ ਪੁਲਿਸ ਗੌਰਵ ਯਾਦਵ ਨੇ ਕਿਹਾ ਕਿ ਗੈਂਗਸਟਰ ਨੌਜਵਾਨਾਂ ਨੂੰ ਵੱਡੇ ਲਾਲਚ ਦੇ ਕੇ ਆਪਣੇ ਗ਼ੈਰ-ਕਾਨੂੰਨੀ ਕੰਮਾਂ ਲਈ ਪ੍ਰੇਰਦੇ ਹਨ ਅਤੇ ਉਨ੍ਹਾਂ ਨੂੰ ਗੈਰਕਾਨੂੰਨੀ ਹਥਿਆਰ ਮੁਹੱਈਆ ਕਰਵਾਉਣਾ ਇਸਦਾ ਇੱਕ ਹਿੱਸਾ ਹੈ। ਪੰਜਾਬ ਪੁਲਿਸ ਨੇ ਸਮੇਂ-ਸਮੇਂ ‘ਤੇ ਵੱਡੀ ਮ...
ਸਤਿੰਦਰ ਸਿੰਘ ਸਰਬਸੰਮਤੀ ਨਾਲ ਬਣੇ ਨਗਰ ਕੌਂਸਲ ਜੰਡਿਆਲਾ ਗੁਰੂ ਦੇ ਪ੍ਰਧਾਨ

ਸਤਿੰਦਰ ਸਿੰਘ ਸਰਬਸੰਮਤੀ ਨਾਲ ਬਣੇ ਨਗਰ ਕੌਂਸਲ ਜੰਡਿਆਲਾ ਗੁਰੂ ਦੇ ਪ੍ਰਧਾਨ

local news
ਜੰਡਿਆਲਾ ਗੁਰੂ/ਅੰਮ੍ਰਿਤਸਰ, 23 ਜੂਨ(            ) - ਨਗਰ ਕੌਂਸਲ ਜੰਡਿਆਲਾ ਗੁਰੂ ਦੇ ਪ੍ਰਧਾਨ ਅਤੇ ਵਾਈਸ ਪ੍ਰਧਾਨ ਦੀ ਚੋਣ ਲਈ ਅੱਜ ਹੋਈ ਜਨਰਲ ਹਾਊਸ ਮੀਟਿੰਗ ਦੌਰਾਨ ਵਾਰਡ ਨੰਬਰ 1 ਤੋਂ ਚੁਣੇ ਗਏ ਕੌਂਸਲਰ ਸ੍ਰੀ ਸਤਿੰਦਰ ਸਿੰਘ ਨੂੰ ਸਰਬਸੰਮਤੀ ਨਾਲ ਨਗਰ ਕੌਂਸਲ ਦਾ ਪ੍ਰਧਾਨ ਅਤੇ ਵਾਰਡ ਨੰਬਰ 15 ਤੋਂ ਚੁਣੇ ਗਏ ਕੌਂਸਲਰ ਸ੍ਰੀ ਅਮਨਦੀਪ ਸਿੰਘ ਵਿਰਕ ਨੂੰ ਵਾਈਸ ਪ੍ਰਧਾਨ ਚੁਣ ਲਿਆ ਗਿਆ। 15 ਵਾਰਡਾਂ ਵਾਲੀ ਨਗਰ ਕੌਂਸਲ ਜੰਡਿਆਲਾ ਗੁਰੂ ਦੇ ਪ੍ਰਧਾਨ ਅਤੇ ਵਾਈਸ ਪ੍ਰਧਾਨ ਦੀ ਚੋਣ ਲਈ ਹੋਈ ਇਸ ਮੀਟਿੰਗ ਦੀ ਪ੍ਰਧਾਨਗੀ ਐੱਸ.ਡੀ.ਐੱਮ. ਅੰਮ੍ਰਿਤਸਰ-1 ਸ੍ਰੀਮਤੀ ਅਲਕਾ ਕਾਲੀਆ ਨੇ ਕੀਤੀ। ਮੀਟਿੰਗ ਦੌਰਾਨ ਸਭ ਤੋਂ ਪਹਿਲਾਂ ਨਵ-ਚੁਣੇ ਕੌਂਸਲਰਾਂ ਨੂੰ ਅਹੁਦੇ ਅਤੇ ਗੋਪਨੀਯਤਾ ਦੀ ਸਹੁੰ ਚੁਕਾਈ ਗਈ। ਇਸ ਮੌਕੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਅਤੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸ੍ਰੀ ਹਰਭਜਨ ਸਿੰਘ ਈ.ਟੀ.ਓ. ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਨਗਰ ਕੌਂਸਲ ਜੰਡਿਆਲਾ ਗੁਰੂ ਦੇ ਕੁੱਲ 15 ਵਾਰਡਾਂ ਵਿੱਚੋਂ ਹਾਲ ਹੀ ਵਿੱਚ ਹੋਈਆਂ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੇ 13 ਵਾਰਡ...
ਮੁਕਤਸਰ ਸਾਹਿਬ ਵਿਖੇ ‘ਬ੍ਰਾਈਟ ਮਾਈਂਡਜ਼ ਪੰਜਾਬ’ ਤਹਿਤ 1050 ਤੋਂ ਵੱਧ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

