ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ 33 ਪਟਵਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ
*ਚੰਡੀਗੜ੍ਹ, 8 ਜੂਨ:* ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ 33 ਪਟਵਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ।
ਇਥੇ ਪੰਜਾਬ ਭਵਨ ਵਿਖੇ ਨਿਯੁਕਤੀ ਪੱਤਰ ਵੰਡ ਸਮਾਗਮ ਦੌਰਾਨ ਸ. ਹਰਦੀਪ ਸਿੰਘ ਮੁੰਡੀਆਂ ਨੇ ਨਵ-ਨਿਯੁਕਤ ਪਟਵਾਰੀਆਂ ਨੂੰ ਮੁਬਾਰਕਬਾਦ ਦਿੱਤੀ। ਕੈਬਨਿਟ ਮੰਤਰੀ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਸੁਨੇਹਾ ਪਟਵਾਰੀਆਂ ਨਾਲ ਸਾਂਝਾ ਕਰਦਿਆਂ ਉਨ੍ਹਾਂ ਨੂੰ ਹਮੇਸ਼ਾ ਇਮਾਨਦਾਰੀ ਅਤੇ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਉਣ ਲਈ ਪ੍ਰੇਰਿਆ।
ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਭ੍ਰਿਸ਼ਟਾਚਾਰ ਵਿੱਚ ਗ਼ਲਤਾਨ ਰਹੀਆਂ ਹਨ ਪਰ ਮਾਨ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਸਖ਼ਤੀ ਨਾਲ ਅਪਣਾਈ ਹੋਈ ਹੈ। ਉਨ੍ਹਾਂ ਕਿਹਾ ਕਿ ਨਵੇਂ ਪਟਵਾਰੀਆਂ ਦੇ ਮੋਢਿਆਂ 'ਤੇ ਬਹੁਤ ਵੱਡੀ ਜ਼ਿੰਮੇਵਾਰੀ ਹੈ ਅਤੇ ਉਹ ਇਸ ਜ਼ਿੰਮੇਵਾਰੀ ਨੂੰ ਦਿੜ੍ਹਤਾ ਨਾਲ ਨਿਭਾਉਣ ਅਤੇ ਲੋਕਾਂ ਦੇ ਕੰਮਾਂ ਨੂੰ ਤਰਜੀਹੀ ਆਧਾਰ 'ਤੇ ਕਰਨ। ਉਨ੍ਹਾਂ ਸੁਚੇਤ ਕੀਤਾ ਕਿ ਸਰਕਾਰੀ ਮੁਲਾਜ਼ਮਾਂ ਦੀਆਂ ਭ੍ਰਿਸ਼ਟ ਗਤੀਵਿਧੀਆਂ ਨੂੰ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ...








