Shadow

Tag: punjabi

ਹਰਜੋਤ ਸਿੰਘ ਬੈਂਸ ਨੇ ਰਾਤ 1 ਵਜੇ ਅੰਮ੍ਰਿਤਸਰ ਵਿੱਚ ਸਫ਼ਾਈ ਮੁਹਿੰਮ ਦੀ ਕੀਤੀ ਅਗਵਾਈ; ਗੁਰੂ ਨਗਰੀ ਦੀਆਂ ਸੜਕਾਂ ਨੂੰ ਸਾਫ਼-ਸੁਥਰਾ ਰੱਖਣ ਲਈ ਰਾਤ 10 ਵਜੇ ਤੋਂ 2 ਵਜੇ ਤੱਕ ਚੱਲਣ ਵਾਲੀ ਸਫ਼ਾਈ ਮੁਹਿੰਮ ਦਾ ਕੀਤਾ ਆਗ਼ਾਜ਼

ਹਰਜੋਤ ਸਿੰਘ ਬੈਂਸ ਨੇ ਰਾਤ 1 ਵਜੇ ਅੰਮ੍ਰਿਤਸਰ ਵਿੱਚ ਸਫ਼ਾਈ ਮੁਹਿੰਮ ਦੀ ਕੀਤੀ ਅਗਵਾਈ; ਗੁਰੂ ਨਗਰੀ ਦੀਆਂ ਸੜਕਾਂ ਨੂੰ ਸਾਫ਼-ਸੁਥਰਾ ਰੱਖਣ ਲਈ ਰਾਤ 10 ਵਜੇ ਤੋਂ 2 ਵਜੇ ਤੱਕ ਚੱਲਣ ਵਾਲੀ ਸਫ਼ਾਈ ਮੁਹਿੰਮ ਦਾ ਕੀਤਾ ਆਗ਼ਾਜ਼

hot news
ਚੰਡੀਗੜ੍ਹ/ ਅੰਮ੍ਰਿਤਸਰ, 16 ਜੂਨ- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ “ਮਿਸ਼ਨ ਕਲੀਨ ਪੰਜਾਬ” ਨੂੰ ਜ਼ਮੀਨੀ ਪੱਧਰ ਉਤੇ ਲਿਜਾਂਦਿਆਂ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਮੰਗਲਵਾਰ ਅੱਧੀ ਰਾਤ (1 ਵਜੇ) ਨੂੰ ਅੰਮ੍ਰਿਤਸਰ ਦੇ ਅੰਦਰੂਨ ਸ਼ਹਿਰ (ਵਾਲਡ ਸਿਟੀ) ਦੀਆਂ ਗਲੀਆਂ ਵਿੱਚ ਜਾ ਕੇ ਨਵੀਂ ਸ਼ੁਰੂ ਕੀਤੀ ਗਈ ਰਾਤਰੀ ਸਫ਼ਾਈ ਮੁਹਿੰਮ ਦਾ ਜਾਇਜ਼ਾ ਲਿਆ । ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਅੰਮ੍ਰਿਤਸਰ ਸਿਰਫ਼ ਇੱਕ ਸ਼ਹਿਰ ਨਹੀਂ, ਸਗੋਂ ਰੂਹਾਨੀਅਤ ਦਾ ਕੇਂਦਰ ਹੈ।” ਉਨ੍ਹਾਂ ਦੱਸਿਆ ਕਿ ਹੁਣ ਪਹਿਲੀ ਵਾਰ ਸਫ਼ਾਈ ਕਾਰਜ ਦਿਨ ਦੇ ਸਮੇਂ ਤੱਕ ਸੀਮਿਤ ਨਹੀਂ ਰਹੇਗਾ। ਰੋਜ਼ਾਨਾ ਰਾਤ 10 ਵਜੇ ਤੋਂ ਸਵੇਰੇ 2 ਵਜੇ ਤੱਕ ਵਿਸ਼ੇਸ਼ ਸਫ਼ਾਈ ਸ਼ਿਫ਼ਟ ਚਲਾਈ ਜਾ ਰਹੀ ਹੈ ਤਾਂ ਜੋ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੰਮ੍ਰਿਤ ਵੇਲੇ ਦਰਸ਼ਨਾਂ ਲਈ ਆਉਣ ਵਾਲੀ ਸੰਗਤ ਨੂੰ ਸਾਫ਼-ਸੁਥਰੀਆਂ ਸੜਕਾਂ ਮਿਲ ਸਕਣ। ਸਫ਼ਾਈ ਮੁਹਿੰਮ ਦਾ ਜਾਇਜ਼ਾ ਲੈਣ ਉਪਰੰਤ ਸਥਾਨਕ ਸਰਕਾਰਾਂ ਮੰਤਰੀ ਨੇ ਕਿਹਾ ਕਿ ਇਹ ਇੱਕ ਰਾਤ ਦਾ ਪ੍ਰੋਗਰਾਮ ਨਹੀਂ ਹੈ। ਉਹ ਕਿਸੇ ਵੀ ਰਾਤ ਅਚਨਚੇਤ ਨਿਰੀਖਣ ਕਰਨਗ...
ਸਾਡੇ ਬਜ਼ੁਰਗ ਸਾਡਾ ਮਾਣ”—ਬਜ਼ੁਰਗਾਂ ਦੇ ਸਨਮਾਨ ਅਤੇ ਸੁਰੱਖਿਆ ਲਈ ਪੰਜਾਬ ਸਰਕਾਰ ਦੀ ਅਹਿਮ ਪਹਿਲ; ਬਿਰਧ ਘਰਾਂ ਲਈ 4.10 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਸਾਡੇ ਬਜ਼ੁਰਗ ਸਾਡਾ ਮਾਣ”—ਬਜ਼ੁਰਗਾਂ ਦੇ ਸਨਮਾਨ ਅਤੇ ਸੁਰੱਖਿਆ ਲਈ ਪੰਜਾਬ ਸਰਕਾਰ ਦੀ ਅਹਿਮ ਪਹਿਲ; ਬਿਰਧ ਘਰਾਂ ਲਈ 4.10 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

