Shadow

Tag: top news

ਸ਼੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ  ਸਰਨਾ ਦਾਨਾ ਮੰਡੀ (ਰਾਜਨ ਦੀ ਮੰਡੀ )ਵਿਖੇ ਕਣਕ ਦੀ ਖਰੀਦ ਕਰਵਾਈ ਸ਼ੁਰੂ

ਸ਼੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਸਰਨਾ ਦਾਨਾ ਮੰਡੀ (ਰਾਜਨ ਦੀ ਮੰਡੀ )ਵਿਖੇ ਕਣਕ ਦੀ ਖਰੀਦ ਕਰਵਾਈ ਸ਼ੁਰੂ

breaking news
ਚੰਡੀਗੜ੍ਹ/ਪਠਾਨਕੋਟ, 15 ਅਪ੍ਰੈਲ : ਪਠਾਨਕੋਟ ਦੇ ਵਿਧਾਨ ਸਭਾ ਹਲਕਾ ਭੋਆ ਦੇ ਅਧੀਨ ਆਉਂਦੀ ਸਰਨਾ ਦਾਨਾ ਮੰਡੀ (ਰਾਜਨ ਦੀ ਮੰਡੀ) ਵਿਖੇ ਅੱਜ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਵੱਲੋਂ ਕਣਕ ਦੀ ਖਰੀਦ ਪ੍ਰਕਿਰਿਆ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਉਨ੍ਹਾਂ ਮੰਡੀ ਵਿੱਚ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ ਅਤੇ ਕਿਸਾਨਾਂ ਨਾਲ ਗੱਲਬਾਤ ਕੀਤੀ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸਰਵ ਸ਼੍ਰੀ ਵਿਕਾਸ ਸੈਣੀ ਚੇਅਰਮੈਨ ਮਾਰਕੀਟ ਕਮੇਟੀ ਪਠਾਨਕੋਟ, ਰਾਜ ਰਿਸ਼ੀ ਮਹਿਰਾ ਜ਼ਿਲਾ ਖੁਰਾਕ ਤੇ ਸਪਲਾਈ ਕੰਟਰੋਲਰ, ਨਿਤਿਨ ਠਾਕੁਰ ਮੈਂਬਰ ਜਿਲ੍ਹਾ ਪਰਿਸ਼ਦ, ਭੁਪਿੰਦਰ ਸਿੰਘ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਪਵਨ ਕੁਮਾਰ ਚੇਅਰਮੈਨ ਬਲਾਕ ਸੰਮਤੀ ਘਰੋਟਾ, ਸੰਦੀਪ ਕੁਮਾਰ ਬਲਾਕ ਪ੍ਰਧਾਨ ਅਤੇ ਆਮ ਆਦਮੀ ਪਾਰਟੀ ਦੇ ਕਾਰਜਕਰਤਾ ਅਤੇ ਅਹੁਦੇਦਾਰ ਵੀ ਹਾਜ਼ਰ ਸਨ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੂਰੇ ਪੰਜਾਬ ਅੰਦਰ ਕਣਕ ਦੀ ਖਰੀਦ ਦਾ ਸਿਲਸਿਲਾ 1 ਅਪ੍ਰੈਲ ਤੋਂ ਸ਼ੁਰੂ ਕਰ ਦਿੱਤਾ ਗਿਆ ਹੈ।ਜਿਸ ਅਧੀਨ ਮੰਡੀਆਂ ਵਿੱਚ ਆ ਰਹੀਆਂ ਲੋੜਾਂ ਨੂੰ ਧਿਆਨ ਵਿੱਚ ਰੱ...
ਪਸ਼ੂਆਂ ਦੀ ਭਲਾਈ ਤੇ ਸੇਵਾ ਹਿੱਤ ਪੰਜਾਬ ਸਰਕਾਰ ਹਮੇਸ਼ਾ ਹੀ ਤਤਪਰ – ਸ. ਗੁਰਮੀਤ ਸਿੰਘ ਖੁੱਡੀਆਂ

