Shadow

Tag: top ne

ਵੋਟਰ ਸੂਚੀ ਦੀ ਸਪੈਸ਼ਲ ਇਨਟੈਨਸਿਵ ਰੀਵੀਜ਼ਨ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੈਲਪ ਡੈਸਕ ਸਥਾਪਤ – ਦੀਪਸ਼ਿਖਾ ਸ਼ਰਮਾ

ਵੋਟਰ ਸੂਚੀ ਦੀ ਸਪੈਸ਼ਲ ਇਨਟੈਨਸਿਵ ਰੀਵੀਜ਼ਨ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੈਲਪ ਡੈਸਕ ਸਥਾਪਤ – ਦੀਪਸ਼ਿਖਾ ਸ਼ਰਮਾ

local news, Punjab
ਫ਼ਿਰੋਜ਼ਪੁਰ, 3 ਜੂਨ: ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵੋਟਰ ਸੂਚੀਆਂ ਦੀ ਸਪੈਸ਼ਲ ਇਨਟੈਨਸਿਵ ਰੀਵੀਜ਼ਨ (ਐੱਸ.ਆਈ.ਆਰ.) ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਪੱਧਰ ’ਤੇ ਕਮਰਾ ਨੰਬਰ 204, ਦਫ਼ਤਰ ਚੋਣ ਤਹਿਸੀਲਦਾਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਫ਼ਿਰੋਜ਼ਪੁਰ ਵਿਖੇ ਹੈਲਪ ਡੈਸਕ ਸਥਾਪਤ ਕੀਤਾ ਗਿਆ ਹੈ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਸਾਂਝੀ ਕੀਤੀ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਇਸ ਹੈਲਪ ਡੈਸਕ ਦਾ ਮੁੱਖ ਉਦੇਸ਼ ਐੱਸ.ਆਈ.ਆਰ. ਪ੍ਰਕਿਰਿਆ ਦੌਰਾਨ ਚੋਣਾਂ ਨਾਲ ਸਬੰਧਤ ਸੇਵਾਵਾਂ ਆਸਾਨੀ ਨਾਲ ਲੋਕਾਂ ਤੱਕ ਪਹੁੰਚਾਉਣਾ ਹੈ। ਇਸ ਦੇ ਨਾਲ ਹੀ ਸਾਰੇ ਯੋਗ ਨਾਗਰਿਕਾਂ, ਖਾਸ ਕਰਕੇ ਦਿਵਿਆਂਗ ਵਿਅਕਤੀਆਂ, ਪ੍ਰਵਾਸੀ ਵੋਟਰਾਂ ਅਤੇ ਸੀਨੀਅਰ ਸਿਟੀਜ਼ਨਾਂ ਦੀ ਚੋਣ ਪ੍ਰਕਿਰਿਆ ਵਿੱਚ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਈ ਜਾਵੇਗੀ। ਇਸ ਹੈਲਪ ਡੈਸਕ ਰਾਹੀਂ ਵੋਟਰਾਂ ਨੂੰ ਕਈ ਮਹੱਤਵਪੂਰਨ ਸੇਵਾਵਾਂ ਅਤੇ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਹੈਲਪ ਡੈਸਕ ’ਤੇ ਆਉਣ ਵਾਲੇ ਨਾਗਰਿਕਾਂ ਨੂੰ ਐ...
ਨਾਇਲਟ ਰੋਪੜ ਵੱਲੋਂ ਸਰਕਾਰੀ ਪੌਲੀਟੈਕਨਿਕ ਕਾਲਜ ਰੂਪਨਗਰ ਨਾਲ ਐਮ.ਓ.ਯੂ. ਸਾਇਨ ਕੀਤਾ ਗਿਆ

ਨਾਇਲਟ ਰੋਪੜ ਵੱਲੋਂ ਸਰਕਾਰੀ ਪੌਲੀਟੈਕਨਿਕ ਕਾਲਜ ਰੂਪਨਗਰ ਨਾਲ ਐਮ.ਓ.ਯੂ. ਸਾਇਨ ਕੀਤਾ ਗਿਆ

local news
ਰੂਪਨਗਰ, 27 ਮਈ: ਨੈਸ਼ਨਲ ਇੰਸਟੀਚਿਊਟ ਆਫ ਇਲੈਕਟ੍ਰਾਨਿਕਸ ਐਂਡ ਇਨਫਾਰਮੇਸ਼ਨ ਟੈਕਨਾਲੋਜੀ (ਨਾਇਲਟ) ਰੋਪੜ ਅਤੇ ਸਰਕਾਰੀ ਪੌਲੀਟੈਕਨਿਕ ਕਾਲਜ ਰੂਪਨਗਰ ਵਿਚਕਾਰ ਅਕਾਦਮਿਕ ਸਹਿਯੋਗ, ਤਕਨੀਕੀ ਸਿਖਲਾਈ, ਖੋਜ ਸਹਿਕਾਰਤਾ, ਡਿਜੀਟਲ ਲਰਨਿੰਗ ਅਤੇ ਉਦਯੋਗ-ਕੇਂਦਰਿਤ ਹੁਨਰ ਵਿਕਾਸ ਨੂੰ ਉਤਸਾਹਿਤ ਕਰਨ ਲਈ ਇੱਕ ਸਮਝੌਤਾ ਪੱਤਰ (ਐਮ.ਓ.ਯੂ.) ਸਾਇਨ ਕੀਤਾ ਗਿਆ। ਇਹ ਸਮਝੌਤਾ ਪੰਜਾਬ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਹਿਦਾਇਤ ਤਹਿਤ ਕੀਤਾ ਗਿਆ। ਇਹ ਐਮ.ਓ.ਯੂ. ਪ੍ਰਿੰਸੀਪਲ ਸਰਕਾਰੀ ਪੌਲੀਟੈਕਨਿਕ ਕਾਲਜ ਰੂਪਨਗਰ ਡਾ. ਨਵਨੀਤ ਵਾਲੀਆ ਅਤੇ ਐਗਜਿਕਿਊਟਿਵ ਡਾਇਰੈਕਟਰ ਨਾਇਲਟ ਰੋਪੜ ਸ਼੍ਰੀ ਦੀਪਕ ਵਾਸਨ ਵੱਲੋਂ ਸਾਇਨ ਕੀਤਾ ਗਿਆ। ਇਸ ਸਹਿਯੋਗ ਦਾ ਮੁੱਖ ਉਦੇਸ਼ ਸਰਕਾਰੀ ਪੌਲੀਟੈਕਨਿਕ ਕਾਲਜ ਰੂਪਨਗਰ ਦੇ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਲਈ ਅਕਾਦਮਿਕ ਅਤੇ ਪੇਸ਼ੇਵਰ ਮੌਕਿਆਂ ਦਾ ਵਿਸਥਾਰ ਕਰਨਾ ਹੈ। ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪ੍ਰਿੰਸੀਪਲ ਸਰਕਾਰੀ ਪੌਲੀਟੈਕਨਿਕ ਕਾਲਜ ਰੂਪਨਗਰ ਡਾ. ਨਵਨੀਤ ਵਾਲੀਆ ਨੇ ਦੱਸਿਆ ਕਿ ਨਾਇਲਟ ਰੋਪੜ ਵੱਲੋਂ ਹਾਲ ਹੀ "ਭਵਿੱਖ ਦੀਆਂ ਤਕਨੀਕਾਂ: ਆ...