hot news
ਚੰਡੀਗੜ੍ਹ, 16 ਜੂਨ : ਬਜ਼ੁਰਗਾਂ ਦੀ ਭਲਾਈ, ਸੁਰੱਖਿਆ ਅਤੇ ਸਨਮਾਨ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਬਿਰਧ ਘਰਾਂ ਨੂੰ ਮਜ਼ਬੂਤ ਕਰਨ ਅਤੇ ਸੁਰੱਖਿਆ ਤੰਤਰ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਲਗਾਤਾਰ ਠੋਸ ਕਦਮ ਚੁੱਕੇ ਜਾ ਰਹੇ ਹਨ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਹਰ ਬਜ਼ੁਰਗ ਨੂੰ ਸੁਰੱਖਿਅਤ, ਸਨਮਾਨਜਨਕ ਅਤੇ ਖੁਸ਼ਹਾਲ ਜੀਵਨ ਮਿਲ ਸਕੇ। ਇਹ ਜਾਣਕਾਰੀ ਸਾਂਝੀ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਬਜ਼ੁਰਗ ਸਾਡੇ ਪਰਿਵਾਰਾਂ ਦੀਆਂ ਜੜ੍ਹਾਂ, ਸਮਾਜ ਦਾ ਤਜਰਬਾ ਅਤੇ ਸਾਡੀ ਅਨਮੋਲ ਵਿਰਾਸਤ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਬਜ਼ੁਰਗ ਆਪਣੇ ਆਪ ਨੂੰ ਇਕੱਲਾ ਜਾਂ ਬੇਸਹਾਰਾ ਮਹਿਸੂਸ ਨਾ ਕਰੇ। ਡਾ. ਬਲਜੀਤ ਕੌਰ ਨੇ ਕਿਹਾ, "ਜਿਨ੍ਹਾਂ ਮਾਪਿਆਂ ਅਤੇ ਬਜ਼ੁਰਗਾਂ ਨੇ ਆਪਣੀ ਸਾਰੀ ਉਮਰ ਪਰਿਵਾਰਾਂ ਨੂੰ ਸੰਵਾਰਨ ਅਤੇ ਸਮਾਜ ਦੀ ਸੇਵਾ ਲਈ ਸਮਰਪਿਤ ਕੀਤੀ, ਉਨ੍ਹਾਂ ਨੂੰ ਬੁਢਾਪੇ ਵਿੱਚ ਸਨਮਾਨ, ਸੁਰੱਖਿਆ ਅਤੇ ...
ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