ਪਸ਼ੂਆਂ ਦੀ ਭਲਾਈ ਤੇ ਸੇਵਾ ਹਿੱਤ ਪੰਜਾਬ ਸਰਕਾਰ ਹਮੇਸ਼ਾ ਹੀ ਤਤਪਰ – ਸ. ਗੁਰਮੀਤ ਸਿੰਘ ਖੁੱਡੀਆਂ

local news
ਰੂਪਨਗਰ, 15 ਅਪ੍ਰੈਲ: ਪਸ਼ੂ ਪਾਲਣ ਵਿਭਾਗ ਪੰਜਾਬ ਵੱਲੋਂ ਅੱਠਵੇਂ ਗੇੜ ਦੀ ਮੂੰਹ-ਖੁਰ ਵੈਕਸੀਨ ਸਮੁੱਚੇ ਪੰਜਾਬ ਰਾਜ ਵਿੱਚ ਲਗਵਾਉਣ ਹਿੱਤ ਮੁਹਿੰਮ ਦਾ ਆਗਾਜ਼ ਅੱਜ ਗੋਪਾਲ ਗਊਸ਼ਾਲਾ ਰੂਪਨਗਰ ਵਿਖੇ ਆਯੋਜਿਤ ਰਾਜ ਪੱਧਰੀ ਸਮਾਗਮ ਦੌਰਾਨ ਕੀਤਾ ਗਿਆ, ਜਿਸ ਦਾ ਉਦਘਾਟਨ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ ਮੱਛੀ ਪਾਲਣ, ਡੇਅਰੀ ਵਿਕਾਸ ਅਤੇ ਫੂਡ ਪ੍ਰੋਸੈਸਿੰਗ, ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਦੱਸਿਆ ਗਿਆ ਕਿ ਇਹ ਟੀਕਾਕਰਨ ਪੰਜਾਬ ਰਾਜ ਦੇ ਸਾਰੇ ਪਸ਼ੂਆਂ ਨੂੰ ਬਿਲਕੁਲ ਮੁਫਤ ਲਗਾਏ ਜਾਣੇ ਹਨ ਅਤੇ ਇਸ ਤਰ੍ਹਾਂ ਹਰ ਇੱਕ ਪੇਂਡੂ ਅਤੇ ਸ਼ਹਿਰੀ ਖੇਤਰ ਨੂੰ ਕਵਰ ਕਰਦੇ ਹੋਏ 100 ਫੀਸਦੀ ਟੀਕਾਕਰਨ ਯਕੀਨੀ ਕੀਤਾ ਜਾਵੇਗਾ, ਜਿਸ ਨਾਲ ਪ੍ਰਭਾਵੀ ਢੰਗ ਨਾਲ ਪਸ਼ੂਆਂ ਦੀ ਮੂੰਹ-ਖੁਰ ਨਾਮ ਦੀ ਇਸ ਭਿਆਨਕ ਬਿਮਾਰੀ ਤੋਂ ਸਮੁੱਚੇ ਰਾਜ ਦੇ ਪਸ਼ੂਆਂ ਨੂੰ ਬਚਾਇਆ ਜਾ ਸਕੇਗਾ। ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪੰਜਾਬ ਦੇ ਪਸ਼ੂ ਪਾਲਕ ਕਿਸਾਨਾਂ ਨੂੰ ਸੰਦੇਸ਼ ਦਿੱਤਾ ਗਿਆ ਕਿ ਪਸ਼ੂ ਪਾਲਣ ਵਿਭਾਗ ਪੰਜਾਬ ਹਮੇਸ਼ਾ ਹੀ ...
ਮੂਨਕ ਮੰਡੀ ਵਿੱਚ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਣਕ ਦੀ ਖਰੀਦ ਕਰਵਾਈ ਸ਼ੁਰੂ

ਮੂਨਕ ਮੰਡੀ ਵਿੱਚ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਣਕ ਦੀ ਖਰੀਦ ਕਰਵਾਈ ਸ਼ੁਰੂ

