Shadow

Tag: top news

‘ਰੱਬ ਦਾ ਰੇਡਿਓ 3’ ਤੋਂ ਬਾਅਦ ਹੁਣ ਇਸ ਫਿਲਮ ਦਾ ਹਿੱਸਾ ਬਣਿਆ ਇਹ ਅਦਾਕਾਰ

‘ਰੱਬ ਦਾ ਰੇਡਿਓ 3’ ਤੋਂ ਬਾਅਦ ਹੁਣ ਇਸ ਫਿਲਮ ਦਾ ਹਿੱਸਾ ਬਣਿਆ ਇਹ ਅਦਾਕਾਰ

enterinment news
ਚੰਡੀਗੜ੍ਹ: ਹਾਲ ਹੀ ਵਿੱਚ ਰਿਲੀਜ਼ ਹੋਈ ਪੰਜਾਬੀ ਫ਼ਿਲਮ 'ਰੱਬ ਦਾ ਰੇਡਿਓ 3' ਨਾਲ ਚਰਚਾ ਦਾ ਕੇਂਦਰ ਬਣੇ ਅਦਾਕਾਰ ਜੱਸੀ ਜਸਪ੍ਰੀਤ ਨੂੰ ਆਨ ਫਲੋਰ ਪੜਾਅ ਦਾ ਹਿੱਸਾ ਬਣੀ ਪੰਜਾਬੀ ਫ਼ਿਲਮ 'ਟੁੱਟ ਪੈਣੀ ਇੰਗਲਿਸ਼ ਨੇ' ਦਾ ਅਹਿਮ ਹਿੱਸਾ ਬਣਾਇਆ ਗਿਆ ਹੈ। ਇਸ ਫ਼ਿਲਮ ਵਿੱਚ ਅਦਾਕਾਰ ਕਾਫ਼ੀ ਮਹੱਤਵਪੂਰਨ ਭੂਮਿਕਾ ਨੂੰ ਅੰਜ਼ਾਮ ਦਿੰਦੇ ਨਜ਼ਰ ਆਉਣਗੇ। 'ਆਈਫ਼ਲ ਸਟੂਡਿਓਜ਼ ਐਲ.ਐਲ.ਪੀ' ਦੇ ਬੈਨਰ ਹੇਠ ਬਣਾਈ ਅਤੇ ਪੇਸ਼ ਕੀਤੀ ਜਾ ਰਹੀ ਇਸ ਫ਼ਿਲਮ ਦਾ ਲੇਖ਼ਣ ਲੇਖਕ ਜੱਸ ਗਰੇਵਾਲ ਕਰ ਰਹੇ ਹਨ, ਜੋ ਪੰਜਾਬੀ ਸਿਨੇਮਾਂ ਦੇ ਸਿਰਮੌਰ ਅਤੇ ਅਲੱਗ ਕਹਾਣੀਕਾਰ ਦੇ ਤੌਰ 'ਤੇ ਅੱਜ ਕੱਲ ਆਪਣਾ ਸ਼ੁਮਾਰ ਕਰਵਾ ਰਹੇ ਹਨ। ਨਿਰਮਾਣ ਪੜ੍ਹਾਅ ਤੋਂ ਖਿੱਚ ਦਾ ਕੇਂਦਰ ਬਣੀ ਇਸ ਫ਼ਿਲਮ ਦਾ ਨਿਰਦੇਸ਼ਨ ਵਰਿੰਦਰ ਸ਼ਰਮਾ ਕਰ ਰਹੇ ਹਨ। ਉਨ੍ਹਾਂ ਵੱਲੋਂ ਵਿਸ਼ਾਲ ਕੈਨਵਸ ਅਧੀਨ ਬਣਾਈ ਜਾ ਰਹੀ ਇਸ ਫ਼ਿਲਮ ਦੀ ਸਟਾਰ-ਕਾਸਟ ਵਿੱਚ ਸਿੰਮੀ ਚਾਹਲ, ਮੈਂਡੀ ਤੱਖੜ੍ਹ, ਸਤਵਿੰਦਰ ਸਿੰਘ, ਅਮੂ ਜੋਤ, ਪ੍ਰਕਾਸ਼ ਗਾਧੂ, ਗੁਰਪ੍ਰੀਤ ਕੌਰ ਭੰਗੂ ਸ਼ਾਮਲ ਹਨ। ਇਨ੍ਹਾਂ ਕਲਾਕਾਰਾਂ ਨਾਲ ਅਦਾਕਾਰ ਜੱਸੀ ਜਸਪ੍ਰੀਤ ਬੇਹੱਦ ਖਾਸ ਅਤੇ ਚੁਣੌਤੀਪੂਰਨ ਰੋਲ ਨਾਲ ਦਰਸ਼ਕਾਂ ਸਨਮੁੱਖ ਹੋਣਗੇ। ਆਪਣੀ...
ਸਾਰੇ ਨਗਰ ਨਿਗਮਾਂ ਵਿੱਚ ਇੱਕ ਮਈ ਤੋਂ ਦੋ ਹਫਤੇ ਤੱਕ ਚੱਲੇਗੀ ਸਪੈਸ਼ਲ ਸਵੱਛਤਾ ਮੁਹਿੰਮ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਸਾਰੇ ਨਗਰ ਨਿਗਮਾਂ ਵਿੱਚ ਇੱਕ ਮਈ ਤੋਂ ਦੋ ਹਫਤੇ ਤੱਕ ਚੱਲੇਗੀ ਸਪੈਸ਼ਲ ਸਵੱਛਤਾ ਮੁਹਿੰਮ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

