Tuesday, October 27
Shadow

Tag: punjabi

ਪੰਜਾਬ ਦੇ ਬਜ਼ੁਰਗ ਨਾਗਰਿਕਾਂ ਨੂੰ ਸਮਾਜਿਕ ਸੁਰੱਖਿਆ ਦਾ ਮਜ਼ਬੂਤ ਸਹਾਰਾ; ਬੁਢਾਪਾ ਪੈਨਸ਼ਨ ਸਕੀਮ ਤਹਿਤ ਸਤੰਬਰ ਤੱਕ 2507.98 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਪੰਜਾਬ ਦੇ ਬਜ਼ੁਰਗ ਨਾਗਰਿਕਾਂ ਨੂੰ ਸਮਾਜਿਕ ਸੁਰੱਖਿਆ ਦਾ ਮਜ਼ਬੂਤ ਸਹਾਰਾ; ਬੁਢਾਪਾ ਪੈਨਸ਼ਨ ਸਕੀਮ ਤਹਿਤ ਸਤੰਬਰ ਤੱਕ 2507.98 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

breaking news
ਚੰਡੀਗੜ੍ਹ, 21 ਸਤੰਬਰ: ਪੰਜਾਬ ਸਰਕਾਰ ਵੱਲੋਂ ਬਜ਼ੁਰਗ ਨਾਗਰਿਕਾਂ ਨੂੰ ਆਰਥਿਕ ਸਨਮਾਨ, ਸਮਾਜਿਕ ਸੁਰੱਖਿਆ ਅਤੇ ਇੱਜ਼ਤ ਭਰਿਆ ਜੀਵਨ ਯਕੀਨੀ ਬਣਾਉਣ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਵਿੱਤੀ ਸਾਲ 2026-27 ਦੌਰਾਨ ਮਹੀਨਾ ਸਤੰਬਰ ਤੱਕ ਬੁਢਾਪਾ ਪੈਨਸ਼ਨ ਸਕੀਮ ਅਧੀਨ 2507.98 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ, ਜਿਸ ਦਾ ਲਾਭ ਸੂਬੇ ਦੇ 24.07 ਲੱਖ ਬਜ਼ੁਰਗ ਨਾਗਰਿਕਾਂ ਨੂੰ ਮਿਲਿਆ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇੱਕ ਅਜਿਹਾ ਸਮਾਵੇਸ਼ੀ ਅਤੇ ਲੋਕ-ਪੱਖੀ ਪ੍ਰਬੰਧ ਸਥਾਪਤ ਕਰਨ ਲਈ ਵਚਨਬੱਧ ਹੈ, ਜਿੱਥੇ ਹਰ ਯੋਗ ਨਾਗਰਿਕ ਤੱਕ ਸਰਕਾਰੀ ਭਲਾਈ ਸਕੀਮਾਂ ਦਾ ਲਾਭ ਸਮੇਂ ਸਿਰ ਪਹੁੰਚੇ। ਉਨ੍ਹਾਂ ਕਿਹਾ ਕਿ ‘ਰੰਗਲਾ ਪੰਜਾਬ’ ਦੇ ਸੁਪਨੇ ਤਹਿਤ ਸਰਕਾਰ ਦਾ ਉਦੇਸ਼ ਇੱਕ ਸੰਵੇਦਨਸ਼ੀਲ ਸਮਾਜ ਦੀ ਉਸਾਰੀ ਕਰਨਾ ਹੈ, ਜਿੱਥੇ ਬਜ਼ੁਰਗਾਂ, ਮਹਿਲਾਵਾਂ, ਬੱਚਿਆਂ ਅਤੇ ਕਮਜ਼ੋਰ ਵਰਗਾਂ ਦੀ ਭਲਾਈ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ...
ਪੁਲਿਸ ਯਾਦਗਾਰੀ ਦਿਵਸ ਪੀ.ਏ.ਪੀ. ਹੈੱਡਕੁਆਰਟਰ ਵਿਖੇ ਮਨਾਇਆ ਗਿਆ; ਡੀਜੀਪੀ ਗੌਰਵ ਯਾਦਵ ਵੱਲੋਂ ਪੁਲਿਸ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ

