ਭਵਾਨੀਗੜ੍ਹ ਵਿਖੇ 30 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਬਣੇ ਵਾਟਰ ਵਰਕਸ ਦਾ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਉਦਘਾਟਨ
ਭਵਾਨੀਗੜ੍ਹ, 26 ਅਗਸਤ- ਹਲਕਾ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਭਵਾਨੀਗੜ੍ਹ ਦੇ ਵਸਨੀਕਾਂ ਅਤੇ ਬੱਸ ਸਟੈਂਡ ਵਿਖੇ ਆਉਣ-ਜਾਣ ਵਾਲੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਬੱਸ ਸਟੈਂਡ ਵਿਖੇ ਨਵੇਂ ਬਣੇ ਵਾਟਰ ਵਰਕਸ ਦਾ ਉਦਘਾਟਨ ਕੀਤਾ ਗਿਆ। ਇਸ ਪ੍ਰੋਜੈਕਟ ’ਤੇ ਕਰੀਬ 30 ਲੱਖ ਰੁਪਏ ਦੀ ਲਾਗਤ ਆਈ ਹੈ।
ਇਸ ਮੌਕੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਲੋਕਾਂ ਨੂੰ ਸਾਫ਼-ਸੁਥਰਾ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣਾ ਸਰਕਾਰ ਦੀ ਮੁੱਖ ਤਰਜੀਹ ਹੈ। ਨਵੇਂ ਵਾਟਰ ਵਰਕਸ ਦੇ ਚਾਲੂ ਹੋਣ ਨਾਲ ਬੱਸ ਸਟੈਂਡ ਵਿਖੇ ਆਉਣ ਵਾਲੇ ਯਾਤਰੀਆਂ, ਦੁਕਾਨਦਾਰਾਂ, ਮੁਲਾਜ਼ਮਾਂ ਅਤੇ ਆਮ ਲੋਕਾਂ ਨੂੰ ਸਾਫ਼ ਪਾਣੀ ਦੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਬੁਨਿਆਦੀ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਹਲਕੇ ਦੇ ਵੱਖ-ਵੱਖ ਖੇਤਰਾਂ ਵਿੱਚ ਵਿਕਾਸ ਕਾਰਜ ਲਗਾਤਾਰ ਕਰਵਾਏ ਜਾ ਰਹੇ ਹਨ।
ਵਿਧਾਇਕ ਭਰਾਜ ਨੇ ਕਿਹਾ ਕਿ ਸਰਕਾਰ ਦਾ ਮੰਤਵ ਸਿਰਫ਼ ਵਿਕਾਸ ਕਾਰਜਾਂ ਦੇ ਐਲਾਨ ਕਰਨਾ ਨਹੀਂ, ਸਗੋਂ ਉਨ੍ਹਾਂ ਨੂੰ ਸਮੇਂ ਸਿਰ ਮੁਕੰਮਲ ਕਰਕੇ ਲੋਕਾਂ ਨੂੰ ਸਮਰਪਿਤ ਕਰਨਾ ਹੈ। ਉਨ੍ਹਾਂ...








