ਵਿਭਾਗਾਂ ਨੂੰ ਸਮੁੱਚੇ ਇੰਤਜ਼ਾਮ ਆਪਸੀ ਬਿਹਤਰ ਤਾਲਮੇਲ ਨਾਲ ਨੇਪਰੇ ਚਾੜ੍ਹਨ ਦੀ ਹਦਾਇਤ
ਜਲੰਧਰ, 16 ਜੂਨ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ 29 ਜੂਨ ਨੂੰ ਸਤਿਗੁਰੂ ਕਬੀਰ ਸਾਹਿਬ ਜੀ ਦੇ ਪ੍ਰਕਾਸ਼ ਉਤਸਵ ਅਤੇ ਇਸ ਸਬੰਧੀ 27 ਜੂਨ ਨੂੰ ਵੱਡੇ ਪੱਧਰ ਪੱਧਰ ’ਤੇ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਪੁਖ਼ਤਾ ਇੰਤਜ਼ਾਮ ਸਮੇਂ ਸਿਰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।
ਇਸ ਸਬੰਧੀ ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਮੇਅਰ ਵਿਨੀਤ ਧੀਰ, ਡਿਪਟੀ ਕਮਿਸ਼ਨਰ ਵਰਜੀਤ ਵਾਲੀਆ, ਕਮਿਸ਼ਨਰ ਨਗਰ ਨਿਗਮ ਸੰਦੀਪ ਰਿਸ਼ੀ, ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਕੀਮਤੀ ਭਗਤ ਸਮੇਤ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਨੂੰ ਵਿਸਥਾਰਪੂਰਵਕ ਹਦਾਇਤਾਂ ਦਿੱਤੀਆਂ। ਉਨ੍ਹਾਂ ਅਧਿਕਾਰੀਆਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਦੀ ਤਾਕੀਦ ਕੀਤੀ ਤਾਂ ਜੋ ਪ੍ਰਕਾਸ਼ ਉਤਸਵ ਸਮਾਗਮਾਂ ਨੂੰ ਪੂਰੀ ਸ਼ਰਧਾ ਤੇ ਧਾਰਮਿਕ ਰੀਤੀ-ਰਿਵਾਜ਼ਾਂ ਅਨੁਸਾਰ ਮਨਾਉਣ ਦੇ ਨਾਲ-ਨਾਲ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।
ਕੈਬਨਿਟ ਮੰਤਰੀ ਨੇ ਕਿਹਾ ਕਿ ...