ਮੁਕਤਸਰ ਸਾਹਿਬ ਵਿਖੇ ‘ਬ੍ਰਾਈਟ ਮਾਈਂਡਜ਼ ਪੰਜਾਬ’ ਤਹਿਤ 1050 ਤੋਂ ਵੱਧ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

breaking news
ਚੰਡੀਗੜ੍ਹ/ ਸ੍ਰੀ ਮੁਕਤਸਰ ਸਾਹਿਬ, 23 ਜੂਨ: ਅਕਾਦਮਿਕ ਉੱਤਮਤਾ ਦੇ ਇਤਿਹਾਸਕ ਤੇ ਮਾਣਮੱਤੇ ਜਸ਼ਨ ਵਿੱਚ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਅਤੇ ਆਮ ਆਦਮੀ ਪਾਰਟੀ, ਪੰਜਾਬ ਮਾਮਲਿਆਂ ਦੇ ਇੰਚਾਰਜ ਸ਼੍ਰੀ ਮਨੀਸ਼ ਸਿਸੋਦੀਆ ਨੇ ਅੱਜ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਵਿੱਚ 85 ਪ੍ਰਤੀਸ਼ਤ ਜਾਂ ਇਸ ਤੋਂ ਵੱਧ ਅੰਕ ਪ੍ਰਾਪਤ  ਕਰਨ ਵਾਲੇ 1050 ਤੋਂ ਵੱਧ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਕੀਤਾ। ਸ੍ਰੀ ਮੁਕਤਸਰ ਸਾਹਿਬ ਵਿਖੇ ’ਬ੍ਰਾਈਟ ਮਾਈਂਡਜ਼ ਪੰਜਾਬ 2026’ ਪ੍ਰੋਗਰਾਮ ਤਹਿਤ ਕਰਵਾਏ ਗਏ ਇਸ ਸਮਾਰੋਹ ਦੌਰਾਨ ਸ. ਬੈਂਸ ਨੇ ਕਿਹਾ ਕਿ ਸਿੱਖਿਆ ਸਾਰੀਆਂ ਸਮਾਜਿਕ ਚੁਣੌਤੀਆਂ ਦਾ ਸਭ ਤੋਂ ਢੁਕਵਾਂ ਇਲਾਜ ਹੈ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੀ ਸਿੱਖਿਆ ਨੂੰ ਤਰਜੀਹ ਦੇਣ ਤਾਂ ਜੋ ਉਹ ਪੇਸ਼ੇਵਰ ਬੁਲੰਦੀਆਂ ਨੂੰ ਛੋਹ ਕੇ ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕਰ ਸਕਣ। ਇਕੱਠ ਨੂੰ ਸੰਬੋਧਨ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਨਏਡਿਡ ਐਜੂਕੇਸ਼ਨਲ ਇੰਸਟੀਚ...
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪ੍ਰਧਾਨਗੀ ਹੇਠ ‘ ਨਸ਼ਾ ਮੁਕਤੀ ਮੋਰਚਾ ’  ਦੀ ਜ਼ਿਲ੍ਹਾ ਪੱਧਰੀ ਰਿਵੀਊ ਮੀਟਿੰਗ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪ੍ਰਧਾਨਗੀ ਹੇਠ ‘ ਨਸ਼ਾ ਮੁਕਤੀ ਮੋਰਚਾ ’ ਦੀ ਜ਼ਿਲ੍ਹਾ ਪੱਧਰੀ ਰਿਵੀਊ ਮੀਟਿੰਗ