hot news, Politics
ਨਵੀਂ ਦਿੱਲੀ/ਪੰਜਾਬ, 15 ਜੂਨ ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ ਦੌਰਾਨ ਈਡੀ ਪਾਰਟੀ (ਭਾਜਪਾ) ਦੇ ਅਹੁਦੇਦਾਰ ਨੂੰ ਨਸ਼ਾ ਵੇਚਦੇ ਹੋਏ ਫੜੇ ਜਾਣ ਤੋਂ ਬਾਅਦ ਸਿਆਸਤ ਗਰਮਾ ਗਈ ਹੈ। ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਸਮੇਤ ਕਈ ਸੀਨੀਅਰ ਆਗੂਆਂ ਨੇ ਈਡੀ ਪਾਰਟੀ 'ਤੇ ਤਿੱਖਾ ਹਮਲਾ ਬੋਲਿਆ ਹੈ। ਅਰਵਿੰਦ ਕੇਜਰੀਵਾਲ ਨੇ ਐਕਸ 'ਤੇ ਕਿਹਾ ਕਿ ਈਡੀ ਪਾਰਟੀ ਦੇ ਅਹੁਦੇਦਾਰ ਖੁਦ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ ਹਨ। ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ? ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅੱਜ ਪੰਜਾਬ ਵਿੱਚ 70 ਫੀਸਦੀ ਡਰੱਗਜ਼ ਗੁਜਰਾਤ ਦੇ ਰਸਤੇ ਆ ਰਹੀਆਂ ਹਨ। ਈਡੀ ਪਾਰਟੀ ਦੀ ਗੱਠਜੋੜ ਸਰਕਾਰ ਵੇਲੇ ਪੰਜਾਬ ਦੇ ਘਰ-ਘਰ ਵਿੱਚ ਚਿੱਟਾ ਪਹੁੰਚਾਇਆ ਗਿਆ। ਬਾਕਾਇਦਾ ਸਰਕਾਰੀ ਸਰਪ੍ਰਸਤੀ ਹੇਠ ਸਰਕਾਰੀ ਗੱਡੀਆਂ ਵਿੱਚ ਚਿੱਟਾ ਘਰ-ਘਰ ਵੰਡਿਆ ਜਾਂਦਾ ਸੀ। ਈਡੀ ਪਾਰਟੀ ਅਤੇ ਚਿੱਟਾ ਪਾਰਟੀ ਪੰਜਾਬ ਦੀ ਜਵਾਨੀ ਬਰਬਾਦ ਕਰਨ ਲਈ ਜ਼ਿੰਮੇਵਾਰ ਹਨ। ਭਗਵੰਤ ਮਾਨ ਨੇ ਚਿੱਟੇ 'ਤੇ ਵਾਰ ਕਰਕੇ ਪੰਜਾਬ ਦੀ ਜਵਾਨੀ ਨੂੰ ਮੁੜ ਇੱਕ ਸੁਨਹਿਰੇ ਭਵਿੱਖ ਦੀ ...
ਕਥਿਤ ਫੋਰੈਂਸਿਕ ਰਿਪੋਰਟ ਰਾਹੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਬਦਨਾਮ ਕਰਨ ਦੀ ਬਾਦਲ ਗੈਂਗ ਦੀ ਚਾਲ ਨਾਕਾਮ ਹੋਈ,ਜਥੇਦਾਰ ਨੂੰ ਅਕਾਲੀ ਦਲ ਦੇ ਸਿਆਸੀ ਮੋਹਰੇ ਵਜੋਂ ਕੰਮ ਨਹੀਂ ਕਰਨਾ ਚਾਹੀਦਾ: ਬਲਤੇਜ ਪੰਨੂ

ਕਥਿਤ ਫੋਰੈਂਸਿਕ ਰਿਪੋਰਟ ਰਾਹੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਬਦਨਾਮ ਕਰਨ ਦੀ ਬਾਦਲ ਗੈਂਗ ਦੀ ਚਾਲ ਨਾਕਾਮ ਹੋਈ,ਜਥੇਦਾਰ ਨੂੰ ਅਕਾਲੀ ਦਲ ਦੇ ਸਿਆਸੀ ਮੋਹਰੇ ਵਜੋਂ ਕੰਮ ਨਹੀਂ ਕਰਨਾ ਚਾਹੀਦਾ: ਬਲਤੇਜ ਪੰਨੂ

