ਪੈਦਲ ਚੱਲਣ ਦੇ ਅਧਿਕਾਰ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਮੀਤ ਹੇਅਰ ਵੱਲੋਂ ਸੰਸਦ ਵਿੱਚ ਚੁੱਕੇ ਮੁੱਦਿਆਂ ਦੀ ਦਰੁਸਤਗੀ ਦਾ ਸਬੂਤ
ਚੰਡੀਗੜ੍ਹ, 22 ਜੂਨ: ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਮਾਣਯੋਗ ਸੁਪਰੀਮ ਕੋਰਟ ਦੇ ਹਾਲ ਹੀ ਦੇ ਫੈਸਲੇ ਦਾ ਸਵਾਗਤ ਕੀਤਾ ਹੈ, ਜਿਸ ਵਿੱਚ ਪੈਦਲ ਚੱਲਣ ਵਾਲਿਆਂ ਲਈ ਫੁੱਟਪਾਥਾਂ ਦੀ ਵਰਤੋਂ ਕਰਨ ਦੇ ਅਧਿਕਾਰ ਨੂੰ ਮੌਲਿਕ ਅਧਿਕਾਰ ਵਜੋਂ ਮਾਨਤਾ ਦਿੱਤੀ ਗਈ ਹੈ। ਉਨ੍ਹਾਂ ਇਸਨੂੰ ਇਤਿਹਾਸਕ ਫੈਸਲਾ ਦੱਸਦਿਆਂ ਕਿਹਾ ਕਿ ਇਹ ਫੈਸਲਾ ਹਰੇਕ ਨਾਗਰਿਕ ਲਈ ਸੁਰੱਖਿਅਤ ਅਤੇ ਸਨਮਾਨਜਨਕ ਸੰਵਿਧਾਨਕ ਗਰੰਟੀ ਨੂੰ ਮਜ਼ਬੂਤ ਕਰਦਾ ਹੈ।
ਮੀਤ ਹੇਅਰ ਨੇ ਕਿਹਾ ਕਿ ਇਸ ਫੈਸਲੇ ਨੇ ਰਾਸ਼ਟਰੀ ਰਾਜਮਾਰਗਾਂ ’ਤੇ ਪੈਦਲ ਚੱਲਣ ਵਾਲਿਆਂ, ਸਾਈਕਲ ਸਵਾਰਾਂ ਅਤੇ ਹੋਰ ਗੈਰ-ਮੋਟਰਾਈਜ਼ਡ ਸੜਕ ਉਪਭੋਗਤਾਵਾਂ ਦੀ ਸੁਰੱਖਿਆ ਅਤੇ ਆਵਾਜਾਈ ਦੇ ਅਧਿਕਾਰਾਂ ਬਾਰੇ ਲੋਕ ਸਭਾ ਵਿੱਚ ਉਠਾਈਆਂ ਗਈਆਂ ਚਿੰਤਾਵਾਂ ਨੂੰ ਕਾਫ਼ੀ ਬਲ ਦਿੱਤਾ ਹੈ।
ਸੰਸਦ ਮੈਂਬਰ ਨੇ ਦੱਸਿਆ ਕਿ ਉਨ੍ਹਾਂ ਨੇ 31 ਜੁਲਾਈ, 2025 ਨੂੰ ਸੰਸਦ ਵਿੱਚ ਪ੍ਰਸ਼ਨ ਕਾਲ ਰਾਹੀਂ ਇਹ ਮੁੱਦਾ ਚੁੱਕਿਆ ਸੀ, ਜਿਸ ਵਿੱਚ ਕੇਂਦਰ ਸਰਕਾਰ ਤੋਂ ਸਪੱਸ਼ਟਤਾ ਮੰਗੀ ਗਈ ਸੀ ਕਿ ਕੀ ਸਰਕਾਰ ਰਾਸ਼ਟਰੀ ਰਾਜਮਾਰਗਾਂ ਦੇ ਨਾਲ-ਨਾਲ ਜਾਂ ਇਨ੍ਹਾਂ ਮਾਰ...