local news
ਮੂਨਕ, 15 ਅਪ੍ਰੈਲ:- ਪੰਜਾਬ ਸਰਕਾਰ ਵੱਲੋਂ ਹਾੜ੍ਹੀ ਸੀਜ਼ਨ ਦੌਰਾਨ ਕਿਸਾਨਾਂ ਦੀ ਉਪਜ ਦੀ ਸੁਚੱਜੀ ਖਰੀਦ ਨੂੰ ਯਕੀਨੀ ਬਣਾਉਣ ਲਈ ਅੱਜ ਮੂਨਕ ਅਨਾਜ ਮੰਡੀ ਵਿੱਚ ਕਣਕ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਖਾਸ ਤੌਰ 'ਤੇ ਪਹੁੰਚੇ ਅਤੇ ਮੰਡੀ ਵਿੱਚ ਆਈ ਨਵੀਂ ਫਸਲ ਦੀ ਬੋਲੀ ਲਗਵਾ ਕੇ ਖਰੀਦ ਪ੍ਰਕਿਰਿਆ ਦਾ ਆਗਾਜ਼ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਬੇਮੌਸਮੀ ਬਰਸਾਤ ਕਰਨ ਇਕ ਤਾਂ ਲਸਟਰ ਲੌਸ ਹੋਇਆ, ਦੂਜਾ ਦਾਣੇ ਦਾ ਸਾਈਜ਼ ਪ੍ਰਭਾਵਿਤ ਹੋਇਆ ਅਤੇ ਤੀਜਾ ਬੱਲੀ ਕਾਲੀ ਹੋਣ ਦੀ ਦਿੱਕਤ ਆਈ ਹੈ। ਕੇਂਦਰ ਸਰਕਾਰ ਫੌਰੀ ਤੌਰ ਉੱਤੇ ਇਹਨਾਂ ਮੁਸ਼ਕਲਾਂ ਸਬੰਧੀ ਰਾਹਤ ਦੇਵੇ, ਜਿਵੇਂ ਕੇਂਦਰ ਨੇ ਰਾਜਸਥਾਨ ਨੂੰ ਰਾਹਤ ਦਿੱਤੀ ਹੈ। ਪੰਜਾਬ ਸਰਕਾਰ ਵੱਲੋਂ 125 ਲੱਖ ਮੀਟ੍ਰਿਕ ਟਨ ਕਣਕ ਖਰੀਦੀ ਜਾਂਦੀ ਹੈ, ਜਿਸ ਵਿੱਚੋਂ ਪੰਜਾਬ ਵਿੱਚ ਸਿਰਫ 08 ਲੱਖ ਮੀਟ੍ਰਿਕ ਟਨ ਕਣਕ ਦੀ ਖਪਤ ਹੁੰਦੀ ਹੈ। 117 ਲੱਖ ਮੀਟ੍ਰਿਕ ਟਨ ਕਣਕ ਪੂਰੇ ਭਾਰਤ ਵਿੱਚ ਭੇਜੀ ਜਾਂਦੀ ਹੈ, ਜਿਹੜੀ ਕਿ ਐੱਫ.ਸੀ. ਆਈ ਦੇ ਮਾਪ ਦੰਡਾਂ ਮੁਤਾਬਕ ਭੇਜਣੀ ਪੈ...
ਗੈਂਗਸਟਰਾਂ ‘ਤੇ ਵਾਰ ਦਾ 85ਵਾਂ ਦਿਨ: ਪੰਜਾਬ ਪੁਲਿਸ ਵੱਲੋਂ 506 ਥਾਵਾਂ ‘ਤੇ ਛਾਪੇਮਾਰੀ; 254 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 85ਵਾਂ ਦਿਨ: ਪੰਜਾਬ ਪੁਲਿਸ ਵੱਲੋਂ 506 ਥਾਵਾਂ ‘ਤੇ ਛਾਪੇਮਾਰੀ; 254 ਗ੍ਰਿਫ਼ਤਾਰ

Crime, hot news
ਚੰਡੀਗੜ੍ਹ, 15 ਅਪ੍ਰੈਲ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 85ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 506 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 85ਵੇਂ ਦਿਨ, ਪੁਲਿਸ ਟੀਮਾਂ ਨੇ ਚਾਰ ਹਥਿਆਰਾਂ ਸਮੇਤ 254 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 21,408 ਹੋ ਗਈਆਂ। ਇਸ ਤੋਂ ਇਲਾਵਾ 92 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਿਨ੍ਹਾਂ ਕੋਲੋ ਛੇ ਹਥਿਆਰ ਵੀ ਬਰਾਮਦ ਹੋ...
ਪੰਜਾਬ ਦੇ ਸਿਹਤ ਮੰਤਰੀ ਨੇ ਅਤਿ ਦੀ ਗਰਮੀ ਨਾਲ ਨਜਿੱਠਣ ਲਈ ਸੂਬਾ ਪੱਧਰੀ ਤਿਆਰੀ ਦਾ ਐਲਾਨ ਕੀਤਾ; ਸਮਰਪਿਤ ਹੀਟ ਸਟ੍ਰੋਕ ਯੂਨਿਟਾਂ ਨੂੰ ਕਾਰਜਸ਼ੀਲ ਕੀਤਾ

ਪੰਜਾਬ ਦੇ ਸਿਹਤ ਮੰਤਰੀ ਨੇ ਅਤਿ ਦੀ ਗਰਮੀ ਨਾਲ ਨਜਿੱਠਣ ਲਈ ਸੂਬਾ ਪੱਧਰੀ ਤਿਆਰੀ ਦਾ ਐਲਾਨ ਕੀਤਾ; ਸਮਰਪਿਤ ਹੀਟ ਸਟ੍ਰੋਕ ਯੂਨਿਟਾਂ ਨੂੰ ਕਾਰਜਸ਼ੀਲ ਕੀਤਾ

