Wednesday, March 11
Shadow

Tag: top news

ਮੁੱਖ ਮੰਤਰੀ ਫਲਾਇੰਗ ਸਕੁਐਡ ਦੀ ਲਿੰਕ ਸੜਕਾਂ ਦੇ ਨਵੀਨੀਕਰਨ ਉੱਤੇ ਤਿੱਖੀ ਨਜ਼ਰ: ਗੁਰਮੀਤ ਸਿੰਘ ਖੁੱਡੀਆਂ

ਮੁੱਖ ਮੰਤਰੀ ਫਲਾਇੰਗ ਸਕੁਐਡ ਦੀ ਲਿੰਕ ਸੜਕਾਂ ਦੇ ਨਵੀਨੀਕਰਨ ਉੱਤੇ ਤਿੱਖੀ ਨਜ਼ਰ: ਗੁਰਮੀਤ ਸਿੰਘ ਖੁੱਡੀਆਂ

Politics, Punjab
ਚੰਡੀਗੜ੍ਹ, 31 ਅਕਤੂਬਰ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਗਠਿਤ ਕੀਤੀ ਸੀ.ਐਮ. ਫਲਾਇੰਗ ਸਕੁਐਡ ਵੱਲੋਂ ਸੂਬੇ ਭਰ ਵਿੱਚ ਪੰਜਾਬ ਮੰਡੀ ਬੋਰਡ ਅਤੇ ਪੀ.ਡਬਲਿਊ.ਡੀ. ਵੱਲੋਂ ਦਿਹਾਤੀ ਲਿੰਕ ਸੜਕਾਂ ਦੇ ਕਰਵਾਏ ਜਾ ਰਹੇ ਨਵੀਨੀਕਰਨ ਕਾਰਜਾਂ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਇਹ ਨਿਗਰਾਨੀ ਸੂਬਾ ਸਰਕਾਰ ਵੱਲੋਂ 4150 ਕਰੋੜ ਰੁਪਏ ਦੀ ਲਾਗਤ ਨਾਲ 19,491 ਕਿਲੋਮੀਟਰ ਲਿੰਕ ਸੜਕਾਂ ਦੇ ਨਿਰਮਾਣ ਅਤੇ ਮੁਰੰਮਤ ਸਬੰਧੀ ਸ਼ੁਰੂ ਕੀਤੇ ਵਿਆਪਕ ਪ੍ਰੋਜੈਕਟ ਦਾ ਹਿੱਸਾ ਹੈ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸੜਕਾਂ ਦੇ ਨਵੀਨੀਕਰਨ ਲਈ ਬਿਹਤਰੀਨ ਗੁਣਵੱਤਾ ਵਾਲੀ ਸਮੱਗਰੀ ਵਰਤੀ ਜਾ ਰਹੀ ਹੈ, ਪਰ ਉਨ੍ਹਾਂ ਨੇ ਨਾਲ ਹੀ ਸਖ਼ਤ ਚਿਤਾਵਨੀ ਦਿੱਤੀ ਕਿ ਜੇਕਰ ਕੋਈ ਠੇਕੇਦਾਰ ਸਮੱਗਰੀ ਦੀ ਗੁਣਵੱਤਾ ਨਾਲ ਸਮਝੌਤਾ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸੀ.ਐਮ. ਫਲਾਇੰਗ ਸਕੁਐਡ ਟੀਮਾਂ ਫ਼ੀਲਡ ਵਿੱਚ ਪੂਰੀ ਤਰ੍ਹਾਂ ਸਰਗਰਮ ਹਨ ਅਤੇ ਹੁਣ ਤ...
ਪਿੰਡ ਤਾਮਕੋਟ, ਭੁਪਾਲ ਕਲਾਂ ‘ਚ ਅੱਗ ਦੀ ਕੋਈ ਘਟਨਾ ਨਹੀਂ, ਪਿੰਡਾਂ ਦਾ ਕੀਤਾ ਜਾਵੇਗਾ ਵਿਸ਼ੇਸ਼ ਸਨਮਾਨ: ਡਿਪਟੀ ਕਮਿਸ਼ਨਰ

ਪਿੰਡ ਤਾਮਕੋਟ, ਭੁਪਾਲ ਕਲਾਂ ‘ਚ ਅੱਗ ਦੀ ਕੋਈ ਘਟਨਾ ਨਹੀਂ, ਪਿੰਡਾਂ ਦਾ ਕੀਤਾ ਜਾਵੇਗਾ ਵਿਸ਼ੇਸ਼ ਸਨਮਾਨ: ਡਿਪਟੀ ਕਮਿਸ਼ਨਰ

