Shadow

Tag: punjabi

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਸਕੂਲ ਫੀਸਾਂ ਵਿੱਚ ਆਪਹੁਦਰੇ ਵਾਧੇ ਉੱਤੇ ਨਕੇਲ, ਵਾਧੇ ਦੀ ਸਾਲਾਨਾ ਹੱਦ ਪੰਜ ਫੀਸਦੀ ਤੈਅ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਸਕੂਲ ਫੀਸਾਂ ਵਿੱਚ ਆਪਹੁਦਰੇ ਵਾਧੇ ਉੱਤੇ ਨਕੇਲ, ਵਾਧੇ ਦੀ ਸਾਲਾਨਾ ਹੱਦ ਪੰਜ ਫੀਸਦੀ ਤੈਅ

breaking news
ਚੰਡੀਗੜ੍ਹ, 22 ਜੂਨ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਵਿਦਿਆਰਥੀਆਂ ਅਤੇ ਮਾਪਿਆਂ ਦੇ ਹਿੱਤਾਂ ਦੀ ਰਾਖੀ ਕਰਨ, ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ, ਡਿਜੀਟਲ ਗਵਰਨੈਂਸ ਨੂੰ ਮਜ਼ਬੂਤ ਕਰਨ ਅਤੇ ਪ੍ਰਸ਼ਾਸਨਿਕ ਪਹੁੰਚ ਵਿੱਚ ਸੁਧਾਰ ਲਿਆਉਣ ਦੇ ਉਦੇਸ਼ ਨਾਲ ਕਈ ਅਹਿਮ ਫੈਸਲੇ ਲਏ ਗਏ। ਇਸ ਦੌਰਾਨ ਕੈਬਨਿਟ ਨੇ ਪ੍ਰਾਈਵੇਟ ਗੈਰ-ਸਹਾਇਤਾ ਪ੍ਰਾਪਤ ਸਕੂਲਾਂ ਦੀਆਂ ਫੀਸਾਂ ਦੇ ਵਾਧੇ ਨੂੰ ਕੰਟਰੋਲ ਕਰਨ ਲਈ ਆਰਡੀਨੈਂਸ ਨੂੰ ਮਨਜ਼ੂਰੀ ਦਿੱਤੀ, ਉਦਯੋਗਿਕ ਰਿਆਇਤਾਂ ਸਬੰਧੀ ਦਿਸ਼ਾ-ਨਿਰਦੇਸ਼ਾਂ ਵਿੱਚ ਸੋਧ ਕੀਤੀ, ‘ਸਟੇਟ ਡੇਟਾ ਇੰਟੀਗ੍ਰੇਸ਼ਨ ਪਲੇਟਫਾਰਮ’ ਨੂੰ ਲਾਗੂ ਕਰਨ ਲਈ ਸਹਿਮਤੀ ਦਿੱਤੀ ਅਤੇ ਜ਼ਿਲ੍ਹਾ ਹੁਸ਼ਿਆਰਪੁਰ ਅਧੀਨ ਪੈਂਦੀ ਦਸੂਹਾ ਸਬ-ਡਿਵੀਜ਼ਨ ਲਈ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਦੀ ਅਸਾਮੀ ਅਤੇ ਸਹਿਯੋਗੀ ਅਮਲੇ ਦੀਆਂ ਅਸਾਮੀਆਂ ਸਿਰਜਣ ਨੂੰ ਮਨਜ਼ੂਰੀ ਦਿੱਤੀ। ਪ੍ਰਾਈਵੇਟ ਗੈਰ-ਸਹਾਇਤਾ ਪ੍ਰਾਪਤ ਸਕੂਲਾਂ ਦੀਆਂ ਫੀਸਾਂ ਦੇ ਵਾਧੇ `ਤੇ ਲਗਾਮ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ, “ਪ੍ਰਾਈਵੇਟ ਗੈਰ-ਸਹਾਇਤਾ ਪ੍ਰਾਪਤ ਸਕੂਲਾਂ ਵੱਲੋਂ ਫੀਸਾਂ ਵਿੱਚ ਕੀਤ...
ਬਜ਼ੁਰਗਾਂ ਦੀ ਸੇਵਾ ਅਤੇ ਸੰਭਾਲ ਲਈ ਪੰਜਾਬ ਸਰਕਾਰ ਵਚਨਬੱਧ; ਪਿਛਲੇ ਤਿੰਨ ਸਾਲਾਂ ਵਿੱਚ ਬਿਰਧ ਘਰਾਂ ਲਈ 15.70 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

