ਸੌ ਫ਼ੀਸਦੀ ਟੀਕਾਕਰਨ ਟੀਚਾ ਤੇ ਆਮ ਆਦਮੀ ਕਲੀਨਿਕਾਂ ‘ਚ ਸ਼ਾਨਦਾਰ ਕਾਰਗੁਜ਼ਾਰੀ ਲਈ ਡਾ. ਸੀਮਾ ਗਰਗ ਨੂੰ ਮਿਲਿਆ ਸੂਬਾ ਪੱਧਰੀ ਸਨਮਾਨ
ਹੁਸ਼ਿਆਰਪੁਰ, 4 ਜੁਲਾਈ: ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸੀਮਾ ਗਰਗ ਨੂੰ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਸ਼ਾਨਦਾਰ ਯੋਗਦਾਨ, ਪੂਰੀ ਲਗਨ ਅਤੇ ਪ੍ਰਭਾਵਸ਼ਾਲੀ ਕਾਰਜਸ਼ੈਲੀ ਲਈ ਪੰਜਾਬ ਸਰਕਾਰ ਵੱਲੋਂ ਸੂਬਾ ਪੱਧਰ 'ਤੇ ਸਨਮਾਨਿਤ ਕੀਤਾ ਗਿਆ। ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਉਨ੍ਹਾਂ ਨੂੰ ‘ਅਵਾਰਡ ਆਫ਼ ਆਨਰ‘ ਅਤੇ ‘ਸਟੇਟ ਲੈਵਲ ਸਰਟੀਫਿਕੇਟ ਆਫ਼ ਐਪਰੀਸੀਏਸ਼ਨ’ ਨਾਲ ਸਨਮਾਨਿਤ ਕੀਤਾ।
ਡਾ. ਸੀਮਾ ਗਰਗ ਨੇ ਜ਼ਿਲ੍ਹੇ ਵਿੱਚ 100 ਫ਼ੀਸਦੀ ਟੀਕਾਕਰਨ ਦੇ ਟੀਚਿਆਂ ਦੀ ਪ੍ਰਾਪਤੀ ਅਤੇ 76 ਆਮ ਆਦਮੀ ਕਲੀਨਿਕਾਂ ਵਿੱਚ 98 ਫ਼ੀਸਦੀ ਦਵਾਈਆਂ ਦੀ ਉਪਲਬਧਤਾ ਯਕੀਨੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ। ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਅਤੇ ਆਮ ਲੋਕਾਂ ਨੂੰ ਬਿਹਤਰ ਇਲਾਜ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਨੂੰ ਦੇਖਦਿਆਂ ਉਨ੍ਹਾਂ ਨੂੰ ਮੁੱਖ ਮੰਤਰੀ ਦੇ ‘ਬੈਸਟ ਨੋਡਲ ਅਫ਼ਸਰ’ ਐਵਾਰਡ ਨਾਲ ਵੀ ਸਨਮਾਨਿਤ ਕੀਤਾ ਗਿਆ।
ਸਨਮਾਨ ਪੱਤਰ ਵਿੱਚ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਨੇ ਡਾ. ਸੀਮਾ ਗਰਗ ਵੱਲੋਂ ਮਰੀਜ਼ਾਂ ਦੀ ਦੇਖ-ਭ...






