ਅਮਰਜੀਤ ਚਾਵਲਾ ‘ਤੇ 8 ਮਹੀਨੇ ਸਰਾਂ ‘ਚ ਸ਼ੋਸ਼ਣ ਦੇ ਦੋਸ਼, ਲੱਖਾਂ ਰੁਪਏ ਦੀ ਹੇਰਾਫੇਰੀ ‘ਤੇ ਐਸਜੀਪੀਸੀ ਅਤੇ ਸੁਖਬੀਰ ਬਾਦਲ ਦੀ ਚੁੱਪ ਵੱਡੇ ਸਵਾਲ ਖੜ੍ਹੇ ਕਰਦੀ ਹੈ:ਬਲਤੇਜ ਪੰਨੂ
ਚੰਡੀਗੜ੍ਹ 3 ਅਕਤੂਬਰ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ੍ਰੀ ਅਨੰਦਪੁਰ ਸਾਹਿਬ ਅਤੇ ਅੰਮ੍ਰਿਤਸਰ ਦੀ ਸਰਾਂ ਵਿੱਚ ਬਹਿਰੀਨ ਤੋਂ ਆਈ ਮਹਿਲਾ ਨਾਲ ਜੁੜੇ ਅਤਿ ਗੰਭੀਰ ਮਾਮਲੇ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਅਤੇ ਅਕਾਲੀ ਦਲ (ਬਾਦਲ) ਦੀ ਲੀਡਰਸ਼ਿਪ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਇਸ ਪੂਰੇ ਘਟਨਾਕ੍ਰਮ 'ਤੇ ਧਾਰੀ ਗਈ ਉਨ੍ਹਾਂ ਦੀ ਚੁੱਪ ਕਈ ਵੱਡੇ ਸਵਾਲ ਖੜ੍ਹੇ ਕਰਦੀ ਹੈ।ਉਨ੍ਹਾਂ ਕਿਹਾ ਕਿ ਇਸ ਮਾਮਲੇ 'ਤੇ ਦੇਸ਼-ਵਿਦੇਸ਼ 'ਚ ਵੱਸਦੇ ਗੁਰੂ ਨਾਨਕ ਨਾਮ ਲੇਵਾ ਅਤੇ ਸਮੂਹ ਪੰਜਾਬੀਆਂ ਤੋਂ ਸੱਚਾਈ ਕਿਉਂ ਛੁਪਾਈ ਜਾ ਰਹੀ ਹੈ?
ਸ਼ੁਕਰਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਿਤ ਕਰਦਿਆਂ ਬਲਤੇਜ ਪੰਨੂ ਨੇ ਖੁਲਾਸਾ ਕਰਦਿਆਂ ਕਿਹਾ ਕਿ ਇਸ ਮਾਮਲੇ 'ਚ ਨਾ ਸਿਰਫ ਵਿੱਤੀ ਹੇਰਾਫੇਰੀ ਹੋਈ ਹੈ, ਬਲਕਿ ਪਾਰਟੀ ਦੇ ਵੱਖ-ਵੱਖ ਅਹੁਦੇਦਾਰਾਂ ਤੋਂ ਵੀ ਪੈਸੇ ਇਕੱਠੇ ਕੀਤੇ ਗਏ ਹਨ। ਉਨ੍ਹਾਂ ਸਵਾਲ ਕੀਤਾ ਕਿ ਧਾਮੀ ਸਾਹਿਬ ਆਪਣੀ ਪ੍ਰੈੱਸ ਕਾਨਫਰੰਸ 'ਚ ਇਹ ਦੱਸਣ ਤੋਂ ਕਿਉਂ ਭੱਜੇ ਕਿ ਅਸਲ 'ਚ ਕਿੰਨਾ ਪੈਸਾ ਟ੍ਰਾਂਸਫਰ ਹੋਇਆ, ਇਹ ਪੈਸਾ ...