ਪੰਜਾਬ ਸਰਕਾਰ ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮਹੀਨੇ ਵਿੱਚ ਦੋ ਮਿਲਣੀਆਂ ਕਰੇਗੀ: ਡਾ. ਰਵਜੋਤ ਸਿੰਘ
ਚੰਡੀਗੜ੍ਹ, 24 ਅਪਰੈਲ: ਪੰਜਾਬ ਸਰਕਾਰ ਨੇ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਤੁਰੰਤ ਅਤੇ ਪ੍ਰਭਾਵਸ਼ਾਲੀ ਹੱਲ ਲਈ ਮਹੱਤਵਪੂਰਨ ਕਦਮ ਚੁੱਕਦੇ ਹੋਏ ਮਹੀਨੇ ਵਿੱਚ ਦੋ ਐਨ.ਆਰ.ਆਈ. ਮਿਲਣੀਆਂ ਕਰਨ ਦਾ ਫ਼ੈਸਲਾ ਕੀਤਾ ਹੈ।
ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ ਉਪਰੰਤ ਇਹ ਜਾਣਕਾਰੀ ਦਿੰਦਿਆਂ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਹਰ ਮਹੀਨੇ ਦੇ ਦੂਜੇ ਬੁੱਧਵਾਰ ਨੂੰ ਆਨਲਾਈਨ ਮਿਲਣੀ ਕਰਵਾਈ ਜਾਵੇਗੀ, ਜਦਕਿ ਮਹੀਨੇ ਵਿੱਚ ਇੱਕ ਵਾਰ ਡਵੀਜ਼ਨ ਅਨੁਸਾਰ ਭੌਤਿਕ/ਫਿਜ਼ੀਕਲ ਮਿਲਣੀ ਹੋਵੇਗੀ।
ਐਨ.ਆਰ.ਆਈ. ਮੰਤਰੀ ਨੇ ਦੱਸਿਆ ਕਿ ਇਹ ਮਿਲਣੀਆਂ ਮਾਲਵਾ-1, ਮਾਲਵਾ-2, ਮਾਝਾ ਅਤੇ ਦੁਆਬਾ ਡਵੀਜ਼ਨਾਂ ਅਨੁਸਾਰ ਆਯੋਜਿਤ ਕੀਤੀਆਂ ਜਾਣਗੀਆਂ, ਤਾਂ ਜੋ ਹਰ ਖੇਤਰ ਦੇ ਐਨ.ਆਰ.ਆਈ. ਪੰਜਾਬੀਆਂ ਨੂੰ ਆਪਣੀਆਂ ਸਮੱਸਿਆਵਾਂ ਦਰਜ ਕਰਵਾਉਣ ਅਤੇ ਉਨ੍ਹਾਂ ਦਾ ਹੱਲ ਕਰਨ ਦੀ ਲਈ ਸੁਵਿਧਾ ਪ੍ਰਾਪਤ ਹੋ ਸਕੇ।
ਉਨ੍ਹਾਂ ਦੱਸਿਆ ਕਿ ਆਨਲਾਈਨ ਮਿਲਣੀ ਲਈ ਦਰਖਾਸਤਾਂ ਹਰ ਮਹੀਨੇ ਨਿਰਧਾਰਤ ਮਿਤੀ ਤੋਂ ਤਿੰਨ ਦਿਨ ਪਹਿਲਾਂ ਤੱਕ ਸਵੀਕ...








