Wednesday, March 11
Shadow

Tag: top news

ਬੰਗਲੁਰੂ ‘ਚ ਭਿੜਨਗੇ ਗੱਤਕਾ ਯੋਧੇ : ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਦੂਜਾ ਫੈਡਰੇਸ਼ਨ ਗੱਤਕਾ ਕੱਪ 7 ਤੋਂ 9 ਨਵੰਬਰ ਤੱਕ

ਬੰਗਲੁਰੂ ‘ਚ ਭਿੜਨਗੇ ਗੱਤਕਾ ਯੋਧੇ : ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਦੂਜਾ ਫੈਡਰੇਸ਼ਨ ਗੱਤਕਾ ਕੱਪ 7 ਤੋਂ 9 ਨਵੰਬਰ ਤੱਕ

National, Politics, Punjab
ਚੰਡੀਗੜ੍ਹ, 6 ਨਵੰਬਰ, 2025 - ਵਿਸ਼ਵ ਗੱਤਕਾ ਫੈਡਰੇਸ਼ਨ ਤੋਂ ਮਾਨਤਾ ਪ੍ਰਾਪਤ ਦੇਸ਼ ਦੀ ਸਰਵਉੱਚ ਕੌਮੀ ਗੱਤਕਾ ਸੰਸਥਾ, ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ (ਐਨ.ਜੀ.ਏ.ਆਈ.) ਵੱਲੋਂ 7 ਤੋਂ 9 ਨਵੰਬਰ ਤੱਕ ਬੰਗਲੁਰੂ ਸਿਟੀ ਯੂਨੀਵਰਸਿਟੀ, ਬੰਗਲੁਰੂ, ਕਰਨਾਟਕਾ ਵਿਖੇ ਦੂਜਾ ਫੈਡਰੇਸ਼ਨ ਗੱਤਕਾ ਕੱਪ-2025 ਕਰਵਾਇਆ ਜਾ ਰਿਹਾ ਹੈ ਜਿਸ ਵਿੱਚ ਭਾਰਤ ਦੇ ਬਿਹਤਰੀਨ ਨੌਜਵਾਨ ਗੱਤਕਈ ਯੋਧੇ ਰੋਮਾਂਚਕ ਜੰਗਜੂ ਮੁਕਾਬਲਿਆਂ ਦੌਰਾਨ ਆਪਣੀ ਕਲਾ ਦੇ ਜੌਹਰ ਦਿਖਾਉਣਗੇ। ਐਨ.ਜੀ.ਏ.ਆਈ. ਦੇ ਪ੍ਰਧਾਨ ਐਡਵੋਕੇਟ ਹਰਜੀਤ ਸਿੰਘ ਗਰੇਵਾਲ ਅਤੇ ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਕੌਂਸਲ ਦੇ ਉਪ-ਪ੍ਰਧਾਨ ਸੁਖਚੈਨ ਸਿੰਘ ਕਲਸਾਨੀ ਨੇ ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੰਨਾਂ ਸਲਾਨਾ ਕੌਮੀ ਮੁਕਾਬਲਿਆਂ ਵਿੱਚ 19 ਸਾਲ ਤੋਂ ਘੱਟ ਉਮਰ ਵਰਗ ਵਿੱਚ ਦਸ ਰਾਜਾਂ ਦੀਆਂ ਟੀਮਾਂ ਗੱਤਕਾ ਸੋਟੀ ਅਤੇ ਫੱਰੀ-ਸੋਟੀ ਈਵੈਂਟਾਂ ਵਿੱਚ ਵਿਅਕਤੀਗਤ ਅਤੇ ਟੀਮ ਮੁਕਾਬਲਿਆਂ ਵਿੱਚ ਹਿੱਸਾ ਲੈਣਗੀਆਂ। ਉਨ੍ਹਾਂ ਦੱਸਿਆ ਕਿ ਵਿਸ਼ਵ ਗੱਤਕਾ ਫੈਡਰੇਸ਼ਨ (ਡਬਲਿਊ.ਜੀ.ਐਫ.) ਅਤੇ ਏਸ਼ੀਅਨ ਗੱਤਕਾ ਫੈਡਰੇਸ਼ਨ (ਏ.ਜੀ.ਐਫ.) ਦੀ ਅਗਵਾਈ ਹੇਠ ਆਯੋਜਿਤ ਇਹ ਸਮਾਗ...
ਜ਼ਿਲ੍ਹਾ ਪੱਧਰੀ ਪ੍ਰਾਇਮਰੀ ਖੇਡਾਂ ਅਮਿੱਟ ਛਾਪ ਛੱਡਦਿਆਂ ਸਫ਼ਲਤਾ ਪੂਰਵਕ ਸੰਪੰਨ

