ਗੈਂਗਸਟਰਾਂ ਤੇ ਵਾਰ ਦਾ 171ਵਾਂ ਦਿਨ: ਪੰਜਾਬ ਪੁਲਿਸ ਵੱਲੋਂ 625 ਥਾਈਂ ਛਾਪੇਮਾਰੀ ;348 ਕਾਬੂ
ਚੰਡੀਗੜ੍ਹ, 10 ਜੁਲਾਈ:ਸੂਬੇ ਵਿੱਚ ਚੱਲ ਰਹੀ ’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 171ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 625 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।
ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜਿਸ ਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।
ਅੱਜ, 171ਵੇਂ ਦਿਨ ਪੁਲਿਸ ਟੀਮਾਂ ਨੇ 348 ਵਿਅਕਤੀਆਂ ਨੂੰ ਤਿੰਨ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 46,357 ਹੋ ਗਈ ਹੈ।
ਇਸ ਤੋਂ ਇਲਾਵਾ 307 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ ਅਤੇ ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 13 ਭਗੌੜੇ ਅਪਰਾਧੀਆਂ ਨੂੰ ...