hot news
ਚੰਡੀਗੜ੍ਹ, 15 ਅਪ੍ਰੈਲ:- ਗਰਮੀਆਂ ਦੀ ਸ਼ੁਰੂਆਤ ਅਤੇ ਸੂਬੇ ਭਰ ਵਿੱਚ ਅਤਿ ਦੀ ਗਰਮੀ ਵਰਗੀਆਂ ਸਥਿਤੀਆਂ ਵਿੱਚ ਵਾਧੇ ਦੇ ਅਨੁਮਾਨ ਦੇ ਮੱਦੇਨਜ਼ਰ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਕਿਹਾ ਕਿ ਸਿਹਤ ਵਿਭਾਗ ਵੱਲੋਂ ਅਤਿ ਦੀ ਗਰਮੀ ਦੇ ਪ੍ਰਭਾਵਾਂ ਨੂੰ ਰੋਕਣ, ਘੱਟ ਕਰਨ ਅਤੇ ਪ੍ਰਬੰਧਨ ਲਈ ਸਹੂਲਤਾਂ ਪ੍ਰਦਾਨ ਕਰਨ ਅਤੇ ਇਸ ਸਬੰਧੀ ਕਰਮਚਾਰੀਆਂ ਨੂੰ ਤਿਆਰ ਕਰਨ ਲਈ ਸਰਗਰਮ ਕਦਮ ਚੁੱਕੇ ਗਏ ਹਨ। ਮੰਤਰੀ ਨੇ ਕਿਹਾ ਕਿ ਅਤਿ ਦੀ ਗਰਮੀ ਦੇ ਸੰਪਰਕ ਵਿੱਚ ਆਉਣ ਨਾਲ ਹੀਟ ਸਟ੍ਰੈਸ, ਹੀਟ  ਇਗਜ਼ੌਸ਼ਨ ਅਤੇ ਹੀਟ ਸਟ੍ਰੋਕ ਦਾ ਜੋਖਮ ਕਾਫ਼ੀ ਵੱਧ ਜਾਂਦਾ ਹੈ ਅਤੇ ਮੌਜੂਦਾ ਦਿਲ ਅਤੇ ਸਾਹ ਦੀਆਂ ਸਥਿਤੀਆਂ ਵਿੱਚ ਵੀ ਵਾਧਾ ਹੁੰਦਾ ਹੈ। ਡਾ. ਬਲਬੀਰ ਸਿੰਘ ਨੇ ਕਿਹਾ, "ਸਾਡੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ, ਮੈਂ ਸਾਰੇ ਸਿਵਲ ਸਰਜਨਾਂ ਨੂੰ ਸਾਰੇ ਜ਼ਿਲ੍ਹਾ ਹਸਪਤਾਲਾਂ, ਸਬ-ਡਵੀਜ਼ਨ ਹਸਪਤਾਲਾਂ ਅਤੇ ਕਮਿਊਨਿਟੀ ਹੈਲਥ ਸੈਂਟਰਾਂ ਵਿੱਚ ਸਮਰਪਿਤ ਹੀਟ ਸਟ੍ਰੋਕ ਮੈਨੇਜਮੈਂਟ ਯੂਨਿਟਾਂ ਨੂੰ ਕਾਰਜਸ਼ੀਲ ਕਰਨ ਦੇ ਨਿਰਦੇਸ਼ ਦਿੱਤੇ ਹਨ।" ਉਨ੍ਹਾਂ ਕਿਹਾ ਕਿ ਇਹ ਵਾਰਡ ਸਰਗਰਮ ਕੂਲਿੰ...
ਗੁਰਮੀਤ ਖੁੱਡੀਆਂ ਨੇ ਵੈਟਰਨਰੀ ਅਫ਼ਸਰਾਂ, ਇੰਸਪੈਕਟਰਾਂ ਅਤੇ ਡੇਅਰੀ ਵਿਕਾਸ ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਗੁਰਮੀਤ ਖੁੱਡੀਆਂ ਨੇ ਵੈਟਰਨਰੀ ਅਫ਼ਸਰਾਂ, ਇੰਸਪੈਕਟਰਾਂ ਅਤੇ ਡੇਅਰੀ ਵਿਕਾਸ ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਸੌਂਪੇ

