4 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ ਤੋਂ ਬਾਅਦ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅਧਿਕਾਰੀਆਂ ਨੂੰ ਸਾਰੀਆਂ ਜਾਇਜ਼ ਮੰਗਾਂ ‘ਤੇ ਤੁਰੰਤ ਕਾਰਵਾਈ ਦੇ ਨਿਰਦੇਸ਼
ਚੰਡੀਗੜ੍ਹ, 23 ਜੂਨ 2026: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵਜੋਂ ਅੱਜ ਇੱਥੇ ਚਾਰ ਮੁਲਾਜ਼ਮ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਉਨ੍ਹਾਂ ਦੇ ਮਸਲਿਆਂ 'ਤੇ ਵਿਚਾਰ-ਵਟਾਂਦਰਾ ਕਰਨ ਲਈ ਵਿਸਤ੍ਰਿਤ ਮੀਟਿੰਗਾਂ ਕੀਤੀਆਂ।
ਆਪਣੇ ਦਫ਼ਤਰ ਵਿਖੇ ਉੱਚ ਪੱਧਰੀ ਮੀਟਿੰਗਾਂ ਦੌਰਾਨ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਵੱਲੋਂ ਸੌਂਪੇ ਗਏ ਮੰਗ ਪੱਤਰਾਂ ਦੀ ਸਮੀਖਿਆ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਮੁਲਾਜ਼ਮਾਂ ਵੱਲੋਂ ਉਠਾਈਆਂ ਗਈਆਂ ਸਾਰੀਆਂ ਜਾਇਜ਼ ਮੰਗਾਂ 'ਤੇ ਹਮਦਰਦੀ ਪੂਰਵਕ ਅਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ।"
ਉਨ੍ਹਾਂ ਸਬੰਧਤ ਵਿਭਾਗੀ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਜਾਰੀ ਕਰਦਿਆਂ ਜ਼ੋਰ ਦੇ ਕੇ ਕਿਹਾ ਕਿ “ਸੂਬਾ ਸਰਕਾਰ ਦੇ ਮੁਲਾਜ਼ਮਾਂ ਨੂੰ ਸਮੇਂ ਸਿਰ ਰਾਹਤ ਦੇਣ ਲਈ ਪਹਿਲਾਂ ਤੋਂ ਵਿਚਾਰ ਅਧੀਨ ਮਾਮਲਿਆਂ ਦੀ ਪ੍ਰਸ਼ਾਸਕੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ।”
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਫ਼ਦਾਂ ਨੂੰ ਭਰੋਸਾ ਦਿੰਦਿਆ ਕਿਹਾ, "ਮੁੱਖ ਮੰਤਰੀ ਭਗਵੰ...








