ਪੰਜਾਬ ਪੁਲਿਸ ਨੇ ਵਿਸ਼ੇਸ਼ ਮੁਹਿੰਮ ਤਹਿਤ ਸੂਬੇ ਭਰ ਦੇ ਪੁਲਿਸ ਥਾਣਿਆਂ ਵਿੱਚ ਖੜ੍ਹੇ 7,402 ਵਾਹਨਾਂ ਦਾ ਨਿਪਟਾਰਾ ਕੀਤਾ
ਚੰਡੀਗੜ੍ਹ, 02 ਜੁਲਾਈ 2026- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਭਰ ਦੇ ਪੁਲਿਸ ਥਾਣਿਆਂ ਵਿੱਚ ਲੰਮੇ ਸਮੇਂ ਤੋਂ ਖੜ੍ਹੇ ਅਣਅਧਿਕਾਰਤ ਅਤੇ ਜ਼ਬਤ ਵਾਹਨਾਂ ਦੇ ਜਲਦੀ ਨਿਪਟਾਰੇ ਲਈ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਪਿਛਲੇ ਇੱਕ ਮਹੀਨੇ ਵਿੱਚ 7,402 ਜ਼ਬਤ ਵਾਹਨਾਂ ਦਾ ਸਫਲਤਾਪੂਰਵਕ ਨਿਪਟਾਰਾ ਕੀਤਾ ਹੈ।
ਇਸ ਮੁਹਿੰਮ ਤੋਂ ਪਹਿਲਾਂ ਪੰਜਾਬ ਪੁਲਿਸ ਕੋਲ 55,721 ਜ਼ਬਤ ਵਾਹਨ ਸਨ। ਇਸੇ ਦੌਰਾਨ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਅਤੇ ਗੈਰਕਾਨੂੰਨੀ ਗਤੀਵਿਧੀਆਂ ਖ਼ਿਲਾਫ਼ ਸੂਬੇ ਭਰ ਵਿੱਚ ਚਲਾਈ ਗਈ ਮੁਹਿੰਮ ਦੌਰਾਨ ਪੁਲਿਸ ਨੇ 3,355 ਹੋਰ ਵਾਹਨ ਜ਼ਬਤ ਕੀਤੇ। ਇਸ ਨਾਲ ਕੁੱਲ ਗਿਣਤੀ 59,076 ਹੋ ਗਈ। ਹਾਲਾਂਕਿ ਪਿਛਲੇ ਇੱਕ ਮਹੀਨੇ ਵਿੱਚ 7,402 ਵਾਹਨਾਂ ਦੇ ਨਿਪਟਾਰੇ ਤੋਂ ਬਾਅਦ ਮੌਜੂਦਾ ਸਮੇਂ ਵਿੱਚ ਪੁਲਿਸ ਕੋਲ ਜ਼ਬਤ ਵਾਹਨਾਂ ਦੀ ਗਿਣਤੀ ਘਟ ਕੇ 51,674 ਰਹਿ ਗਈ ਹੈ।
ਇਸ ਸਬੰਧ ਵਿੱਚ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ, “ਵਾਹਨਾਂ ਦੀ ਸਖ਼ਤ ਜਾਂਚ ਅਤੇ ਅਪਰਾਧੀਆਂ ਖ਼ਿਲਾਫ਼ ਲਗਾਤਾਰ ਕਾਰਵਾਈ ਤਹਿਤ ਪੰਜਾਬ ਪੁਲਿਸ ਵੱਖ-ਵੱਖ ਮੁਹਿੰਮਾਂ ਚ...