breaking news
ਚੰਡੀਗੜ੍ਹ, 15 ਅਪ੍ਰੈਲ: ਸੂਬੇ ਦੇ ਪਸ਼ੂ ਪਾਲਣ ਖੇਤਰ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਤਿੰਨ ਵੈਟਰਨਰੀ ਅਫ਼ਸਰਾਂ, ਇੱਕ ਵੈਟਰਨਰੀ ਇੰਸਪੈਕਟਰ ਅਤੇ 16 ਡੇਅਰੀ ਵਿਕਾਸ ਇੰਸਪੈਕਟਰਾਂ (ਗ੍ਰੇਡ 2) ਨੂੰ ਨਿਯੁਕਤੀ ਪੱਤਰ ਸੌਂਪੇ। ਉਨ੍ਹਾਂ ਦੱਸਿਆ ਕਿ ਪਿਛਲੇ ਚਾਰ ਸਾਲਾਂ ਦੌਰਾਨ ਪਸ਼ੂ ਪਾਲਣ ਵਿਭਾਗ ਵਿੱਚ ਕੁੱਲ 1257 ਭਰਤੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ 2022 ਤੋਂ ਲੈ ਕੇ ਹੁਣ ਤੱਕ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਾਰਦਰਸ਼ੀ ਢੰਗ ਨਾਲ ਯੋਗਤਾ ਦੇ ਆਧਾਰ 'ਤੇ 619 ਵੈਟਰਨਰੀ ਅਫਸਰਾਂ ਅਤੇ 579 ਵੈਟਰਨਰੀ ਇੰਸਪੈਕਟਰਾਂ ਦੀ ਨਿਯੁਕਤੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ 16 ਕਲਰਕ (ਸਦਰ ਦਫ਼ਤਰ), 2 ਮਿਲਕ ਰਿਕਾਰਡਰ, 7 ਲੈਬ ਸਹਾਇਕ, 7 ਕੰਪਿਊਟਰ ਆਪਰੇਟਰ/ਗਣਨਾਕਾਰ/ਪੰਚਰਸ, 1 ਮਸ਼ੀਨ ਆਪਰੇਟਰ, 1 ਇਨਕਿਊਬੇਟਰ ਆਪਰੇਟਰ, 2 ਲੀਗਲ ਕਲਰਕ ਅਤੇ 8 ਸਟੈਨੋਟਾਈਪਿਸਟਾਂ ਦੀ ਵੀ ਭਰਤੀ ਕੀਤੀ ਗਈ ਹੈ। ਪਸ਼ੂ ਪਾਲਣ ਮੰਤਰੀ...
ਕਮਿਊਨਿਟੀ ਹੈਲਥ ਸੈਂਟਰ ਲਹਿਰਾਗਾਗਾ ਵਿਖੇ ਓ.ਪੀ.ਡੀ. ਅਤੇ ਆਈ.ਪੀ.ਡੀ. ਸੇਵਾਵਾਂ ਸ਼ੁਰੂ

ਕਮਿਊਨਿਟੀ ਹੈਲਥ ਸੈਂਟਰ ਲਹਿਰਾਗਾਗਾ ਵਿਖੇ ਓ.ਪੀ.ਡੀ. ਅਤੇ ਆਈ.ਪੀ.ਡੀ. ਸੇਵਾਵਾਂ ਸ਼ੁਰੂ

breaking news
*ਚੰਡੀਗੜ੍ਹ/ਲਹਿਰਾਗਾਗਾ, 15 ਅਪ੍ਰੈਲ:* ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਡਾ. ਬਲਬੀਰ ਸਿੰਘ ਅਤੇ ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾਗਾਗਾ ਵਿਖੇ ਮੈਡੀਕਲ ਕਾਲਜ ਅਤੇ ਹਸਪਤਾਲ ਖੋਲ੍ਹਣ ਦੇ ਪੰਜਾਬ ਸਰਕਾਰ ਵੱਲੋਂ ਲਏ ਗਏ ਇਤਿਹਾਸਕ ਫੈਸਲੇ ਦੇ ਪਹਿਲੇ ਕਦਮ ਅਤੇ ਲੋਕਾਂ ਨੂੰ ਫੌਰੀ ਤੌਰ ਉੱਤੇ ਮੈਡੀਕਲ ਸਹੂਲਤਾਂ ਦੇਣ ਲਈ ਲਹਿਰਾਗਾਗਾ ਵਿਚਲੇ ਕਮਿਊਨਿਟੀ ਹੈਲਥ ਸੈਂਟਰ (ਸੀ.ਐਚ.ਸੀ) ਵਿਖੇ ਮਾਹਿਰ ਡਾਕਟਰਾਂ ਦੀਆਂ ਸੇਵਾਵਾਂ ਦੀ ਸਹੂਲਤ ਸਮੇਤ ਓ.ਪੀ.ਡੀ. ਅਤੇ ਆਈ.ਪੀ.ਡੀ. ਸੇਵਾਵਾਂ ਸ਼ੁਰੂ ਕਰਵਾਈਆਂ ਗਈਆਂ। ਇਸ ਕਮਿਊਨਿਟੀ ਹੈਲਥ ਸੈਂਟਰ, ਜੋ ਪਹਿਲਾਂ ਕਾਫੀ ਖਸਤਾ ਹਾਲ ਵਿੱਚ ਸੀ, ਦੀ ਮੁਕੰਮਲ ਕਾਇਆ-ਕਲਪ ਕੀਤੀ ਗਈ ਹੈ। ਇਸ ਨਾਲ ਲਹਿਰਾਗਾਗਾ ਸਮੇਤ ਇਸ ਦੇ 50 ਕਿਲੋਮੀਟਰ ਘੇਰੇ ਵਿਚਲੇ ਪਿੰਡਾਂ ਅਤੇ ਕਸਬਿਆਂ ਨੂੰ ਲਾਭ ਹੋਵੇਗਾ। ਸੀ.ਐਚ.ਸੀ. ਲਹਿਰਾਗਾਗਾ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਮੈਡੀਕਲ ਸੇਵਾਵਾਂ ਜਨਹਿਤ ਟਰੱਸਟ ਦੇ ਯੂਨਿਟ, ਅਚਾਰਿਆ ਵਿਦਿਆਨੰਦ ਜੈਨ ਇੰਸਟੀਟਿਊਟ ਆਫ ਮੈਡੀਕਲ ਸਾਇੰਸਿਜ਼ ਐਂਡ ਰਿਸਰਚ ਵੱਲੋਂ ਨਿਭਾਈਆਂ ਜ...
ਸਿਹਤ ਪੈਸਿਆਂ ਨਾਲ ਨਹੀਂ ਖਰੀਦੀ ਜਾ ਸਕਦੀ, ਪਰ ਸਿਹਤ ਕਾਰਡ ਰਾਹੀਂ ਇਸਨੂੰ ਸੁਰੱਖਿਅਤ ਜ਼ਰੂਰ ਕੀਤਾ ਜਾ ਸਕਦਾ ਹੈ: ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਜੁੜੀਆਂ ਸਾਰੀਆਂ ਗ਼ਲਤਫ਼ਹਿਮੀਆਂ ਦੂਰ