breaking news, Politics
ਚੰਡੀਗੜ੍ਹ, 15 ਜੂਨ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਸਿਆਸਤ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਜਦੋਂ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਸਾਹਿਬ ਖੁੱਲ੍ਹੇਆਮ ਇੱਕ ਖਾਸ ਸਿਆਸੀ ਪਾਰਟੀ ਦੇ ਪੱਖ ਵਿੱਚ ਖੜ੍ਹੇ ਹੋ ਕੇ ਰਾਜਨੀਤੀ ਕਰ ਰਹੇ ਹਨ। ਸੋਮਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਮੀਡੀਆ ਨੂੰ ਸੰਬੋਧਨ ਕਰਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੁਨੀਆ ਭਰ ਦੇ ਸਿੱਖਾਂ ਦਾ ਸਰਵਉੱਚ ਅਤੇ ਪੂਜਣਯੋਗ ਅਸਥਾਨ ਹੈ, ਨਾ ਕਿ ਸੁਖਬੀਰ ਸਿੰਘ ਬਾਦਲ ਜਾਂ ਅਕਾਲੀ ਦਲ ਦੀ ਨਿੱਜੀ ਜਾਗੀਰ। ਉਹਨਾਂ ਕਿਹਾ ਕਿ ਜੱਥੇਦਾਰ ਸਾਹਿਬ ਨੂੰ ਅੱਧੀ ਰਾਤ ਨੂੰ ਸੁਖਬੀਰ ਬਾਦਲ ਦੇ ਇਸ਼ਾਰੇ 'ਤੇ, ਬਿਨਾਂ ਕਿਸੇ ਸਿੱਖ ਸੰਪਰਦਾ ਜਾਂ ਜਥੇਬੰਦੀ ਦੀ ਰਾਇ ਲਏ, ਇੱਕ ਅਜਿਹੀ ਜਗ੍ਹਾ 'ਤੇ ਜੱਥੇਦਾਰ ਥਾਪ ਦਿੱਤਾ ਗਿਆ ਸੀ ਜਿੱਥੇ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਤੱਕ ਨਹੀਂ ਸੀ। ਅਜਿਹੇ ਵਿੱਚ ਉਹਨਾਂ ਦਾ ਬਾਦਲ ਪਰਿਵਾਰ ਪ੍ਰਤੀ ਵਫ਼ਾਦਾਰੀ ਨਿਭਾਉਣਾ ਅਤੇ ਸ਼ਿਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀ...
ਭਾਜਪਾ ਦਾ ਕਾਨੂੰਨੀ ਸਲਾਹਕਾਰ ਨਸ਼ਿਆਂ ਸਮੇਤ ਫੜਿਆ ਗਿਆ, ਭਾਜਪਾ ਆਗੂਆਂ ਨੇ ਪੰਜਾਬ ਵਿੱਚ ਸਿੱਧੇ ਤੌਰ ‘ਤੇ ਨਸ਼ੇ ਵੇਚਣੇ ਸ਼ੁਰੂ ਕਰ ਦਿੱਤੇ ਹਨ: ਹਰਪਾਲ ਸਿੰਘ ਚੀਮਾ

ਭਾਜਪਾ ਦਾ ਕਾਨੂੰਨੀ ਸਲਾਹਕਾਰ ਨਸ਼ਿਆਂ ਸਮੇਤ ਫੜਿਆ ਗਿਆ, ਭਾਜਪਾ ਆਗੂਆਂ ਨੇ ਪੰਜਾਬ ਵਿੱਚ ਸਿੱਧੇ ਤੌਰ ‘ਤੇ ਨਸ਼ੇ ਵੇਚਣੇ ਸ਼ੁਰੂ ਕਰ ਦਿੱਤੇ ਹਨ: ਹਰਪਾਲ ਸਿੰਘ ਚੀਮਾ