National, Politics, Punjab
ਮਾਨਸਾ, 30 ਅਕਤੂਬਰ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਆਈ ਏ ਐੱਸ ਅਤੇ ਐੱਸ ਐੱਸ ਪੀ ਭਾਗੀਰਥ ਮੀਨਾ ਵਲੋਂ ਅੱਜ ਪਰਾਲੀ ਪ੍ਰਬੰਧਨ ਦੇ ਸਬੰਧ ਵਿੱਚ ਜ਼ਿਲ੍ਹੇ ਦੇ ਪਿੰਡ ਤਾਮਕੋਟ, ਭੁਪਾਲ ਕਲਾਂ, ਰੱਲਾ ਤੇ ਜੋਗਾ ਦਾ ਦੌਰਾ ਕੀਤਾ ਗਿਆ। ਪਿੰਡ ਤਾਮਕੋਟ ਵਿੱਚ ਓਨ੍ਹਾਂ ਨੇ ਕਿਸਾਨ ਜਸਵਿੰਦਰ ਸਿੰਘ ਦੇ ਖੇਤਾਂ ਦਾ ਦੌਰਾ ਕੀਤਾ, ਜਿੱਥੇ ਕਿਸਾਨ ਵਲੋਂ 18 ਏਕੜ ਵਿੱਚ ਪਰਾਲੀ ਦਾ ਪ੍ਰਬੰਧਨ ਕੀਤਾ ਜਾ ਰਿਹਾ ਹੈ। 15 ਏਕੜ ਵਿੱਚ ਗੱਠਾਂ ਬਣਾਈਆਂ ਜਾ ਰਹੀਆਂ ਹਨ ਅਤੇ 3 ਏਕੜ ਵਿੱਚ ਜ਼ਮੀਨ ਵਿਚ ਹੀ ਪਰਾਲੀ ਦਾ ਨਿਬੇੜਾ ਕੀਤਾ ਜਾਵੇਗਾ। ਮੌਕੇ 'ਤੇ ਖੇਤੀਬਾੜੀ ਅਫ਼ਸਰਾਂ ਅਤੇ ਕਿਸਾਨਾਂ ਨੇ ਦੱਸਿਆ ਕਿ ਅਜੇ ਤੱਕ ਪਿੰਡ ਦੇ ਇਕ ਵੀ ਖੇਤ ਵਿਚ ਪਰਾਲੀ ਨੂੰ ਅੱਗ ਨਹੀਂ ਲੱਗੀ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਇਨ੍ਹਾਂ ਪਿੰਡਾਂ ਦੇ ਕਿਸਾਨਾਂ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ। ਉਨ੍ਹਾਂ ਨਾਲ ਹੀ ਕਿਹਾ ਕਿ ਅੱਗ ਲੱਗਣ ਦੀ ਜ਼ੀਰੋ ਘਟਨਾ ਵਾਲੇ ਪਿੰਡਾਂ ਵਿਚ ਤਾਇਨਾਤ ਅਧਿਕਾਰੀਆਂ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ। ਉਨ੍ਹਾਂ ਪਿੰਡ ਭੁਪਾਲ ਕਲਾਂ ਵਿੱਚ ਕੁਲਦੀਪ ਸਿੰਘ ਦੇ ਖੇਤ ਦਾ ਦੌਰਾ ਕੀਤਾ, ਜ...

