Monday, September 7
Shadow

Tag: reaking news

ਪੰਜਾਬ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 92 ਡਰੋਨ ਸ਼ੋਅ ਕਰਵਾਏ ਜਾਣਗੇ: ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 92 ਡਰੋਨ ਸ਼ੋਅ ਕਰਵਾਏ ਜਾਣਗੇ: ਤਰੁਨਪ੍ਰੀਤ ਸਿੰਘ ਸੌਂਦ

hot news
ਚੰਡੀਗੜ੍ਹ /ਸਾਹਿਬਜ਼ਾਦਾ ਅਜੀਤ ਸਿੰਘ ਨਗਰ, 26 ਅਗਸਤ: ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਇੱਥੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਲੜੀ ਤਹਿਤ ਸੂਬੇ ਭਰ ਵਿੱਚ 92 ਵਿਸ਼ੇਸ਼ ਡਰੋਨ ਸ਼ੋਅ ਕਰਵਾਏ ਜਾਣਗੇ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਰੂਪਨਗਰ ਅਤੇ ਸ਼ਹੀਦ ਭਗਤ ਸਿੰਘ ਨਗਰ ਦੇ ਡਿਪਟੀ ਕਮਿਸ਼ਨਰਾਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਸ. ਸੌਂਦ ਨੇ ਆਉਣ ਵਾਲੇ ਡਰੋਨ ਸ਼ੋਅ ਅਤੇ ਹੋਰ ਸਮਾਗਮਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਮੋਹਾਲੀ ਦੇ ਵਿਧਾਇਕ ਸ. ਕੁਲਵੰਤ ਸਿੰਘ, ਪੰਜਾਬ ਟੂਰਿਜ਼ਮ ਐਂਡ ਹੈਰੀਟੇਜ ਪ੍ਰਮੋਸ਼ਨ ਬੋਰਡ ਦੇ ਸਲਾਹਕਾਰ ਸ਼੍ਰੀ ਦੀਪਕ ਬਾਲੀ ਅਤੇ ਡੇਰਾ ਕਠਾਰ (ਡੇਰਾ ਬੱਲਾਂ ਨਾਲ ਸਬੰਧਤ) ਤੋਂ ਸੰਤ ਬਾਬਾ ਪ੍ਰਦੀਪ ਦਾਸ ਜੀ ਵੀ ਹਾਜ਼ਰ ਸਨ। ਸਿੱਖਿਆ ਮ...
ਆਲੂ ਉਤਪਾਦਕਾਂ ਤੇ ਕੋਲਡ ਸਟੋਰ ਮਾਲਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰੋ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼

ਆਲੂ ਉਤਪਾਦਕਾਂ ਤੇ ਕੋਲਡ ਸਟੋਰ ਮਾਲਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰੋ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼

breaking news
ਚੰਡੀਗੜ੍ਹ, 21 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਾਗਬਾਨੀ ਦੇ ਵਿਕਾਸ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਵੀਰਵਾਰ ਨੂੰ ਚੰਡੀਗੜ੍ਹ ਵਿਖੇ ਬਾਗਬਾਨੀ ਵਿਭਾਗ ਦੀ ਪ੍ਰਗਤੀ ਅਤੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ ਬਾਗ਼ਬਾਨੀ ਵਿਭਾਗ ਦੇ ਪ੍ਰਬੰਧਕੀ ਸਕੱਤਰ ਸ੍ਰੀ ਅਰਸ਼ਦੀਪ ਸਿੰਘ ਥਿੰਦ ਅਤੇ ਡਾਇਰੈਕਟਰ ਬਾਗਬਾਨੀ ਸ੍ਰੀ ਮਨੀਸ਼ ਕੁਮਾਰ ਨੇ ਮੰਤਰੀ ਨੂੰ ਸੂਬੇ ਵਿੱਚ ਬਾਗ਼ਬਾਨੀ ਨਾਲ ਸਬੰਧਤ ਹੋ ਰਹੀ ਪ੍ਰਗਤੀ ਅਤੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਬਾਰੇ ਵਿਸਥਾਰਪੂਰਵਕ ਜਾਣੂ ਕਰਵਾਇਆ। ਇਸ ਮੌਕੇ ਜਾਪਾਨ ਇੰਟਰਨੈਸ਼ਨਲ ਕੋਆਪਰੇਸ਼ਨ ਏਜੰਸੀ, ਜੀਕਾ, ਦੀ ਸਹਾਇਤਾ ਨਾਲ ਪੰਜਾਬ ਵਿੱਚ ਸ਼ੁਰੂ ਹੋਣ ਵਾਲੇ 1,300 ਕਰੋੜ ਰੁਪਏ ਦੇ ਵਿਸ਼ੇਸ਼ ਜੀਕਾ ਪ੍ਰੋਜੈਕਟ, ‘ਆਪਣਾ ਪਿੰਡ–ਆਪਣਾ ਬਾਗ਼’ ਅਤੇ ਬਾਗ਼ਬਾਨੀ ਵਿਕਾਸ ਕੇਂਦਰ ਬਾਰੇ ਵਿਸ਼ੇਸ਼ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਬਾਗਬਾਨੀ ਮੰ...
ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਅਲਬਾ ਸਮੇਰਿਗਲੋ ਵੱਲੋਂ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨਾਲ ਮੁਲਾਕਾਤ

ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਅਲਬਾ ਸਮੇਰਿਗਲੋ ਵੱਲੋਂ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨਾਲ ਮੁਲਾਕਾਤ

Crime, hot news
ਚੰਡੀਗੜ੍ਹ, 11 ਅਗਸਤ: ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਅਲਬਾ ਸਮੇਰਿਗਲੋ ਅਤੇ ਬ੍ਰਿਟਿਸ਼ ਹਾਈ ਕਮਿਸ਼ਨ ਦੀ ਸੀਨੀਅਰ ਸਲਾਹਕਾਰ (ਇਕਨਾਮਿਕਸ, ਕਲਾਈਮੇਟ ਐਂਡ ਡਿਵੈਲਪਮੈਂਟ) ਮਧੂ ਮਿਸ਼ਰਾ ਨੇ ਅੱਜ ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨਾਲ ਪੰਜਾਬ ਸਿਵਲ ਸਕੱਤਰੇਤ-1, ਚੰਡੀਗੜ੍ਹ ਵਿਖੇ ਉਨ੍ਹਾਂ ਦੇ ਦਫ਼ਤਰ ਵਿੱਚ ਮੁਲਾਕਾਤ ਕੀਤੀ। ਇਸ ਮੌਕੇ ਡਾ. ਰਵਜੋਤ ਸਿੰਘ ਨੇ ਬ੍ਰਿਟਿਸ਼ ਵਫ਼ਦ ਨਾਲ ਬ੍ਰਿਟੇਨ ਵਿੱਚ ਵਸਦੇ ਪੰਜਾਬੀ ਭਾਈਚਾਰੇ ਅਤੇ ਪੰਜਾਬ ਨਾਲ ਸਬੰਧਤ ਐਨ.ਆਰ.ਆਈਜ਼ ਦੇ ਵੱਖ-ਵੱਖ ਮੁੱਦਿਆਂ ਬਾਰੇ ਵਿਸਥਾਰਤ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਨਾਲ ਨਿਰੰਤਰ ਸੰਪਰਕ ਬਣਾਈ ਰੱਖਣ ਅਤੇ ਉਨ੍ਹਾਂ ਦੀਆਂ ਜਾਇਜ਼ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ ਹੈ। ਡਾ. ਰਵਜੋਤ ਸਿੰਘ ਨੇ ਬ੍ਰਿਟੇਨ ਵਿੱਚ ਵਸਦੇ ਪੰਜਾਬੀਆਂ ਨੂੰ ਜਾਅਲੀ ਅਤੇ ਗੈਰ-ਅਧਿਕਾਰਤ ਟ੍ਰੈਵਲ ਏਜੰਟਾਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਐਨ.ਆਰ.ਆਈਜ਼ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵੀਜ਼ਾ, ਇਮੀਗ੍ਰੇਸ਼ਨ, ਵਿਦੇਸ਼ ਯਾਤਰਾ ...
ਜਾਗਤ ਜੋਤ ਗੁਰੂ ਗ੍ਰੰਥ ਸਾਹਿਬ ਸਤਿਕਾਰ ਬਿੱਲ ‘ਤੇ ਮਾਲਵਿੰਦਰ ਕੰਗ ਨੇ ਕਿਹਾ- ਐਕਟ ਦਾ ਮਕਸਦ ਸਿਰਫ਼ ਸ਼ਰਾਰਤੀ ਅਨਸਰਾਂ ਨੂੰ ਸਜ਼ਾ ਦੇਣਾ ਹੈ, ਸ਼ਰਧਾਲੂਆਂ ਨੂੰ ਪਰੇਸ਼ਾਨ ਕਰਨਾ ਜਾਂ ਸਿੱਖ ਧਾਰਮਿਕ ਮਾਮਲਿਆਂ ਵਿੱਚ ਦਖਲ ਦੇਣਾ ਨਹੀਂ