ਬਜ਼ੁਰਗਾਂ ਦੀ ਸੇਵਾ ਅਤੇ ਸੰਭਾਲ ਲਈ ਪੰਜਾਬ ਸਰਕਾਰ ਵਚਨਬੱਧ; ਪਿਛਲੇ ਤਿੰਨ ਸਾਲਾਂ ਵਿੱਚ ਬਿਰਧ ਘਰਾਂ ਲਈ 15.70 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

hot news
ਚੰਡੀਗੜ੍ਹ, 22 ਜੂਨ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ **ਤਿੰਨ ਸਾਲਾਂ ਦੌਰਾਨ 18 ਸਰਕਾਰੀ ਅਤੇ ਗੈਰ-ਸਰਕਾਰੀ ਸੰਗਠਨਾਂ ਦੇ ਸਹਿਯੋਗ ਨਾਲ ਚਲਾਏ ਜਾ ਰਹੇ ਬਿਰਧ ਘਰਾਂ ਨੂੰ ਕੁੱਲ 15.70 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਵਿੱਤੀ ਸਾਲ 2023-24 ਦੌਰਾਨ *4.93 ਕਰੋੜ ਰੁਪਏ**, 2024-25 ਦੌਰਾਨ **6.67 ਕਰੋੜ ਰੁਪਏ** ਅਤੇ 2025-26 ਦੌਰਾਨ **4.10 ਕਰੋੜ ਰੁਪਏ** ਦੀ ਗ੍ਰਾਂਟ ਜਾਰੀ ਕੀਤੀ ਗਈ ਹੈ। ਮੌਜੂਦਾ ਸਮੇਂ ਸੂਬੇ ਦੇ ਇਨ੍ਹਾਂ ਬਿਰਧ ਘਰਾਂ ਵਿੱਚ **641 ਬਜ਼ੁਰਗਾਂ ਨੂੰ ਲਾਭ ਮਿਲ ਰਿਹਾ ਹੈ**, ਜਿਨ੍ਹਾਂ ਨੂੰ ਰਿਹਾਇਸ਼, ਪੌਸ਼ਟਿਕ ਭੋਜਨ ਅਤੇ ਸਿਹਤ ਸੰਭਾਲ ਵਰਗੀਆਂ ਬਿਹਤਰ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਬਜ਼ੁਰਗਾਂ ਨੂੰ ਸਾਡੇ ਪਰਿਵਾਰਾਂ ਦੀਆਂ ਜੜ੍ਹਾਂ ਅਤੇ ਅਨਮੋਲ ਵਿਰਾਸਤ ਦੱਸਦਿਆਂ ਡਾ. ਬਲਜੀਤ ਕੌਰ ਨੇ ਕਿਹਾ, "ਜਿਨ੍ਹਾਂ ਮਾਪਿਆਂ ਨੇ ਆਪਣੀ ਸਾਰੀ ਉਮਰ ਪਰਿਵਾਰਾਂ ਨੂੰ ਸੰਵਾਰਨ ਲਈ ਸ...
ਆਪ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਵਿਰੁੱਧ ਫਰਜ਼ੀ ਵੀਡੀਓ ਮੁਹਿੰਮ ਪਿੱਛੇ ਮੌਜੂਦ ਲੋਕਾਂ ਦੀ ਜਾਂਚ ਕਰਨ ਦੀ ਕੀਤੀ ਅਪੀਲ