ਡਿਪਟੀ ਕਮਿਸ਼ਨਰ, ਵਧੀਕ ਡਿਪਟੀ ਕਮਿਸ਼ਨਰ ਖੇਤਾਂ ‘ਚ ਪੁੱਜੇ ਪਰਾਲੀ ਪ੍ਰਬੰਧਨ ਦਾ ਜਾਇਜ਼ਾ ਲੈਣ

Politics, Punjab
ਬਰਨਾਲਾ,  30 ਅਕਤੂਬਰ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਟੀ ਬੈਨਿਥ, ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਅਨੁਪ੍ਰਿਤਾ ਜੌਹਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਸਵਿੰਦਰ ਸਿੰਘ ਨੇ ਅੱਜ ਜ਼ਿਲ੍ਹਾ ਬਰਨਾਲਾ ਦੇ ਵੱਖ ਵੱਖ ਬਲਾਕਾਂ 'ਚ ਪਰਾਲੀ ਦੀ ਸੰਭਾਲ ਲਈ ਤਾਇਨਾਤ ਅਫ਼ਸਰਾਂ ਅਤੇ ਕਰਮਚਾਰੀਆਂ ਦੀ ਚੈਕਿੰਗ ਕੀਤੀ। ਇਨ੍ਹਾਂ ਉੱਚ ਅਧਿਕਾਰੀਆਂ ਵੱਲੋਂ ਵੱਖ ਵੱਖ ਥਾਵਾਂ ਉੱਤੇ ਚੱਲ ਰਹੀਆਂ ਪਰਾਲੀ ਸੰਭਾਲ ਗਤੀਵਿਧੀਆਂ ਦਾ ਜਾਇਜ਼ਾ ਲਿਆ ਗਿਆ ਜਿਸ ਦੌਰਾਨ ਉਨ੍ਹਾਂ ਕਿਸਾਨਾਂ ਨਾਲ ਵੀ ਗੱਲ ਬਾਤ ਕੀਤੀ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਟੀ ਬੈਨਿਥ ਨੇ ਦੱਸਿਆ ਕਿ ਪਰਾਲੀ ਦੀ ਸੰਭਾਲ ਲਈ ਕਿਸਾਨਾਂ ਨੂੰ ਵੱਖ ਵੱਖ ਖੇਤੀਬਾੜੀ ਸੰਦ ਸਬਸਿਡੀ ਉੱਤੇ ਦਿੱਤੇ ਗਏ ਹਨ। ਇਨ੍ਹਾਂ ਸੰਦਾਂ ਦੀ ਮਦਦ ਨਾਲ ਅਤੇ ਆਪਣੀ ਮਿਹਨਤ ਸਦਕਾ ਕਿਸਾਨ ਵੀਰ ਆਪਣੇ ਖੇਤਾਂ 'ਚ ਹੀ ਪਰਾਲੀ ਦੀ ਸੰਭਾਲ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਟੀਮਾਂ ਵੱਲੋ ਜ਼ਿਲ੍ਹੇ ਦੇ ਹਰ ਇੱਕ ਪਿੰਡ ਵਿੱਚ ਨਜ਼ਰਸਾਨੀ ਕੀਤੀ ਜਾ ਰਹੀ ਹੈ। ਇਸ ਵੇਲੇ ਜ਼ਿਲ੍ਹੇ 'ਚ 86 ਬੇਲਰ ਪਰਾਲੀ ਸੰਭਾਲ ਦਾ ਕੰਮ ਕਰ ਰਹੇ ਹਨ, ਜਿਨ੍ਹਾਂ ਵੱਲੋਂ ਪਰਾਲੀ ਮਿੱਥੇ ਗਏ 14 ...
ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

