20,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
ਚੰਡੀਗੜ੍ਹ, 7 ਜੁਲਾਈ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਤਲਵੰਡੀ ਸਾਬੋ ਜ਼ਿਲ੍ਹਾ ਬਠਿੰਡਾ ਦੇ ਪੁਲਿਸ ਥਾਣਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਬਲਜੀਤ ਸਿੰਘ ਨੂੰ 20,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ।
ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਬੀੜ ਤਲਾਬ ਜ਼ਿਲ੍ਹਾ ਬਠਿੰਡਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਦੇ ਰਿਸ਼ਤੇਦਾਰ ਅਤੇ ਦੂਜੀ ਧਿਰ, ਜੋ ਸ਼ਿਕਾਇਤਕਰਤਾ ਦੀ ਰਿਸ਼ਤੇਦਾਰ ਜ਼ਮੀਨ ’ਤੇ ਕਾਸ਼ਤਕਾਰੀ ਕਰ ਰਹੇ ਸਨ, ਵਿਚਕਾਰ ਲੜਾਈ (ਕੁੱਟ-ਮਾਰ) ਹੋਈ ਸੀ। ਲੜਾਈ ਦੌਰਾਨ ਸ਼ਿਕਾਇਤਕਰਤਾ ਦੇ ਰਿਸ਼ਤੇਦਾਰ ਨੂੰ ਸੱਟਾਂ ਲੱਗੀਆਂ ਅਤੇ ਬਾਅਦ ਵਿੱਚ ਉਸਨੂੰ ਡਾਕਟਰੀ ਇਲਾਜ ਲਈ ਏਮਜ਼ ਬਠਿੰਡਾ ਵਿਖੇ ਦਾਖਲ ਕਰਵਾਇਆ ਗਿਆ। ਏ.ਐਸ.ਆਈ. ਬਲਜੀਤ ਸਿੰਘ ਜ਼ਖਮੀਆਂ ਦੇ ਬਿਆਨ ਦਰਜ ਕਰਨ ਲਈ ਹਸਪਤਾਲ ਪਹੁੰਚਿਆ।
ਬੁਲਾਰੇ ਨੇ ਅੱਗੇ ਕਿਹਾ ਕਿ...








