Shadow

Tag: top news

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੋਈ ਨੀਤੀ ਆਯੋਗ ਦੀ ਗਵਰਨਿੰਗ ਕੌਂਸਲ ਦੀ 11ਵੀਂ ਮੀਟਿੰਗ ਵਿੱਚ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਲਿਆ ਹਿੱਸਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੋਈ ਨੀਤੀ ਆਯੋਗ ਦੀ ਗਵਰਨਿੰਗ ਕੌਂਸਲ ਦੀ 11ਵੀਂ ਮੀਟਿੰਗ ਵਿੱਚ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਲਿਆ ਹਿੱਸਾ

haryana
ਚੰਡੀਗੜ੍ਹ, 11 ਜੂਨ- ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਵੀਰਵਾਰ ਨੂੰ ਨਵੀਂ ਦਿੱਲੀ ਸਥਿਤ ਰਾਸ਼ਟਰਪਤੀ ਭਵਨ ਦੇ ਕਲਚਰਲ ਸੈਂਟਰ ਵਿੱਚ ਨੀਤੀ ਆਯੋਗ ਦੀ ਗਵਰਨਿੰਗ ਕੌਂਸਲ ਦੀ 11ਵੀਂ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਅਤੇ ਹੋਰ ਰਾਜਾਂ ਦੇ ਮੁੱਖ ਮੰਤਰੀਆਂ ਨੇ ਹਿੱਸਾ ਲਿਆ। ਮੀਟਿੰਗ ਵਿੱਚ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਕਿਹਾ ਕਿ ਕੇਂਦਰ ਅਤੇ ਰਾਜ ਮਿਲ ਕੇ "ਟੀਮ ਇੰਡੀਆ" ਦੀ ਭਾਵਨਾ ਨਾਲ ਕੰਮ ਕਰਨ, ਤਾਂ ਹੀ ਵਿਕਸਿਤ ਭਾਰਤ ਦਾ ਟੀਚਾ ਹਾਸਲ ਹੋਵੇਗਾ। ਉਨ੍ਹਾਂ ਨੇ ਸਕਿੱਲ ਡਿਵੈਲਪਮੈਂਟ, ਰੁਜ਼ਗਾਰ, ਉੱਦਮਤਾ ਅਤੇ ਮਨੁੱਖੀ ਸਰੋਤ ਨਿਰਮਾਣ 'ਤੇ ਵਿਸ਼ੇਸ਼ ਧਿਆਨ ਦੇਣ ਦੀ ਲੋੜ ਦੱਸੀ। ਮੀਟਿੰਗ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸੂਬੇ ਨਾਲ ਜੁੜੀਆਂ ਵੱਖ-ਵੱਖ ਮੰਗਾਂ ਨੂੰ ਰੱਖਿਆ। ਉਨ੍ਹਾਂ ਮੰਗ ਕੀਤੀ ਹੈ ਕਿ ਕੇਂਦਰ ਸਰਕਾਰ ਦੀ ਅਭਿਲਾਸ਼ੀ ‘ਭਵਅ ਯੋਜਨਾ ਤਹਿਤ ਬਣਾਏ ਜਾਣ ਵਾਲੇ ਪਹਿਲੇ 50 ਉਦਯੋਗਿਕ ਪਾਰਕਾਂ ਵਿੱਚ ਹਰਿਆਣਾ ਨੂੰ ਵੀ ਸ਼ਾਮਲ ਕੀਤਾ ਜਾਵੇ। ਇਸ ਦੇ ਨਾਲ ਹੀ ਹਰਿਆਣਾ ਨੂੰ ਸੈਮੀਕੰਡਕਟਰ...
ਰੰਗਲਾ ਪੰਜਾਬ ਮਿਸ਼ਨ ਤਹਿਤ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਡਿਪਟੀ ਕਮਿਸ਼ਨਰ ਵੱਲੋਂ ਜਾਇਜ਼ਾ