National, Politics, Punjab
ਪਟਿਆਲਾ, 30 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਅੱਜ ਇਤਿਹਾਸਕ ਸ੍ਰੀ ਕਾਲੀ ਮਾਤਾ ਮੰਦਰ ਦੇ ਨਵੀਨੀਕਰਨ ਲਈ 75 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਗਈ। ਇਕੱਠ ਨੂੰ ਸੰਬੋਧਨ ਕਰਦਿਆਂ 'ਆਪ' ਦੇ ਕੌਮੀ ਕਨਵੀਨਰ ਨੇ ਕਿਹਾ ਕਿ ਇਹ ਸੂਬਾ ਸਰਕਾਰ ਦਾ ਵਿਸ਼ੇਸ਼ ਫ਼ਰਜ਼ ਬਣਦਾ ਹੈ ਕਿ ਉਹ ਵਧੇਰੇ ਜਨਤਕ ਮਹੱਤਤਾ ਵਾਲੇ ਅਜਿਹੇ ਪ੍ਰੋਜੈਕਟਾਂ ਨੂੰ ਤਰਜੀਹ ਦੇਵੇ। ਉਨ੍ਹਾਂ ਅਫ਼ਸੋਸ ਪ੍ਰਗਟ ਕੀਤਾ ਕਿ ਪਿਛਲੀਆਂ ਸੂਬਾ ਸਰਕਾਰਾਂ ਨੇ ਕਦੇ ਵੀ ਜਨਤਕ ਮਹੱਤਤਾ ਵਾਲੇ ਇਨ੍ਹਾਂ ਕੰਮਾਂ ਨੂੰ ਕਰਨ ਦੀ ਖੇਚਲ ਨਹੀਂ ਕੀਤੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਉਨ੍ਹਾਂ ਦਾ ਸੁਭਾਗ ਹੈ ਕਿ ਮਾਤਾ ਰਾਣੀ ਨੇ ਆਪ ਦੀ ਅਗਵਾਈ ਵਾਲੀ ਸਰਕਾਰ ਨੂੰ ਇਹ ਮੌਕਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਕੰਮ ਇੱਕ ਸਾਲ ਦੇ ਅੰਦਰ-ਅੰਦਰ ਮੁਕੰਮਲ ਕਰ ਲਿਆ ਜਾਵੇਗਾ। 'ਆਪ' ਦੇ ਕੌਮੀ ਕਨਵੀਨਰ ਨੇ ਕਿਹਾ ਕਿ ਸ੍ਰੀ ਕਾਲੀ ਮਾਤਾ ਮੰਦਰ ਉੱਤਰੀ ਭਾਰਤ ਦੇ ਸਭ ਤੋਂ ਸਤਿਕਾਰਤ ਅਤੇ ਇਤਿਹਾਸਕ ਮੰਦਰਾਂ ਵਿੱਚੋਂ ਇੱਕ ਹੈ। ਉਨ੍ਹਾਂ ਕਿਹਾ ਕਿ ਇਹ ਮੰਦਰ ਪੰਜਾਬ ਦੀ ਅਮੀਰ ਅਧਿਆਤਮਕ...
ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; ਨੌਂ ਪਿਸਤੌਲਾਂ ਸਮੇਤ ਤਿੰਨ ਗ੍ਰਿਫ਼ਤਾਰ

ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; ਨੌਂ ਪਿਸਤੌਲਾਂ ਸਮੇਤ ਤਿੰਨ ਗ੍ਰਿਫ਼ਤਾਰ

National, Politics, Punjab
ਚੰਡੀਗੜ੍ਹ/ਅੰਮ੍ਰਿਤਸਰ, 30 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਤਿੰਨ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚਲ ਰਹੀ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਮੈਗਜ਼ੀਨਾਂ ਸਮੇਤ ਨੌਂ ਆਧੁਨਿਕ ਪਿਸਤੌਲ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਦਵਿੰਦਰ ਸਿੰਘ, ਵਾਸੀ ਪਿੰਡ ਭੰਗਵਾਂ, ਅੰਮ੍ਰਿਤਸਰ ਦਿਹਾਤੀ, ਪਰਮਜੀਤ ਸਿੰਘ ਉਰਫ਼ ਪੰਮਾ ਅਤੇ ਹਰਮੀਤ ਸਿੰਘ ਉਰਫ਼ ਮੀਤੂ, ਦੋਵੇਂ ਵਾਸੀ ਭਿੰਡੀ ਔਲਖ, ਵਾਸੀ ਅੰਮ੍ਰਿਤਸਰ ਦਿਹਾਤੀ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪਾਕਿਸਤਾਨ ਅਧਾਰਤ ਤਸਕਰ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਬਰਾਮਦ...
ਪੰਜਾਬ ਦੀ ਸਿੱਖਿਆ ਪ੍ਰਣਾਲੀ ਵੱਡੇ ਬਦਲਾਅ ਦੀ ਗਵਾਹੀ ਭਰ ਰਹੀ ਹੈ: ਹਰਪਾਲ ਸਿੰਘ ਚੀਮਾ