ਪੁਲਿਸ ਯਾਦਗਾਰੀ ਦਿਵਸ ਪੀ.ਏ.ਪੀ. ਹੈੱਡਕੁਆਰਟਰ ਵਿਖੇ ਮਨਾਇਆ ਗਿਆ; ਡੀਜੀਪੀ ਗੌਰਵ ਯਾਦਵ ਵੱਲੋਂ ਪੁਲਿਸ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ

breaking news
ਚੰਡੀਗੜ੍ਹ/ਜਲੰਧਰ, 21 ਅਕਤੂਬਰ: ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਅੱਤਵਾਦੀਆਂ ਅਤੇ ਅਪਰਾਧੀਆਂ ਨਾਲ ਲੜਦਿਆਂ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਬਹਾਦਰ ਪੁਲਿਸ ਕਰਮਚਾਰੀਆਂ ਨੂੰ ਸਤਿਕਾਰ ਭੇਂਟ ਕਰਨ ਲਈ ਅੱਜ ਪੰਜਾਬ ਆਰਮਡ ਪੁਲਿਸ (ਪੀ.ਏ.ਪੀ.) ਹੈੱਡਕੁਆਰਟਰ, ਜਲੰਧਰ ਵਿਖੇ 67ਵਾਂ ਸੂਬਾ ਪੱਧਰੀ ਪੁਲਿਸ ਯਾਦਗਾਰੀ ਦਿਵਸ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ਰਧਾਂਜਲੀ ਸਮਾਗਮ ਦੀ ਅਗਵਾਈ ਕੀਤੀ ਅਤੇ ਪੁਲਿਸ ਸ਼ਹੀਦ ਸਮਾਰਕ 'ਤੇ ਫੁੱਲਮਾਲਾਵਾਂ ਭੇਂਟ ਕੀਤੀਆਂ। ਇਸ ਮੌਕੇ ਉਨ੍ਹਾਂ ਨਾਲ ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਪ੍ਰਵੀਨ ਕੁਮਾਰ ਸਿਨਹਾ ਅਤੇ ਏਡੀਜੀਪੀ ਪੀਏਪੀ ਐੱਮ.ਐੱਫ. ਫਾਰੂਕੀ ਵੀ ਮੌਜੂਦ ਸਨ। ਪੰਜਾਬ ਪੁਲਿਸ, ਜਿਸ ਨੇ ਜੰਗ, ਸ਼ਾਂਤੀ ਅਤੇ ਸੰਘਰਸ਼ਾਂ ਦੌਰਾਨ ਬੇਮਿਸਾਲ ਬਹਾਦਰੀ ਨਾਲ ਦੇਸ਼ ਦੀ ਸੇਵਾ ਕੀਤੀ ਹੈ, ਨੂੰ ਬੇਮਿਸਾਲ ਅਤੇ ਮਹਾਨ ਬਲ ਦੱਸਦਿਆਂ ਡੀਜੀਪੀ ਨੇ ਕਿਹਾ ਕਿ ਸਤੰਬਰ 1981 ਤੋਂ ਲੈ ਕੇ ਹੁਣ ਤੱਕ ਪੰਜਾਬ ਪੁਲਿਸ ਦੇ 1,804 ਬਹਾਦਰ ਜਵਾਨਾਂ ਨੇ ਡਿਊਟੀ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕੀਤ...
ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ 7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