haryana
ਚੰਡੀਗੜ੍ਹ, 16 ਅਪ੍ਰੈਲ- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਦਸਿਆ ਕਿ ਸੂਬੇ ਦੇ ਸਾਰੇ ਨਗਰ ਨਿਗਮ ਸੰਸਥਾਨਾ ਵਿੱਚ ਆਉਣ ਵਾਲੀ ਇੱਕ ਮਈ, 2026 ਤੋਂ ਦੋ ਹਫਤੇ ਲਈ ਸਪੈਸ਼ਲ ਸਵੱਛਤਾ ਮੁਹਿੰਮ ਚਲਾਈ ਜਾਵੇਗੀ, ਇਸ ਮੁਹਿੰਮ ਤੋਂ ਇਲਾਵਾ ਸਾਲਭਰ ਚੱਲਣ ਵਾਲੇ ਸਫਾਈ ਕੰਮਾਂ ਵਿੱਚ ਵਾਰਡ ਸਮਿਤੀ ਦੇ ਮੈਂਬਰਾਂ ਦੀ ਅਹਿਮ ਭੁਮਿਕਾ ਰਹੇਗੀ।           ਉਨ੍ਹਾਂ ਨੇ ਕਿਹਾ ਕਿ ਸਾਰੇ ਮੈਂਬਰਾਂ ਨੂੰ ਆਪਣੀ ਜਿਮੇਵਾਰੀ ਸਮਝਕਰ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਸਵੱਛ ਭਾਰਤ ਮਿਸ਼ਨ ਦੇ ਵਿਜਨ ਨੂੰ ਟੀਚੇ ਤੱਕ ਪਹੁੰਚਾਉਣਾ ਹੈ। ਸਵੱਛਤਾ ਦੇ ਮਾਮਲੇ ਵਿੱਚ ਬਿਹਤਰੀਨ ਕੰਮ ਕਰਨ ਵਾਲੇ ਵਾਰਡਾਂ ਨੂੰ ਰੈਂਕਿੰਗ ਦੇ ਆਧਾਰ 'ਤੇ ਉਨ੍ਹਾਂ ਨੂੰ ਇੰਸੇਂਟਿਵ ਦੇ ਕੇ ਸਨਮਾਨਿਤ ਕੀਤਾ ਜਾਵੇਗਾ।           ਮੁੱਖ ਮੰਤਰੀ ਅੱਜ ਚੰਡੀਗੜ੍ਹ ਤੋਂ ਵੀਡੀਓ ਕਾਨਫ੍ਰੈਂਸਿੰਗ ਰਾਹੀਂ ਸ਼ਹਿਰੀ ਸਥਾਨਕ ਨਿਗਮਾਂ ਵਿੱਚ ਨਵਗਠਨ ਵਾਰਡ ਸਮਿਤੀਆਂ ਦੇ ਮੈਂਬਰਾਂ ਨਾਲ ਰੁਬਰੂ ਹੋ ਰਹੇ ਸਨ।           ਸ੍ਰੀ ਨਾਇਬ ਸਿੰਘ ਸੈਣੀ ਨੇ ਸਾਰੇ ਮੈਂਬਰਾਂ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਸਫਾਈ ਵਿਵਸਥਾ ਲੋਕਾਂ ਦੀ ਸਹਿਭਾਗਤ...
ਹਰਿਆਣਾ ਸਰਕਾਰ ਕਿਸਾਨਾਂ ਨੂੰ ਬਿਹਤਰ ਸਹੂਲਤਾਂ ਦੇਣ ਲਈ ਵਚਨਬੱਧ – ਸ਼ਿਆਮ ਸਿੰਘ ਰਾਣਾ