ਸਿਹਤ ਪੈਸਿਆਂ ਨਾਲ ਨਹੀਂ ਖਰੀਦੀ ਜਾ ਸਕਦੀ, ਪਰ ਸਿਹਤ ਕਾਰਡ ਰਾਹੀਂ ਇਸਨੂੰ ਸੁਰੱਖਿਅਤ ਜ਼ਰੂਰ ਕੀਤਾ ਜਾ ਸਕਦਾ ਹੈ: ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਜੁੜੀਆਂ ਸਾਰੀਆਂ ਗ਼ਲਤਫ਼ਹਿਮੀਆਂ ਦੂਰ

hot news
ਚੰਡੀਗੜ੍ਹ, 15 ਅਪ੍ਰੈਲ 2026: ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ (ਐਮਐਮਐਸਵਾਈ) ਭਾਰਤ ਦੀ ਸਭ ਤੋਂ ਵਿਆਪਕ ਜਨਤਕ ਸਿਹਤ ਸੰਭਾਲ ਸੁਰੱਖਿਆ ਯੋਜਨਾਵਾਂ ਵਿੱਚੋਂ ਇੱਕ ਵਜੋਂ ਉਭਰੀ ਹੈ। ਇਸ ਯੋਜਨਾ ਤਹਿਤ ਪੰਜਾਬ ਭਰ ਵਿੱਚ ਪ੍ਰਤੀ ਪਰਿਵਾਰ ਸਲਾਨਾ  10 ਲੱਖ ਰੁਪਏ ਤੱਕ ਦਾ ਨਕਦ ਰਹਿਤ ਮੈਡੀਕਲ ਕਵਰੇਜ ਪ੍ਰਦਾਨ ਕੀਤਾ ਜਾਂਦਾ ਹੈ। ਯੋਜਨਾ ਦੇ ਸ਼ੁਰੂ ਹੋਣ ਤੋਂ ਬਾਅਦ ਇਸਦਾ ਤੇਜ਼ੀ ਨਾਲ ਵਿਸਥਾਰ ਹੋਇਆ ਹੈ। ਹੁਣ ਤੱਕ ਲਗਭਗ 39 ਲੱਖ ਸਿਹਤ ਕਾਰਡ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕੈਂਪਾਂ, ਕਮਿਊਨਿਟੀ ਸਰਵਿਸ ਸੈਂਟਰਾਂ, ਸੁਵਿਧਾ ਕੇਂਦਰਾਂ ਅਤੇ ਹੋਰ ਸਰਕਾਰੀ ਸੰਸਥਾਵਾਂ ਰਾਹੀਂ ਰਜਿਸਟ੍ਰੇਸ਼ਨ ਜਾਰੀ ਹੈ। ਮੌਜੂਦਾ ਸਰਕਾਰੀ ਅਪਡੇਟਾਂ ਮੁਤਾਬਕ, ਇਸ ਯੋਜਨਾ ਦਾ ਮਕਸਦ ਲਗਭਗ 65 ਲੱਖ ਪਰਿਵਾਰਾਂ ਨੂੰ ਕਵਰ ਕਰਨਾ ਹੈ, ਜਿਸ ਨਾਲ ਕਰੀਬ 3 ਕਰੋੜ ਲੋਕਾਂ ਨੂੰ ਲਾਭ ਮਿਲੇਗਾ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ,“ਮੁੱਖ ਮੰਤਰੀ ਸਿਹਤ ਯੋਜਨਾ ਆਰਥਿਕ ਤੌਰ ‘ਤੇ ਸੁਰੱਖਿਅਤ ਸਿਹਤ ਸੇਵਾਵਾਂ ਵੱਲ ਇੱਕ ਵੱਡਾ ਕਦਮ ਹੈ, ਜਿਸ ਨਾਲ ਪਰਿਵਾਰ ਬਿਨਾਂ ਕਿਸੇ ਭੁਗਤਾਨ ਦੇ ਜੀ...
ਦੁਨੀਆ ਭਰ ਵਿੱਚ ‘ਧੁਰੰਧਰ’ ਨੇ ਰੱਚਿਆ ਇਤਿਹਾਸ, ਕਮਾਏ ₹3,000 ਕਰੋੜ