breaking news
ਚੰਡੀਗੜ੍ਹ 15 ਜੂਨ- ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੋਮਵਾਰ ਨੂੰ ਕਿਹਾ ਕਿ ਨਸ਼ਿਆਂ ਸਮੇਤ ਭਾਜਪਾ ਦੇ ਇੱਕ ਅਹੁਦੇਦਾਰ ਦੀ ਗ੍ਰਿਫ਼ਤਾਰੀ ਨੇ ਪਾਰਟੀ ਦੇ ਨਸ਼ਾ ਤਸਕਰੀ ਨਾਲ ਡੂੰਘੇ ਸਬੰਧਾਂ ਨੂੰ ਬੇਨਕਾਬ ਕਰ ਦਿੱਤਾ ਹੈ, ਜਿਸ ਨਾਲ ਪੰਜਾਬ ਨੂੰ ਸਾਲਾਂ ਤੋਂ ਲੱਗੇ ਨਸ਼ਿਆਂ ਦੇ ਕੋਹੜ ਵਿੱਚ ਇਸਦੀ ਭੂਮਿਕਾ 'ਤੇ ਗੰਭੀਰ ਸਵਾਲ ਖੜ੍ਹੇ ਹੋ ਗਏ ਹਨ। ਉਨ੍ਹਾਂ ਦਾਅਵਾ ਕੀਤਾ ਕਿ ਜਿੱਥੇ ਪਹਿਲਾਂ ਨਸ਼ਾ ਤਸਕਰ ਭਾਜਪਾ ਦੀ ਸਿਆਸੀ ਸਰਪ੍ਰਸਤੀ ਹੇਠ ਕੰਮ ਕਰਦੇ ਸਨ, ਉੱਥੇ ਹੀ ਹੁਣ ਨਸ਼ਿਆਂ ਨਾਲ ਸਬੰਧਤ ਮਾਮਲਿਆਂ ਵਿੱਚ ਭਾਜਪਾ ਦੇ ਆਗੂ ਅਤੇ ਅਹੁਦੇਦਾਰ ਖੁਦ ਫੜੇ ਜਾ ਰਹੇ ਹਨ। ਸੀਨੀਅਰ ਆਪ ਆਗੂ ਨੇ ਕਿਹਾ ਕਿ ਭਾਜਪਾ ਨੂੰ ਇਹ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਗੁਜਰਾਤ ਦੇ ਰਸਤੇ ਵਾਰ-ਵਾਰ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਕਿਉਂ ਬਰਾਮਦ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਯਾਦ ਦਿਵਾਇਆ ਕਿ ਇਹ ਅਕਾਲੀ-ਭਾਜਪਾ ਦੇ ਸ਼ਾਸਨਕਾਲ ਦੌਰਾਨ ਹੀ ਸੀ ਜਦੋਂ ਪੰਜਾਬ ਭਰ ਵਿੱਚ ਚਿੱਟਾ ਫੈਲਿਆ ਅਤੇ ਸੂਬੇ ਨੂੰ ਹਨੇਰੇ ਵਿੱਚ ਧੱਕ ਦਿੱਤਾ ਗਿਆ। ਉਨ੍ਹਾਂ ਇਸ ਗੱਲ '...
ਐਸ.ਸੀ. ਕਮਿਸ਼ਨ ਵਲੋਂ ਰਾਜਾ ਵੜਿੰਗ ਮਾਮਲੇ ਵਿਚ ਪੰਜਾਬ ਪੁਲਿਸ ਤੋਂ 2 ਜੁਲਾਈ ਨੂੰ ਰਿਪੋਰਟ ਤਲਬ

ਐਸ.ਸੀ. ਕਮਿਸ਼ਨ ਵਲੋਂ ਰਾਜਾ ਵੜਿੰਗ ਮਾਮਲੇ ਵਿਚ ਪੰਜਾਬ ਪੁਲਿਸ ਤੋਂ 2 ਜੁਲਾਈ ਨੂੰ ਰਿਪੋਰਟ ਤਲਬ

breaking news, Politics
ਚੰਡੀਗੜ੍ਹ,15 ਜੂਨ:  ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਵਲੋਂ ਦਿੱਤੀ ਗਈ ਸ਼ਿਕਾਇਤ ਉਤੇ ਕਾਰਵਾਈ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਤੋਂ 2 ਜੁਲਾਈ 2026 ਨੂੰ ਰਿਪੋਰਟ ਤਲਬ ਕੀਤੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਵਲੋਂ ਲਿਖਤੀ ਸ਼ਿਕਾਇਤ ਦਿੱਤੀ ਗਈ ਕਿ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਫਰਵਰੀ 2026 ਦੌਰਾਨ ਤਰਨਤਾਰਨ ਚੋਣਾਂ ਦੌਰਾਨ ਮੇਰੇ ਖ਼ਿਲਾਫ਼ ਲੋਕਾਂ ਨੂੰ ਭੜਕਾਉਣ ਲਈ ਬਿਆਨਬਾਜ਼ੀ ਕੀਤੀ ਅਤੇ ਕਿਹਾ ਕਿ ਇਸ ਦੀ ਗਰਦਨ ਮਰੋੜਨ ਵਿਚ ਤਿੰਨ ਮਿੰਟ ਲੱਗਣੇ ਹਨ।ਸ੍ਰੀ ਗੜ੍ਹੀ ਨੇ ਦੱਸਿਆ ਕਿ ਇਸ ਸਬੰਧੀ ਅੰਮ੍ਰਿਤਸਰ ਦਿਹਾਤੀ ਪੁਲਿਸ ਤੋਂ ਰਿਪੋਰਟ ਮੰਗੀ ਗਈ ਸੀ ਜਿਸ 'ਤੇ ਪੁਲਿਸ ਵੱਲੋਂ ਰਿਪੋਰਟ ਪੇਸ਼ ਕਰਨ ਲਈ ਹੋਰ ਸਮੇਂ ਦੀ ਮੰਗ ਕੀਤੀ ਗਈ।ਉਨ੍ਹਾਂ ਕਿਹਾ ਇਸ ਮੰਗ ਧਿਆਨ ਵਿੱਚ ਰੱਖਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਸੂਬਾ...
ਗੈਂਗਸਟਰਾਂ ‘ਤੇ ਵਾਰ ਦਾ 146ਵਾਂ ਦਿਨ: ਪੰਜਾਬ ਪੁਲਿਸ ਵੱਲੋਂ 515 ਥਾਈਂ ਛਾਪੇਮਾਰੀ; 284 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 146ਵਾਂ ਦਿਨ: ਪੰਜਾਬ ਪੁਲਿਸ ਵੱਲੋਂ 515 ਥਾਈਂ ਛਾਪੇਮਾਰੀ; 284 ਗ੍ਰਿਫ਼ਤਾਰ