ਪੰਜਾਬ ਦੀ ਸਿੱਖਿਆ ਪ੍ਰਣਾਲੀ ਵੱਡੇ ਬਦਲਾਅ ਦੀ ਗਵਾਹੀ ਭਰ ਰਹੀ ਹੈ: ਹਰਪਾਲ ਸਿੰਘ ਚੀਮਾ

National, Politics, Punjab
ਚੰਡੀਗੜ੍ਹ, 30 ਅਕਤੂਬਰ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ‘ਸਿੱਖਿਆ ਕ੍ਰਾਂਤੀ’ ਪ੍ਰੋਗਰਾਮ ਤਹਿਤ ਕੀਤੇ ਜਾ ਰਹੇ ਬੁਨਿਆਦੀ ਢਾਂਚੇ ਦੇ ਵਿਆਪਕ ਅਪਗ੍ਰੇਡਾਂ, ਅਧਿਆਪਕਾਂ ਦੀ ਗਿਣਤੀ ਵਧਾਉਣ ਅਤੇ ਉਨ੍ਹਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਤੇ ਮੁੱਦਿਆਂ ਨੂੰ ਹੱਲ ਕਰਨ ਲਈ ਚੁੱਕੇ ਗਏ ਕਦਮਾਂ ਕਾਰਨ ਸੂਬੇ ਦੀ ਸਿੱਖਿਆ ਪ੍ਰਣਾਲੀ ਵਿੱਚ ਇੱਕ ਵੱਡੇ ਬਦਲਾਅ ਦੀ ਗਵਾਹੀ ਭਰ ਰਿਹਾ ਹੈ। ਵਿੱਤ ਮੰਤਰੀ ਚੀਮਾ ਨੇ ਇਹ ਟਿੱਪਣੀਆਂ ਅੱਜ ਇਥੇ ਸਿੱਖਿਆ ਵਿਭਾਗ ਦੀਆਂ 7 ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਵਿਸਥਾਰਤ ਵਿਚਾਰ-ਵਟਾਂਦਰਾ ਕਰਨ ਦੌਰਾਨ ਕੀਤੀਆਂ। ਇਨ੍ਹਾਂ ਜਥੇਬੰਦੀਆਂ ਵਿੱਚ ਸਪੈਸ਼ਲ ਕਾਡਰ ਅਧਿਆਪਕ ਫਰੰਟ, ਕੰਪਿਊਟਰ ਅਧਿਆਪਕ ਯੂਨੀਅਨ, ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ, ਬੇਰੋਜ਼ਗਾਰ ਬੀ.ਐੱਡ. ਟੈੱਟ ਪਾਸ ਅਧਿਆਪਕ ਯੂਨੀਅਨ, ਈ.ਟੀ.ਟੀ. ਟੈੱਟ ਪਾਸ ਅਧਿਆਪਕ ਯੂਨੀਅਨ (ਸੁਨੀਲ ਫਾਜ਼ਿਲਕਾ) ਅਤੇ ਈ.ਟੀ.ਟੀ. ਟੈੱਟ ਪਾਸ ਅਧਿਆਪਕ ਯੂਨੀਅਨ (ਜੈ ਸਿੰਘ ਵਾਲਾ) ਸ਼ਾਮਲ ਸਨ। ਵਿੱਤ ਮੰਤਰੀ ਨੇ ਉਨ੍ਹਾਂ ਦੀਆਂ ਮੰਗਾਂ ਦੀ ਵਿਆ...
ਹਰਭਜਨ ਸਿੰਘ ਈ.ਟੀ.ਓ. ਵਲੋਂ ਪੇਂਡੂ ਹਲਕਿਆਂ ਦੀਆਂ ਲਿੰਕ ਸੜਕਾਂ ਦੀ ਸਪੈਸ਼ਲ ਰਿਪੇਅਰ ਦੇ ਕੰਮਾਂ ਦੀ ਸਮੀਖਿਆ

ਹਰਭਜਨ ਸਿੰਘ ਈ.ਟੀ.ਓ. ਵਲੋਂ ਪੇਂਡੂ ਹਲਕਿਆਂ ਦੀਆਂ ਲਿੰਕ ਸੜਕਾਂ ਦੀ ਸਪੈਸ਼ਲ ਰਿਪੇਅਰ ਦੇ ਕੰਮਾਂ ਦੀ ਸਮੀਖਿਆ