ਆਪ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਵਿਰੁੱਧ ਫਰਜ਼ੀ ਵੀਡੀਓ ਮੁਹਿੰਮ ਪਿੱਛੇ ਮੌਜੂਦ ਲੋਕਾਂ ਦੀ ਜਾਂਚ ਕਰਨ ਦੀ ਕੀਤੀ ਅਪੀਲ

breaking news
ਚੰਡੀਗੜ੍ਹ; 21 ਜੂਨ- ਆਮ ਆਦਮੀ ਪਾਰਟੀ (ਆਪ) ਨੇ ਐਤਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਨੂੰ ਨਿਸ਼ਾਨਾ ਬਣਾਉਣ ਵਾਲੀ ਫਰਜ਼ੀ ਵੀਡੀਓ ਮੁਹਿੰਮ ਦੀ ਡੂੰਘਾਈ ਨਾਲ ਜਾਂਚ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ। ਪਾਰਟੀ ਨੇ ਕਿਹਾ ਕਿ 1,100 ਤੋਂ ਵੱਧ ਫਰੇਮਾਂ ਦੀ ਫੋਰੈਂਸਿਕ ਜਾਂਚ ਨੇ ਪੂਰੀ ਤਰ੍ਹਾਂ ਸਾਬਤ ਕਰ ਦਿੱਤਾ ਹੈ ਕਿ ਵੀਡੀਓ ਵਿੱਚ ਦਿਖਾਈ ਦੇਣ ਵਾਲਾ ਵਿਅਕਤੀ ਮੁੱਖ ਮੰਤਰੀ ਨਹੀਂ ਹੈ। 'ਆਪ' ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਹੁਣ ਸਾਰਾ ਧਿਆਨ ਵੀਡੀਓ ਵਿੱਚ ਨਜ਼ਰ ਆਉਣ ਵਾਲੇ ਅਦਾਕਾਰ, ਇਸ ਨੂੰ ਬਣਾਉਣ ਅਤੇ ਨਿਰਦੇਸ਼ਿਤ ਕਰਨ ਵਾਲਿਆਂ, ਅਤੇ ਇਸ ਸੋਚੀ-ਸਮਝੀ ਸਾਜ਼ਿਸ਼ ਲਈ ਪੈਸਾ ਲਗਾਉਣ ਵਾਲੇ ਵਿਅਕਤੀਆਂ ਦੀ ਪਛਾਣ ਕਰਨ ਵੱਲ ਹੋਣਾ ਚਾਹੀਦਾ ਹੈ। 'ਆਪ' ਪੰਜਾਬ ਦੇ ਮੀਡੀਆ ਇੰਚਾਰਜ ਨੇ ਜਥੇਦਾਰ ਸਾਹਿਬ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤਲਬ ਕਰਨ ਅਤੇ ਇਹ ਜਵਾਬ ਮੰਗਣ ਦੀ ਵੀ ਅਪੀਲ ਕੀਤੀ ਕਿ ਦੂਜਿਆਂ ਤੋਂ ਪਹਿਲਾਂ ਉਨ੍ਹਾਂ ਕੋਲ ਇਸ ਵੀਡੀਓ ਬਾਰੇ ਜਾਣਕਾਰੀ ਕਿਵੇਂ ਮੌਜੂਦ ਸੀ। ਉਨ੍ਹਾਂ ਇਹ ਵੀ ਨੋਟ ਕੀਤਾ ਕਿ 'ਆਪ' ਪੰ...
ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਬਿਮਾਰੀ ਮੁਕਤ ਜੀਵਨ ਲਈ ਲੋਕਾਂ ਨੂੰ ਯੋਗਾ ਅਪਣਾਉਣ ਦੀ ਅਪੀਲ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਬਿਮਾਰੀ ਮੁਕਤ ਜੀਵਨ ਲਈ ਲੋਕਾਂ ਨੂੰ ਯੋਗਾ ਅਪਣਾਉਣ ਦੀ ਅਪੀਲ