ਜਾਗਤ ਜੋਤ ਗੁਰੂ ਗ੍ਰੰਥ ਸਾਹਿਬ ਸਤਿਕਾਰ ਬਿੱਲ ‘ਤੇ ਮਾਲਵਿੰਦਰ ਕੰਗ ਨੇ ਕਿਹਾ- ਐਕਟ ਦਾ ਮਕਸਦ ਸਿਰਫ਼ ਸ਼ਰਾਰਤੀ ਅਨਸਰਾਂ ਨੂੰ ਸਜ਼ਾ ਦੇਣਾ ਹੈ, ਸ਼ਰਧਾਲੂਆਂ ਨੂੰ ਪਰੇਸ਼ਾਨ ਕਰਨਾ ਜਾਂ ਸਿੱਖ ਧਾਰਮਿਕ ਮਾਮਲਿਆਂ ਵਿੱਚ ਦਖਲ ਦੇਣਾ ਨਹੀਂ

breaking news
*ਚੰਡੀਗੜ੍ਹ, 30 ਜੁਲਾਈ,2026* ਆਮ ਆਦਮੀ ਪਾਰਟੀ (ਆਪ) ਦੇ ਮੈਂਬਰ ਪਾਰਲੀਮੈਂਟ ਮਾਲਵਿੰਦਰ ਸਿੰਘ ਕੰਗ ਨੇ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਦਾ ਬੇਅਦਬੀ ਵਿਰੋਧੀ ਕਾਨੂੰਨ ਸਿਰਫ਼ ਉਨ੍ਹਾਂ ਲੋਕਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਉਣ ਲਈ ਹੈ ਜੋ ਜਾਣਬੁੱਝ ਕੇ ਬੇਅਦਬੀ ਦੀਆਂ ਘਟਨਾਵਾਂ ਨੂੰ ਅੰਜਾਮ ਦਿੰਦੇ ਹਨ। ਉਨ੍ਹਾਂ ਕਿਹਾ ਕਿ ਇਸ ਕਾਨੂੰਨ ਦਾ ਸਿੱਖ ਧਾਰਮਿਕ ਮਾਮਲਿਆਂ, ਸਿੱਖ ਰਹਿਤ ਮਰਿਆਦਾ, ਜਾਂ ਧਾਰਮਿਕ ਸੰਸਥਾਵਾਂ ਦੇ ਅਧਿਕਾਰਾਂ ਵਿੱਚ ਦਖਲ ਦੇਣ ਦਾ ਕੋਈ ਇਰਾਦਾ ਨਹੀਂ ਹੈ। ਵੀਰਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੰਗ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਇਹ ਕਾਨੂੰਨ ਸਿੱਖ ਸੰਗਤ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਦੇ ਜਵਾਬ ਵਿੱਚ ਲੈ ਕੇ ਆਈ ਹੈ, ਤਾਂ ਜੋ ਬੇਅਦਬੀ ਦੀਆਂ ਬਾਰ-ਬਾਰ ਵਾਪਰ ਰਹੀਆਂ ਘਟਨਾਵਾਂ ਨੂੰ ਰੋਕਣ ਲਈ ਇੱਕ ਮਜ਼ਬੂਤ ਕਾਨੂੰਨੀ ਢਾਂਚਾ ਤਿਆਰ ਕੀਤਾ ਜਾ ਸਕੇ ਅਤੇ ਦੋਸ਼ੀ ਸਜ਼ਾ ਤੋਂ ਬਚ ਨਾ ਸਕਣ। ਉਨ੍ਹਾਂ ਦੱਸਿਆ ਕਿ ਪੰਜਾਬ ਵਿਧਾਨ ਸਭਾ ਵੱਲੋਂ ਬਿੱਲ ਨੂੰ ਸਰਬਸੰਮਤੀ ਨਾਲ ਪਾਸ ਕੀਤੇ ਜਾਣ ਤੋਂ ਬਾਅਦ, ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੇ ਕੁੱਝ ...
ਮਾਨ ਸਰਕਾਰ ਸਿੰਚਾਈ ਲਈ 100 ਫ਼ੀਸਦੀ ਨਹਿਰੀ ਪਾਣੀ ਟੇਲਾਂ ਤੱਕ ਪਹੁੰਚਾਏਗੀ: ਬਰਿੰਦਰ ਕੁਮਾਰ ਗੋਇਲ