National, Politics, Punjab
ਚੰਡੀਗੜ੍ਹ, 30 ਅਕਤੂਬਰ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਅੱਜ ਸੂਬੇ ਦੇ ਪੇਂਡੂ ਹਲਕਿਆਂ ਵਿੱਚ ਲਿੰਕ ਸੜਕਾਂ ਦੀ ਸਪੈਸ਼ਲ ਰਿਪੇਅਰ ਦੇ ਕੰਮਾਂ ਦੀ ਵਿਸਥਾਰ ਪੂਰਵਕ ਸਮੀਖਿਆ ਕੀਤੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਸੜਕਾਂ ਨੂੰ ਬਿਹਤਰ ਬਣਾਉਣ ਦੇ ਮਕਸਦ ਨਾਲ ਰਾਜ ਦੀਆਂ 10778 ਕਿਲੋਮੀਟਰ ਸੜਕਾਂ ਦੀ ਖਾਸ ਮੁਰੰਮਤ ਦੇ ਕੰਮ ਸ਼ੁਰੂ ਕੀਤਾ ਗਿਆ ਹੈ। ਮੀਟਿੰਗ ਦੌਰਾਨ ਵਿਭਾਗ ਦੇ ਅਧਿਕਾਰੀਆਂ ਵਲੋਂ ਦੱਸਿਆ ਗਿਆ ਹੈ ਮਹਿਕਮੇ ਵੱਲੋਂ  ਲਿੰਕ ਸੜਕਾਂ ਦੀ ਮੌਜੂਦਾ ਸਪੈਸ਼ਲ ਰਿਪੇਅਰ ਦੇ ਕੰਮ ਸਾਲ 2022-23, 2023-24, 2024-25 ਅਤੇ ਸਾਲ 2025-26 ਵਿੱਚ ਸਪੈਸ਼ਲ ਰਿਪੇਅਰ ਲਈ ਡਿਊ ਹੋਈ ਸੜਕਾਂ ਨਾਲ ਸਬੰਧਤ ਹਨ। ਇਸ ਪ੍ਰੋਗਰਾਮ ਵਿੱਚ ਲੋਕ ਨਿਰਮਾਣ ਵਿਭਾਗ ਅਧੀਨ ਪੈਂਦੀਆਂ 81 ਮਾਰਕੀਟ ਕਮੇਟੀਆਂ  ਦੀਆਂ ਸੜਕਾਂ ਦਾ ਕੰਮ ਕੀਤਾ ਜਾਵੇਗਾ। ਇਹਨਾਂ ਸੜਕਾਂ ਦੀ ਖਾਸ ਮੁਰੰਮਤ ਲਈ ਪੰਜਾਬ ਮੰਡੀ ਬੋਰਡ ਤੋਂ ਲੋੜੀਂਦੀ ਪ੍ਰਸ਼ਾਸਨਕੀ ਪ੍ਰਵਾਨਗੀਆਂ ਪ੍ਰਾਪਤ ਹੋਣ ਉਪਰੰਤ ਪਾਰਦਰਸ਼ੀ ਟੈਂਡਰਿੰਗ ਪ੍ਰਕਿਰਿਆ ਰਾਹੀਂ ਕੰਮ ਅਲਾਟ ਕਰ ਦਿੱਤੇ ਗਏ ਹਨ । ...
ਜਸਵੀਰ ਸਿੰਘ ਗੜ੍ਹੀ ਵਲੋਂ ਡੀ.ਜੀ.ਪੀ. ਗੋਰਵ ਯਾਦਵ ਨਾਲ ਮੁਲਾਕਾਤ