ਰੰਗਲਾ ਪੰਜਾਬ ਮਿਸ਼ਨ ਤਹਿਤ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਡਿਪਟੀ ਕਮਿਸ਼ਨਰ ਵੱਲੋਂ ਜਾਇਜ਼ਾ

local news
ਮਾਲੇਰਕੋਟਲਾ, 11 ਜੂਨ:                  ਪੰਜਾਬ ਸਰਕਾਰ ਦੇ ਸੁਪਨਮਈ ਪ੍ਰੋਜੈਕਟ ‘ਰੰਗਲਾ ਪੰਜਾਬ’ ਤਹਿਤ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੀ ਪ੍ਰਧਾਨਗੀ ਹੇਠ ਸਮੀਖਿਆ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਆਪਣੇ ਵਿਭਾਗਾਂ ਅਧੀਨ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਰਿਪੋਰਟ ਪੇਸ਼ ਕੀਤੀ।                  ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਾਰੇ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਫੰਡਾਂ ਦੀ ਸੁਚੱਜੀ ਵਰਤੋਂ ਨੂੰ ਯਕੀਨੀ ਬਣਾਉਂਦੇ ਹੋਏ ਵਿਕਾਸ ਕਾਰਜ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕੀਤੇ ਜਾਣ। ਉਨ੍ਹਾਂ ਕਿਹਾ ਕਿ ਪੰਜਾਬ ਨਿਰਮਾਣ ਅਤੇ ਰੰਗਲਾ ਪੰਜਾਬ ਸਕੀਮ ਤਹਿਤ ਮੁਕੰਮਲ ਹੋਏ ਵਿਕਾਸ ਕੰਮਾਂ ਦੇ ਵਰਤੋਂ ਸਰਟੀਫਿਕੇਟ (ਯੂਟੀਲਾਈਜ਼ੇਸ਼ਨ ਸਰਟੀਫਿਕੇਟ) ਬਿਨਾਂ ਕਿਸੇ ਦੇਰੀ ਤੋਂ ਜਮ੍ਹਾਂ ਕਰਵਾਏ ਜਾਣ ਤਾਂ ਜੋ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਸਹੀ ਮੁਲਾਂਕਣ ਕੀਤਾ ਜਾ ਸਕੇ।                  ਤਿੜਕੇ ਨੇ ਜ਼ੋਰ ਦੇ ਕੇ ਕਿਹਾ ...
ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਜ਼ਿਲ੍ਹੇ ‘ਚ ਟ੍ਰੇਨਿੰਗ ਅਤੇ ਜਾਗਰੂਕਤਾ ਕੈਂਪ ਲਗਾਏ

ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਜ਼ਿਲ੍ਹੇ ‘ਚ ਟ੍ਰੇਨਿੰਗ ਅਤੇ ਜਾਗਰੂਕਤਾ ਕੈਂਪ ਲਗਾਏ