ਹਰਿਆਣਾ ਸਰਕਾਰ ਕਿਸਾਨਾਂ ਨੂੰ ਬਿਹਤਰ ਸਹੂਲਤਾਂ ਦੇਣ ਲਈ ਵਚਨਬੱਧ – ਸ਼ਿਆਮ ਸਿੰਘ ਰਾਣਾ

haryana
ਚੰਡੀਗੜ੍ਹ, 16 ਅਪ੍ਰੈਲ - ਸੂਬਾ ਸਰਕਾਰ ਕਿਸਾਨਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਸਾਰੀਆਂ ਲੋੜੀਂਦੀਆਂ ਤਿਆਰੀਆਂ ਯਕੀਨੀ ਬਣਾਈਆਂ ਜਾ ਰਹੀਆਂ ਹਨ। ਹਰਿਆਣਾ ਸਰਕਾਰ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ, ਪਸ਼ੂ ਪਾਲਣ ਅਤੇ ਡੇਅਰੀ ਅਤੇ ਮੱਛੀ ਪਾਲਣ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ ਨੇ ਅੱਜ ਫਰੀਦਾਬਾਦ ਜ਼ਿਲ੍ਹੇ ਦੀ ਬਲਭਗੜ੍ਹ ਅਨਾਜ ਮੰਡੀ ਦਾ ਨਿਰੀਖਣ ਕੀਤਾ। ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ ਨੇ ਦੱਸਿਆ ਕਿ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੇ ਨਿਰਦੇਸ਼ਾਂ ਅਨੁਸਾਰ ਸਾਰੇ ਮੰਤਰੀ ਅਤੇ ਵਿਧਾਇਕ ਫੀਲਡ ਵਿੱਚ ਰਹਿ ਕੇ ਮੰਡੀਆਂ ਦਾ ਨਿਰੀਖਣ ਕਰ ਰਹੇ ਹਨ, ਤਾਂ ਜੋ ਬਾਰਦਾਨਾ, ਲਿਫਟਿੰਗ, ਆਵਾਜਾਈ, ਸਾਫ਼-ਸਫ਼ਾਈ ਜਾਂ ਕਿਸੇ ਹੋਰ ਕਿਸਮ ਦੀ ਸਮੱਸਿਆ ਦਾ ਸਮੇਂ ਸਿਰ ਹੱਲ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਹੁਣ ਤੱਕ ਕਈ ਮੰਡੀਆਂ ਦਾ ਦੌਰਾ ਕੀਤਾ ਜਾ ਚੁੱਕਾ ਹੈ, ਜਿੱਥੇ ਜ਼ਿਆਦਾਤਰ ਪ੍ਰਬੰਧ ਤਸੱਲੀਬਖਸ਼ ਪਾਏ ਗਏ ਹਨ, ਹਾਲਾਂਕਿ ਕੁਝ ਥਾਵਾਂ 'ਤੇ ਲਿਫਟਿੰਗ ਅਤੇ ਆਵਾਜਾਈ ਵਿੱਚ ਦੇਰੀ ਵਰਗੀਆਂ...
ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲੰਬੀ ਹਲਕੇ ਦੀਆਂ ਵੱਖ—ਵੱਖ ਦਾਣਾ ਮੰਡੀਆਂ ਦਾ ਲਿਆ ਜਾਇਜ਼ਾ

ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲੰਬੀ ਹਲਕੇ ਦੀਆਂ ਵੱਖ—ਵੱਖ ਦਾਣਾ ਮੰਡੀਆਂ ਦਾ ਲਿਆ ਜਾਇਜ਼ਾ

local news
ਮਲੋਟ / ਸ੍ਰੀ ਮੁਕਤਸਰ ਸਾਹਿਬ, 16 ਅਪ੍ਰੈਲ-        ਖੇਤੀਬਾੜੀ,ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਲੰਬੀ ਹਲਕੇ ਹੇਠ ਪੈਂਦੀਆਂ ਦਾਣਾ ਮੰਡੀਆਂ ਪੰਨੀਵਾਲਾ, ਮਿੱਡਾ, ਆਲਮਵਾਲਾ, ਕਿਲਿਆਂਵਾਲੀ, ਲੰਬੀ ਅਤੇ ਖੁੱਡੀਆਂ ਵਿਖੇ ਚੱਲ ਰਹੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜਾ ਲਿਆ ਅਤੇ ਇਹਨਾਂ ਮੰਡੀਆਂ ਵਿੱਚ ਕਣਕ ਦੀ ਖਰੀਦ ਸ਼ੁਰੂਆਤ ਕਰਵਾਈ। ਉਹਨਾਂ ਕਿਹਾ ਕਿ ਦਾਣਾ ਮੰਡੀਆ ਵਿੱਚ ਮੰਡੀ ਬੋਰਡ ਵਲੋਂ ਸਾਰੇ ਪੁਖਤਾ ਪ੍ਰਬੰਧ ਕੀਤੇ ਹੋਏ ਹਨ ਅਤੇ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖਰੀਦ ਏਜੰਸੀਆਂ ਦੇ ਨੁਮਾਇੰਦੇ ਵਲੋਂ ਕਣਕ ਦੀ ਖਰੀਦ ਸ਼ੁਰੂ ਕਰ ਦਿੱਤੀ ਗਈ ਹੈ। ਉਹਨਾਂ ਦਾਣਾ ਮੰਡੀ ਪੰਨੀਵਾਲਾ ਵਿਖੇ ਕਣਕ ਦੀ ਖਰੀਦ ਦੀ ਸ਼ੁਰੂਆਤ ਕਰਵਾਉਂਦੇ ਕਿਹਾ ਕਿ ਕਿਸਾਨਾਂ ਨੂੰ ਆਪਣੀ ਕਣਕ ਵੇਚਣ ਸਬੰਧੀ ਕਿਸੇ ਵੀ ਪ੍ਰਕਾਰ ਦੀ ਕੋਈ ਪ੍ਰੇਸ਼ਾਨੀ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਕਣਕ ਦੀ ਫਸਲ ਦਾਣਾ ਮੰਡੀਆਂ ਵਿੱਚ ਸਾਫ ਸੁਥਰੀ ਅਤੇ ਸੁੱਕੀ ਲੈ ਕੇ ਆਉਣ ਤਾਂ ਜੋਂ ਅਨਾਜ ਮੰਡੀਆਂ ਵਿੱਚ ਉਹਨਾਂ ਨੂੰ ਕਿਸੇ ਵੀ ਤਰ੍ਹਾਂ  ਦੀ ਕੋਈ ਪ੍ਰੇਸ਼ਾਨੀ ਦਾ ਸ...
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਹਲਕੇ ਦੇ ਵਿਕਾਸ ਕਾਰਜਾਂ ਦੀ ਪ੍ਰਗਤੀ ਬਾਰੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਹਲਕੇ ਦੇ ਵਿਕਾਸ ਕਾਰਜਾਂ ਦੀ ਪ੍ਰਗਤੀ ਬਾਰੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ

local news
ਸੰਗਰੂਰ, 16 ਅਪ੍ਰੈਲ:-  ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਵਿਧਾਨ ਸਭਾ ਹਲਕਾ ਸੁਨਾਮ ਦੇ ਸਰਵਪੱਖੀ ਵਿਕਾਸ ਲਈ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਬਾਰੇ ਜ਼ਿਲ੍ਹਾ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੰਗਰੂਰ ਵਿਖੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਦੀ ਮੌਜੂਦਗੀ ਵਿੱਚ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕਰਦੇ ਹੋਏ ਨਿਰਧਾਰਤ ਸਮਾਂ ਸੀਮਾ ਅੰਦਰ ਕਾਰਜ ਮੁਕੰਮਲ ਕੀਤੇ ਜਾਣ। ਕੈਬਨਿਟ ਮੰਤਰੀ ਨੇ ਲੋਕ ਨਿਰਮਾਣ ਵਿਭਾਗ, ਪੰਚਾਇਤੀ ਰਾਜ, ਸਿਹਤ ਸਹੂਲਤਾਂ, ਸਿੱਖਿਆ, ਪੇਂਡੂ ਵਿਕਾਸ, ਸੀਵਰੇਜ ਬੋਰਡ, ਪੀਐਸਪੀਸੀਐਲ, ਪਸ਼ੂ ਪਾਲਣ ਵਿਭਾਗ, ਵਣ ਵਿਭਾਗ, ਟਰਾਂਸਪੋਰਟ, ਨਗਰ ਕੌਂਸਲ ਨਾਲ ਸਬੰਧਤ ਕਾਰਜਾਂ ਬਾਰੇ ਵਿਸਥਾਰ ਵਿੱਚ ਜਾਇਜ਼ਾ ਲਿਆ। ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਸੁਨਾਮ ਨੂੰ ਸੁਵਿਧਾਵਾਂ ਪੱਖੋਂ ਸੂਬੇ ਦਾ ਮੋਹਰੀ ਹਲਕਾ ਬਣਾਉਣ ਲਈ ਸਮੂਹ ਅਧਿਕਾਰੀਆਂ ਵੱਲੋਂ ...
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਚੀਮਾ ਵਿਖੇ ਲਗਭਗ 04 ਕਰੋੜ 57 ਲੱਖ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਸੌਗਾਤ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਚੀਮਾ ਵਿਖੇ ਲਗਭਗ 04 ਕਰੋੜ 57 ਲੱਖ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਸੌਗਾਤ

local news
ਚੀਮਾ, 16 ਅਪ੍ਰੈਲ: ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਨਗਰ ਚੀਮਾ ਵਿਖੇ ਲੋਕਾਂ ਦੀ ਸਹੂਲਤ ਅਤੇ ਇਲਾਕੇ ਦੇ ਸਮੂਹਿਕ ਵਿਕਾਸ ਨੂੰ ਧਿਆਨ ਵਿੱਚ ਰੱਖਦਿਆਂ ਲਗਭਗ 04 ਕਰੋੜ 57 ਲੱਖ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਨੇ ਸਮਾਧ ਬਾਬਾ ਭੋਲਾ ਗਿਰ ਜੀ ਨੇੜੇ ਟੋਭੇ ਦੇ ਨਵੀਨੀਕਰਨ ਲਈ 01 ਕਰੋੜ 81 ਲੱਖ ਰੁਪਏ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਨਾਲ ਨਾ ਸਿਰਫ਼ ਇਲਾਕੇ ਦੀ ਸੁੰਦਰਤਾ ਵਿੱਚ ਵਾਧਾ ਹੋਵੇਗਾ, ਸਗੋਂ ਪਾਣੀ ਦੇ ਸੰਭਾਲ ਅਤੇ ਵਾਤਾਵਰਨ ਸੰਭਾਲ ਨੂੰ ਵੀ ਮਜ਼ਬੂਤੀ ਮਿਲੇਗੀ। ਇਸ ਦੇ ਨਾਲ ਹੀ ਕੈਬਨਿਟ ਮੰਤਰੀ ਨੇ ਸਮਾਜਿਕ ਭਲਾਈ ਵੱਲ ਇਕ ਹੋਰ ਕਦਮ ਚੁੱਕਦਿਆਂ 32 ਲਾਭਪਾਤਰੀ ਪਰਿਵਾਰਾਂ ਨੂੰ ਪੱਕੇ ਮਕਾਨਾਂ ਦੀ ਉਸਾਰੀ ਲਈ ਪ੍ਰਤੀ ਪਰਿਵਾਰ 2.5 ਲੱਖ ਰੁਪਏ ਦੇ ਹਿਸਾਬ ਨਾਲ ਕੁੱਲ 80 ਲੱਖ ਰੁਪਏ ਦੇ ਸੈਕਸ਼ਨ ਪੱਤਰ ਸੌਂਪੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮਕਸਦ ਹਰ ਲੋੜਵੰਦ ਪਰਿਵਾਰ ਨੂੰ ਛੱਤ ਮੁਹੱਈਆ ਕਰਵਾਉਣਾ ਹੈ, ਜਿਸ ਲਈ...
ਵਿਧਾਇਕ ਬ੍ਰਮ ਸ਼ੰਕਰ ਜਿੰਪਾ ਅਤੇ ਇਸ਼ਾਂਕ ਕੁਮਾਰ ਨੇ ਦਾਣਾ ਮੰਡੀ ‘ਚ ਸ਼ੁਰੂ ਕਰਵਾਈ ਕਣਕ ਦੀ ਖਰੀਦ