ਮਾਨ ਸਰਕਾਰ ਸਿੰਚਾਈ ਲਈ 100 ਫ਼ੀਸਦੀ ਨਹਿਰੀ ਪਾਣੀ ਟੇਲਾਂ ਤੱਕ ਪਹੁੰਚਾਏਗੀ: ਬਰਿੰਦਰ ਕੁਮਾਰ ਗੋਇਲ

hot news
*ਚੰਡੀਗੜ੍ਹ/ਹੁਸ਼ਿਆਰਪੁਰ, 14 ਜੁਲਾਈ:* ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਇੱਥੇ ਲਗਭਗ 123 ਕਰੋੜ ਰੁਪਏ ਦੀ ਲਾਗਤ ਨਾਲ ਕੰਢੀ ਕੈਨਾਲ ਦੀ ਕਾਇਆ-ਕਲਪ ਤੋਂ ਬਾਅਦ ਵੱਖ-ਵੱਖ ਪ੍ਰਾਜੈਕਟਾਂ ਦਾ ਉਦਘਾਟਨ ਕਰਦਿਆਂ ਐਲਾਨ ਕੀਤਾ ਕਿ ਪੰਜਾਬ ਸਰਕਾਰ ਟੇਲਾਂ ਤੱਕ ਸਿੰਚਾਈ ਲਈ 100 ਫ਼ੀਸਦੀ ਨਹਿਰੀ ਪਾਣੀ ਪਹੁੰਚਾਵੇਗੀ। ਜ਼ਿਲ੍ਹੇ ਦੇ ਪਿੰਡ ਦਾਤਾਰਪੁਰ ਵਿਖੇ ਸ਼ਾਹ ਨਹਿਰ ਫੀਡਰ ਪ੍ਰਾਜੈਕਟ ਅਤੇ ਸ਼ਾਹ ਨਹਿਰ ਕੈਨਾਲ ਸਿਸਟਮ ਅਤੇ ਘੋਗਰਾ ਡਿਸਟ੍ਰੀਬਿਊਟਰੀ ਨਾਲ ਸੰਬੰਧਤ ਪ੍ਰਾਜੈਕਟਾਂ ਦੀ ਸ਼ੁਰੂਆਤ ਕਰਦਿਆਂ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਕੰਢੀ ਕੈਨਾਲ ਦੀ ਕਾਇਆ-ਕਲਪ ਨਾਲ ਹੁਸ਼ਿਆਰਪੁਰ ਅਤੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿਚ ਕਿਸਾਨਾਂ ਨੂੰ ਸਿੰਚਾਈ ਦੀ ਵੱਡੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਕੰਢੀ ਨਹਿਰ ਦੇ ਪ੍ਰਾਜੈਕਟਾਂ ਦੇ ਮੁਕੰਮਲ ਹੋਣ ਨਾਲ 450 ਪਿੰਡਾਂ ਦੇ 1,35,000 ਏਕੜ ਰਕਬੇ ਨੂੰ ਸਿੰਚਾਈ ਸਹੂਲਤਾਂ ਪ੍ਰਦਾਨ ਹੋਈਆਂ ਹਨ ਜਿਸ ਨਾਲ ਸੂਬੇ ਵਿੱਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਨਵਾਂ ਇਤਿਹਾਸ ਸਿਰਜਿਆ ਹੈ...
ਕਰ ਵਿਭਾਗ ਵੱਲੋਂ 55.35 ਕਰੋੜ ਦੇ ਫਰਜ਼ੀ ਬਿਲਿੰਗ ਘੁਟਾਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ: ਹਰਪਾਲ ਸਿੰਘ ਚੀਮਾ