ਜ਼ਿਲ੍ਹਾ ਪੱਧਰੀ ਪ੍ਰਾਇਮਰੀ ਖੇਡਾਂ ਅਮਿੱਟ ਛਾਪ ਛੱਡਦਿਆਂ ਸਫ਼ਲਤਾ ਪੂਰਵਕ ਸੰਪੰਨ

National, Politics, Punjab
ਬਟਾਲਾ, 6 ਨਵੰਬਰ (     )ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ/ਐਲੀ: ਸ਼੍ਰੀਮਤੀ ਪਰਮਜੀਤ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਡਾ. ਅਨਿਲ ਸ਼ਰਮਾਂ ਦੇ ਦਿਸ਼ਾ ਨਿਰਦੇਸ਼ਾਂ ਨਾਲ ਸਿੱਖਿਆ ਵਿਭਾਗ ਐਲੀ: ਗੁਰਦਾਸਪੁਰ ਦੀਆਂ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਖੇਡਾਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਜੈਤੋ ਸਰਜਾ ਬਲਾਕ ਬਟਾਲਾ 1 ਦੇ ਖੇਡ ਮੈਦਾਨ ਵਿਖੇ ਸਫ਼ਲਤਾ ਪੂਰਵਕ ਸੰਪੰਨ ਹੋ ਗਈਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬਟਾਲ-1 ਸ. ਜਸਵਿੰਦਰ ਸਿੰਘ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਜਾਰੀ ਖੇਡ ਕੈਲੰਡਰ ਅਨੁਸਾਰ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਖੇਡਾਂ 03 ਅਤੇ 04 ਨਵੰਬਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਜੈਤੋ ਸਰਜਾ ਬਲਾਕ ਬਟਾਲਾ 1 ਦੇ ਖੇਡ ਮੈਦਾਨ ਵਿਖੇ ਪ੍ਰਿੰਸੀਪਲ ਸ਼੍ਰੀਮਤੀ ਜਸਬੀਰ ਕੌਰ ਦੇ ਸਹਿਯੋਗ ਨਾਲ ਕਰਵਾਈਆਂ ਗਈਆਂ ਹਨ  , ਜਿਸ ਵਿੱਚ ਜ਼ਿਲ੍ਹੇ ਦੇ 19 ਬਲਾਕਾਂ ਦੇ ਜੇਤੂ ਵਿਦਿਆਰਥੀਆਂ ਵੱਲੋਂ ਭਾਗ ਲਿਆ ਗਿਆ। ਉਨ੍ਹਾਂ ਜਾਣਕਾਰੀ ਦਿੱਤੀ ਕਿ ਖੇਡਾਂ ਦੇ ਸ਼ੁੱਭ ਆਰੰਭ ਦੌਰਾਨ ਬੱਚਿਆਂ ...
ਸਪੀਕਰ ਵੱਲੋਂ ਸੰਤ ਬਾਬਾ ਮਹਿੰਦਰ ਦਾਸ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ

ਸਪੀਕਰ ਵੱਲੋਂ ਸੰਤ ਬਾਬਾ ਮਹਿੰਦਰ ਦਾਸ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ

National, Politics, Punjab
ਕੋਟਕਪੂਰਾ, 8 ਨਵੰਬਰ () ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਵਿਵੇਕ ਆਸ਼ਰਮ ਪਿੰਡ ਮੱਲੇਵਾਲਾ, ਜ਼ਿਲ੍ਹਾ ਫ਼ਰੀਦਕੋਟ ਦੇ ਸੰਤ ਬਾਬਾ ਮਹਿੰਦਰ ਦਾਸ ਜੀ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸੰਤ ਬਾਬਾ ਮਹਿੰਦਰ ਦਾਸ ਜੀ, ਸੰਤ ਬਾਬਾ ਕਰਨੈਲ ਦਾਸ ਜੀ ਦੇ ਜਨਮ ਅਸਥਾਨ ਅਤੇ ਸ਼ਹੀਦ ਨਾਇਬ ਸਿੰਘ ਗਿੱਲ ਵਿਵੇਕ ਆਸ਼ਰਮ ਮੱਲੇਵਾਲਾ ਦੇ ਮੁੱਖ ਸੇਵਾਦਾਰ ਸਨ, ਜੋ ਆਪਣੇ ਪੰਜ ਭੌਤਿਕ ਸਰੀਰ ਨੂੰ ਤਿਆਗ ਕੇ ਗੁਰਚਰਨਾਂ ਵਿਚ ਲੀਨ ਹੋ ਗਏ ਹਨ। ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਬਾਬਾ ਮਹਿੰਦਰ ਦਾਸ ਜੀ ਨੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨ ਅਤੇ ਸੱਚ ਦੇ ਰਾਹ ’ਤੇ ਤੁਰਨ ਲਈ ਪ੍ਰੇਰਿਤ ਕੀਤਾ। ਅਜਿਹੀ ਧਾਰਮਿਕ ਸ਼ਖਸੀਅਤ ਦੇ ਸਰੀਰਕ ਤੌਰ ’ਤੇ ਚਲੇ ਜਾਣ ਨਾਲ ਸਮੂਹ ਸਮਾਜ ਨੂੰ ਇਕ ਵੱਡਾ ਘਾਟਾ ਪਿਆ ਹੈ, ਜੋ ਕਦੇ ਪੂਰਾ ਨਹੀਂ ਹੋ ਸਕਦਾ। ਉਨ੍ਹਾਂ ਦੱਸਿਆ ਕਿ ਉਹ ਹਾਲ ਹੀ ਵਿੱਚ ਸੰਤ ਬਾਬਾ ਮਹਿੰਦਰ ਦਾਸ ਜੀ ਦੀ ਤਬੀਅਤ ਬਾਰੇ ਜਾਣਕਾਰੀ ਲੈਣ ਲਈ ਵਿਵੇਕ ਆਸ਼ਰਮ ਪਹੁੰਚੇ ਸਨ ਅਤੇ ਬਾਬਾ ਜੀ ਦੇ ਦਰਸ਼ਨ ਕੀਤੇ ਸਨ। ਅੱਜ ਉਨ੍ਹਾਂ ਦੇ ਅਕਾਲ ਚਲਾ...
ਪਹਿਲੇ ਪਾਤਸ਼ਾਹ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਮੌਕੇ ਅਤੇ ਅਮਨ ਅਰੋੜਾ ਦੇ ਯਤਨਾਂ ਸਦਕਾ ਭਾਈ ਰਣਜੀਤ ਸਿੰਘ ਢੱਡਰੀਆਂ ਨੇ ਪਿੰਡ ਢੱਡਰੀਆਂ ਵਿੱਚ ਰੱਖਿਆ ਸਰਕਾਰੀ ਆਈ ਟੀ ਆਈ ਦਾ ਨੀਂਹ ਪੱਥਰ

ਪਹਿਲੇ ਪਾਤਸ਼ਾਹ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਮੌਕੇ ਅਤੇ ਅਮਨ ਅਰੋੜਾ ਦੇ ਯਤਨਾਂ ਸਦਕਾ ਭਾਈ ਰਣਜੀਤ ਸਿੰਘ ਢੱਡਰੀਆਂ ਨੇ ਪਿੰਡ ਢੱਡਰੀਆਂ ਵਿੱਚ ਰੱਖਿਆ ਸਰਕਾਰੀ ਆਈ ਟੀ ਆਈ ਦਾ ਨੀਂਹ ਪੱਥਰ

National, Politics, Punjab
ਪਿੰਡ ਢੱਡਰੀਆਂ, 5 ਨਵੰਬਰ (000) - ਵਿਧਾਨ ਸਭਾ ਹਲਕਾ ਸੁਨਾਮ ਊਧਮ ਸਿੰਘ ਵਾਲਾ ਦੇ ਵਿਕਾਸ ਨੂੰ ਨਵੀਂ ਦਿਸ਼ਾ ਦਿੰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਵਿਸ਼ੇਸ਼ ਉਪਰਾਲਾ ਕਰਕੇ ਪਿੰਡ ਢੱਡਰੀਆਂ ਵਿੱਚ ਸਰਕਾਰੀ ਆਈ ਟੀ ਆਈ ਮਨਜ਼ੂਰ ਕਾਰਵਾਈ ਹੈ। ਇਸ ਸੰਸਥਾ ਦੀ ਇਮਾਰਤ ਦੀ ਉਸਾਰੀ ਦਾ ਨੀਂਹ ਪੱਥਰ ਅੱਜ ਪ੍ਰਸਿੱਧ ਧਾਰਮਿਕ ਸਖਸ਼ੀਅਤ ਭਾਈ ਰਣਜੀਤ ਸਿੰਘ ਢੱਡਰੀਆਂ ਨੇ ਰੱਖਿਆ। ਇਸ ਮੌਕੇ ਸ਼੍ਰੀ ਅਮਨ ਅਰੋੜਾ ਉਚੇਚੇ ਤੌਰ ਉੱਤੇ ਹਾਜ਼ਰ ਸਨ। ਇਲਾਕੇ ਦੀ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਭਾਈ ਰਣਜੀਤ ਸਿੰਘ ਢੱਡਰੀਆਂ ਨੇ ਕਿਹਾ ਕਿ ਪਿਛਲੇ 75 ਸਾਲਾਂ ਤੋਂ ਤਰੱਕੀ ਪੱਖੋਂ ਪਛੜਿਆ ਰਿਹਾ ਇਹ ਇਲਾਕਾ ਅੱਜ ਵਿਕਾਸ ਦੀ ਨਵੀਂ ਅੰਗੜਾਈ ਲੈ ਰਿਹਾ ਹੈ। ਜੋ ਕਿ ਇਲਾਕੇ ਲਈ ਸ਼ੁਭ ਸੰਕੇਤ ਹੈ। ਉਹਨਾਂ ਇਸ ਸੰਸਥਾ ਦੀ ਮਨਜ਼ੂਰੀ ਲਈ ਸ਼੍ਰੀ ਅਮਨ ਅਰੋੜਾ ਦਾ ਧੰਨਵਾਦ ਕੀਤਾ ਅਤੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਪ੍ਰੋਜੈਕਟ ਨੂੰ ਸਮਾਂਬੱਧ ਤਰੀਕੇ ਨਾਲ ਮੁਕੰਮਲ ਕਰਾਉਣ ਲਈ ਪ੍ਰਸ਼ਾਸ਼ਨ ਦਾ ਸਹਿਯੋਗ ਕਰਨ। ਉਹਨਾਂ ਕਿਹਾ ਕਿ ਸੰਪੂਰਨ ਮਨੁੱਖ ਦੀ ਕਲਪਨਾ ਲਈ ਪਰਮਾਤਮਾ ਦਾ ਨਾਮ ਅਤੇ ਵਿਦਿਆ ਪ੍ਰਾਪਤ ਕਰਨਾ ਬ...
‘ਯੁੱਧ ਨਸਿ਼ਆਂ ਵਿਰੁੱਧ’: 249ਵੇਂ ਦਿਨ ਪੰਜਾਬ ਪੁਲਿਸ ਨੇ 97 ਨਸ਼ਾ ਤਸਕਰਾਂ ਨੂੰ 1.3 ਕਿਲੋਗ੍ਰਾਮ ਹੈਰੋਇਨ, 3.5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕੀਤਾ ਗ੍ਰਿਫ਼ਤਾਰ