breaking news
ਚੰਡੀਗੜ੍ਹ/ਅੰਮ੍ਰਿਤਸਰ, 21 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਤਹਿਤ ਵੱਡੀ ਸਫ਼ਲਤਾ ਦਰਜ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਵੱਖ-ਵੱਖ ਕਾਰਵਾਈਆਂ ਦੌਰਾਨ ਤਿੰਨ ਨਾਬਾਲਗਾਂ ਸਣੇ ਸੱਤ ਵਿਅਕਤੀਆਂ ਨੂੰ ਇੱਕ ਹੈਂਡ ਗ੍ਰਨੇਡ, ਦੋ .30 ਬੋਰ ਪਿਸਤੌਲਾਂ, 29 ਜ਼ਿੰਦਾ ਕਾਰਤੂਸ ਅਤੇ 3.4 ਕਿਲੋ ਹੈਰੋਇਨ ਨਾਲ ਗ੍ਰਿਫਤਾਰ ਕਰਕੇ ਨਸ਼ਿਆਂ,  ਹਥਿਆਰਾਂ ਅਤੇ ਵਿਸਫੋਟਕ ਸਮੱਗਰੀ ਦੀ ਤਸਕਰੀ ਕਰਨ ਵਾਲੇ  ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥ ਦਿੱਤੀ। ਪਹਿਲੀ ਕਾਰਵਾਈ ਵਿੱਚ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਜੈ (28), ਵਾਸੀ ਮੱੁਢ ਖੋਖਰ ਅਤੇ ਰੌਬਿਨ ਮਸੀਹ ਉਰਫ਼ ਨੋਨੀ (22) ਵਾਸੀ ਸੁਲਤਾਨਵਿੰਡ , ਵਜੋਂ ਹੋਈ ਹੈ। ਦੂਜੀ ਕਾਰਵਾਈ ਵਿੱਚ ਤਿੰਨ 17 ਸਾਲਾ ਨਾਬਾਲਗਾਂ ਸਮੇਤ  ਗੁਰਲਾਲ ਸਿੰਘ (20) ਅਤੇ ਰਸ਼ਪਾਲ ਸਿੰਘ (18), ਦੋਵੇਂ ਵਾਸੀ ਲੋਪੋਂਕੇ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪੁਲਿਸ ਟੀ...
ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ, ਕਿਸਾਨਾਂ ਨਾਲ ਕੀਤਾ ਗਿਆ ਸਲੂਕ ਪੰਜਾਬ ਨੂੰ ਚੰਗੀ ਤਰ੍ਹਾਂ ਯਾਦ ਹੈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ, ਕਿਸਾਨਾਂ ਨਾਲ ਕੀਤਾ ਗਿਆ ਸਲੂਕ ਪੰਜਾਬ ਨੂੰ ਚੰਗੀ ਤਰ੍ਹਾਂ ਯਾਦ ਹੈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

breaking news
ਚੰਡੀਗੜ੍ਹ; 20 ਅਕਤੂਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਜਪਾ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 'ਤੇ ਤਿੱਖਾ ਹਮਲਾ ਬੋਲਦਿਆਂ ਚੁਣੌਤੀ ਦਿੱਤੀ ਕਿ ਉਹ ਚੋਣਾਂ ਵਿੱਚ ਸਿਆਸੀ ਲਾਹਾ ਖੱਟਣ ਲਈ ਪੰਜਾਬ ਦੇ ਨਸ਼ਿਆਂ ਦੇ ਸੰਕਟ ਅਤੇ ਪੀੜਤ ਪਰਿਵਾਰਾਂ ਦੇ ਦੁੱਖ-ਦਰਦ ਦਾ ਫਾਇਦਾ ਚੁੱਕਣ ਦੀ ਬਜਾਏ ਆਪਣੇ ਸਾਲਾਂ ਦੇ ਸ਼ਾਸਨ ਦੌਰਾਨ ਨਸ਼ਾ ਤਸਕਰੀ ਨੂੰ ਰੋਕਣ 'ਚ ਆਪਣੀ ਨਾਕਾਮੀ ਦਾ ਜਵਾਬ ਦੇਣ। ਉਨ੍ਹਾਂ ਨੇ ਕੇਂਦਰ ਸਰਕਾਰ ਵੱਲੋਂ ਨਸ਼ਿਆਂ ਦੇ ਮੁੱਖ ਸਰੋਤਾਂ 'ਤੇ ਰੋਕ ਲਾਉਣ, ਸਰਹੱਦਾਂ ਨੂੰ ਸੁਰੱਖਿਅਤ ਕਰਨ ਅਤੇ ਤਸਕਰੀ ਦੇ ਨੈੱਟਵਰਕ ਵਿਰੁੱਧ ਕਾਰਵਾਈ ਕਰਨ ਵਿੱਚ ਅਸਫਲ ਰਹਿਣ 'ਤੇ ਸਵਾਲ ਚੁੱਕੇ। ਉਨ੍ਹਾਂ ਨੇ ਗੁਜਰਾਤ ਵਿੱਚ 2,200 ਕਿੱਲੋ ਹੈਰੋਇਨ ਨੂੰ 'ਚੂਹਿਆਂ ਦੁਆਰਾ ਖਾ ਜਾਣ' ਦੇ ਦਿੱਤੇ ਗਏ ਸਪੱਸ਼ਟੀਕਰਨ 'ਤੇ ਜਵਾਬ ਮੰਗਿਆ ਅਤੇ ਮੁੰਬਈ ਵਿੱਚ ਇੱਕ ਬਾਲੀਵੁੱਡ ਅਦਾਕਾਰ ਨਾਲ ਵਾਪਰੀ ਫਾਇਰਿੰਗ ਦੀ ਘਟਨਾ ਦੌਰਾਨ ਭਾਜਪਾ ਸ਼ਾਸਿਤ ਹਰਿਆਣਾ ਅਤੇ ਰਾਜਸਥਾਨ ਤੱਕ ਫੈਲੇ ਗੈਂਗਸਟਰਾਂ ਦੇ ਨੈੱਟਵਰਕ ’ਤੇ ਵੀ ਸਵਾਲ ਚੁੱਕੇ।ਅਮਿਤ ਸ਼ਾਹ ਨੂੰ ਰਾਜਨੀਤਿਕ ਹਿੱਤਾਂ ਦੀ ਬਜਾਏ ਸੱਚੀ ਹਮਦਰਦੀ ਨਾਲ ਪੀੜਤ ਪਰਿਵਾਰਾਂ ਨੂੰ ਮ...
ਪੰਜਾਬ ਸਰਕਾਰ ਨੇ ‘ਮੇਰਾ ਘਰ-ਮੇਰੇ ਨਾਮ’ ਸਕੀਮ ਸ਼ੁਰੂ ਕਰਕੇ ਹਜ਼ਾਰਾਂ ਪਰਿਵਾਰਾਂ ਦਾ ਸੁਪਨਾ ਕੀਤਾ ਸਾਕਾਰ : ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਸਰਕਾਰ ਨੇ ‘ਮੇਰਾ ਘਰ-ਮੇਰੇ ਨਾਮ’ ਸਕੀਮ ਸ਼ੁਰੂ ਕਰਕੇ ਹਜ਼ਾਰਾਂ ਪਰਿਵਾਰਾਂ ਦਾ ਸੁਪਨਾ ਕੀਤਾ ਸਾਕਾਰ : ਤਰੁਨਪ੍ਰੀਤ ਸਿੰਘ ਸੌਂਦ

