‘ਯੁੱਧ ਨਸ਼ਿਆਂ ਵਿਰੁੱਧ’: 272ਵੇਂ ਦਿਨ, ਪੰਜਾਬ ਪੁਲਿਸ ਵੱਲੋਂ 699 ਗ੍ਰਾਮ ਹੈਰੋਇਨ, 84 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ 95 ਨਸ਼ਾ ਤਸਕਰ ਗ੍ਰਿਫ਼ਤਾਰ
ਚੰਡੀਗੜ੍ਹ, 28 ਨਵੰਬਰ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 272ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 268 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 74 ਐਫਆਈਆਰਜ਼ ਦਰਜ ਕਰਕੇ 95 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 272 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 38,444 ਹੋ ਗਈ ਹੈ।
ਇਸ ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 699 ਗ੍ਰਾਮ ਹੈਰੋਇਨ, 1.4 ਕਿਲੋਗ੍ਰਾਮ ਅਫੀਮ, 519 ਨਸ਼ੀਲੀਆਂ ਗੋਲੀਆਂ ਅਤੇ 84,000 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ...