local news
ਸੰਗਰੂਰ, 11 ਜੂਨ: ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਅਤੇ ਲੜਕੀਆਂ ਦੇ ਆਰਥਿਕ ਸਸ਼ਕਤੀਕਰਨ ਲਈ ਚਲਾਈ ਜਾ ਰਹੀ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਸੰਗਰੂਰ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਟ੍ਰੇਨਿੰਗ ਅਤੇ ਜਾਗਰੂਕਤਾ ਕੈਂਪਾਂ ਦਾ ਆਯੋਜਨ ਕੀਤਾ ਗਿਆ। ਇਹ ਕੈਂਪ ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਅਤੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਸਾਂਝੇ ਉਪਰਾਲੇ ਨਾਲ ਲਗਾਏ ਗਏ। ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪਰਦੀਪ ਸਿੰਘ ਗਿੱਲ ਦੀ ਅਗਵਾਈ ਹੇਠ ਆਯੋਜਿਤ ਇਨ੍ਹਾਂ ਕੈਂਪਾਂ ਦੌਰਾਨ ਮਹਿਲਾਵਾਂ ਅਤੇ ਲੜਕੀਆਂ ਨੂੰ ਯੋਜਨਾ ਦੇ ਉਦੇਸ਼, ਯੋਗਤਾ ਸ਼ਰਤਾਂ, ਲੋੜੀਂਦੇ ਦਸਤਾਵੇਜ਼ਾਂ ਅਤੇ ਰਜਿਸਟ੍ਰੇਸ਼ਨ ਪ੍ਰਕਿਰਿਆ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਪ੍ਰਦਾਨ ਕੀਤੀ ਗਈ। ਯੋਜਨਾ ਅਧੀਨ 18 ਸਾਲ ਤੋਂ ਵੱਧ ਉਮਰ ਦੀਆਂ ਯੋਗ ਮਹਿਲਾਵਾਂ ਅਤੇ ਲੜਕੀਆਂ ਨੂੰ ਸਿੱਧੀ ਆਰਥਿਕ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ, ਜਿਸ ਤਹਿਤ ਅਨੁਸੂਚਿਤ ਜਾਤੀ (ਐੱਸ.ਸੀ.) ਵਰਗ ਦੀਆਂ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਅਤੇ ਜਨਰਲ ਵਰਗ ਦੀਆਂ ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੀ ਵਿੱਤੀ ਸਹਾਇਤਾ ਉਨ੍ਹ...
ਹਸਨ ਭਾਰਦਵਾਜ ਚੁਣੇ ਨਗਰ ਨਿਗਮ ਬਰਨਾਲਾ ਦੇ ਪਹਿਲੇ ਮੇਅਰ