hot news
ਦੀਨਾਨਗਰ/ਗੁਰਦਾਸਪੁਰ, 23 ਜੂਨ (   )  ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਮਜ਼ਬੂਤ ਇੱਛਾ ਸ਼ਕਤੀ ਨਾਲ ਸੂਬੇ ਵਿੱਚੋਂ ਨਸ਼ਿਆਂ ਨੂੰ ਖਤਮ ਕਰਨ ਲਈ 'ਯੁੱਧ ਨਸ਼ਿਆ ਵਿਰੁੱਧ' ਮੁਹਿੰਮ ਤਹਿਤ ਕਾਰਗਰ ਸਫਲ ਯਤਨ ਕੀਤੇ ਗਏ ਹਨ ਅਤੇ ਨਸ਼ਾ ਮੁਕਤੀ ਮੋਰਚਾ ਦੀ ਟੀਮ ਵਲੋਂ ਗਰਾਊਂਡ ਪੱਧਰ 'ਤੇ ਨਸ਼ਿਆ ਖਿਲਾਫ ਸਫਲਤਾਪੂਰਵਕ ਕੰਮ ਕੀਤਾ ਜਾ ਰਿਹਾ ਹੈ, ਜੋ ਸ਼ਲਾਘਾਯੋਗ ਹੈ। ਇਹ ਪ੍ਰਗਟਾਵਾ ਸ਼੍ਰੀ ਲਾਲ ਚੰਦ ਕਟਾਰੂਚੱਕ, ਕੈਬਨਿਟ ਮੰਤਰੀ ਪੰਜਾਬ ਨੇ ਦੀਨਾਨਗਰ ਦੇ ਐੱਸ.ਐੱਸ.ਐੱਮ. ਕਾਲਜ ਵਿੱਚ ਨਸ਼ਾ ਮੁਕਤੀ ਮੋਰਚਾ ਦੀ ਜ਼ਿਲ੍ਹਾ ਪੱਧਰੀ ਰੀਵਿਊ ਮੀਟਿੰਗ ਵਿੱਚ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਸ਼੍ਰੀ ਆਦਿੱਤਿਆ ਉੱਪਲ, ਐੱਸ.ਐੱਸ.ਪੀ. ਗੁਰਦਾਸਪੁਰ ਸ਼੍ਰੀ ਅਦਿੱਤਿਆ, ਐੱਸ.ਐੱਸ.ਪੀ. ਬਟਾਲਾ ਡਾ. ਮਹਿਤਾਬ ਸਿੰਘ, ਹਲਕਾ ਇੰਚਾਰਜ ਦੀਨਾਨਗਰ  ਸ਼ਮਸ਼ੇਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਪ੍ਰੀਤ ਸਿੰਘ ਗਿੱਲ, ਜੋਨ ਇੰਚਾਰਜ ਨਸ਼ਾ ਮੁਕਤੀ ਮੋਰਚਾ ਰੋਹਿਤ ਸਿਆਲ, ਜ਼ਿਲ੍ਹਾ ਪ੍ਰਧਾਨ ਜੋਬਨ ਰੰਧਾਵਾ, ਆਰ.ਟੀ.ਏ. ਜੋਬਨਜੀਤ ਕੌਰ, ਜ਼ਿਲ੍ਹਾ ਕੁਆਰਡੀਨੇਟਰ-1 ਡਾ. ਅਰਸ਼ਦੀਪ ਸਿੰਘ, ਜ਼ਿਲ੍ਹਾ ਕੁਆਰਡੀਨੇਟਰ-2 ਸ਼੍ਰੀ ਅਨਮੋਲਜੋਤ ਸਿੰਘ ...
ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਐਸ.ਆਈ.ਆਰ.-2026 ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਅਹਿਮ ਮੀਟਿੰਗ

ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਐਸ.ਆਈ.ਆਰ.-2026 ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਅਹਿਮ ਮੀਟਿੰਗ

local news
ਮਾਲੇਰਕੋਟਲਾ, 23 ਜੂਨ:               ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਪੈਸ਼ਲ ਇੰਟੈਂਸਿਵ ਰੀਵਿਜ਼ਨ (ਐਸ.ਆਈ.ਆਰ.-2026) ਸਬੰਧੀ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ ਦੀ ਅਗਵਾਈ ਹੇਠ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਇੱਕ ਅਹਿਮ ਮੀਟਿੰਗ ਆਯੋਜਿਤ ਕੀਤੀ ਗਈ।                ਮੀਟਿੰਗ ਦੌਰਾਨ ਸ੍ਰੀ ਬਰਾੜ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਐਸ.ਆਈ.ਆਰ.-2026 ਦੇ ਦੂਜੇ ਪੜਾਅ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਰਾਜਨੀਤਿਕ ਪਾਰਟੀਆਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਪਣੇ ਬੂਥ ਲੈਵਲ ਏਜੰਟ (ਬੀ.ਐਲ.ਏ.-2) ਤੁਰੰਤ ਨਿਯੁਕਤ ਕਰਨ ਅਤੇ ਬੀ.ਐਲ.ਓਜ਼ ਨੂੰ ਪੂਰਾ ਸਹਿਯੋਗ ਦੇਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ 25 ਜੂਨ ਤੋਂ 24 ਜੁਲਾਈ, 2026 ਤੱਕ ਬੂਥ ਲੈਵਲ ਅਫ਼ਸਰ (ਬੀ.ਐਲ.ਓ.) ਘਰ-ਘਰ ਜਾ ਕੇ ਵੋਟਰਾਂ ਤੋਂ ਗਣਨਾ ਫਾਰਮ ਭਰਵਾਉਣਗੇ। ਇਸ ਉਪਰੰਤ 3 ਅਗਸਤ, 2026 ਨੂੰ ਡਰਾਫਟ ਵੋਟਰ ਸੂਚੀ ਪ੍ਰਕਾਸ਼ਿਤ ਕੀਤੀ ਜਾਵੇਗੀ। ਦ...
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦਿੱਤੀ ਵਧਾਈ; ਦਿਨ ਰਾਤ ਇੱਕ ਕਰ ਕੇ ਸ਼ਹੀਦ ਊਧਮ ਸਿੰਘ ਦੇ ਸ਼ਹਿਰ ਦੇ ਵਿਕਾਸ ਲਈ ਕੰਮ ਕਰਨ ਲਈ ਕੀਤਾ ਪ੍ਰੇਰਿਤ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦਿੱਤੀ ਵਧਾਈ; ਦਿਨ ਰਾਤ ਇੱਕ ਕਰ ਕੇ ਸ਼ਹੀਦ ਊਧਮ ਸਿੰਘ ਦੇ ਸ਼ਹਿਰ ਦੇ ਵਿਕਾਸ ਲਈ ਕੰਮ ਕਰਨ ਲਈ ਕੀਤਾ ਪ੍ਰੇਰਿਤ

