ਰੱਖੜੀ ਦੇ ਤਿਉਹਾਰ ‘ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ ‘ਚ ਪਾਈ ਸਨਮਾਨ ਰਾਸ਼ੀ
*ਗੋਇੰਦਵਾਲ ਸਾਹਿਬ; 26 ਅਗਸਤ: * ਰੱਖੜੀ ਦੇ ਤਿਉਹਾਰ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 1.37 ਲੱਖ 'ਸਤਿਕਾਰ ਸਖੀਆਂ' ਨੂੰ 52.20 ਕਰੋੜ ਰੁਪਏ ਦੀ ਸਨਮਾਨ ਰਾਸ਼ੀ ਤਬਦੀਲ ਕਰਕੇ 'ਭਰਾ' ਦਾ ਫਰਜ਼ ਨਿਭਾਇਆ। ਇਸ ਦੇ ਨਾਲ ਹੀ ਉਨ੍ਹਾਂ ਨੇ ਪੂਰੇ ਪੰਜਾਬ ਦੀਆਂ ਔਰਤਾਂ ਤੱਕ 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਪਹੁੰਚਾਉਣ ਵਿੱਚ ਸਤਿਕਾਰ ਸਖੀਆਂ ਦੇ ਅਣਥੱਕ ਯੋਗਦਾਨ ਦੀ ਭਰਵੀਂ ਸ਼ਲਾਘਾ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਸਤਿਕਾਰ ਸਖੀਆਂ ਦੀਆਂ ਕੋਸ਼ਿਸ਼ਾਂ ਸਦਕਾ ਹੀ ਇਸ ਯੋਜਨਾ ਤਹਿਤ 75 ਲੱਖ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਸੰਭਵ ਹੋ ਸਕੀ ਹੈ ਅਤੇ ਯੋਗ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਸਨਮਾਨ ਰਾਸ਼ੀ ਪਹੁੰਚਣੀ ਯਕੀਨੀ ਹੋਈ ਹੈ।ਇਸ ਪਹਿਲਕਦਮੀ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਹੁਣ ਤੱਕ ਇਸ ਯੋਜਨਾ ਤਹਿਤ 76.11 ਲੱਖ ਔਰਤਾਂ ਦੀ ਰਜਿਸਟ੍ਰੇਸ਼ਨ ਹੋ ਚੁੱਕੀ ਹੈ, ਜਿਸ ਵਿੱਚੋਂ 68.06 ਲੱਖ ਔਰਤਾਂ ਦੇ ਖਾਤਿਆਂ ਵਿੱਚ 2,381 ਕਰੋੜ ਰੁਪਏ ਪਹਿਲਾਂ ਹੀ ਟ੍ਰਾਂਸਫਰ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੀ ਸਰਕਾਰ ਨੇ ਇਸ ਯੋਜਨਾ ਨਾਲ ਇਕ ਕਰੋੜ ਔਰਤਾਂ ਨੂੰ ਜੋੜਨ ਦਾ ਟੀ...