ਹਸਨ ਭਾਰਦਵਾਜ ਚੁਣੇ ਨਗਰ ਨਿਗਮ ਬਰਨਾਲਾ ਦੇ ਪਹਿਲੇ ਮੇਅਰ

local news
ਬਰਨਾਲਾ, 11 ਜੂਨ-           ਨਗਰ ਨਿਗਮ ਬਰਨਾਲਾ ਦੇ ਮੇਅਰ ਦੀ ਚੋਣ ਅੱਜ ਇਥੇ ਦਫ਼ਤਰ ਨਗਰ ਨਿਗਮ ਵਿਖੇ ਸ੍ਰੀ ਰਾਮ ਸਰੂਪ ਅਣਖੀ ਮਿਉਂਸੀਪਲ ਲਾਇਬ੍ਰੇਰੀ ਵਿੱਚ ਹੋਈ ਜਿਸ ਵਿਚ ਹਸਨ ਭਾਰਦਵਾਜ ਨੂੰ ਨਗਰ ਨਿਗਮ ਬਰਨਾਲਾ ਦਾ ਪਹਿਲਾ ਮੇਅਰ ਚੁਣਿਆ ਗਿਆ। ਚੋਣ ਪ੍ਰਕਿਰਿਆ ਤੋਂ ਪਹਿਲਾਂ ਨਗਰ ਨਿਗਮ ਬਰਨਾਲਾ ਦੇ ਸਾਰੇ ਨਵੇਂ ਚੁਣੇ ਕੌਂਸਲਰਾਂ ਨੂੰ ਅਹੁਦੇ ਦੀ ਸਹੁੰ ਚੁਕਾਈ ਗਈ। ਸਹੁੰ ਚੁੱਕ ਸਮਾਗਮ ਅਤੇ ਚੋਣ ਪ੍ਰਕਿਰਿਆ ਪਟਿਆਲਾ ਡਿਵੀਜ਼ਨ ਦੇ ਕਮਿਸ਼ਨਰ ਸ੍ਰੀ ਵਿਨੈ ਬੁਬਲਾਨੀ ਆਈਏਐੱਸ ਦੀ ਨਿਗਰਾਨੀ ਹੇਠ ਹੋਈ, ਜਿਨ੍ਹਾਂ ਨੇ ਕਨਵੀਨਰ ਵਜੋਂ ਭੂਮਿਕਾ ਨਿਭਾਈ। ਚੋਣ ਤੋਂ ਬਾਅਦ ਹਸਨ ਭਾਰਦਵਾਜ ਨੇ ਵਿੱਤ ਮੰਤਰੀ ਪੰਜਾਬ ਸ. ਹਰਪਾਲ ਸਿੰਘ ਚੀਮਾ, ਲੋਕ ਸਭਾ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ, ਵਿਧਾਇਕ ਮਹਿਲ ਕਲਾਂ ਸ. ਕੁਲਵੰਤ ਸਿੰਘ ਪੰਡੋਰੀ, ਵਿਧਾਇਕ ਭਦੌੜ ਸ. ਲਾਭ ਸਿੰਘ ਦੀ ਹਾਜ਼ਰੀ ਵਿੱਚ ਨਗਰ ਨਿਗਮ ਬਰਨਾਲਾ ਦੇ ਮੇਅਰ ਵਜੋਂ ਰਸਮੀ ਤੌਰ ’ਤੇ ਅਹੁਦਾ ਸੰਭਾਲਿਆ। ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਪਾਲ ਸਿੰਘ ਚੀਮਾ, ਜਿਨ੍ਹਾਂ ਨੂੰ ਪਾਰਟੀ ਹਾਈਕਮਾਨ ਵੱਲੋਂ ਬਰਨਾਲਾ ਦੀ ਮੇਅਰ ਚੋਣ ਦੀ ਪਾਰਟੀ ਪੱਧਰ 'ਤੇ ਨਿਗਰਾਨੀ...
ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਨਾਗਰਿਕ ਅੱਗੇ ਆਵੇ, ਨਸ਼ਾ ਤਸਕਰਾਂ ਦੀ ਜਾਣਕਾਰੀ ਗੁਪਤ ਤਰੀਕੇ ਨਾਲ ਸਾਂਝੀ ਕਰੋ –ਵਿਧਾਇਕ ਜਗਦੀਪ ਕੰਬੋਜ ਗੋਲਡੀ

ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਨਾਗਰਿਕ ਅੱਗੇ ਆਵੇ, ਨਸ਼ਾ ਤਸਕਰਾਂ ਦੀ ਜਾਣਕਾਰੀ ਗੁਪਤ ਤਰੀਕੇ ਨਾਲ ਸਾਂਝੀ ਕਰੋ –ਵਿਧਾਇਕ ਜਗਦੀਪ ਕੰਬੋਜ ਗੋਲਡੀ

local news
ਜਲਾਲਾਬਾਦ/ਫਾਜ਼ਿਲਕਾ 11 ਜੂਨ -  ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਦੂਜੇ ਪੜਾਅ ਤਹਿਤ ਅੱਜ ਜਲਾਲਾਬਾਦ ਵਿੱਚ ਨਸ਼ਿਆਂ ਖ਼ਿਲਾਫ਼ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਪ੍ਰਚਾਰ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਵੱਲੋਂ ਸਥਾਨਕ ਮਾਰਕੀਟ ਕਮੇਟੀ ਦਫ਼ਤਰ ਤੋਂ ਜਾਗਰੂਕਤਾ ਈ-ਰਿਕਸ਼ਿਆਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।ਈ-ਰਿਕਸ਼ੇ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਘੁੰਮ ਕੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਅਤੇ ਸਰਕਾਰ ਦੀ ਮੁਹਿੰਮ ਨਾਲ ਜੁੜਨ ਲਈ ਜਾਗਰੂਕ ਕਰਨਗੇ। ਈ ਰਿਕਸ਼ਿਆਂ ’ਤੇ ਪੰਜਾਬ ਸਰਕਾਰ ਵੱਲੋਂ ਜਾਰੀ ਸੰਪਰਕ ਨੰਬਰ ਅਤੇ ਵਿਸ਼ੇਸ਼ ਜਾਣਕਾਰੀ ਬਾਕਸ ਵੀ ਲਗਾਏ ਗਏ ਹਨ, ਜਿਸ ਵਿੱਚ ਕੋਈ ਵੀ ਵਿਅਕਤੀ ਆਪਣੇ ਗਲੀ-ਮੁਹੱਲੇ ਜਾਂ ਇਲਾਕੇ ਵਿੱਚ ਨਸ਼ਾ ਵੇਚਣ ਵਾਲੇ ਵਿਅਕਤੀ ਦੀ ਜਾਣਕਾਰੀ ਜਾਂ ਨਾਮ ਲਿਖ ਕੇ ਪਾ ਸਕਦਾ ਹੈ। ਪ੍ਰਸ਼ਾਸਨ ਵੱਲੋਂ ਇਹ ਭਰੋਸਾ ਦਿੱਤਾ ਗਿਆ ਹੈ ਕਿ ਜਾਣਕਾਰੀ ਦੇਣ ਵਾਲੇ ਵਿਅਕਤੀ ਦੀ ਪਛਾਣ ਪੂਰੀ ਤਰ੍ਹਾਂ...
ਗੈਂਗਸਟਰਾਂ ‘ਤੇ ਵਾਰ ਦਾ 142ਵਾਂ ਦਿਨ: ਪੰਜਾਬ ਪੁਲਿਸ ਵੱਲੋਂ 593 ਥਾਈਂ ਛਾਪੇਮਾਰੀ; 360 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 142ਵਾਂ ਦਿਨ: ਪੰਜਾਬ ਪੁਲਿਸ ਵੱਲੋਂ 593 ਥਾਈਂ ਛਾਪੇਮਾਰੀ; 360 ਗ੍ਰਿਫ਼ਤਾਰ

