ਫਿਰੋਜ਼ਪੁਰ ਵਿੱਚ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼; ਚਾਰ ਗੋਲਕ ਪਿਸਤੌਲਾਂ ਸਮੇਤ ਦੋ ਕਾਬੂ
ਚੰਡੀਗੜ੍ਹ/ਫਿਰੋਜ਼ਪੁਰ, 11 ਨਵੰਬਰ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਖੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਫਿਰੋਜ਼ਪੁਰ ਪੁਲਿਸ ਨੇ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦੇ ਦੋ ਕਾਰਕੁਨਾਂ ਨੂੰ ਚਾਰ 9 ਐਮਐਮ ਗਲੌਕ ਪਿਸਤੌਲਾਂ, ਚਾਰ ਮੈਗਜ਼ੀਨਾਂ ਅਤੇ ਚਾਰ ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕਰਕੇ ਇਸ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਰੀ ਵਾਸੀ ਪਿੰਡ ਰੁਹੇਲਾ ਹਾਜ਼ੀ, ਫਿਰੋਜ਼ਪੁਰ ਅਤੇ ਵਿਕਰਮਜੀਤ ਸਿੰਘ ਉਰਫ਼ ਵਿੱਕੀ ਵਾਸੀ ਜਲਾਲਾਬਾਦ, ਫਾਜ਼ਿਲਕਾ ਵਜੋਂ ਹੋਈ ਹੈ। ਹਥਿਆਰ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦਾ ਹੀਰੋ ਡੀਲਕਸ ਮੋਟਰਸਾਈਕਲ (ਪੀਬੀ 05 ਏਕੇ 9761) ਜਿਸ 'ਤੇ ਉਹ ਸਵਾਰ ਸਨ, ਵੀ ਜ਼ਬਤ ਕਰ ਲਿਆ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ...








