ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਜੀ ਦੇ ਜਨਮ ਦਿਵਸ ਨੂੰ ਸਮਰਪਿਤ ‘ਰਾਸ਼ਟਰੀ ਖੇਡ ਦਿਵਸ’ ਮਨਾਇਆ
ਫਰੀਦਕੋਟ, 27 ਅਗਸਤ
ਕਿਰਤ ਅਤੇ ਰੁਜ਼ਗਾਰ ਅਤੇ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ, ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਦੇਸ਼ ਭਗਤ ਪੰਡਿਤ ਚੇਤਨ ਦੇਵ ਸਰਕਾਰੀ ਕਾਲਜ ਆਫ਼ ਐਜੂਕੇਸ਼ਨ, ਫਰੀਦਕੋਟ ਵਿਖੇ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਜੀ ਦੇ ਜਨਮ ਦਿਵਸ ਨੂੰ ਸਮਰਪਿਤ ‘ਰਾਸ਼ਟਰੀ ਖੇਡ ਦਿਵਸ’ ਮੌਕੇ ਸਮਾਗਮ ਕਰਵਾਇਆ ਗਿਆ। ਇਹ ਸਮਾਗਮ ‘ਵਿਕਸਿਤ ਭਾਰਤ ਯੁਵਾ ਕਨੈਕਟ–ਸਪੋਰਟਸ ਐਡੀਸ਼ਨ’ ਅਤੇ ‘ਖੇਲੋ ਇੰਡੀਆ ਡਾਇਲਾਗ’ ਵਿਸ਼ੇ ਤਹਿਤ ਆਯੋਜਿਤ ਕੀਤਾ ਗਿਆ।
ਸਮਾਗਮ ਦੀ ਪ੍ਰਧਾਨਗੀ ਕਾਲਜ ਦੇ ਪ੍ਰਿੰਸੀਪਲ ਡਾ. ਰਾਜੇਸ਼ ਮੋਹਨ ਨੇ ਕੀਤੀ। ਸਰਕਾਰੀ ਬ੍ਰਿਜਿੰਦਰਾ ਕਾਲਜ ਦੀ ਪ੍ਰਿੰਸੀਪਲ ਡਾ. ਪੂਜਾ ਭੱਲਾ ਦੇ ਸਹਿਯੋਗ ਨਾਲ ਬ੍ਰਿਜਿੰਦਰਾ ਕਾਲਜ ਦੇ ਕੌਮੀ ਸੇਵਾ ਯੋਜਨਾ ਦੇ ਵਲੰਟੀਅਰ ਵਿਦਿਆਰਥੀਆਂ ਨੇ ਵੀ ਇਸ ਸਮਾਗਮ ਵਿੱਚ ਸ਼ਮੂਲੀਅਤ ਕੀਤੀ।
ਇਸ ਮੌਕੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਪ੍ਰੇਰਿਤ ਕਰਨ ਲਈ ਪੈਰਾ ਪਾਵਰਲਿਫਟਿੰਗ ਵਿਸ਼ਵ ਕੱਪ ਵਿੱਚੋਂ ਚਾਂਦੀ ਦਾ ਤਮਗਾ ਜੇਤੂ ਕੁਲਦੀਪ ਸਿੰਘ ਅਤੇ ਮੁੱਕੇਬਾਜ਼ੀ ਵਿੱਚੋਂ ਰਾਸ਼ਟਰੀ ਪੱਧਰ ਦੇ ਤਮਗਾ ਜੇਤੂ ਕੋਮਲਪ੍ਰੀਤ ਕੌਰ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਮੇਰਾ ਯੁਵ...