ਕਰ ਵਿਭਾਗ ਵੱਲੋਂ 55.35 ਕਰੋੜ ਦੇ ਫਰਜ਼ੀ ਬਿਲਿੰਗ ਘੁਟਾਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ: ਹਰਪਾਲ ਸਿੰਘ ਚੀਮਾ

hot news
ਚੰਡੀਗੜ੍ਹ, 9 ਜੁਲਾਈ 2026- ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਪੰਜਾਬ ਰਾਜ ਕਰ ਵਿਭਾਗ ਨੇ ਜਲੰਧਰ ਸਥਿਤ ਇੱਕ ਫਰਮ ਦੇ ਮਾਲਕ ਨੂੰ 55.35 ਕਰੋੜ ਰੁਪਏ ਦੇ ਫਰਜ਼ੀ ਬਿਲਿੰਗ ਘੁਟਾਲੇ ਨੂੰ ਅੰਜਾਮ ਦੇਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕਿਹਾ, "ਇਸ ਅਹਿਮ ਕਾਰਵਾਈ ਨੇ ਲਗਭਗ 8.35 ਕਰੋੜ ਰੁਪਏ ਦੇ ਇਨਪੁਟ ਟੈਕਸ ਕ੍ਰੈਡਿਟ ਦੇ ਫਰਜ਼ੀ ਲੈਣ-ਦੇਣ ਨੂੰ ਸਫਲਤਾਪੂਰਵਕ ਰੋਕਿਆ ਹੈ, ਜੋ ਕਿ ਗਲਤ ਇੰਟੀਗ੍ਰੇਟਿਡ ਜੀ.ਐਸ.ਟੀ. ਰਿਫੰਡ ਦਾਅਵਿਆਂ ਰਾਹੀਂ ਸਰਕਾਰੀ ਖਜ਼ਾਨੇ ਨੂੰ ਭਾਰੀ ਨੁਕਸਾਨ ਪਹੁੰਚਾ ਰਿਹਾ ਸੀ।" ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਖੁਫੀਆ ਜਾਣਕਾਰੀ 'ਤੇ ਆਧਾਰਿਤ ਇਸ ਕਾਰਵਾਈ ਦਾ ਵੇਰਵਾ ਦਿੰਦਿਆਂ ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਰਾਜ ਜੀ.ਐਸ.ਟੀ. ਵਿਭਾਗ ਨੇ ਪੰਜਾਬ ਜੀ.ਐਸ.ਟੀ. ਐਕਟ, 2017 ਦੀ ਧਾਰਾ 69 ਦੇ ਤਹਿਤ ਜਲੰਧਰ ਦੀ ਮੈਸਰਜ਼ ਰੈਮਸਨਜ਼ ਕਾਰਪੋਰੇਸ਼ਨ (GSTIN 03BFDPB3574F1ZZ) ਦੇ ਮਾਲਕ ਭੁਪਿੰਦਰ ਸ਼ਰਮਾ ਨੂੰ ਗ੍ਰਿਫ਼ਤਾਰ ਕੀਤਾ ਹੈ। ਸਾਡੀ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ...
ਵਿਜੀਲੈਂਸ ਬਿਊਰੋ ਵੱਲੋਂ ਇੰਸਪੈਕਟਰ 70,000 ਰੁਪਏ ਅਤੇ ਜੂਨੀਅਰ ਆਡੀਟਰ 50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਇੰਸਪੈਕਟਰ 70,000 ਰੁਪਏ ਅਤੇ ਜੂਨੀਅਰ ਆਡੀਟਰ 50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ

Crime, hot news
ਚੰਡੀਗੜ੍ਹ, 23 ਜੂਨ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਟਾਲਰੈਂਸ ਨੀਤੀ ਅਨੁਸਾਰ, ਖੁਰਾਕ ਅਤੇ ਸਿਵਲ ਸਪਲਾਈ ਵਿਭਾਗ, ਭੋਗਪੁਰ ਜ਼ਿਲ੍ਹਾ ਜਲੰਧਰ ਵਿਖੇ ਤਾਇਨਾਤ ਇੰਸਪੈਕਟਰ ਰਜਨੀਸ਼ ਰਾਮਪਾਲ ਅਤੇ ਜ਼ਿਲ੍ਹਾ ਕੰਟਰੋਲਰ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਜਲੰਧਰ ਵਿਖੇ ਤਾਇਨਾਤ ਜੂਨੀਅਰ ਆਡੀਟਰ ਮਾਨਵ ਭਨੋਟ ਨੂੰ ਖ਼ਰੀਫ਼ ਸੀਜ਼ਨ 2025-26 ਦੌਰਾਨ ਕਸਟਮ ਮਿਲਿੰਗ ਲਈ ਅਲਾਟ ਕੀਤੇ ਝੋਨੇ ਦੇ ਭੰਡਾਰਨ ਨੂੰ ਮੁਕੰਮਲ ਕਰਨ ਸਬੰਧੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀਆਂ ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ 'ਤੇ ਚੀਮਾ ਮੰਡੀ, ਤਹਿਸੀਲ ਸੁਨਾਮ, ਜ਼ਿਲ੍ਹਾ ਸੰਗਰੂਰ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇੱਕ ਸ਼ਿਕਾਇਤ ਦੀ ਪੜਤਾਲ ਦੌਰਾਨ ਇਹ ਪਾਇਆ ਗਿਆ ਕਿ ਮੁਲਜ਼ਮ ਰਜਨ...
ਗੈਂਗਸਟਰਾਂ ‘ਤੇ ਵਾਰ ਦਾ 150ਵਾਂ ਦਿਨ: ਪੰਜਾਬ ਪੁਲਿਸ ਵੱਲੋਂ 558 ਥਾਈਂ ਛਾਪੇਮਾਰੀ; 300 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 150ਵਾਂ ਦਿਨ: ਪੰਜਾਬ ਪੁਲਿਸ ਵੱਲੋਂ 558 ਥਾਈਂ ਛਾਪੇਮਾਰੀ; 300 ਗ੍ਰਿਫ਼ਤਾਰ

Crime, hot news
ਚੰਡੀਗੜ੍ਹ, 19 ਜੂਨ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’  ਦੇ 150ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 558 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 150ਵੇਂ ਦਿਨ ਪੁਲਿਸ ਟੀਮਾਂ ਨੇ ਇੱਕ ਹਥਿਆਰ ਸਮੇਤ 300 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 38,390 ਹੋ ਗਈਆਂ। ਇਸ ਤੋਂ ਇਲਾਵਾ 118 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ ਇੱਕ ਵਿਅਕਤੀ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ...
ਪੰਜਾਬ ਸਰਕਾਰ ਵੱਲੋਂ ਕੰਮ-ਕਾਜੀ ਔਰਤਾਂ ਲਈ ਰਾਜ ਵਿੱਚ ਪੰਜ ਵਰਕਿੰਗ ਵਿਮੈਨ ਹੋਸਟਲ ਨਿਰਮਾਣ ਅਧੀਨ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਕੰਮ-ਕਾਜੀ ਔਰਤਾਂ ਲਈ ਰਾਜ ਵਿੱਚ ਪੰਜ ਵਰਕਿੰਗ ਵਿਮੈਨ ਹੋਸਟਲ ਨਿਰਮਾਣ ਅਧੀਨ: ਡਾ. ਬਲਜੀਤ ਕੌਰ