local news
ਸੁਨਾਮ, 23 ਜੂਨ: ਨਗਰ ਕੌਂਸਲ ਸੁਨਾਮ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਅੱਜ ਸਰਬਸੰਮਤੀ ਨਾਲ ਸਫਲਤਾਪੂਰਵਕ ਸੰਪੰਨ ਹੋਈ। ਇਸ ਚੋਣ ਦੌਰਾਨ ਮਨਪ੍ਰੀਤ ਬਾਂਸਲ ਨੂੰ ਪ੍ਰਧਾਨ, ਯਾਦਵਿੰਦਰ ਸਿੰਘ ਨਿਰਮਾਣ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਮੀਨਾ ਰਾਣੀ ਪਤਨੀ ਸ਼੍ਰੀ ਭਾਨੂ ਪ੍ਰਤਾਪ ਨੂੰ ਮੀਤ ਪ੍ਰਧਾਨ ਚੁਣਿਆ ਗਿਆ। ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਨਵੇਂ ਚੁਣੇ ਅਹੁਦੇਦਾਰਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਹ ਜ਼ਿੰਮੇਵਾਰੀ ਲੋਕਾਂ ਦੀ ਸੇਵਾ ਅਤੇ ਸ਼ਹਿਰ ਦੇ ਸਮੁੱਚੇ ਵਿਕਾਸ ਲਈ ਇੱਕ ਮਹੱਤਵਪੂਰਨ ਮੌਕਾ ਹੈ। ਉਨ੍ਹਾਂ ਨੇ ਨਵੇਂ ਅਹੁਦੇਦਾਰਾਂ ਨੂੰ ਅਪੀਲ ਕੀਤੀ ਕਿ ਉਹ ਦਿਨ-ਰਾਤ ਇੱਕ ਕਰਕੇ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਣ ਅਤੇ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਣ। ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੇ ਸਵਾ ਚਾਰ ਸਾਲਾਂ ਦੌਰਾਨ ਸੁਨਾਮ ਸ਼ਹਿਰ ਵਿੱਚ ਜਿੰਨਾ ਵਿਕਾਸ ਹੋਇਆ ਹੈ, ਹੁਣ ਉਸ ਵਿਕਾਸ ਦੀ ਰਫ਼ਤਾਰ ਦੁੱਗਣੀ ਅਤੇ ਚੌਗੁਣੀ ਹੋਵੇਗੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਸ਼ਹਿਰ ਦਾ ਇੰਨਾ ਵੱਡੇ ਪੱਧਰ 'ਤੇ ਵਿਕਾਸ ਕਰਵਾਇਆ ਜਾਵੇਗਾ, ਜਿੰਨਾ ਅੱਜ ਤੱਕ ਕਦੇ...
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ ਪ੍ਰਕਿਰਿਆ ਸਬੰਧੀ ਦਿੱਤੀ ਜਾਣਕਾਰੀ

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ ਪ੍ਰਕਿਰਿਆ ਸਬੰਧੀ ਦਿੱਤੀ ਜਾਣਕਾਰੀ

local news
ਫ਼ਰੀਦਕੋਟ, 23 ਜੂਨ: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਫ਼ਰੀਦਕੋਟ ਸ੍ਰੀ ਰਾਹੁਲ ਚਾਬਾ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਗਏ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐਸ.ਆਈ.ਆਰ.) ਪ੍ਰੋਗਰਾਮ ਤਹਿਤ ਜ਼ਿਲ੍ਹੇ ਵਿੱਚ 25 ਜੂਨ 2026 ਤੋਂ ਐਨਯੂਮੇਰੇਸ਼ਨ ਫੇਜ਼ ਸ਼ੁਰੂ ਹੋ ਰਿਹਾ ਹੈ, ਜੋ 24 ਜੁਲਾਈ 2026 ਤੱਕ ਚੱਲੇਗਾ। ਇਸ ਸਬੰਧੀ ਅੱਜ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ, ਜਿਸ ਦੌਰਾਨ ਉਨ੍ਹਾਂ ਨੂੰ ਐਸ.ਆਈ.ਆਰ ਦੇ ਸ਼ਡਿਊਲ ਅਤੇ ਹਦਾਇਤਾਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਐਨਯੂਮੇਰੇਸ਼ਨ ਫੇਜ਼ ਦੌਰਾਨ ਬੂਥ ਲੈਵਲ ਅਫ਼ਸਰ ਘਰ-ਘਰ ਜਾ ਕੇ ਐਨਯੂਮੇਰੇਸ਼ਨ ਫਾਰਮ ਦੀ ਵੰਡ ਅਤੇ ਭਰੇ ਹੋਏ ਫਾਰਮਾਂ ਦੀ ਪ੍ਰਾਪਤੀ ਕਰਨਗੇ। ਵੋਟਰ ECINet ਪੋਰਟਲ ਰਾਹੀਂ ਵੀ ਆਪਣੇ ਫਾਰਮ ਆਨਲਾਈਨ ਭਰ ਸਕਦੇ ਹਨ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜਿਨ੍ਹਾਂ ਵੋਟਰਾਂ ਤੋਂ ਐਨਯੂਮੇਰੇਸ਼ਨ ਫਾਰਮ ਪ੍ਰਾਪਤ ਨਹੀਂ ਹੋਣਗੇ, ਉਨ੍ਹਾਂ ਦੀ ਸੂਚੀ ਰਾਜਨੀਤਿਕ ਪਾਰਟੀਆਂ ਦੇ ਬੂਥ ਲੈਵਲ ਏਜੰਟਾਂ ਨਾਲ ਸਾਂਝੀ ਕੀਤੀ ਜਾਵੇਗੀ। ਐਨਯੂਮੇਰੇਸ਼ਨ ਫੇਜ਼ ਦ...
ਭਗਵੰਤ ਮਾਨ ਸਰਕਾਰ ਦੀ ਕੂੜੇ-ਕਰਕਟ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਪਹੁੰਚ: ਹਰਜੋਤ ਬੈਂਸ ਦੇ ਅਚਨਚੇਤ ਨਿਰੀਖਣ ਪਿੱਛੋਂ ਮੋਗਾ ਦੇ ਨਗਰ ਨਿਗਮ ਕਮਿਸ਼ਨਰ ਨੂੰ ਕਾਰਨ ਦੱਸੋ ਨੋਟਿਸ ਜਾਰੀ