hot news
ਚੰਡੀਗੜ੍ਹ/ਖੰਨਾ, 19 ਅਕਤੂਬਰ : ਪੰਜਾਬ ਦੇ ਕੈਬਨਿਟ ਮੰਤਰੀ ਅਤੇ ਹਲਕਾ ਖੰਨਾ ਦੇ ਵਿਧਾਇਕ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਪਿੰਡ ਮਾਣਕ ਮਾਜਰਾ ਵਿਖੇ ਲਾਲ ਲਕੀਰ ਅੰਦਰ ਆਉਂਦੇ 227 ਘਰਾਂ ਨੂੰ ਮਾਲਕੀ ਦੇ ਹੱਕ ਵਾਲੇ ਪ੍ਰਾਪਰਟੀ ਕਾਰਡ ਸੌਂਪਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ‘ਮੇਰਾ ਘਰ-ਮੇਰੇ ਨਾਮ’ ਸਕੀਮ ਸ਼ੁਰੂ ਕਰਕੇ ਹਜ਼ਾਰਾਂ ਪਰਿਵਾਰਾਂ ਦਾ ਲੰਮੇ ਸਮੇਂ ਤੋਂ ਚਲਿਆ ਆ ਰਿਹਾ ਸੁਪਨਾ  ਸਾਕਾਰ ਕਰਕੇ ਇਤਿਹਾਸਕ ਕੰਮ ਕੀਤਾ ਹੈ। ‘ਮੇਰਾ ਘਰ-ਮੇਰੇ ਨਾਮ’ ਉਪਰਾਲੇ ਨੂੰ ਲਾਲ ਲਕੀਰ ਦੇ ਵਸਨੀਕਾਂ ਲਈ ਬੇਹੱਦ ਲਾਹੇਵੰਦ ਕਰਾਰ ਦਿੰਦਿਆਂ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸ਼ੁਰੂ ਕੀਤੀ ਗਈ ਇਸ ਸਕੀਮ ਨਾਲ ਲੋਕਾਂ ਨੂੰ ਵੱਡਾ ਫਾਇਦਾ ਹੋਇਆ ਹੈ ਜੋ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਲੋਕਪੱਖੀ ਸੋਚ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਪੱਖੀ ਫੈਸਲੇ ਲੈਂਦਿਆਂ ਪੰਜਾਬੀਆਂ ਨਾਲ ਕੀਤਾ ਹਰ ਇਕ ਵਾਅਦਾ ਪੂਰਾ ਕਰਕੇ ਲੋਕ ਭਲਾਈ ਦੇ ਅਨੇਕਾਂ ਫੈਸਲੇ ਲਏ ਹਨ ਜਿਨ੍ਹਾਂ ਦੀ ਸਾਰੇ ਪਾਸੇ ਸ਼ਲਾਘਾ ਹੋ ਰਹੀ ਹੈ। ਉਨ...
ਜਿਨ੍ਹਾਂ ਤੋਂ ਆਪਣੇ ਰਾਜ ਦੀ ਕਾਨੂੰਨ ਵਿਵਸਥਾ ਨਹੀਂ ਸੰਭਲ ਰਹੀ, ਉਹ ਪੰਜਾਬ ਵਿੱਚ ਗਿਆਨ ਵੰਡਣ ਜਾ ਰਹੇ ਹਨ – ਕੇਜਰੀਵਾਲ