hot news
ਚੰਡੀਗੜ੍ਹ, 21 ਜੂਨ : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਅੰਤਰਰਾਸ਼ਟਰੀ ਯੋਗਾ ਦਿਵਸ ਦੇ ਮੌਕੇ ਲੋਕਾਂ ਨੂੰ ਯੋਗਾ ਅਪਣਾਉਣ ਦੀ ਜ਼ੋਰਦਾਰ ਅਪੀਲ ਕਰਦਿਆਂ ਕਿਹਾ ਕਿ ਯੋਗਾ  ਜੀਵਨ ਵਿੱਚ ਬਦਲਾਅ ਲਿਆਉਣ ਅਤੇ ਲੰਬੇ ਤੇ ਬਿਮਾਰੀ ਮੁਕਤ ਜੀਵਨ ਪ੍ਰਦਾਨ ਕਰਨ ਵਾਲੀ ਉਸਾਰੂ ਸ਼ਕਤੀ ਹੈ। ਆਪਣੇ ਸੰਦੇਸ਼ ਵਿੱਚ ਸਪੀਕਰ ਨੇ ਜ਼ੋਰ ਦਿੰਦਿਆਂ ਕਿਹਾ ਕਿ ਯੋਗਾ ਨਾਲ ਰੋਜ਼ਮਰ੍ਹਾ ਦੇ ਕੰਮਾਂ ਵਿੱਚ ਮਨ ਲਗਦਾ ਹੈ, ਡੂੰਘੀ ਸ਼ਾਂਤੀ ਮਿਲਦੀ ਹੈ ਅਤੇ ਸਿਹਤਮੰਦ ਜੀਵਨ ਸ਼ੈਲੀ ਦਾ ਸੰਚਾਰ ਹੁੰਦਾ ਹੈ। ਸ. ਸੰਧਵਾਂ ਨੇ ਕਿਹਾ, ‘‘ਸਾਨੂੰ ਸਾਰਿਆਂ ਨੂੰ ਵੱਖ-ਵੱਖ ਬਿਮਾਰੀਆਂ ਤੋਂ ਬਚਣ ਲਈ ਹਰ ਰੋਜ਼ ਘੱਟੋ-ਘੱਟ ਅੱਧਾ ਘੰਟਾ ਯੋਗਾ ਕਰਨਾ ਚਾਹੀਦਾ ਹੈ,’’। ਸਪੀਕਰ ਸੰਧਵਾਂ ਨੇ ਕਿਹਾ ਕਿ ‘‘ਸੀਐਮ ਦੀ ਯੋਗਸ਼ਾਲਾ’’ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਮਾਣਿਤ ਯੋਗਾ ਇੰਸਟ੍ਰਕਟਰਾਂ ਵੱਲੋਂ ਪੰਜਾਬ ਦੇ ਲੋਕਾਂ ਨੂੰ ਮੁਫਤ ਯੋਗਾ ਸਿਖਲਾਈ ਪ੍ਰਦਾਨ ਕਰਨ ਦੀ ਨਵੇਕਲੀ ਪਹਿਲ ਹੈ। ਇਸ ਪ੍ਰੋਗਰਾਮ ਦਾ ਉਦੇਸ਼ ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨਾ, ਬਿਮਾਰੀਆਂ ਨੂੰ ਰੋਕਣਾ ਅਤੇ ਸੂਬ...

ਗੈਂਗਸਟਰਾਂ ‘ਤੇ ਵਾਰ ਦਾ 152ਵਾਂ ਦਿਨ: ਪੰਜਾਬ ਪੁਲਿਸ ਵੱਲੋਂ 512 ਥਾਈਂ ਛਾਪੇਮਾਰੀ; 345 ਗ੍ਰਿਫ਼ਤਾਰ

hot news
ਚੰਡੀਗੜ੍ਹ, 21 ਜੂਨ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’  ਦੇ 152ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 512 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 152ਵੇਂ ਦਿਨ ਪੁਲਿਸ ਟੀਮਾਂ ਨੇ 312 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਦੇ ਨਾਲ 5 ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 39,083 ਹੋ ਗਈਆਂ। ਇਸ ਤੋਂ ਇਲਾਵਾ 92 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 16 ਭਗੌੜੇ ਅਪਰਾਧੀ (ਪੀਓ) ਨੂੰ ਵੀ ਗ੍ਰਿ...
20,000 ਰੁਪਏ ਰਿਸ਼ਵਤ ਲੈਂਦੀ  ਸਬ- ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫਤਾਰ

20,000 ਰੁਪਏ ਰਿਸ਼ਵਤ ਲੈਂਦੀ ਸਬ- ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫਤਾਰ

Crime, hot news
ਚੰਡੀਗੜ੍ਹ, 21 ਜੂਨ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੁਲਿਸ ਸਟੇਸ਼ਨ ਫਿਲੌਰ ਜ਼ਿਲ੍ਹਾ ਜਲੰਧਰ ਵਿਖੇ ਤਾਇਨਾਤ ਸਬ-ਇੰਸਪੈਕਟਰ ਅਮਨਦੀਪ ਕੌਰ ਨੂੰ 20000 ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਸਾਂਝਂ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਮੁਹੱਲਾ ਚੌਧਰੀਆਂ, ਫਿਲੌਰ ਥਾਣਾ ਜ਼ਿਲ੍ਹਾ ਜਲੰਧਰ ਦੇ ਇੱਕ ਨਿਵਾਸੀ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਉਸਦੇ ਪੁੱਤਰ ਨੂੰ ਨਸ਼ੀਲੇ ਪਦਾਰਥਾਂ ਦੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਦੋਸ਼ੀ ਐਸ.ਆਈ. ਨੇ ਜ਼ਮਾਨਤ ਦਿਵਾਉਣ ਵਿੱਚ ਮਦਦ ਕਰਨ ਲਈ ਘੱਟ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਨਾਲ ਕੇਸ ਦਰਜ ਕਰਨ ਅਤੇ ਉਸਦਾ ਮੋਬਾਈਲ ਫੋਨ ਵਾਪਸ ਕਰਨ ਲਈ 20,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਮਜਬੂਰੀ ਵਿੱਚ, ਉਸਨੇ 1000 ਰੁਪਏ ਬਤੌਰ ਰਿਸ਼ਵਤ ਪਹਿਲਾਂ ਹੀ ਅਦਾ ਕਰ ਦਿੱਤੇ ਸਨ। ਸ਼ਿਕਾਇਤਕਰਤਾ ਨੇ ...
24 ਜੂਨ ਨੂੰ ਮੋਹਾਲੀ ਵਿਖੇ ਕਰਵਾਈ ਜਾਵੇਗੀ ਐਨ.ਆਰ.ਆਈ. ਮਿਲਣੀ 2026: ਡਾ. ਰਵਜੋਤ ਸਿੰਘ