ਭਗਵੰਤ ਮਾਨ ਸਰਕਾਰ ਦੀ ਕੂੜੇ-ਕਰਕਟ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਪਹੁੰਚ: ਹਰਜੋਤ ਬੈਂਸ ਦੇ ਅਚਨਚੇਤ ਨਿਰੀਖਣ ਪਿੱਛੋਂ ਮੋਗਾ ਦੇ ਨਗਰ ਨਿਗਮ ਕਮਿਸ਼ਨਰ ਨੂੰ ਕਾਰਨ ਦੱਸੋ ਨੋਟਿਸ ਜਾਰੀ

hot news, Politics
ਚੰਡੀਗੜ੍ਹ/ਮੋਗਾ, 23 ਜੂਨ: ਨਾਗਰਿਕ ਸਵੱਛਤਾ ਅਤੇ ਸਿਹਤ ਪ੍ਰਤੀ ਸਖ਼ਤ ਰੁਖ਼ ਅਪਣਾਉਂਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸਵੇਰੇ ਅਚਨਚੇਤ ਨਿਰੀਖਣ ਤੋਂ ਬਾਅਦ ਨਗਰ ਨਿਗਮ ਕਮਿਸ਼ਨਰ, ਮੋਗਾ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਨ ਦੇ ਹੁਕਮ ਦਿੱਤੇ ਹਨI ਜ਼ਿਕਰਯੋਗ ਹੈ ਕਿ ਨਿਰੀਖਣ ਦੌਰਾਨ ਸ਼ਹਿਰ ਭਰ ਵਿੱਚ ਸਫਾਈ ਅਤੇ ਸਵੱਛਤਾ ਵਿੱਚ ਕਾਫੀ ਕੁਤਾਹੀਆਂ ਪਾਈਆਂ ਗਈਆਂ ਸਨ। ਅੱਜ ਮੋਗਾ ਸ਼ਹਿਰ ਵਿੱਚ ਨਿਰੀਖਣ ਦੌਰਾਨ ਸ. ਹਰਜੋਤ ਸਿੰਘ ਬੈਂਸ ਨੇ ਵਸਨੀਕਾਂ ਨਾਲ ਗੱਲਬਾਤ ਕੀਤੀ ਅਤੇ ਸ਼ਹਿਰ ਭਰ ਵਿੱਚ ਖੁੱਲ੍ਹੇ ਕੂੜੇ ਵਾਲੀਆਂ ਥਾਵਾਂ ਨੂੰ ਦੇਖਿਆ, ਜੋ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ "ਮਿਸ਼ਨ ਕਲੀਨ ਪੰਜਾਬ" ਅਧੀਨ ਨਿਰਧਾਰਤ ਸਫਾਈ ਮਾਪਦੰਡਾਂ ਦੀ ਸਿੱਧੀ -ਸਿੱਧੀ ਉਲੰਘਣਾ ਦੀ ਤਸਵੀਰ ਪੇਸ਼ ਕਰ ਰਹੀਆਂ ਸਨ । ਸਾਥਨਕ ਸਰਕਾਰਾਂ ਮੰਤਰੀ ਨੇ ਕਿਹਾ, “ਸਫਾਈ ਵਿੱਚ ਕੁਤਾਹੀ ਜਾਂ ਅਣਗਹਿਲੀ ਲਈ ਜ਼ੀਰੋ ਸਹਿਣਸ਼ੀਲਤਾ ਹੈ। ਅੱਜ ਮੋਗਾ ਵਿੱਚ ਮੇਰੇ ਨਿਰੀਖਣ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਪੰਜਾਬ ਦੇ ਲੋਕ ਬਿਹਤਰ ਤੇ ਸਾਫ ਸੁਥਰੇ ਵਾਤਾਵਰਨ ਦੇ ਹੱ...
ਦਿਵਿਆਂਗਾਂ ਦੀ ਆਰਥਿਕ ਸੁਰੱਖਿਆ ਲਈ ਮਾਨ ਸਰਕਾਰ ਵਚਨਬੱਧ; ਚਾਲੂ ਵਿੱਤੀ ਸਾਲ ਦੌਰਾਨ 125 ਕਰੋੜ ਤੋਂ ਵੱਧ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਦਿਵਿਆਂਗਾਂ ਦੀ ਆਰਥਿਕ ਸੁਰੱਖਿਆ ਲਈ ਮਾਨ ਸਰਕਾਰ ਵਚਨਬੱਧ; ਚਾਲੂ ਵਿੱਤੀ ਸਾਲ ਦੌਰਾਨ 125 ਕਰੋੜ ਤੋਂ ਵੱਧ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