ਜਿਨ੍ਹਾਂ ਤੋਂ ਆਪਣੇ ਰਾਜ ਦੀ ਕਾਨੂੰਨ ਵਿਵਸਥਾ ਨਹੀਂ ਸੰਭਲ ਰਹੀ, ਉਹ ਪੰਜਾਬ ਵਿੱਚ ਗਿਆਨ ਵੰਡਣ ਜਾ ਰਹੇ ਹਨ – ਕੇਜਰੀਵਾਲ

hot news, Politics, Punjab
ਨਵੀਂ ਦਿੱਲੀ, 19 ਅਕਤੂਬਰ- ਫਿਲਮੀ ਸਟਾਰ ਟਾਈਗਰ ਸ਼ਰਾਫ ਉੱਤੇ ਹੋਏ ਜਾਨਲੇਵਾ ਹਮਲੇ ਨੇ ਭਾਜਪਾ ਸ਼ਾਸਿਤ ਗੁਜਰਾਤ ਵਿੱਚ ਕਾਨੂੰਨ ਵਿਵਸਥਾ ਉੱਤੇ ਇੱਕ ਵਾਰ ਫਿਰ ਸਵਾਲ ਖੜ੍ਹੇ ਕਰ ਦਿੱਤੇ ਹਨ। ਗੁਜਰਾਤ ਦੀ ਸਾਬਰਮਤੀ ਜੇਲ੍ਹ ਵਿੱਚ ਬੰਦ ਖੂੰਖਾਰ ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਹਮਲੇ ਦੀ ਜ਼ਿੰਮੇਵਾਰੀ ਲੈਣ ਉੱਤੇ ਆਮ ਆਦਮੀ पार्टी ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਆਪਣੇ ਰਾਜਾਂ ਵਿੱਚ ਇਨ੍ਹਾਂ ਤੋਂ ਕਾਨੂੰਨ ਵਿਵਸਥਾ ਸੰਭਲ ਨਹੀਂ ਰਹੀ, ਉਹ ਪੰਜਾਬ ਵਿੱਚ ਗਿਆਨ ਵੰਡਣ ਜਾ ਰਹੇ ਹਨ। ਦੇਸ਼ ਦੇ ਸਭ ਤੋਂ ਵੱਡੇ ਗੈਂਗਸਟਰ ਨੂੰ ਇਨ੍ਹਾਂ ਨੇ ਆਪਣਾ ਜਵਾਈ ਬਣਾਇਆ ਹੋਇਆ ਹੈ ਅਤੇ ਉਸ ਨੂੰ ਭਾਰਤ ਹੀ ਨਹੀਂ ਸਗੋਂ ਪੂਰੀ ਦੁਨੀਆ ਵਿੱਚ ਅਪਰਾਧ ਕਰਨ ਦੀਆਂ ਸਾਰੀਆਂ ਸਹੂਲਤਾਂ ਦਿੱਤੀਆਂ ਹੋਈਆਂ ਹਨ। ਮੰਗਲਵਾਰ ਨੂੰ ਇਹ ਪੰਜਾਬ ਵਿੱਚ ਕਾਨੂੰਨ ਵਿਵਸਥਾ ਉੱਤੇ ਗਿਆਨ ਦੇਣ ਆਉਣਗੇ। ਪਰ ਪੰਜਾਬ ਦੇ ਲੋਕਾਂ ਨੂੰ ਪਤਾ ਹੈ ਕਿ ਇਨ੍ਹਾਂ ਨੂੰ ਵੋਟ ਦੇਣਾ ਇਨ੍ਹਾਂ ਦੇ ਜਵਾਈ ਨੂੰ ਪੰਜਾਬ ਵਿੱਚ ਸੱਦਾ ਦੇਣ ਵਰਗਾ ਹੋਵੇਗਾ। ਉੱਧਰ, ਸੀਨੀਅਰ ਆਗੂ ਅਤੇ "ਆਪ" ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ (X) ਉੱਤੇ ਕ...
ਰਾਮ ਭਗਤਾਂ ਦੀ ਇੱਕ ਪੁਕਾਰ, ਚੰਦਾ ਚੋਰਾਂ ਨੂੰ ਸਜ਼ਾ ਇਸ ਵਾਰ”: ਅਮਨ ਅਰੋੜਾ ਨੇ ਸ਼੍ਰੀ ਰਾਮ ਮੰਦਰ ਚੰਦਾ-ਚੋਰੀ ਮਾਮਲੇ ‘ਚ ਪ੍ਰਧਾਨ ਮੰਤਰੀ ਮੋਦੀ ਤੋਂ ਸਖ਼ਤ ਸਜ਼ਾ ਦੀ ਕੀਤੀ ਮੰਗ