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਅਤੇ ਇਸ਼ਾਂਕ ਕੁਮਾਰ ਨੇ ਦਾਣਾ ਮੰਡੀ ‘ਚ ਸ਼ੁਰੂ ਕਰਵਾਈ ਕਣਕ ਦੀ ਖਰੀਦ

local news
ਹੁਸ਼ਿਆਰਪੁਰ, 16 ਅਪ੍ਰੈਲ : ਵਿਧਾਇਕ ਬ੍ਰਮ ਸ਼ੰਕਰ ਜਿੰਪਾ ਅਤੇ ਵਿਧਾਇਕ ਡਾ. ਇਸ਼ਾਂਕ ਕੁਮਾਰ ਚੱਬੇਵਾਲ ਨੇ ਸਥਾਨਕ ਦਾਣਾ ਮੰਡੀ ਵਿਖੇ ਕਣਕ ਦੀ ਖਰੀਦ ਸ਼ੁਰੂ ਕਰਵਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ ਹੈ ਅਤੇ ਮੰਡੀਆਂ ਵਿਚ ਫ਼ਸਲ ਦੀ ਵਿਕਰੀ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।           ਵਿਧਾਇਕ ਬ੍ਰਮ ਸ਼ੰਕਰ ਜਿੰਪਾ ਅਤੇ ਵਿਧਾਇਕ ਡਾ. ਇਸ਼ਾਂਕ ਕੁਮਾਰ ਚੱਬੇਵਾਲ ਨੇ ਪਿੰਡ ਡਾਡਾ ਦੇ ਕਿਸਾਨ ਬਲਵਿੰਦਰ ਸਿੰਘ ਦੀ ਢੇਰੀ ਦੀ ਖਰੀਦ ਕਰਵਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਰਾਜ ਸਰਕਾਰ ਨੇ ਕਈ ਅਹਿਮ ਕਿਸਾਨ ਪੱਖੀਂ ਫੈਸਲਿਆਂ ‘ਤੇ ਮੋਹਰ ਲਾਈ ਹੈ ਜਿਸ ਨਾਲ ਸੂਬੇ ਭਰ ਵਿਚ ਕਿਸਾਨਾਂ ਨੂੰ ਬੇਹੱਦ ਲਾਭ ਮਿਲ ਰਿਹਾ ਹੈ। ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਨੇ ਦੇਸ਼ ਦੇ ਅੰਨ ਭੰਡਾਰ ਭਰਨ ਵਿਚ ਹਮੇਸ਼ਾ ਮੋਹਰੀ ਭੂਮਿਕਾ ਨਿਭਾਈ ਹੈ ਅਤੇ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦੀ ਖਰੀਦ ਬਦਲੇ ਨਿਰਧਾਰਤ ਸਮੇਂ ਦੇ ਵਿੱਚ-ਵਿੱਚ ਅਦਾਇਗੀਆਂ ਨੂੰ ਯਕੀਨੀ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸ...
ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

