ਪੰਜਾਬ ਸਰਕਾਰ ਵੱਲੋਂ ਵਿਸ਼ਵ ਚੈਂਪੀਅਨ ਕ੍ਰਿਕਟ ਖਿਡਾਰਨਾਂ ਅਮਨਜੋਤ ਕੌਰ ਤੇ ਹਰਲੀਨ ਦਿਓਲ ਦਾ ਮੋਹਾਲੀ ਪੁੱਜਣ ਉੱਤੇ ਸ਼ਾਹਾਨਾ ਸਵਾਗਤ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 7 ਨਵੰਬਰ:
ਮਹਿਲਾ ਕ੍ਰਿਕਟ ਵਿੱਚ ਭਾਰਤ ਲਈ ਪਹਿਲਾ ਵਿਸ਼ਵ ਕੱਪ ਜਿੱਤਣ ਵਾਲੀ ਭਾਰਤੀ ਟੀਮ ਵਿੱਚ ਸ਼ਾਮਲ ਕਪਤਾਨ ਹਰਮਨਪ੍ਰੀਤ ਕੌਰ ਸਮੇਤ ਤਿੰਨ ਪੰਜਾਬਣਾਂ ਵਿੱਚੋਂ ਦੋ ਖਿਡਾਰਨਾਂ ਹਰਲੀਨ ਦਿਓਲ ਤੇ ਅਮਨਜੋਤ ਕੌਰ ਦਾ ਅੱਜ ਪੰਜਾਬ ਪਰਤਣ ਉੱਤੇ ਮੋਹਾਲੀ ਦੇ ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡੇ ਵਿਖੇ ਪੰਜਾਬ ਸਰਕਾਰ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ, ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ, ਜ਼ਿਲਾ ਯੋਜਨਾ ਬੋਰਡ ਦੇ ਚੇਅਰਪਰਸਨ ਪ੍ਰਭਜੋਤ ਕੌਰ, ਜਸਵੰਤ ਕੌਰ ਤੇ ਕੌਂਸਲਰ ਸਰਬਜੀਤ ਸਿੰਘ ਸਮਾਣਾ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸ਼ਾਹਾਨਾ ਸਵਾਗਤ ਕੀਤਾ।
ਹਵਾਈ ਅੱਡੇ ਜਸ਼ਨ ਦਾ ਮਾਹੌਲ ਰਿਹਾ। ਪੰਜਾਬ ਸਰਕਾਰ, ਜ਼ਿਲਾ ਪ੍ਰਸ਼ਾਸਨ ਅਤੇ ਖੇਡ ਵਿਭਾਗ ਵੱਲੋਂ ਢੋਲ, ਹਾਰਾਂ ਨਾਲ ਸਵਾਗਤ ਕੀਤਾ ਗਿਆ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਵੀਡਿਓ ਕਾਲ ਰਾਹੀਂ ਪੰਜਾਬ ਦੀਆਂ ਤਿੰਨੇ ਖਿਡਾਰਨਾਂ ਕਪਤਾਨ ਹਰਮਨਪ੍ਰੀਤ ਕੌਰ, ਹਰਲੀਨ ਦਿਓਲ ਤੇ ਅਮਨਜੋਤ ਕੌਰ ਨੂੰ ਵਧਾਈ ਦਿੱਤੀ ਗਈ ਸੀ...