ਰਾਮ ਭਗਤਾਂ ਦੀ ਇੱਕ ਪੁਕਾਰ, ਚੰਦਾ ਚੋਰਾਂ ਨੂੰ ਸਜ਼ਾ ਇਸ ਵਾਰ”: ਅਮਨ ਅਰੋੜਾ ਨੇ ਸ਼੍ਰੀ ਰਾਮ ਮੰਦਰ ਚੰਦਾ-ਚੋਰੀ ਮਾਮਲੇ ‘ਚ ਪ੍ਰਧਾਨ ਮੰਤਰੀ ਮੋਦੀ ਤੋਂ ਸਖ਼ਤ ਸਜ਼ਾ ਦੀ ਕੀਤੀ ਮੰਗ

breaking news
ਚੰਡੀਗੜ੍ਹ 19 ਅਕਤੂਬਰ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਮੰਗ ਕੀਤੀ ਹੈ ਕਿ ਉਹ ਅਯੁੱਧਿਆ ਵਿੱਚ ਸ਼੍ਰੀ ਰਾਮ ਮੰਦਰ ਦੇ ਚੰਦਾ ਚੋਰੀ ਮਾਮਲੇ ਲਈ ਜ਼ਿੰਮੇਵਾਰ ਲੋਕਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਜਿਹੜੀ ਭਾਜਪਾ ਮੰਦਰ ਨਾਲ ਜੁੜੀਆਂ ਭਾਵਨਾਵਾਂ ਨੂੰ ਉਭਾਰ ਕੇ ਸੱਤਾ ਵਿੱਚ ਆਈ ਹੈ, ਉਸ ਨੂੰ ਸ਼ਰਧਾਲੂਆਂ ਦੀ ਆਸਥਾ ਨਾਲ ਧੋਖਾ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਚਾਉਣਾ ਨਹੀਂ ਚਾਹੀਦਾ। ਚੰਦਾ ਚੋਰੀ ਦੀਆਂ 105 ਘਟਨਾਵਾਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਨੇ ਸੀਨੀਅਰ ਅਧਿਕਾਰੀਆਂ ਦੀ ਭੂਮਿਕਾ ਦੀ ਡੂੰਘਾਈ ਨਾਲ ਜਾਂਚ ਦੀ ਮੰਗ ਕੀਤੀ ਹੈ ਅਤੇ ਸਵਾਲ ਕੀਤਾ ਕਿ ਜਵਾਬਦੇਹੀ ਸਿਰਫ਼ ਛੋਟੇ ਕਰਮਚਾਰੀਆਂ ਤੱਕ ਹੀ ਕਿਉਂ ਸੀਮਤ ਹੋਣੀ ਚਾਹੀਦੀ ਹੈ। ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਤੋਂ ਇੱਕ ਲੱਖ ਤੋਂ ਵੱਧ ਰਾਮ ਭਗਤਾਂ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਇਨਸਾਫ਼ ਅਤੇ ਜਵਾਬਦੇਹੀ ਦੀ ਮੰਗ ਕੀਤੀ ਹੈ ਅਤੇ ਐਲਾਨ ਕੀਤਾ ਹੈ: "ਰਾਮ ਭਗਤਾਂ ਦੀ ਇੱਕ ਪੁਕਾਰ, ਚੰਦਾ ਚੋਰਾਂ ਨੂੰ ਸਜ਼ਾ ਇਸ ਵਾਰ।" ...
ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 272ਵਾਂ ਦਿਨ: ਪੰਜਾਬ ਪੁਲਿਸ ਵੱਲੋਂ 569 ਥਾਵਾਂ ’ਤੇ ਛਾਪੇਮਾਰੀ; 221 ਕਾਬੂ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 272ਵਾਂ ਦਿਨ: ਪੰਜਾਬ ਪੁਲਿਸ ਵੱਲੋਂ 569 ਥਾਵਾਂ ’ਤੇ ਛਾਪੇਮਾਰੀ; 221 ਕਾਬੂ