hot news
ਚੰਡੀਗੜ੍ਹ, 23 ਜੂਨ: "ਸਾਡੀ ਸਰਕਾਰ ਦਾ ਮੁੱਖ ਮਕਸਦ ਸਿਰਫ਼ ਸਰਕਾਰੀ ਸਕੀਮਾਂ ਚਲਾਉਣਾ ਨਹੀਂ, ਸਗੋਂ ਸਮਾਜ ਦੇ ਹਰ ਇੱਕ ਲੋੜਵੰਦ ਅਤੇ ਦਿਵਿਆਂਗ ਵਿਅਕਤੀ ਤੱਕ ਮਦਦ ਦਾ ਹੱਥ ਸਮੇਂ ਸਿਰ ਪਹੁੰਚਾ ਕੇ ਉਨ੍ਹਾਂ ਦੇ ਜੀਵਨ ਨੂੰ ਸੁਖਾਲਾ ਬਣਾਉਣਾ ਹੈ।" ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਵਿਭਾਗ ਵੱਲੋਂ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਪ੍ਰਗਤੀ ਸਾਂਝੀ ਕਰਦਿਆਂ ਕੀਤਾ। ਵਿਭਾਗ ਦੀਆਂ ਪ੍ਰਾਪਤੀਆਂ ਦਾ ਵੇਰਵਾ ਦਿੰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਮਈ-2026 ਤੱਕ ਦਿਵਿਆਂਗ ਵਿਅਕਤੀਆਂ ਨੂੰ ਵਿੱਤੀ ਸਹਾਇਤਾ ਦੇ ਰੂਪ ਵਿੱਚ 125 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਹ ਅੰਕੜਾ ਸਰਕਾਰ ਦੀ ਕਮਜ਼ੋਰ ਵਰਗਾਂ ਪ੍ਰਤੀ ਹਮਦਰਦੀ ਅਤੇ ਉਨ੍ਹਾਂ ਦੇ ਹੱਕਾਂ ਨੂੰ ਪਹਿਲ ਦੇਣ ਦੀ ਦ੍ਰਿੜ ਵਚਨਬੱਧਤਾ ਨੂੰ ਸਾਫ਼ ਦਰਸਾਉਂਦਾ ਹੈ। ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਮੌਜੂਦਾ ਵਿੱਤੀ ਸਾਲ 2...