ਜਸਵੀਰ ਸਿੰਘ ਗੜ੍ਹੀ ਵਲੋਂ ਡੀ.ਜੀ.ਪੀ. ਗੋਰਵ ਯਾਦਵ ਨਾਲ ਮੁਲਾਕਾਤ

National
ਚੰਡੀਗੜ੍ਹ, 30 ਅਕਤੂਬਰ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸਰਦਾਰ ਜਸਵੀਰ ਸਿੰਘ ਗੜ੍ਹੀ ਵਲੋਂ ਸੂਬੇ ਦੇ ਪੁਲਿਸ ਮੁਖੀ ਗੋਰਵ ਯਾਦਵ ਨਾਲ ਮੁਲਾਕਾਤ ਕੀਤੀ ਗਈ। ਇਸ ਮੁਲਾਕਾਤ ਸਬੰਧੀ ਜਾਣਕਾਰੀ ਦਿੰਦਿਆਂ ਸਰਦਾਰ ਗੜ੍ਹੀ ਨੇ ਦੱਸਿਆ ਕਿ ਇਸ ਮੁਲਾਕਾਤ ਦੌਰਾਨ ਪੰਜਾਬ ਰਾਜ ਦੇ ਹਰੇਕ ਜ਼ਿਲ੍ਹੇ ਵਿੱਚ ਐਸ.ਸੀ.ਐਸ.ਟੀ.ਐਕਟ ਨਾਲ ਸਬੰਧਤ ਮਾਮਲਿਆਂ ਦੇ ਨਿਪਟਾਰੇ ਲਈ ਐਸ.ਪੀ.ਪੱਧਰ ਦਾ ਅਧਿਕਾਰ ਤਾਇਨਾਤ ਕਰਨ ਅਤੇ ਰਾਜ ਪੱਧਰ ਤੇ ਇਕ ਡੀ.ਜੀ.ਪੀ. ਪੱਧਰ ਦਾ ਅਧਿਕਾਰੀ ਤਾਇਨਾਤ ਕਰਨ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਪੁਲਿਸ ਮੁਖੀ ਵੱਲੋਂ ਇਸ ਸਬੰਧੀ ਜਲਦ ਕਾਰਵਾਈ ਦਾ ਭਰੋਸਾ ਦਿੰਦਿਆਂ ਕਿਹਾ ਉਹ ਸਬੰਧੀ ਜਲਦ ਹੁਕਮ ਜਾਰੀ ਕਰ ਦੇਣਗੇ।...
ਅਮਨ ਅਰੋੜਾ ਅਤੇ ਤਰੁਨਪ੍ਰੀਤ ਸੌਂਦ ਨੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਲਈ ਗੁਜਰਾਤ ਦੇ ਮੁੱਖ ਮੰਤਰੀ ਨੂੰ ਦਿੱਤਾ ਸੱਦਾ

ਅਮਨ ਅਰੋੜਾ ਅਤੇ ਤਰੁਨਪ੍ਰੀਤ ਸੌਂਦ ਨੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਲਈ ਗੁਜਰਾਤ ਦੇ ਮੁੱਖ ਮੰਤਰੀ ਨੂੰ ਦਿੱਤਾ ਸੱਦਾ

National, Politics, Punjab
ਚੰਡੀਗੜ੍ਹ/ਗਾਂਧੀਨਗਰ, 30 ਅਕਤੂਬਰ: ਭਾਈਚਾਰਕ ਸਾਂਝ, ਸਰਬ-ਸਾਂਝੀਵਾਲਤਾ ਤੇ ਕੌਮੀ ਏਕਤਾ ਦਾ ਸੁਨੇਹਾ ਦਿੰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਅਤੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਗੁਜਰਾਤ ਦੇ ਮੁੱਖ ਮੰਤਰੀ ਸ੍ਰੀ ਭੂਪੇਂਦਰ ਪਟੇਲ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੂਬੇ ਭਰ ਵਿੱਚ ਕਰਵਾਏ ਜਾਣ ਵਾਲੇ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਪੰਜਾਬ ਦੇ ਉੱਚ-ਪੱਧਰੀ ਵਫ਼ਦ ਦੀ ਅਗਵਾਈ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਗਾਂਧੀਨਗਰ ਵਿਖੇ ਗੁਜਰਾਤ ਦੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਕਰਵਾਏ ਜਾ ਰਹੇ ਮਹੀਨਾ ਭਰ ਚੱਲਣ ਵਾਲੇ ਸੂਬੇ ਪੱਧਰੀ ਯਾਦਗਾਰੀ ਪ੍ਰੋਗਰਾਮਾਂ ਬਾਰੇ ਵਿਸਤ੍ਰਿਤ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ...
‘ਯੁੱਧ ਨਸ਼ਿਆਂ ਵਿਰੁੱਧ’ ਦੇ 242ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.4 ਕਿਲੋ ਹੈਰੋਇਨ ਅਤੇ 1.8 ਕਿਲੋ ਅਫ਼ੀਮ ਸਮੇਤ 87 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 242ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.4 ਕਿਲੋ ਹੈਰੋਇਨ ਅਤੇ 1.8 ਕਿਲੋ ਅਫ਼ੀਮ ਸਮੇਤ 87 ਨਸ਼ਾ ਤਸਕਰ ਕਾਬੂ

National, Politics, Punjab
ਚੰਡੀਗੜ੍ਹ, 29 ਅਕਤੂਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 242ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 358 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 71 ਐਫਆਈਆਰਜ਼ ਦਰਜ ਕਰਕੇ 87 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 242 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 34,511 ਹੋ ਗਈ ਹੈ। ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ‘ਚੋਂ 2.4 ਕਿਲੋ ਹੈਰੋਇਨ, 1.8 ਕਿਲੋ ਅਫੀਮ, 31 ਕਿਲੋ ਭੁੱਕੀ ਅਤੇ 2120 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ। ਇਸ...