hot news
ਚੰਡੀਗੜ੍ਹ, 19 ਅਕਤੂਬਰ: ਸੂਬੇ ਵਿੱਚ ਚੱਲ ਰਹੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 272ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਦੇ ਸਾਥੀਆਂ ਨਾਲ ਜੁੜੇ ਅਤੇ ਮੈਪ ਕੀਤੇ 569 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ, ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ , ਜਿਸ ਦੀ ਸ਼ੁਰੂਆਤ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸੂਬੇ ਦੇ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ, ‘ਐਂਟੀ-ਗੈਂਗਸਟਰ ਟਾਸਕ ਫੋਰਸ’ ਪੰਜਾਬ ਦੇ ਤਾਲਮੇਲ ਨਾਲ, ਪੂਰੇ ਸੂਬੇ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ। 272ਵੇਂ ਦਿਨ, ਪੁਲਿਸ ਟੀਮਾਂ ਨੇ 221 ਵਿਅਕਤੀਆਂ ਨੂੰ 15 ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ। ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਕੁੱਲ ਗਿਣਤੀ 79,454 ਹੋ ਗਈ ਹੈ। ਇਸ ਤੋਂ ਇਲਾਵਾ 208 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ ਸੱਤ ਭ...
ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬੀਆਂ ਨੂੰ ਦੁਸਹਿਰੇ ਦੀ ਵਧਾਈ; ਲੋਕਾਂ ਨੂੰ ਧਰਮ, ਸੱਚ, ਸ਼ਾਂਤੀ ਅਤੇ ਆਪਸੀ ਭਾਈਚਾਰੇ ਦੇ ਮਾਰਗ ‘ਤੇ ਚੱਲਣ ਲਈ ਪ੍ਰੇਰਿਆ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬੀਆਂ ਨੂੰ ਦੁਸਹਿਰੇ ਦੀ ਵਧਾਈ; ਲੋਕਾਂ ਨੂੰ ਧਰਮ, ਸੱਚ, ਸ਼ਾਂਤੀ ਅਤੇ ਆਪਸੀ ਭਾਈਚਾਰੇ ਦੇ ਮਾਰਗ ‘ਤੇ ਚੱਲਣ ਲਈ ਪ੍ਰੇਰਿਆ