ਦੁਨੀਆ ਭਰ ਵਿੱਚ ‘ਧੁਰੰਧਰ’ ਨੇ ਰੱਚਿਆ ਇਤਿਹਾਸ, ਕਮਾਏ ₹3,000 ਕਰੋੜ

National
ਨਵੀਂ ਦਿੱਲੀ- ਰਣਵੀਰ ਸਿੰਘ ਦੀਆਂ ਸਟਾਰਰ ਫਿਲਮਾਂ *ਧੁਰੰਧਰ* ਅਤੇ *ਧੁਰੰਧਰ 2* ਨੇ ਦੁਨੀਆ ਭਰ ਵਿੱਚ ਕੁੱਲ ਮਿਲਾ ਕੇ ₹3,000 ਕਰੋੜ ਤੋਂ ਵੱਧ ਦੀ ਕਮਾਈ ਕੀਤੀ ਹੈ। ਇਸ ਪ੍ਰਾਪਤੀ ਦੇ ਨਾਲ, ਇਹ ₹3,000 ਕਰੋੜ ਤੋਂ ਵੱਧ ਦੀ ਕਮਾਈ ਕਰਨ ਵਾਲੀ ਪਹਿਲੀ ਭਾਰਤੀ ਫਿਲਮ ਫ੍ਰੈਂਚਾਇਜ਼ੀ ਬਣ ਗਈ ਹੈ। ਆਓ ਇੱਕ ਨਜ਼ਰ ਮਾਰੀਏ ਕਿ *ਧੁਰੰਧਰ* ਤੋਂ ਬਾਅਦ ਕਿਹੜੀਆਂ ਫ੍ਰੈਂਚਾਇਜ਼ੀਆਂ ਨੇ ਦੁਨੀਆ ਭਰ ਦੇ ਬਾਕਸ ਆਫਿਸ 'ਤੇ ਸਨਸਨੀ ਮਚਾ ਦਿੱਤੀ ਹੈ। 'ਧੁਰੰਧਰ' ਸੈਕਨਿਲਕ ਦੇ ਅਨੁਸਾਰ, ਫ੍ਰੈਂਚਾਇਜ਼ੀ ਦੀਆਂ ਦੋਵੇਂ ਫ਼ਿਲਮਾਂ ₹3,000 ਕਰੋੜ ਦਾ ਅੰਕੜਾ ਪਾਰ ਕਰ ਗਈਆਂ ਹਨ। ਫ੍ਰੈਂਚਾਇਜ਼ੀ ਨੇ ਕੁੱਲ ₹3,025 ਕਰੋੜ ਦਾ ਕਲੈਕਸ਼ਨ ਕੀਤਾ ਹੈ। 'ਧੁਰੰਧਰ' ​​ਦੀ ਪਹਿਲੀ ਕਿਸ਼ਤ ਨੇ ਭਾਰਤ ਵਿੱਚ ₹840.20 ਕਰੋੜ ਦੀ ਕਮਾਈ ਕੀਤੀ। ਫਿਲਮ ਨੇ ₹1,007.85 ਕਰੋੜ ਦਾ ਕੁੱਲ ਕਲੈਕਸ਼ਨ ਦਰਜ ਕੀਤਾ। ਇਸ ਦੌਰਾਨ, ਫਿਲਮ ਨੇ ਵਿਦੇਸ਼ੀ ਬਾਜ਼ਾਰਾਂ ਵਿੱਚ ₹299.50 ਕਰੋੜ ਇਕੱਠੇ ਕੀਤੇ, ਜਿਸ ਨਾਲ ਇਸਦੀ ਦੁਨੀਆ ਭਰ ਵਿੱਚ ਕਮਾਈ ₹1,307.35 ਕਰੋੜ ਹੋ ਗਈ। ਇਸ ਵੇਲੇ, 'ਧੁਰੰਧਰ 2' ਸਿਨੇਮਾਘਰਾਂ ਵਿੱਚ ਚੱਲ ਰਹੀ ਹੈ। ਫਿਲਮ ਨੇ ₹1,088.62 ਕਰੋੜ...
ਮੁੱਖ ਮੰਤਰੀ ਨੇ ਪੰਚਕੂਲਾ ਵਿੱਚ ਬਾਬਾ ਸਾਹਿਬ ਡਾ. ਭੀਮਰਾਓ ਅੰਬੇਡਕਰ ਨੂੰ ਸਮਰਪਿਤ ਸਮਤਾ ਮੈਰਾਥਨ ਨੂੰ ਵਿਖਾਈ ਹਰੀ ਝੰਡੀ

