ਹਰਜੋਤ ਸਿੰਘ ਬੈਂਸ ਵੱਲੋਂ ਸਕੂਲਾਂ ਵਿੱਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਅਤੇ ਲਾਸਾਨੀ ਸ਼ਹਾਦਤ ਬਾਰੇ ਸਿੱਖਿਆ ਪ੍ਰੋਗਰਾਮ ਦੀ ਸ਼ੁਰੂਆਤ
ਚੰਡੀਗੜ੍ਹ/ ਸ੍ਰੀ ਅਨੰਦਪੁਰ ਸਾਹਿਬ, 10 ਨਵੰਬਰ:
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੇ ਹਿੱਸੇ ਵਜੋਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸੂਬੇ ਭਰ ਦੇ ਸਾਰੇ ਸਕੂਲਾਂ (ਸਰਕਾਰੀ, ਪ੍ਰਾਈਵੇਟ ਤੇ ਏਡਿਡ), ਭਾਵੇਂ ਉਹ ਕਿਸੇ ਵੀ ਸਿੱਖਿਆ ਬੋਰਡ ਨਾਲ ਸਬੰਧਤ ਹੋਣ, ਵਿੱਚ ਨਰਸਰੀ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਇੱਕ ਲਾਜ਼ਮੀ ਸਿੱਖਿਆ ਪ੍ਰੋਗਰਾਮ ਲਾਂਚ ਕੀਤਾ ਹੈ ਤਾਂ ਜੋ ਵਿਦਿਆਰਥੀਆਂ ਵਿੱਚ ਸੱਚਾਈ, ਹੱਕ, ਨਿਆਂ ਅਤੇ ਧਾਰਮਿਕ ਕਦਰਾਂ-ਕੀਮਤਾਂ ਪੈਦਾ ਕੀਤੀਆਂ ਜਾ ਸਕਣ।
ਸ. ਹਰਜੋਤ ਸਿੰਘ ਬੈਂਸ ਨੇ ਅੱਜ ਰੂਪਨਗਰ ਜ਼ਿਲ੍ਹੇ ਦੇ ਸਰਕਾਰੀ ਹਾਈ ਸਕੂਲ, ਦਸਗਰਾਂ ਅਤੇ ਮਾਊਂਟ ਕਾਰਮਲ ਸਕੂਲ, ਜਿੰਦਵੜੀ ਵਿੱਚ ਜਾ ਕੇ ਨੌਵੇਂ ਪਾਤਸ਼ਾਹ ਦੀਆਂ ਸਿੱਖਿਆਵਾਂ, ਜੀਵਨ ਅਤੇ ਲਾਸਾਨੀ ਸ਼ਹਾਦਤ ਬਾਰੇ ਵਿਦਿਆਰਥੀਆਂ ਨਾਲ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਸਾਰੇ ਡਿਪਟੀ ਕਮਿਸ਼ਨਰਾਂ ਅਤੇ ਹੋਰ ਸੀਨੀਅਰ ਅਧਿਕਾਰੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਸਕੂਲਾਂ ਵਿੱਚ ਜਾ ਕੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਅਤੇ ਗੁਰੂ ਸਾਹਿ...








