ਹਰਦੀਪ ਸਿੰਘ ਮੁੰਡੀਆਂ ਨੇ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਨੂੰ ਤਰੱਕੀ ਪੱਤਰ ਸੌਂਪੇ
*ਚੰਡੀਗੜ੍ਹ, 10 ਅਪ੍ਰੈਲ:*
ਪੰਜਾਬ ਦੇ ਮਾਲ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਪੰਜਾਬ ਭਵਨ ਵਿਖੇ ਨਵੇਂ ਤਰੱਕੀ ਪ੍ਰਾਪਤ ਮਾਲ ਅਧਿਕਾਰੀਆਂ ਨੂੰ ਤਰੱਕੀ ਪੱਤਰ ਸੌਂਪੇ।
ਮਾਲ ਮੰਤਰੀ ਨੇ ਸੀਨੀਆਰਤਾ ਦੇ ਆਧਾਰ 'ਤੇ ਤਰੱਕੀ ਪ੍ਰਾਪਤ ਕਰਨ ਵਾਲੇ 14 ਤਹਿਸੀਲਦਾਰਾਂ ਅਤੇ 13 ਨਾਇਬ ਤਹਿਸੀਲਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਤਰੱਕੀਆਂ ਸੂਬੇ ਵਿੱਚ ਮਾਲ ਪ੍ਰਸ਼ਾਸਨ ਨੂੰ ਹੋਰ ਮਜ਼ਬੂਤ ਬਣਾਉਣ ਸਣੇ ਅਧਿਕਾਰੀਆਂ ਦੀ ਲਗਨ ਅਤੇ ਸਾਲਾਂ ਦੀ ਸੇਵਾ ਦਾ ਬਣਦਾ ਹੱਕ ਹਨ।
ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਕਰਮਚਾਰੀਆਂ ਨੂੰ ਉਨ੍ਹਾਂ ਦਾ ਬਣਦਾ ਹੱਕ ਸਮੇਂ-ਸਿਰ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਾਰਦਰਸ਼ੀ ਅਤੇ ਯੋਗਤਾ ਆਧਾਰਤ ਤਰੱਕੀਆਂ ਨਾਲ ਕਰਮਚਾਰੀਆਂ ਦਾ ਮਨੋਬਲ ਵਧਦਾ ਹੈ ਅਤੇ ਸਰਕਾਰੀ ਸੇਵਾਵਾਂ ਦੀ ਕਾਰਗੁਜ਼ਾਰੀ ਵਿੱਚ ਸੁਧਾਰ ਹੁੰਦਾ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਪਦਉੱਨਤ ਕੀਤੇ ਅਧਿਕਾਰੀਆਂ ਦੀ ਤੈਨਾਤੀ ਉਨ੍ਹਾਂ ਵੱਲੋਂ ਸੌਂਪੇ ਤਿੰਨ ਮਨਪਸੰਦ ਸਟੇਸ਼ਨਾਂ ਦੀ ਸੂਚੀ ਵਿੱਚੋਂ ਇੱਕ...