Crime, hot news
ਚੰਡੀਗੜ੍ਹ, 15 ਜੂਨ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’  ਦੇ 146ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 515 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 146ਵੇਂ ਦਿਨ ਪੁਲਿਸ ਟੀਮਾਂ ਨੇ ਛੇ ਹਥਿਆਰਾਂ ਸਮੇਤ 284 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 37,216 ਹੋ ਗਈਆਂ। ਇਸ ਤੋਂ ਇਲਾਵਾ 70 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ ਇੱਕ ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 5 ਭ...
ਲੋਕ ਮਿਲਣੀ ਮੁਹਿੰਮ ਤਹਿਤ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਦੋ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੇ ਨੀਹ ਪੱਥਰ ਰੱਖੇ

ਲੋਕ ਮਿਲਣੀ ਮੁਹਿੰਮ ਤਹਿਤ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਦੋ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੇ ਨੀਹ ਪੱਥਰ ਰੱਖੇ

breaking news
ਭਵਾਨੀਗੜ੍ਹ, 15 ਜੂਨ: ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਸਿੱਧਾ ਸੰਪਰਕ ਬਣਾਉਣ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਤੁਰੰਤ ਨਿਪਟਾਰਾ ਕਰਨ ਲਈ ਚਲਾਈ ਜਾ ਰਹੀ ਲੋਕ ਮਿਲਣੀ ਮੁਹਿੰਮ ਤਹਿਤ ਅੱਜ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਆਪਣੇ ਹਲਕੇ ਦੇ ਪਿੰਡ ਮੱਟਰਾਂ ਅਤੇ ਨਰੈਣਗੜ੍ਹ ਦਾ ਦੌਰਾ ਕਰਕੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ। ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਮੱਟਰਾਂ ਵਿਖੇ 65.64 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਇੰਟਰਲਾਕਿੰਗ ਸੜਕ ਦਾ ਨੀਂਹ ਪੱਥਰ ਰੱਖਿਆ ਅਤੇ 30 ਲੱਖ ਰੁਪਏ ਦੀ ਲਾਗਤ ਨਾਲ ਵਿਛਾਈ ਜਾਣ ਵਾਲੀ ਸੀਵਰੇਜ ਪਾਈਪ ਲਾਈਨ ਦੇ ਕੰਮ ਦੀ ਵੀ ਸ਼ੁਰੂਆਤ ਕਰਵਾਈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਕਾਸ ਕਾਰਜਾਂ ਨਾਲ ਪਿੰਡ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਲੋਕਾਂ ਨੂੰ ਵਧੀਆ ਸਹੂਲਤਾਂ ਪ੍ਰਦਾਨ ਹੋਣਗੀਆਂ। ਪਿੰਡ ਨਰੈਣਗੜ੍ਹ ਵਿਖੇ ਹਲਕਾ ਵਿਧਾਇਕ ਨੇ ਸ੍ਰੀ ਰਵਿਦਾਸ ਧਰਮਸ਼ਾਲਾ ਨੂੰ 04 ਲੱਖ ਰੁਪਏ ਅਤੇ ਸ੍ਰੀ ਵਾਲਮੀਕਿ ਧਰਮਸ਼ਾਲਾ ਨੂੰ 04 ਲੱਖ ਰੁਪਏ ਦੀ ਗ੍ਰਾਂਟ ਜਾਰੀ ਕਰਕੇ ਕੰਮਾਂ ਦੀ ਸ਼ੁਰੂਆਤ ਕਰਵਾਈ। ਵ...
ਦੋ ਮੂੰਹੇ ਵਾਲਾਂ ਤੋਂ ਛੁਟਕਾਰਾ ਪਾਉਣ ਲਈ ਕੀ ਕਰੀਏ? ਟ੍ਰਿਮ ਕਰਨ ਦੀ ਵੀ ਨਹੀਂ ਪਵੇਗੀ ਲੋੜ