‘ਯੁੱਧ ਨਸਿ਼ਆਂ ਵਿਰੁੱਧ’: 249ਵੇਂ ਦਿਨ ਪੰਜਾਬ ਪੁਲਿਸ ਨੇ 97 ਨਸ਼ਾ ਤਸਕਰਾਂ ਨੂੰ 1.3 ਕਿਲੋਗ੍ਰਾਮ ਹੈਰੋਇਨ, 3.5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕੀਤਾ ਗ੍ਰਿਫ਼ਤਾਰ

National, Politics, Punjab
ਚੰਡੀਗੜ੍ਹ, 5 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਚੋਂ ਨਸਿ਼ਆ ਦੇ ਮੁਕੰਮਲ ਖ਼ਾਤਮੇ ਲਈ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸਿ਼ਆਂ ਵਿਰੁੱਧ” ਦੇ ਲਗਾਤਾਰ 249ਵੇਂ ਦਿਨ ਪੰਜਾਬ ਪੁਲਿਸ ਨੇ ਬੁੱਧਵਾਰ ਨੂੰ 381 ਥਾਵਾਂ `ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਰਾਜ ਭਰ ਵਿੱਚ 97 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 74 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਇਸ ਦੇ ਨਾਲ 249 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 35,377 ਹੋ ਗਈ ਹੈ। ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 1.3 ਕਿਲੋ ਹੈਰੋਇਨ, 900 ਗ੍ਰਾਮ ਅਫੀਮ, 28 ਕਿਲੋ ਭੁੱਕੀ, 14,959 ਨਸ਼ੀਲੀਆਂ ਗੋਲੀਆਂ ਅਤੇ 3.50 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜਿ਼ਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸਿ਼ਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚ...
ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਮੁੱਖ ਮੰਤਰੀ ਵੱਲੋਂ ਪੰਜਾਬ ਵਾਸੀਆਂ ਨੂੰ ਵੱਡੀ ਸੌਗਾਤ, ਸ਼ਾਹਪੁਰ ਕੰਢੀ ਡੈਮ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ

ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਮੁੱਖ ਮੰਤਰੀ ਵੱਲੋਂ ਪੰਜਾਬ ਵਾਸੀਆਂ ਨੂੰ ਵੱਡੀ ਸੌਗਾਤ, ਸ਼ਾਹਪੁਰ ਕੰਢੀ ਡੈਮ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ

National, Politics, Punjab
ਪਠਾਨਕੋਟ, 5 ਨਵੰਬਰ: ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਵਾਸੀਆਂ ਨੂੰ ਵੱਡੀ ਸੌਗਾਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 3394.49 ਕਰੋੜ ਦੀ ਲਾਗਤ ਵਾਲੇ ਸ਼ਾਹਪੁਰ ਕੰਢੀ ਪ੍ਰਾਜੈਕਟ ਦਾ ਰਸਮੀ ਤੌਰ ’ਤੇ ਉਦਘਾਟਨ ਕੀਤਾ ਜਿਸ ਨਾਲ ਸੂਬੇ ਵਿੱਚ ਬਿਜਲੀ ਤੇ ਸਿੰਚਾਈ ਸਹੂਲਤਾਂ ਵਿੱਚ ਵੱਡਾ ਵਾਧਾ ਹੋਵੇਗਾ। ਇਹ ਪ੍ਰਾਜੈਕਟ ਨੂੰ ਸਮਰਪਿਤ ਕਰਨ ਮੌਕੇ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਦੇਸ਼ ਲਈ ਖਾਸ ਕਰਕੇ ਪੰਜਾਬ ਲਈ ਇਤਿਹਾਸਕ ਦਿਨ ਹੈ। ਉਨ੍ਹਾਂ ਕਿਹਾ ਕਿ ਉਹ ਡੈਮ ਦਾ ਨਿਰਮਾਣ ਕਰਨ ਵਾਲੇ ਇੰਜਨੀਅਰਾਂ, ਮੁਲਾਜ਼ਮਾਂ ਅਤੇ ਕਿਰਤੀ-ਕਾਮਿਆਂ ਦਾ ਸਾਰੇ ਪੰਜਾਬੀਆਂ ਵੱਲੋਂ ਧੰਨਵਾਦ ਕਰਦੇ ਹਨ ਜਿਨ੍ਹਾਂ ਨੇ ਦਿਨ-ਰਾਤ ਮਿਹਨਤ ਕਰਕੇ ਇਸ ਪ੍ਰਾਜੈਕਟ ਨੂੰ ਹਕੀਕਤ ਵਿੱਚ ਬਦਲ ਦਿੱਤਾ। ਉਨ੍ਹਾਂ ਕਿਹਾ ਕਿ ਇਹ ਡੈਮ ਕਿਸਾਨਾਂ, ਸਨਅਤਕਾਰਾਂ, ਕਾਰੋਬਾਰੀਆਂ ਅਤੇ ਆਮ ਲੋਕਾਂ ਲਈ ਵਰਦਾਨ ਸਾਬਤ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਰਗੇ ਖੇਤੀ ਪ੍ਰਧਾਨ ਸੂਬੇ ਨੂੰ ਸਭ ਤੋਂ ਵੱਧ ਫਾਇਦਾ ਹੋਵੇਗਾ ਕਿਉਂਕਿ ਇਸ ਨਾਲ ਇਸ...
ਬੁੱਢਾ ਦਰਿਆ  ਪੁਨਰ -ਸੁਰਜੀਤੀ ਕਾਰਜਾਂ ਦੇ ਸਕਾਰਾਤਮਕ ਨਤੀਜੇ ਸਾਹਮਣੇ ਆਉਣ ਲੱਗੇ :ਸੰਜੀਵ ਅਰੋੜਾ

