ਐੱਨ ਆਰ ਆਈ ਪਰਿਵਾਰਾਂ ਦੇ ਮਸਲੇ ਸੁਣਨ ਲਈ ਪ੍ਰਵਾਸੀ ਭਾਰਤੀ ਮਾਮਲੇ ਵਿਭਾਗ ਦੇ ਕੈਬਨਿਟ ਮੰਤਰੀ ਨਿੱਜੀ ਤੌਰ ਉੱਤੇ ਪਹੁੰਚੇ
ਮੋਗਾ, 8 ਫਰਵਰੀ (000) -
ਪੰਜਾਬ ਸਰਕਾਰ ਵੱਲੋਂ ਇਕ ਪਾਸੇ ਸੂਬੇ ਦੇ ਲੋਕਾਂ ਦੇ ਦਰਾਂ ਉੱਤੇ ਜਾ ਕੇ ਸੇਵਾਵਾਂ ਦੇਣ ਲਈ ''ਆਪ ਦੀ ਸਰਕਾਰ, ਆਪ ਦੇ ਦੁਆਰ'' ਸ਼ੁਰੂ ਕੀਤੀ ਗਈ ਹੈ, ਦੂਜੇ ਪਾਸੇ ਸਰਕਾਰ ਵੱਲੋਂ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਐੱਨ ਆਰ ਆਈ ਪਰਿਵਾਰਾਂ ਦੇ ਮਸਲੇ ਵੀ ਉਹਨਾਂ ਦੇ ਦਰਾਂ ਉੱਤੇ ਜਾ ਕੇ ਨਿਪਟਾਏ ਜਾਣ। ਇਸੇ ਤਹਿਤ ਅੱਜ ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲੇ ਵਿਭਾਗ ਦੇ ਕੈਬਨਿਟ ਮੰਤਰੀ ਸ੍ਰ ਕੁਲਦੀਪ ਸਿੰਘ ਧਾਲੀਵਾਲ ਨਿੱਜੀ ਤੌਰ ਉੱਤੇ ਮੋਗਾ ਪਹੁੰਚੇ ਅਤੇ ਦੋ ਐੱਨ ਆਰ ਆਈ ਪਰਿਵਾਰਾਂ ਦੇ ਮਸਲੇ ਅੱਧੇ ਘੰਟੇ ਵਿੱਚ ਸੁਲਝਾ ਦਿੱਤੇ।
ਦੱਸਣਯੋਗ ਹੈ ਕਿ ਸਥਾਨਕ ਬੁੱਘੀਪੁਰਾ ਚੌਕ ਨੇੜੇ ਤਿੰਨ ਐੱਨ ਆਰ ਆਈ ਭਰਾਵਾਂ ਦੀ ਜ਼ਮੀਨ ਉੱਤੇ ਕਿਸੇ ਕੋਲੋਨਾਈਜ਼ਰ ਨੇ ਰਜਿਸਟਰੀ ਕਰਵਾਉਣ ਤੋਂ ਪਹਿਲਾਂ ਹੀ ਕਥਿਤ ਤੌਰ ਉੱਤੇ ਨਜਾਇਜ਼ ਕਬਜ਼ਾ ਕੀਤਾ ਹੋਇਆ ਸੀ। ਜਿਸ ਉੱਤੇ ਕੁਲਦੀਪ ਸਿੰਘ ਧਾਲੀਵਾਲ ਨੇ ਦੋਵੇਂ ਧਿਰਾਂ ਨੂੰ ਆਹਮਣੇ ਸਾਹਮਣੇ ਬਿਠਾ ਕੇ ਐੱਸ ਡੀ ਐੱਮ ਨੂੰ 21 ਫਰਵਰੀ ਤੋਂ ਪਹਿਲਾਂ ਪਹਿਲਾਂ ਕਾਨੂੰਨ ਅਨੁਸਾਰ ਰਜਿਸਟਰੀ ਕਰਵਾਉਣ ਲਈ ਕਹਿ ਦਿੱਤਾ।
ਇਸੇ ਤਰ੍ਹਾਂ ਪਿੰਡ ਤਖਾਣਬੱਧ ਵਿਖੇ ਇਕ ਐਨ ਆਰ ਆਈ ਔਰਤ ਵੱਲੋਂ ਦ...