ਦੋ ਮੂੰਹੇ ਵਾਲਾਂ ਤੋਂ ਛੁਟਕਾਰਾ ਪਾਉਣ ਲਈ ਕੀ ਕਰੀਏ? ਟ੍ਰਿਮ ਕਰਨ ਦੀ ਵੀ ਨਹੀਂ ਪਵੇਗੀ ਲੋੜ

health
ਵਾਲਾਂ ਦਾ ਝੜਨਾ ਬਹੁਤ ਸਾਰੇ ਲੋਕਾਂ ਲਈ ਇੱਕ ਆਮ ਸਮੱਸਿਆ ਹੈ ਪਰ ਦੋ ਮੂੰਹੇ ਵਾਲ ਕੁਝ ਲੋਕਾਂ ਲਈ ਇੱਕ ਅਸਲ ਸਮੱਸਿਆ ਹੋ ਸਕਦੀ ਹੈ। ਇਹ ਵਾਲਾਂ ਨੂੰ ਬੇਜਾਨ, ਸੁੱਕਾ ਅਤੇ ਖੁਰਦਰਾ ਬਣਾ ਸਕਦੇ ਹਨ। ਬਹੁਤ ਸਾਰੇ ਲੋਕ ਇਸ ਸਮੱਸਿਆ ਨਾਲ ਨਜਿੱਠਣ ਲਈ ਆਪਣੇ ਵਾਲਾਂ ਨੂੰ ਕੱਟਣ ਲੱਗਦੇ ਹਨ ਪਰ ਮਾਹਿਰਾਂ ਦਾ ਕਹਿਣਾ ਹੈ ਕਿ ਕੁਝ ਸਾਵਧਾਨੀਆਂ ਵਰਤਣ ਨਾਲ ਇਸ ਸਮੱਸਿਆ ਨੂੰ ਕੁਦਰਤੀ ਤੌਰ 'ਤੇ ਘਟਾਇਆ ਜਾ ਸਕਦਾ ਹੈ। ਕਿਹੜੀਆਂ ਗਲਤੀਆਂ ਤੋਂ ਬਚਣਾ ਚਾਹੀਦਾ? ਤੌਲੀਏ ਨਾਲ ਵਾਲ ਨਾ ਰਗੜੋ: ਨਹਾਉਣ ਤੋਂ ਬਾਅਦ ਬਹੁਤ ਸਾਰੇ ਲੋਕ ਆਪਣੇ ਵਾਲਾਂ ਨੂੰ ਜਲਦੀ ਸੁਕਾਉਣ ਲਈ ਤੌਲੀਏ ਨਾਲ ਰਗੜਦੇ ਹਨ ਜਦਕਿ ਕੁਝ ਲੋਕ ਆਪਣੇ ਸਿਰ ਦੇ ਦੁਆਲੇ ਤੌਲੀਏ ਨੂੰ ਲਪੇਟਦੇ ਹਨ ਅਤੇ ਕੁਝ ਦੇਰ ਲਈ ਛੱਡ ਦਿੰਦੇ ਹਨ। ਹਾਲਾਂਕਿ, ਇਹ ਦੋਵੇਂ ਤਰੀਕੇ ਵਾਲਾਂ ਦੇ ਟੁੱਟਣ ਦਾ ਕਾਰਨ ਬਣ ਸਕਦੇ ਹਨ। ਇਸ ਦੀ ਬਜਾਏ ਮਾਈਕ੍ਰੋਫਾਈਬਰ ਤੌਲੀਏ ਨਾਲ ਆਪਣੇ ਵਾਲਾਂ ਨੂੰ ਹੌਲੀ-ਹੌਲੀ ਸੁਕਾਉਣ ਦੀ ਕੋਸ਼ਿਸ਼ ਕਰੋ। ਉਲਝਣਾਂ ਨੂੰ ਦੂਰ ਕਰਨ ਲਈ ਚੌੜੇ ਦੰਦਾਂ ਵਾਲੀ ਕੰਘੀ ਦੀ ਵਰਤੋਂ ਕਰੋ। ਮਾਹਿਰਾਂ ਦਾ ਕਹਿਣਾ ਹੈ ਕਿ ਸਿਰਿਆਂ ਤੋਂ ਸ਼ੁਰੂ ਕਰਕੇ ਉੱਪਰ ਵੱਲ ਵਾਲ ਕੰਘੀ ਕਰਨ ਨਾਲ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਯੂ.ਪੀ.ਐਸ.ਸੀ.-2025 ਪਾਸ ਕਰਨ ਵਾਲੇ ਉਮੀਦਵਾਰਾਂ ਦਾ ਸਨਮਾਨ; ਕਿਹਾ, ਪੰਜਾਬ ਦੇ ਆਮ ਪਰਿਵਾਰਾਂ ਦੇ ਬੱਚੇ ਲਗਾਤਾਰ ਸੂਬੇ ਦਾ ਮਾਣ ਵਧਾ ਰਹੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਯੂ.ਪੀ.ਐਸ.ਸੀ.-2025 ਪਾਸ ਕਰਨ ਵਾਲੇ ਉਮੀਦਵਾਰਾਂ ਦਾ ਸਨਮਾਨ; ਕਿਹਾ, ਪੰਜਾਬ ਦੇ ਆਮ ਪਰਿਵਾਰਾਂ ਦੇ ਬੱਚੇ ਲਗਾਤਾਰ ਸੂਬੇ ਦਾ ਮਾਣ ਵਧਾ ਰਹੇ

