ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਿੰਡ ਦਰਿਆਪੁਰ ਅਤੇ ਮੁਬਾਰਕਪੁਰ ਚੁੰਗਾ ਵਿਖੇ ਦਿਖਾਏ ਡਾਕੂਮੈਂਟਰੀ ਸ਼ੋਅ
ਮਾਲੇਰਕੋਟਲਾ 11 ਜੁਲਾਈ:
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮੁੱਖ ਮੰਤਰੀ ਪੰਜਾਬ ਸ੍ਰਂ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਦੇ ਪਿੰਡਾਂ ਵਿੱਚ ਡਾਕੂਮੈਂਟਰੀ ਸ਼ੋਅ ਦਿਖਾਉਣ ਦੀ ਸ਼ੁਰੂਆਤ ਕੀਤੀ ਹੈ, ਤਾਂ ਜੋ ਸਤਿਗੁਰ ਰਵਿਦਾਸ ਜੀ ਦੀ ਜੀਵਨੀ, ਬਾਣੀ, ਹੱਕਸੱਚ ਦੇ ਰਾਹ ਤੇ ਚਲਣ, ਮਨੁੱਖਤਾ ਦੀ ਸੇਵਾ ਲਈ ਕੀਤੇ ਮਹਾਨ ਕਾਰਜਾਂ ਤੋਂ ਸਾਡੀਆਂ ਆਉਣ ਵਾਲੀਆਂ ਪੀੜ੍ਹੀਆ ਪ੍ਰੇਰਣਾ ਲੈ ਸਕਣ।
ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਪ੍ਰੋਜੈਕਟ ਬਾਰੇ ਜਾਣਕਾਰੀ ਦਿੰਦਿਆਂ ਹਲਕਾ ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ ਨੇ ਕੀਤਾ। ਉਹਨਾਂ ਦੱਸਿਆ ਕਿ ਪਿਛਲੇ ਦਿਨੀਂ ਜ਼ਿਲ੍ਹੇ ਦੇ ਪਿੰਡ ਦਰਿਆਪੁਰ ਅਤੇ ਮੁਬਾਰਕਪੁਰ ਚੁੰਗਾ ਵਿਖੇ ਡਾਕੂਮੈਂਟਰੀ ਸ਼ੋਅ ਹੋਏ ਜਿਸ ਵਿੱਚ ਲੋਕਾਂ ਨੇ ਸ਼ਰਧਾ ਨਾਲ ਭਾਗ ਲਿਆ। ਵਿਧਾਇਕ ਨੇ ਕਿਹਾ ਕਿ ਇਹ ਡਾਕੂਮੈਂਟਰੀ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਨੂੰ ਸੱਚੀ ਸ਼ਰਧਾਂਜਲੀ ਹੈ, ਜਿਨ੍ਹਾਂ ਨੇ ਆਪਣਾ ਸਮੁੱਚਾ ਜੀਵਨ ਜਾਤ-ਪਾਤ, ਊਚ-ਨੀਚ ਅਤੇ ਸਮਾਜਿਕ ਭੇਦਭਾਵ ਦੇ ਖ਼ਾਤਮੇ ਲਈ ਸਮਰਪਿਤ ਕੀਤਾ ।
...