hot news
ਚੰਡੀਗੜ੍ਹ, 19 ਅਕਤੂਬਰ 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਦੁਸਹਿਰੇ ਦੇ ਪਵਿੱਤਰ ਮੌਕੇ ਪੰਜਾਬ ਦੇ ਵਾਸੀਆਂ ਨੂੰ ਨਿੱਘੀ ਵਧਾਈ ਦਿੱਤੀ ਹੈ। ਸਪੀਕਰ ਸੰਧਵਾਂ ਨੇ ਕਿਹਾ ਕਿ ਦੁਸਹਿਰੇ ਦਾ ਤਿਉਹਾਰ ਬੁਰਾਈ ਉੱਤੇ ਸੱਚ ਦੀ ਜਿੱਤ ਦਾ ਪ੍ਰਤੀਕ ਹੈ। ਉਨ੍ਹਾਂ ਅੱਗੇ ਕਿਹਾ ਕਿ ਗੁਰੂ ਸਾਹਿਬਾਨ ਵਲੋਂ ਦਿਖਾਏ ਮਾਰਗ ਉੱਤੇ ਚੱਲਦਿਆਂ ਪੰਜਾਬੀਆਂ ਵਿੱਚ ਸ਼ੁਰੂ ਤੋਂ ਹੀ ਬੁਰਾਈ ਦੇ ਵਿਰੁੱਧ ਚੰਗਿਆਈ ਦਾ ਪੱਖ ਲੈਣ ਦੀ ਵਿਲੱਖਣ ਸਮਰੱਥਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬੀ ਮਨੁੱਖਤਾ ਦੀ ਭਲਾਈ ਲਈ ਕੰਮ ਕਰਨ ਦੀ ਇਸ ਵਿਰਸੇ ਵਿੱਚ ਮਿਲੀ ਸਮਰੱਥਾ ਨੂੰ ਅੱਗੇ ਵੀ ਕਾਇਮ ਰੱਖਣਗੇ। ਉਨ੍ਹਾਂ ਨਾਗਰਿਕਾਂ ਨੂੰ ਪ੍ਰੇਰਿਤ ਕੀਤਾ ਕਿ ਉਹ ਇਸ ਸਦੀਵੀ ਭਾਵਨਾ ਨੂੰ ਆਪਣੇ ਰੋਜ਼ਾਨਾ ਜੀਵਨ ਵਿੱਚ ਅਪਣਾਉਣ, ਸੱਚ ਦੇ ਮਾਰਗ ‘ਤੇ ਚੱਲਣ ਅਤੇ ਦੂਜਿਆਂ ਦੀ ਭਲਾਈ ਲਈ ਸਮਰਪਿਤ ਮਾਨਸਿਕਤਾ ਰੱਖਣ। ਉਨ੍ਹਾਂ ਅੱਗੇ ਕਿਹਾ ਕਿ ਸਮਾਜ ਨੂੰ ਭਗਵਾਨ ਰਾਮ ਵੱਲੋਂ ਦਿਖਾਏ ਨੇਕ ਮਾਰਗ ਅਤੇ ਆਦਰਸ਼ਾਂ ਉੱਤੇ ਚੱਲਣਾ ਚਾਹੀਦਾ ਹੈ।...
ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

breaking news, Crime
ਚੰਡੀਗੜ੍ਹ/ਅੰਮ੍ਰਿਤਸਰ, 19 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਸਫ਼ਲਤਾ ਦਰਜ ਕਰਦਿਆਂ ਨਸ਼ਾ ਤਸਕਰੀ ਅਤੇ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈੱਟਵਰਕ ਦੇ ਤਿੰਨ ਕਾਰਕੁੰਨਾਂ ਨੂੰ 10 ਪਿਸਤੌਲਾਂ ਅਤੇ 1.022 ਕਿਲੋ ਹੈਰੋਇਨ ਨਾਲ ਗ੍ਰਿਫ਼ਤਾਰ ਕਰਕੇ ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੌਤਮ ਉਰਫ਼ ਅਜੈ (28) -ਜੋ ਪੇਸ਼ੇ ਤੋਂ ਬਾਊਂਸਰ ਹੈ ਅਤੇ ਪਿੰਡ ਸੈਂਹਸਰਾ ਖੁਰਦ ਦਾ ਰਹਿਣ ਵਾਲਾ ਹੈ, ਰਵੀ ਸ਼ੇਰ ਸਿੰਘ (22) - ਜੋ ਪਿੰਡ ਗੁਰੂ ਕਾ ਬਾਗ਼ ਦਾ ਰਹਿਣ ਵਾਲਾ ਹੈ ਅਤੇ ਰਾਜਬੀਰ ਸਿੰਘ ਉਰਫ਼ ਰਾਜਾ (24) - ਜੋ ਪਿੰਡ ਬਾਸਰਕੇ ਭੈਣੀ ਦਾ ਰਹਿਣ ਵਾਲਾ ਹੈ ਅਤੇ ਮੌਜੂਦਾ ਸਮੇਂ ਵਿੱਚ ਪਾਲ ਐਵੇਨਿਊ (ਅੰਮ੍ਰਿਤਸਰ ਦਿਹਾਤੀ) ਵਿਖੇ ਰਹਿ ਰਿਹਾ ਹੈ, ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਤਿੰਨ 9 ਐਮ.ਐਮ. ਗ...