hot news
ਚੰਡੀਗੜ੍ਹ, 16 ਅਪ੍ਰੈਲ 2026- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਹੈ ਕਿ ਅਕਾਲੀ ਦਲ ਦਾ ਇਤਿਹਾਸ ਕਾਲੇ ਕਾਰਨਾਮਿਆਂ ਨਾਲ ਭਰਿਆ ਪਿਆ ਹੈ। ਪੰਨੂ ਨੇ ਕਿਹਾ ਕਿ ਸਾਲ 2007 ਤੋਂ 2017 ਤੱਕ ਅਕਾਲੀ-ਭਾਜਪਾ ਸਰਕਾਰ ਦੌਰਾਨ ਪੰਜਾਬ ਨੇ ਜੋ ਸੰਤਾਪ ਹੰਢਾਇਆ ਹੈ, ਉਸ ਦੀ ਸੂਚੀ ਬਹੁਤ ਲੰਬੀ ਹੈ। ਚਾਹੇ ਉਹ ਚਿੱਟੇ ਦਾ ਕਾਲਾ ਕਾਰੋਬਾਰ ਹੋਵੇ, ਕੇਬਲ ਮਾਫੀਆ ਹੋਵੇ, ਬੱਸਾਂ ਦਾ ਧੰਦਾ ਹੋਵੇ ਜਾਂ ਫਿਰ ਗੈਂਗਸਟਰ ਸੱਭਿਆਚਾਰ ਨੂੰ ਉਤਸ਼ਾਹਿਤ ਕਰਨਾ ਹੋਵੇ, ਹਰ ਪਾਸੇ ਅਕਾਲੀ ਆਗੂਆਂ ਦੀ ਸਿੱਧੀ ਸ਼ਮੂਲੀਅਤ ਜਗ-ਜ਼ਾਹਿਰ ਸੀ। ਅੱਜ ਇੱਕ ਵਾਰ ਫਿਰ ਇਨ੍ਹਾਂ ਦਾ ਘਿਨਾਉਣਾ ਚਿਹਰਾ ਜਨਤਾ ਦੇ ਸਾਹਮਣੇ ਆ ਗਿਆ ਹੈ। ਬਲਤੇਜ ਪੰਨੂ ਨੇ ਮੋਗਾ ਵਿੱਚ ਹੋਏ ਤਾਜ਼ਾ ਘਟਨਾਕ੍ਰਮ ਦਾ ਹਵਾਲਾ ਦਿੰਦਿਆਂ ਕਿਹਾ ਕਿ ਉੱਥੇ ਇੱਕ ਅਕਾਲੀ ਆਗੂ ਅਤੇ ਐਮਸੀ ਜਗਜੀਤ ਸਿੰਘ ਜੀਤਾ ਨੂੰ ਦੇਹ ਵਪਾਰ ਦਾ ਧੰਦਾ ਚਲਾਉਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਜਿਸ ਹੋਟਲ ਵਿੱਚ ਕੁੜੀਆਂ ਤੋਂ ਇਹ ਅਨੈਤਿਕ ਕੰਮ ਕਰਵਾਇਆ ਜਾ ਰਿਹਾ ਸੀ, ਉਸ ਦਾ ਮਾਲਕ ਜ...
ਸਾਂਸਦ ਮਾਲਵਿੰਦਰ ਕੰਗ ਨੇ ਸੰਸਦ ਵਿੱਚ ਮਹਿਲਾ ਰਾਖਵੇਂਕਰਨ ਅਤੇ ਹੱਦਬੰਦੀ ਦੇ ਮੁੱਦੇ ‘ਤੇ ਮਜ਼ਬੂਤੀ ਨਾਲ ਪਾਰਟੀ ਦਾ ਪੱਖ ਰੱਖਿਆ

ਸਾਂਸਦ ਮਾਲਵਿੰਦਰ ਕੰਗ ਨੇ ਸੰਸਦ ਵਿੱਚ ਮਹਿਲਾ ਰਾਖਵੇਂਕਰਨ ਅਤੇ ਹੱਦਬੰਦੀ ਦੇ ਮੁੱਦੇ ‘ਤੇ ਮਜ਼ਬੂਤੀ ਨਾਲ ਪਾਰਟੀ ਦਾ ਪੱਖ ਰੱਖਿਆ