ਬੁੱਢਾ ਦਰਿਆ ਪੁਨਰ -ਸੁਰਜੀਤੀ ਕਾਰਜਾਂ ਦੇ ਸਕਾਰਾਤਮਕ ਨਤੀਜੇ ਸਾਹਮਣੇ ਆਉਣ ਲੱਗੇ :ਸੰਜੀਵ ਅਰੋੜਾ

Politics, Punjab
ਚੰਡੀਗੜ੍ਹ, 5 ਨਵੰਬਰ : ਬੁੱਢਾ ਦਰਿਆ ਦੇ ਪੁਨਰ ਸੁਰਜੀਤੀ ਲਈ ਉੱਚ-ਪੱਧਰੀ ਕਮੇਟੀ ਨੇ ਵਾਤਾਵਰਨ ਦੇ ਲਿਹਾਜ਼ ਤੋੰ ਇਸ ਜਲ ਸਰੋਤ  ਨੂੰ ਬਹਾਲ ਕਰਨ ਵੱਲ ਵੱਡੇ ਪੱਧਰ ਤੇ ਹੋ ਰਹੀ  ਪ੍ਰਗਤੀ ਦੀ ਰਿਪੋਰਟ ਪੇਸ਼ ਕੀਤੀ ਹੈ। ਹਾਲ ਹੀ ਵਿੱਚ ਕੀਤੀ ਗਈ ਸਮੀਖਿਆ ਮੁਤਾਬਿਕ, ਜੁਲਾਈ-ਅਗਸਤ 2025 ਦੀਆਂ ਮੀਟਿੰਗਾਂ ਦੌਰਾਨ ਲਏ ਗਏ ਲਗਭਗ 90% ਫੈਸਲਿਆਂ ਨੂੰ ਲਾਗੂ ਕੀਤਾ ਗਿਆ ਹੈ। ਇਸ ਉੱਚ ਪੱਧਰੀ ਕਮੇਟੀ ਦਾ ਗਠਨ ਪੰਜਾਬ ਸਰਕਾਰ ਦੁਆਰਾ 14 ਜੁਲਾਈ, 2025 ਦੇ ਨੋਟੀਫਿਕੇਸ਼ਨ ਰਾਹੀਂ ਕੀਤਾ ਗਿਆ ਸੀ। ਇਸਦੀ ਪ੍ਰਧਾਨਗੀ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਕੀਤੀ ਅਤੇ  ਮੁੱਖ ਸਕੱਤਰ, ਪੰਜਾਬ ਇਸਦੇ ਉਪ-ਚੇਅਰਪਰਸਨ ਹਨ।  ਸਥਾਨਕ ਸਰਕਾਰਾਂ, ਜਲ ਸਰੋਤ, ਵਿਗਿਆਨ ਅਤੇ ਤਕਨਾਲੋਜੀ ਵਿਭਾਗ, ਪੀਪੀਸੀਬੀ, ਪੇਡਾ, ਲੋਕ ਨਿਰਮਾਣ ਵਿਭਾਗ (ਬੀ ਐਂਡ ਆਰ), ਪੀਡੀਸੀ, ਆਈਆਈਟੀ ਰੋਪੜ ਦੇ ਸੀਨੀਅਰ ਅਧਿਕਾਰੀ ਅਤੇ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਅਤੇ ਨਗਰ ਨਿਗਮ ਕਮਿਸ਼ਨਰ ਇਸ ਕਮੇਟੀ ਦੇ  ਮੈਂਬਰ ਹਨ । ਜੁਲਾਈ ਤੋਂ ਅਕਤੂਬਰ 2025 ਤੱਕ ਦੀਆਂ ਮੁੱਖ ਪ੍ਰਾਪਤੀਆਂ ਵਿਚ 650/- ਕਰੋੜ ਰੁਪਏ ਵਾਲਾ ਬੁਨਿਆਦੀ ਢਾਂਚਾ ਨਵੀ...
ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਕੁੱਲ 1563 ਕਿਲੋਮੀਟਰ ਦੀ ਦੂਰੀ ਤੈਅ ਕਰਨਗੇ ਚਾਰ ਨਗਰ ਕੀਰਤਨ: ਤਰੁਨਪ੍ਰੀਤ ਸਿੰਘ ਸੌਂਦ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਕੁੱਲ 1563 ਕਿਲੋਮੀਟਰ ਦੀ ਦੂਰੀ ਤੈਅ ਕਰਨਗੇ ਚਾਰ ਨਗਰ ਕੀਰਤਨ: ਤਰੁਨਪ੍ਰੀਤ ਸਿੰਘ ਸੌਂਦ

National, Politics, Punjab
ਚੰਡੀਗੜ੍ਹ, 5 ਨਵੰਬਰ: ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਪੂਰੀ ਸ਼ਰਧਾ ਨਾਲ ਵੱਡੇ ਪੱਧਰ ‘ਤੇ ਮਨਾ ਰਹੀ ਹੈ। ਇਨ੍ਹਾਂ ਸਮਾਗਮਾਂ ਦੀ ਕਾਮਯਾਬੀ ਅਤੇ ਵਿਉਂਤਬੰਦੀ ਲਈ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੂੰ ਨੋਡਲ ਵਿਭਾਗ ਨਿਯੁਕਤ ਕੀਤਾ ਗਿਆ ਹੈ। ਵੱਖ-ਵੱਖ ਸ਼ਹਿਰਾਂ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨਾਂ ਬਾਬਤ ਸੌਂਦ ਨੇ ਦੱਸਿਆ ਕਿ 19 ਨਵੰਬਰ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਤੋਂ ਸ਼ੁਰੂ ਹੋਣ ਵਾਲੇ 4 ਨਗਰ ਕੀਰਤਨ ਕੁੱਲ 1563 ਕਿਲੋਮੀਟਰ ਦੀ ਦੂਰੀ ਤੈਅ ਕਰਨਗੇ ਅਤੇ ਇਹ ਪੂਰੇ ਪੰਜਾਬ ਦੇ ਪ੍ਰਮੁੱਖ ਸ਼ਹਿਰਾਂ-ਕਸਬਿਆਂ ਵਿੱਚੋਂ ਦੀ ਹੁੰਦੇ ਹੋਏ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਪੁੱਜਣਗੇ। ਉਨ੍ਹਾਂ ਦੱਸਿਆ ਕਿ ਮੁੱਖ ਨਗਰ ਕੀਰਤਨ 19 ਨਵੰਬਰ ਨੂੰ ਸ੍ਰੀਨਗਰ ਤੋਂ ਸ਼ੁਰੂ ਹੋਵੇਗਾ, ਜੋ ਜੰਮੂ, ਪਠਾਨਕੋਟ, ਦਸੂਹਾ, ਹੁਸ਼ਿਆਰਪੁਰ, ਮਾਹਿਲਪੁਰ ਅਤੇ ਗੜ੍ਹਸ਼ੰਕਰ ਹੁੰਦਾ ਹੋਇਆ 22 ਨਵੰਬਰ ਨੂੰ ਨਗਰ ਕੀਰਤਨ ਸ੍ਰੀ ਅਨੰਦਪੁਰ ਸਾਹਿਬ ਪੁੱਜੇਗਾ। 19 ਨਵੰ...
ਡਾਕਟਰ ਸੁਰਜੀਤ ਸਿੰਘ ਨੇ ਕੀਰਤਪੁਰ ਸਾਹਿਬ ਦੇ ਸੀਨੀਅਰ ਮੈਡੀਕਲ ਅਫ਼ਸਰ ਵਜੋਂ ਸੰਭਾਲਿਆ ਅਹੁਦਾ

