ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਭਲਾਈ ਲਈ ਚਲਾਈਆਂ ਵੱਖ-ਵੱਖ ਗਤੀਵਿਧੀਆਂ ਵਿੱਚ 1.11 ਲੱਖ ਤੋਂ ਵੱਧ ਦਰਜ ਕੀਤੀ ਗਈ ਬਜ਼ੁਰਗਾਂ ਦੀ ਭਾਗੀਦਾਰੀ: ਡਾ. ਬਲਜੀਤ ਕੌਰ
*ਚੰਡੀਗੜ੍ਹ, 21 ਜੂਨ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਭਰ ਦੇ ਬਜ਼ੁਰਗਾਂ ਲਈ ਇੱਕ ਸਨਮਾਨਜਨਕ, ਸੁਰੱਖਿਅਤ ਅਤੇ ਸਿਹਤਮੰਦ ਜੀਵਨ ਯਕੀਨੀ ਬਣਾਉਣ ਲਈ ਲਗਾਤਾਰ ਵੱਡੇ ਕਦਮ ਚੁੱਕ ਰਹੀ ਹੈ। ਵਿੱਤੀ ਸਾਲ 2025-26 ਦੌਰਾਨ, ਬਜ਼ੁਰਗਾਂ ਲਈ ਚਲਾਈਆਂ ਗਈਆਂ ਵੱਖ-ਵੱਖ ਭਲਾਈ, ਸਿਹਤ ਸੰਭਾਲ, ਜਾਗਰੂਕਤਾ ਅਤੇ ਸਮਾਜਿਕ ਸ਼ਮੂਲੀਅਤ ਦੀਆਂ ਗਤੀਵਿਧੀਆਂ ਵਿੱਚ *ਬਜ਼ੁਰਗਾਂ ਦੀ ਕੁੱਲ ਭਾਗੀਦਾਰੀ ਅਤੇ ਸ਼ਮੂਲੀਅਤ (Beneficiary Engagements) ਦਾ ਅੰਕੜਾ 1.11 ਲੱਖ ਤੋਂ ਵੱਧ ਰਿਕਾਰਡ ਕੀਤਾ ਗਿਆ ਹੈ**, ਜੋ ਕਿ ਬਜ਼ੁਰਗਾਂ ਦੇ ਸਰਗਰਮ ਅਤੇ ਸਿਹਤਮੰਦ ਜੀਵਨ ਪ੍ਰਤੀ ਸਰਕਾਰ ਦੀ ਨਿਰੰਤਰ ਵਚਨਬੱਧਤਾ ਨੂੰ ਦਰਸਾਉਂਦਾ ਹੈ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਬਜ਼ੁਰਗਾਂ ਦੀ ਭਲਾਈ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਸਿਹਤ ਸੇਵਾਵਾਂ, ਸਮੁਦਾਇਕ ਭਾਈਵਾਲੀ ਪ੍ਰੋਗਰਾਮਾਂ, ਜਾਗਰੂਕਤਾ ਮੁਹਿੰਮਾਂ ਅਤੇ ਸਹਾਇਤਾ ਪ੍ਰਣਾਲੀਆਂ ਰਾਹੀਂ ਸਰਕਾਰ ਇੱਕ ਅਜਿਹਾ ਮਾਹੌਲ ਸਿਰਜਣ ਲਈ ਕੰਮ ਕਰ ...