24 ਜੂਨ ਨੂੰ ਮੋਹਾਲੀ ਵਿਖੇ ਕਰਵਾਈ ਜਾਵੇਗੀ ਐਨ.ਆਰ.ਆਈ. ਮਿਲਣੀ 2026: ਡਾ. ਰਵਜੋਤ ਸਿੰਘ

breaking news
ਚੰਡੀਗੜ੍ਹ, 21 ਜੂਨ: ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 24 ਜੂਨ, 2026 ਨੂੰ ਐਮਿਟੀ ਯੂਨੀਵਰਸਿਟੀ, ਮੋਹਾਲੀ ਵਿਖੇ “ਐਨ.ਆਰ.ਆਈ. ਮਿਲਣੀ 2026” ਦਾ ਆਯੋਜਨ ਕੀਤਾ ਜਾ ਰਿਹਾ ਹੈ। ਕੈਬਨਿਟ ਮੰਤਰੀ ਨੇ ਹੋਰ ਵੇਰਵੇ ਸਾਂਝੇ ਕਰਦਿਆਂ ਕਿਹਾ ਕਿ ਇਹ ਸਮਾਗਮ ਪੰਜਾਬ ਸਰਕਾਰ ਵੱਲੋਂ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਨਾਲ ਆਪਣੇ ਸਬੰਧ ਹੋਰ ਮਜ਼ਬੂਤ ਕਰਨ ਅਤੇ ਗੈਰ-ਨਿਵਾਸੀ ਭਾਰਤੀਆਂ (ਐਨ.ਆਰ.ਆਈਜ਼) ਨੂੰ ਦਰਪੇਸ਼ ਸਮੱਸਿਆਵਾਂ ਦੇ ਸਮੇਂ ਸਿਰ ਹੱਲ ਲਈ ਕੀਤੇ ਜਾ ਰਹੇ ਲਗਾਤਾਰ ਯਤਨਾਂ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ “ਐਨ.ਆਰ.ਆਈ. ਮਿਲਣੀ 2026” ਐਨ.ਆਰ.ਆਈਜ਼ ਅਤੇ ਪੰਜਾਬ ਸਰਕਾਰ ਦਰਮਿਆਨ ਸਿੱਧੇ ਸੰਵਾਦ ਲਈ ਇੱਕ ਮਹੱਤਵਪੂਰਨ ਮੰਚ ਸਾਬਤ ਹੋਵੇਗੀ, ਜਿੱਥੇ ਭਾਗੀਦਾਰ ਆਪਣੀਆਂ ਸਮੱਸਿਆਵਾਂ ਅਤੇ ਸੁਝਾਅ ਸਾਂਝੇ ਕਰ ਸਕਣਗੇ ਅਤੇ ਆਪਣੇ ਜ਼ਿਲ੍ਹਿਆਂ ਅਤੇ ਸੂਬੇ ਨਾਲ ਸਬੰਧਤ ਮਾਮਲਿਆਂ ਦੇ ਹੱਲ ਲਈ ਸਰਕਾਰ ਨਾਲ ਸਿੱਧੀ ਗੱਲਬਾਤ ਕਰ ਸਕਣਗੇ। ਇਸ ਪਹਿਲਕਦਮੀ ਦੀ ...
ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਪਿਤਾ ਦਿਵਸ ਮੌਕੇ ਨਿੱਘੀਆਂ ਸ਼ੁਭਕਾਮਨਾਵਾਂ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਪਿਤਾ ਦਿਵਸ ਮੌਕੇ ਨਿੱਘੀਆਂ ਸ਼ੁਭਕਾਮਨਾਵਾਂ

hot news
ਚੰਡੀਗੜ੍ਹ, 21 ਜੂਨ: ਪੰਜਾਬ ਵਿਧਾਨ ਸਭਾ ਦੇ ਸਪੀਕਰ, ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿਤਾ ਦਿਵਸ ਮੌਕੇ ’ਤੇ ਸਾਰੇ ਪਿਤਾਵਾਂ ਅਤੇ ਪਿਤਾ ਰੂਪੀ ਸਖ਼ਸੀਅਤਾਂ ਨੂੰ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ। ਸਪੀਕਰ ਸੰਧਵਾਂ ਨੇ ਜ਼ੋਰ ਦਿੰਦਿਆਂ ਕਿਹਾ ਕਿ  ਪਿਤਾ ਹਰ ਪਰਿਵਾਰ ਲਈ ਤਾਕਤ, ਸੁਰੱਖਿਆ ਅਤੇ  ਕੁਰਬਾਨੀ ਦਾ ਪੁੰਜ ਹੁੰਦਾ ਹੈ। ਉਨ੍ਹਾਂ ਕਿਹਾ ਕਿ ਜਿੱਥੇ ਮਾਂ ਦਾ ਪਿਆਰ ਬੱਚੇ ਦੇ ਮੁੱਢਲੇ ਸਾਲਾਂ ਦਾ ਅਧਾਰ ਹੁੰਦਾ ਹੈ, ਉੱਥੇ ਹੀ  ਪਿਤਾ ਜੀਵਨ ਦੀਆਂ ਚੁਣੌਤੀਆਂ ਨੂੰ ਨਜਿੱਠਣ ਲਈ ਲੋੜੀਂਦੀ ਦਿਸ਼ਾ, ਨੈਤਿਕ ਕਦਰਾਂ-ਕੀਮਤਾਂ ਦੇ ਰਾਹ-ਦਸੇਰਾ ਵਜੋਂ ਕੰਮ ਕਰਦਾ ਹੈ। ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ,‘‘ਪਿਤਾ ਸਾਡੀ ਜਵਾਨੀ ਵਿੱਚ ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਹਮਦਰਦੀ ਦੀ ਭਾਵਨਾ ਦਾ ਸੰਚਾਰ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ,’’ ।  ਉਨ੍ਹਾਂ ਕਿਹਾ, ‘‘ਸਾਡੇ ਅਮੀਰ ਪੰਜਾਬੀ ਸੱਭਿਆਚਾਰ ਅਤੇ ਸ਼ਾਨਾਮੱਤੀ ਵਿਰਾਸਤ ਵਿੱਚ ਬਜ਼ੁਰਗਾਂ ਅਤੇ ਪਿਤਾਵਾਂ ਦਾ ਬਹੁਤ ਸਤਿਕਾਰ ਕੀਤਾ ਜਾਂਦਾ ਹੈ। ਉਹ ਸਾਡੀ ਸੰਯੁਕਤ ਪਰਿਵਾਰ ਪ੍ਰਣਾਲੀ ਦੇ ਸੂਤਰਧਾਰ ਵਜੋਂ ਕੰਮ ਕਰਦੇ ਹਨ, ਰਹੁ-ਰੀਤਾਂ, ਇਮਾਨਦਾਰੀ...
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਖੇ ‘’ਸਿਹਤਮੰਦ ਉਮਰ ਲਈ ਯੋਗ’’ ਵਿਸ਼ੇ ‘ਤੇ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਖੇ ‘’ਸਿਹਤਮੰਦ ਉਮਰ ਲਈ ਯੋਗ’’ ਵਿਸ਼ੇ ‘ਤੇ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ

hot news
ਚੰਡੀਗੜ੍ਹ, 21 ਜੂਨ:ਅੱਜ ਇਥੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਵਿਖੇ ਕਾਰਜਕਾਰੀ ਚੀਫ਼ ਜਸਟਿਸ ਮਾਨਯੋਗ ਜਸਟਿਸ ਸ੍ਰੀ ਅਸ਼ਵਨੀ ਕੁਮਾਰ ਮਿਸ਼ਰਾ ਦੀ ਅਗਵਾਈ ਹੇਠ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ 2026 ਮਨਾਇਆ ਗਿਆ, ਜਿਸ ਦੌਰਾਨ ਮਾਨਯੋਗ ਜਸਟਿਸ ਸ੍ਰੀ ਹਰਸਿਮਰਨ ਸਿੰਘ ਸੇਠੀ ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੇ ਹੋਰ ਮਾਣਯੋਗ ਜੱਜਾਂ ਨੇ ਹਾਜ਼ਰੀ ਲਵਾਈ। ਇਸ ਸਾਲ ਅੰਤਰਰਾਸ਼ਟਰੀ ਯੋਗ ਦਿਵਸ ਦਾ ਵਿਸ਼ਾ "ਸਿਹਤਮੰਦ ਉਮਰ ਲਈ ਯੋਗ" ਰੱਖਿਆ ਗਿਆ ਸੀ, ਜਿਸ ਦੌਰਾਨ ਜੀਵਨ ਦੇ ਹਰ ਪੜਾਅ ਖਾਸ ਕਰਕੇ ਬਜ਼ੁਰਗਾਂ ਵਿੱਚ ਸਰੀਰਕ ਤੇ ਮਾਨਸਿਕ ਤੰਦਰੁਸਤੀ ਅਤੇ ਜੀਵਨ ਦੀ ਸਮੁੱਚੀ ਗੁਣਵੱਤਾ ਨੂੰ ਉਤਸ਼ਾਹਿਤ ਕਰਨ ਵਿੱਚ ਯੋਗ ਦੀ ਮਹੱਤਤਾ ਨੂੰ ਉਜਾਗਰ ਕੀਤਾ ਗਿਆ। ਇਹ ਸਮਾਗਮ ਭਾਰਤ ਸਰਕਾਰ ਦੇ ਆਯੂਸ਼ ਮੰਤਰਾਲੇ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਯੋਜਿਤ ਕੀਤਾ ਗਿਆ ਸੀ। ਇਸ ਮੌਕੇ ਕਰਵਾਏ ਗਏ ਪ੍ਰੋਗਰਾਮ ਵਿੱਚ ਮਾਣਯੋਗ ਜੱਜ ਸਾਹਿਬਾਨਾਂ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਮੈਂਬਰਾਂ, ਹਾਈ ਕੋਰਟ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਪੂਰੇ ਉਤਸ਼ਾਹ ਨਾਲ ਹਿੱ...
ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਫੈਮਿਲੀ ਕਾਉਂਸਲਿੰਗ ਰਾਹੀਂ ਨਸ਼ਾ ਛੱਡ ਰਹੇ ਨੌਜਵਾਨਾਂ ਨੂੰ ਆਪਣੀ ਜ਼ਿੰਦਗੀ ਮੁੜ ਸੰਵਾਰਨ ਵਿੱਚ ਮਿਲ ਰਹੀ ਹੈ ਮਦਦ

ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਫੈਮਿਲੀ ਕਾਉਂਸਲਿੰਗ ਰਾਹੀਂ ਨਸ਼ਾ ਛੱਡ ਰਹੇ ਨੌਜਵਾਨਾਂ ਨੂੰ ਆਪਣੀ ਜ਼ਿੰਦਗੀ ਮੁੜ ਸੰਵਾਰਨ ਵਿੱਚ ਮਿਲ ਰਹੀ ਹੈ ਮਦਦ

hot news
ਚੰਡੀਗੜ੍ਹ, 21 ਜੂਨ : ਭਗਵੰਤ ਮਾਨ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਦੇ 14 ਜ਼ਿਲ੍ਹਿਆਂ ਵਿੱਚ ਸਥਿਤ ਨਸ਼ਾ ਮੁਕਤੀ ਅਤੇ ਰਿਹੈਬਿਲਿਟੇਸ਼ਨ ਕੇਂਦਰਾਂ ਵਿੱਚ ਫੈਮਿਲੀ ਕਾਉਂਸਲਿੰਗ ਹੁਣ ਰਿਕਵਰੀ ਦਾ ਇੱਕ ਮਹੱਤਵਪੂਰਨ ਹਿੱਸਾ ਬਣ ਗਈ ਹੈ। ਕਾਉਂਸਲਰਾਂ ਦੇ ਅਨੁਸਾਰ, ਰਿਕਵਰੀ ਕਰ ਰਹੇ ਮਰੀਜ਼ਾਂ ਦੇ ਇਲਾਜ ਦੌਰਾਨ ਮਾਤਾ-ਪਿਤਾ, ਜੀਵਨ ਸਾਥੀ ਅਤੇ ਬੱਚਿਆਂ ਦੀ ਭਾਗੀਦਾਰੀ ਵਧੀ ਹੈ। ਮਾਰਚ 2025 ਤੋਂ, ਜਦੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਸ਼ੁਰੂ ਹੋਈ, ਉਦੋਂ ਤੋਂ ਹਜ਼ਾਰਾਂ ਪਰਿਵਾਰ ਆਪਣੇ ਬੱਚਿਆਂ ਨੂੰ ਨਸ਼ੇ ਦੀ ਲਤ ਤੋਂ ਬਾਹਰ ਕੱਢਣ ਅਤੇ ਉਨ੍ਹਾਂ ਦੀ ਜ਼ਿੰਦਗੀ ਮੁੜ ਸੰਵਾਰਨ ਲਈ ਕਾਉਂਸਲਿੰਗ ਸੈਸ਼ਨਾਂ ਵਿੱਚ ਸ਼ਾਮਲ ਹੋ ਰਹੇ ਹਨ। ਨਸ਼ੇ ਦੀ ਸਮੱਸਿਆ ਸਿਰਫ਼ ਮਰੀਜ਼ ਦੀ ਨਹੀਂ, ਸਗੋਂ ਪੂਰੇ ਪਰਿਵਾਰ ਦੀ ਹੁੰਦੀ ਹੈ, ਇਸ ਲਈ ਪਰਿਵਾਰ ਦੀ ਭਾਗੀਦਾਰੀ ਬਹੁਤ ਜ਼ਰੂਰੀ ਹੈ। ਕਾਉਂਸਲਿੰਗ ਨਾਲ ਪਰਿਵਾਰ ਨਸ਼ੇ ਦੀ ਪ੍ਰਕਿਰਤੀ ਨੂੰ ਸਮਝਦੇ ਹਨ ਅਤੇ ਮਰੀਜ਼ ਨੂੰ ਨਸ਼ਾ ਮੁਕਤ ਰਹਿਣ ਵਿੱਚ ਸਹਿਯੋਗ ਦਿੰਦੇ ਹਨ। ...