ਡਾਕਟਰ ਸੁਰਜੀਤ ਸਿੰਘ ਨੇ ਕੀਰਤਪੁਰ ਸਾਹਿਬ ਦੇ ਸੀਨੀਅਰ ਮੈਡੀਕਲ ਅਫ਼ਸਰ ਵਜੋਂ ਸੰਭਾਲਿਆ ਅਹੁਦਾ

National, Politics, Punjab
ਕੀਰਤਪੁਰ ਸਾਹਿਬ 05 ਨਵੰਬਰ () ਪੰਜਾਬ ਮੈਡੀਕਲ ਸੇਵਾ ਦੇ ਅਧਿਕਾਰੀ ਡਾਕਟਰ ਸੁਰਜੀਤ ਸਿੰਘ ਨੇ ਅੱਜ ਪੀ.ਐੱਚ.ਸੀ ਕੀਰਤਪੁਰ ਸਾਹਿਬ ਦੇ ਸੀਨੀਅਰ ਮੈਡੀਕਲ ਅਫ਼ਸਰ ਵਜੋਂ ਅਹੁਦਾ ਸੰਭਾਲ ਲਿਆ। ਇਸ ਮੌਕੇ ਮੈਡੀਕਲ ਅਫ਼ਸਰ ਡਾਕਟਰ ਜੰਗਜੀਤ ਸਿੰਘ, ਸੀਨੀਅਰ ਅਸਿਸਟੈਂਟ ਕਮਲਜੀਤ ਸਿੰਘ ਅਤੇ ਐੱਸ. ਆਈ ਸਿਕੰਦਰ ਸਿੰਘ ਵੱਲੋਂ ਉਹਨਾਂ ਦਾ ਨਿੱਘਾ ਸੁਆਗਤ ਕੀਤਾ ਗਿਆ। ਅਹੁਦਾ ਸੰਭਾਲਣ ਮਗਰੋਂ ਉਨ੍ਹਾਂ ਸਟਾਫ ਤੋਂ ਵਿਭਾਗ ਵੱਲੋਂ ਸਮੇਂ ਸਮੇਂ 'ਤੇ ਦਿੱਤੇ ਜਾਂਦੇ ਟੀਚਿਆਂ ਨੂੰ ਬਾਖੂਬੀ ਪੂਰਾ ਕਰਨ 'ਚ ਸਹਿਯੋਗ ਦੀ ਆਸ ਪ੍ਰਗਟਾਈ।       ਸੀਨੀਅਰ ਮੈਡੀਕਲ ਅਧਿਕਾਰੀ ਡਾ.ਸੁਰਜੀਤ ਸਿੰਘ ਨੇ ਕਿਹਾ ਕਿ 22 ਨਵੰਬਰ ਤੋਂ 26 ਨਵੰਬਰ ਤੱਕ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਸ਼ਹੀਦੀ ਸਮਾਗਮ 'ਚ ਵੱਡੀ ਗਿਣਤੀ ਵਿੱਚ ਸੰਗਤਾਂ ਦੇ ਪਹੁੰਚਣ ਦੀ ਸੰਭਾਵਨਾ ਹੈ।  ਸਮਾਗਮ ਦੌਰਾਨ ਵਿਸ਼ੇਸ਼ ਮੈਡੀਕਲ ਕੈਂਪ, ਤੁਰੰਤ ਕਾਰਵਾਈ ਟੀਮਾਂ, ਐਬੂਲੈਂਸ ਸੇਵਾਵਾਂ ਅਤੇ ਮੋਬਾਈਲ ਮੈਡੀਕਲ ਯੂਨਿਟਾਂ ਦੀ ਤਾਇਨਾਤੀ ਕੀਤੀ ਜਾਵੇਗੀ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਸਿਹਤ ਸਬੰਧੀ ਐਮਰਜੈਂਸੀ ਦੀ ਸੂਰਤ ਵਿਚ ਤੁਰੰਤ ਸਹਾਇਤਾ ਮੁਹੱਇਆ ਕਰਵਾਈ ਜਾ ਸਕੇ। ਉਹਨਾਂ ਪੀ.ਐੱਚ.ਸ...
ਧੂਰੀ ਸ਼ਹਿਰ ਜਲਦ ਘੰਟਾਘਰ ਨਾਲ ਪਹਿਚਾਣ ਰੱਖਣ ਵਾਲੇ ਚੋਣਵੇਂ ਸ਼ਹਿਰਾਂ ’ਚ ਹੋਵੇਗਾ ਸ਼ਾਮਲ