ਮੁੱਖ ਮੰਤਰੀ ਨੇ ਪੰਚਕੂਲਾ ਵਿੱਚ ਬਾਬਾ ਸਾਹਿਬ ਡਾ. ਭੀਮਰਾਓ ਅੰਬੇਡਕਰ ਨੂੰ ਸਮਰਪਿਤ ਸਮਤਾ ਮੈਰਾਥਨ ਨੂੰ ਵਿਖਾਈ ਹਰੀ ਝੰਡੀ

haryana
ਚੰਡੀਗੜ੍ਹ, 14 ਅਪ੍ਰੈਲ- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅੱਜ ਯਵਨਿਕਾ ਪਾਰਕ ਸੈਕਟਰ-5 ਤੋਂ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮਰਾਓ ਅੰਬੇਡਕਰ ਨੂੰ ਸਮਰਪਿਤ ਸਮਤਾ ਮੈਰਾਥਨ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ। ਉਨ੍ਹਾਂ ਨੇ ਕਿਹਾ ਕਿ ਇਹ ਦੌੜ ਸਮਾਜਿਕ ਨਿਆਂ, ਸਮਾਨਤਾ ਅਤੇ ਅਧਿਕਾਰਾਂ ਪ੍ਰਤੀ ਸਾਡੀ ਅਟੂਟ ਪ੍ਰਤੀਬੱਧਤਾ ਦਾ ਪ੍ਰਤੀਕ ਹੈ। ਇਸ ਤੋਂ ਪਹਿਲਾਂ ਮੈਰਾਥਨ ਸਥਾਨ 'ਤੇ ਪਹੁੰਚਣ 'ਤੇ ਨੌਜੁਆਨਾਂ ਅਤੇ ਬੱਚਿਆਂ ਨੇ ਮੁੱਖ ਮੰਤਰੀ ਦਾ ਜੋਰਦਾਰ ਸੁਆਗਤ ਕੀਤਾ। ਮੁੱਖ ਮੰਤਰੀ ਨੇ ਵੀ ਸਨੇਹ ਨਾਲ ਲੋਕਾਂ ਦਾ ਅਭਿਵਾਦਨ ਸਵੀਕਾਰ ਕੀਤਾ। ਉਨ੍ਹਾਂ ਨੇ ਸਿਰਫ ਮੈਰਾਥਨ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ, ਸਗੋਂ ਪ੍ਰਤੀਭਾਗਿਆਂ 'ਤੇ ਫੁੱਲਾਂ ਦੀ ਵਰਖਾ ਕਰਕੇ ਉਨ੍ਹਾਂ ਦਾ ਮਨੋਬਲ ਵੀ ਵਧਾਇਆ। ਪ੍ਰਤੀਭਾਗਿਆਂ ਨੇ ਭਾਰਤ ਮਾਤਾ ਦੀ ਜੈ ਅਤੇ ਵੰਦੇ ਮਾਤਰਮ ਦੇ ਨਾਰਿਆਂ ਨਾਲ ਏਕਤਾ ਅਤੇ ਭਾਈਚਾਰੇ ਦਾ ਸੰਦੇਸ਼ ਦਿੰਦੇ ਹੋਏ ਤਾਊ ਦੇਵੀਲਾਲ ਖੇਡ ਸਟੇਡੀਅਮ, ਸੈਕਟਰ-3 ਤੱਕ ਮੈਰਾਥਨ ਵਿੱਚ ਉਤਸਾਹ ਨਾਲ ਹਿੱਸਾ ਲਿਆ। ਬਾਬਾ ਸਾਹਿਬ ਦੀ 135ਵੀਂ ਜੈਯੰਤੀ ਦੀ ਬਧਾਈ ਅਤੇ ਸ਼ੁਭਕਾਮਨਾਵਾਂ ਦਿੰਦੇ ਹੋਏ ਮੁੱਖ ਮੰਤਰੀ ਸ੍ਰੀ...