breaking news
ਚੰਡੀਗੜ੍ਹ; 15 ਜੂਨ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਯੂ.ਪੀ.ਐਸ.ਸੀ. (ਯੂਨੀਅਨ ਪਬਲਿਕ ਸਰਵਿਸ ਕਮਿਸ਼ਨ)-2025 ਦੀ ਵੱਕਾਰੀ ਪ੍ਰੀਖਿਆ ਪਾਸ ਕਰਨ ਵਾਲੇ ਉਮੀਦਵਾਰਾਂ ਦਾ ਸਨਮਾਨ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਅਹਿਮ ਸਫ਼ਲਤਾ ਪੰਜਾਬ ਦੀ ਸਿੱਖਿਆ ਪ੍ਰਣਾਲੀ ਦੀ ਵਧ ਰਹੀ ਗੁਣਵੱਤਾ ਅਤੇ ਸੂਬੇ ਦੇ ਨੌਜਵਾਨਾਂ ਦੀਆਂ ਅਥਾਹ ਸੰਭਾਵਨਾਵਾਂ ਨੂੰ ਦਰਸਾਉਂਦੀ ਹੈ। ਭਵਿੱਖ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਦੇਖ ਕੇ ਬਹੁਤ ਖੁਸ਼ੀ ਹੁੰਦੀ ਹੈ ਕਿ ਆਮ ਪਰਿਵਾਰਾਂ ਦੇ ਨੌਜਵਾਨ ਸਖ਼ਤ ਮਿਹਨਤ, ਪ੍ਰਤਿਭਾ ਅਤੇ ਦ੍ਰਿੜ ਇਰਾਦੇ ਨਾਲ ਦੇਸ਼ ਦੇ ਸਭ ਤੋਂ ਮਹੱਤਵਪੂਰਨ ਅਹੁਦਿਆਂ ਨੂੰ ਪ੍ਰਾਪਤ ਕਰ ਰਹੇ ਹਨ।ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਲੜਕੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀਆਂ ਮਹਿਲਾ ਸਸ਼ਕਤੀਕਰਨ ਦਾ ਪ੍ਰਤੱਖ ਪ੍ਰਮਾਣ ਹੈ ਅਤੇ ਇਸ ਗੱਲ ਦਾ ਵੀ ਪ੍ਰਮਾਣ ਹਨ ਕਿ ਬਰਾਬਰ ਮੌਕੇ ਧੀਆਂ ਨੂੰ ਹਰ ਖੇਤਰ ਵਿੱਚ ਉੱਤਮਤਾ ਪ੍ਰਾਪਤ ਕਰਨ ਯੋਗ ਬਣਾਉਂਦੇ ਹਨ। ਵਿਦਿਅਕ ਸੁਧਾਰਾਂ ਪ੍ਰਤੀ ਪੰਜਾਬ ਸਰਕਾ...