ਧੂਰੀ ਸ਼ਹਿਰ ਜਲਦ ਘੰਟਾਘਰ ਨਾਲ ਪਹਿਚਾਣ ਰੱਖਣ ਵਾਲੇ ਚੋਣਵੇਂ ਸ਼ਹਿਰਾਂ ’ਚ ਹੋਵੇਗਾ ਸ਼ਾਮਲ

National, Politics, Punjab
ਧੂਰੀ, 5 ਨਵੰਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਹਲਕੇ ਵਜੋਂ ਆਪਣੀ ਪਹਿਚਾਣ ਰੱਖਣ ਵਾਲਾ ਧੂਰੀ ਹੁਣ ਆਪਣੇ ਸੁੰਦਰੀਕਰਨ ਲਈ ਵੀ ਜਾਣਿਆ ਜਾਵੇਗਾ, ਕਿਉਂਕਿ ਸ. ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਵਿਕਾਸ ਤੇ ਸੁੰਦਰੀਕਰਨ ਲਈ ਕਰੋੜਾਂ ਦੇ ਪ੍ਰੋਜੈਕਟ ਸ਼ੁਰੂ ਕਰਵਾਏ ਗਏ ਹਨ ਅਤੇ ਇਹਨਾਂ ਪ੍ਰੋਜੈਕਟਾਂ ਤਹਿਤ 1 ਕਰੋੜ 41 ਲੱਖ ਰੁਪਏ ਨਾਲ ਧੂਰੀ ਦੇ ਕ੍ਰਾਂਤੀ ਚੌਂਕ ਦੇ ਨਵੀਨੀਕਰਨ ਦਾ ਕੰਮ ਸ਼ੁਰੂ ਹੋ ਚੁੱਕਾ ਹੈ। ਅਗਲੇ ਕੁਝ ਮਹੀਨਿਆਂ ਵਿੱਚ ਧੂਰੀ ਸ਼ਹਿਰ ਦੇਸ਼ ਦੇ ਉਹਨਾਂ ਗਿਣਵੇਂ ਸ਼ਹਿਰਾਂ ਦੀ ਸੂਚੀ ਵਿੱਚ ਸ਼ਾਮਲ ਹੋ ਜਾਵੇਗਾ, ਜਿਹਨਾਂ ਦੀ ਪਹਿਚਾਣ ਉੱਥੇ ਬਣੇ ਘੰਟਾਘਰ (ਕਲੋਕ ਟਾਵਰ) ਨਾਲ ਹੈ, ਕਿਉਂਕਿ ਸ਼ਹਿਰ ਦੇ ਪ੍ਰਮੁੱਖ ਸਥਾਨ ਮੰਨਦੇ ਜਾਂਦੇ ਕ੍ਰਾਂਤੀ ਚੌਂਕ ਵਿੱਚ ਕਲੋਕ ਟਾਵਰ ਦਾ ਕੰਮ ਸ਼ੁਰੂ ਹੋ ਚੁੱਕਾ ਹੈ, ਜੋ ਜਲਦ ਸ਼ਹਿਰ ਵਾਸੀਆਂ ਨੂੰ ਸਮਰਪਿਤ ਕੀਤਾ ਜਾਵੇਗਾ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਅਰੰਭੇ ਪ੍ਰੋਜੈਕਟਾਂ ਤਹਿਤ ਧੂਰੀ ਸ਼ਹਿਰ ਦੇ ਸੁੰਦਰੀਕਰਨ ਵੱਲ ਵਿਸ਼ੇਸ਼ ਤਵੱਜੋ ਦਿੱਤੀ ਜਾ ਰਹੀ ਹੈ। ਇਹ ਪ੍ਰਗਟਾਵਾ ਕਰਦਿਆਂ ਪੰਜਾਬ ਲਘੂ ਉਦਯੋ...