hot news
ਨਵੀਂ ਦਿੱਲੀ/ਚੰਡੀਗੜ੍ਹ, 16 ਅਪ੍ਰੈਲ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸ੍ਰੀ ਅਨੰਦਪੁਰ ਸਾਹਿਬ ਤੋਂ ਸਾਂਸਦ ਮਾਲਵਿੰਦਰ ਸਿੰਘ ਕੰਗ ਨੇ ਸੰਸਦ ਵਿੱਚ ਮਹਿਲਾ ਰਾਖਵੇਂਕਰਨ ਅਤੇ ਹੱਦਬੰਦੀ (ਡੀਲਿਮਿਟੇਸ਼ਨ) ਦੇ ਮੁੱਦੇ 'ਤੇ ਪਾਰਟੀ ਦਾ ਮਜ਼ਬੂਤੀ ਨਾਲ ਪੱਖ ਰੱਖਿਆ। ਕੰਗ ਨੇ ਸਪੱਸ਼ਟ ਕੀਤਾ ਕਿ ਆਮ ਆਦਮੀ ਪਾਰਟੀ ਅਤੇ ਉਨ੍ਹਾਂ ਦੀ ਰਾਸ਼ਟਰੀ ਲੀਡਰਸ਼ਿਪ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮਹਿਲਾ ਰਾਖਵੇਂਕਰਨ ਬਿੱਲ ਦੇ ਪੂਰਨ ਸਮਰਥਨ ਵਿੱਚ ਹਨ ਅਤੇ ਕੇਂਦਰ ਸਰਕਾਰ ਤੋਂ ਮੰਗ ਕਰਦੇ ਹਨ ਕਿ 2023 ਵਿੱਚ ਕਾਨੂੰਨ ਬਣ ਚੁੱਕੇ ਇਸ ਬਿੱਲ ਨੂੰ ਬਿਨਾਂ ਕਿਸੇ ਦੇਰੀ ਦੇ ਜਲਦੀ ਤੋਂ ਜਲਦੀ ਲਾਗੂ ਕੀਤਾ ਜਾਵੇ। ਮਹਿਲਾ ਸਸ਼ਕਤੀਕਰਨ 'ਤੇ ਬੋਲਦਿਆਂ ਕੰਗ ਨੇ ਕਿਹਾ ਕਿ ਔਰਤਾਂ ਦੇ ਸਨਮਾਨ ਦੀ ਸਿੱਖਿਆ ਸਾਨੂੰ ਗੁਰੂ ਸਾਹਿਬਾਨ ਨੇ ਦਿੱਤੀ ਹੈ। ਉਨ੍ਹਾਂ ਨੇ ਯਾਦ ਕਰਵਾਇਆ ਕਿ ਜਦੋਂ ਦੇਸ਼ ਵਿੱਚ ਸਤੀ ਪ੍ਰਥਾ ਦਾ ਬੋਲਬਾਲਾ ਸੀ, ਉਦੋਂ ਗੁਰੂ ਰਾਮਦਾਸ ਜੀ ਅਤੇ ਗੁਰੂ ਅਰਜਨ ਦੇਵ ਜੀ ਨੇ ਇਸ ਦੇ ਖ਼ਿਲਾਫ਼ ਆਵਾਜ਼ ਉਠਾਈ ਸੀ। ਕੰਗ ਨੇ ਅੱਗੇ ਕਿਹਾ ਕਿ ਜਦੋਂ ਦੁਨੀਆ ਦੇ ਵਿਕਸਤ ਦੇਸ਼ਾਂ ਵਿੱਚ ਔਰਤਾਂ ਨੂੰ ਵੋਟ ...
ਗੈਂਗਸਟਰਾਂ ‘ਤੇ ਵਾਰ ਦਾ 86ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 86ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ

Crime, hot news
ਚੰਡੀਗੜ੍ਹ, 16 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 86ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 566 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 86ਵੇਂ ਦਿਨ, ਪੁਲਿਸ ਟੀਮਾਂ ਨੇ ਦੋ ਹਥਿਆਰ ਬਰਾਮਦ ਕਰਨ ਤੋਂ ਬਾਅਦ 238 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 21,652 ਹੋ ਗਈਆਂ। ਇਸ ਤੋਂ ਇਲਾਵਾ 68 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 171 ਵਿਅਕਤੀਆਂ ਨੂ...