hot news
ਚੰਡੀਗੜ੍ਹ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਜੂਨ : ਪੰਜਾਬ ਦੇ ਵੱਖ ਵੱਖ ਸ਼ਹਿਰਾਂ ਵਿੱਚ ਆਪਣੇ ਘਰਾਂ ਤੋਂ ਦੂਰ ਰਹਿਣ ਵਾਲੀਆਂ ਕੰਮ-ਕਾਜੀ ਔਰਤਾਂ ਨੂੰ ਸੁਰੱਖਿਆਤ ਅਤੇ ਸਹੂਲਤਾਂ ਨਾਲ ਲੈਸ ਨਾਮਾਤਰ ਕੀਮਤਾਂ 'ਤੇ ਠਾਹਰ ਮੁਹਈਆ ਕਰਵਾਉ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਮੋਹਾਲੀ, ਜਲੰਧਰ ਅਤੇ ਅੰਮ੍ਰਿਤਸਰ ਵਿਖੇ ਪੰਜ ਵਰਕਿੰਗ ਵਿਮੈਨ ਹੋਸਟਲ ਬਣਾਏ ਜਾ ਰਹੇ ਹਨ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮੋਹਾਲੀ ਵਿਖੇ ਸੈਕਟਰ 66 ਵਿਖੇ ਐਮ ਐਲ ਏ ਕੁਲਵੰਤ ਸਿੰਘ ਦੀ ਮੌਜੂਦਗੀ ਵਿੱਚ ਸੱਤ ਮੰਜ਼ਲੀ ਵਰਕਿੰਗ ਵਿਮੈਨ ਹੋਸਟਲ ਦੀ ਉਸਾਰੀ ਸ਼ੁਰੂ ਕਰਵਾਉਣ ਮੌਕੇ ਕੀਤਾ। ਉਨ੍ਹਾਂ ਦੱਸਿਆ ਕਿ ਇਸ ਹੋਸਟਲ ਦੀ ਤਾਮੀਰ 'ਤੇ ਕਰੀਬ 70 ਕਰੋੜ ਰੁਪਏ ਦੀ ਲਾਗਤ ਆਵੇਗੀ, ਜਿਸ ਦੀ ਉਸਾਰੀ ਲੋਕ ਨਿਰਮਾਣ ਵਿਭਾਗ ਵੱਲੋਂ ਜੰਗੀ ਪੱਧਰ 'ਤੇ ਜਾਰੀ ਹੈ। ਇਹ ਹੋਸਟਲ ਪੰਜਾਬ ਦਾ ਸਭ ਤੋਂ ਵੱਡਾ ਸਰਕਾਰੀ ਖੇਤਰ ਦਾ ਵਰਕਿੰਗ ਵਿਮੈਨ ਹੋਸਟਲ ਹੋਵੇਗਾ ਜਿੱਥੇ ਕਿ 484 ਮਹਿਲਾਵਾਂ ਨ...
ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ

breaking news
ਅਮਰਗੜ੍ਹ/ਅਹਿਮਦਗੜ੍ਹ/ਮਾਲੇਰਕੋਟਲਾ, 8 ਜੂਨ:             ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ  ਬਰਿੰਦਰ ਕੁਮਾਰ ਗੋਇਲ ਨੇ ਅੱਜ ਅਮਰਗੜ੍ਹ ਵਿਧਾਨ ਸਭਾ ਹਲਕੇ ਦੇ ਪਿੰਡ ਮਾਣਕਮਾਜਰਾ ਅਤੇ ਦਹਿਲੀਜ਼ ਖ਼ੁਰਦ ਵਿਖੇ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਨਾਲ ਹਲਕਾ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਵੀ ਮੌਜੂਦ ਰਹੇ। ਇਸ ਸਬੰਧੀ ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਇਨ੍ਹਾਂ ਪ੍ਰਾਜੈਕਟਾਂ ਨਾਲ ਇਲਾਕੇ ਦੇ 3,832 ਏਕੜ ਤੋਂ ਵੱਧ ਖੇਤੀਯੋਗ ਰਕਬੇ ਨੂੰ ਪਹਿਲੀ ਵਾਰ ਸਿੰਚਾਈ ਲਈ ਨਹਿਰੀ ਪਾਣੀ ਮਿਲੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਨੂੰ ਬਿਹਤਰ ਸਿੰਚਾਈ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਧਰਤੀ ਹੇਠਲੇ ਪਾਣੀ ਉੱਤੇ ਨਿਰਭਰਤਾ ਘਟਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦਾ ਟੀਚਾ ਨਹਿਰੀ ਪਾਣੀ ਦੀ ਹਰ ਬੂੰਦ ਨੂੰ ਟੇਲਾਂ ਤੱਕ ਪਹੁੰਚਾ ਕੇ ਪਾਣੀ, ਪੰਜਾਬ ਤੇ ਪੰਜਾਬੀਅਤ ਨੂੰ ਸੁਰੱਖਿਅਤ ਕਰਨਾ ਅਤੇ ਨਸ਼ਿਆਂ ਤੋਂ ਜਵਾਨੀ...