Crime, hot news
ਚੰਡੀਗੜ੍ਹ, 11 ਜੂਨ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’  ਦੇ 142ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 593 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 142ਵੇਂ ਦਿਨ ਪੁਲਿਸ ਟੀਮਾਂ ਨੇ ਚਾਰ ਹਥਿਆਰਾਂ ਸਮੇਤ 360 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 36,023  ਹੋ ਗਈ ਹੈ। ਇਸ ਤੋਂ ਇਲਾਵਾ 113 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 4 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ।...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਰਮਚਾਰੀਆਂ ਦੇ ਲੰਬਿਤ ਮੁੱਦਿਆਂ ਦਾ ਠੋਸ ਹੱਲ ਲੱਭਣ ਲਈ ਵੱਖ-ਵੱਖ ਵਿਭਾਗਾਂ ਦੀਆਂ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਰਮਚਾਰੀਆਂ ਦੇ ਲੰਬਿਤ ਮੁੱਦਿਆਂ ਦਾ ਠੋਸ ਹੱਲ ਲੱਭਣ ਲਈ ਵੱਖ-ਵੱਖ ਵਿਭਾਗਾਂ ਦੀਆਂ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ

breaking news
ਚੰਡੀਗੜ੍ਹ; 11 ਜੂਨ 2026: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਵਿਭਾਗਾਂ ਦੀਆਂ ਕਰਮਚਾਰੀ ਯੂਨੀਅਨਾਂ ਨਾਲ ਉਨ੍ਹਾਂ ਦੀਆਂ ਸ਼ਿਕਾਇਤਾਂ ਬਾਰੇ ਚਰਚਾ ਕਰਨ ਅਤੇ ਉਨ੍ਹਾਂ ਦੇ ਮੁੱਦਿਆਂ ਦੇ ਠੋਸ ਹੱਲ ਲੱਭਣ ਲਈ ਵੱਖ-ਵੱਖ ਮੀਟਿੰਗਾਂ ਕੀਤੀਆਂ। ਇਹਨਾਂ ਮੀਟਿੰਗਾਂ ਵਿੱਚ ਵੈਟਰਨਰੀ ਫਾਰਮਾਸਿਸਟ ਐਕਸ਼ਨ ਕਮੇਟੀ, ਓਵਰਏਜ ਬੇਰੋਜ਼ਗਰ ਯੂਨੀਅਨ, ਆਦਰਸ਼ ਸਕੂਲ ਟੀਚਿੰਗ ਐਂਡ ਨਾਨ-ਟੀਚਿੰਗ ਐਸੋਸੀਏਸ਼ਨ, ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਅਤੇ ਆਸ਼ਾ ਵਰਕਰ ਅਤੇ ਆਸ਼ਾ ਫੈਸੀਲੀਟੇਟਰ ਯੂਨੀਅਨ ਦੇ ਵਫ਼ਦ ਨਾਲ ਵਿਚਾਰ ਚਰਚਾ ਕੀਤੀ ਗਈ। ਪੰਜਾਬ ਸਰਕਾਰ ਦੀ ਮੁਲਜ਼ਮਾਂ ਪ੍ਰਤੀ ਸਕਾਰਾਤਮਕ ਰਵਈਏ ਬਾਰੇ ਕਰਮਚਾਰੀ ਯੂਨੀਅਨਾਂ ਨੂੰ ਭਰੋਸਾ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਰਮਚਾਰੀਆਂ ਦੇ ਜਾਇਜ਼ ਮੁੱਦਿਆਂ ਨੂੰ ਰਚਨਾਤਮਕ ਢੰਗ ਨਾਲ ਹੱਲ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸਾਰੀਆਂ ਜਾਇਜ਼ ਮੰਗਾਂ ਦਾ ਪਹਿਲ ਦੇ ਆਧਾਰ 'ਤੇ ਨਿਰੀਖਣ ਕਰਦਿਆਂ ਇਹਨਾਂ ਦੇ ਹੱਲ ਲਈ ਪ੍ਰਕਿਰਿਆ ਵਿੱਚ ਤ...
ਅੰਮ੍ਰਿਤਸਰ ‘ਚ 30 ਕਿਲੋ ਹੈਰੋਇਨ ਬਰਾਮਦ; ਦੋ ਨਾਬਾਲਗਾਂ ਸਮੇਤ ਛੇ ਵਿਅਕਤੀ ਗ੍ਰਿਫ਼ਤਾਰ

ਅੰਮ੍ਰਿਤਸਰ ‘ਚ 30 ਕਿਲੋ ਹੈਰੋਇਨ ਬਰਾਮਦ; ਦੋ ਨਾਬਾਲਗਾਂ ਸਮੇਤ ਛੇ ਵਿਅਕਤੀ ਗ੍ਰਿਫ਼ਤਾਰ

breaking news, Crime
ਚੰਡੀਗੜ੍ਹ/ਅੰਮ੍ਰਿਤਸਰ, 11 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਛੇ ਵਿਅਕਤੀਆਂ, ਜਿਨ੍ਹਾਂ ਵਿੱਚੋਂ ਦੋ ਨਾਬਾਲਗ ਹਨ, ਨੂੰ 30.045 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਅੰਮ੍ਰਿਤਸਰ ਦੀ ਫਤਿਹ ਸਿੰਘ ਕਲੋਨੀ ਦੇ ਰਹਿਣ ਵਾਲੇ ਗੌਤਮ (24), ਅੰਮ੍ਰਿਤਸਰ ਦੇ ਛੇਹਰਟਾ ਦੇ ਰਹਿਣ ਵਾਲੇ ਕਬੀਰ ਉਰਫ਼ ਕਾਕੂ (22), ਅੰਮ੍ਰਿਤਸਰ ਦੇ ਰਹਿਣ ਵਾਲੇ ਸਮੀਰ ਉਰਫ਼ ਸਭਰਵਾਲ (18), ਅੰਮ੍ਰਿਤਸਰ ਦੀ ਔਰਚਿਡ ਵੈਲੀ ਦੇ ਰਹਿਣ ਵਾਲੇ ਗੁਰਪ੍ਰੀਤ ਸਿੰਘ ਉਰਫ਼ ਕੀੜਾ (18) ਵਜੋਂ ਹੋਈ ਹੈ। ਇਸ ਤੋਂ ਇਲਾਵਾ ਗ੍ਰਿਫ਼ਤਾਰ ਮੁਲਜ਼ਮਾਂ ਵਿੱਚ ਦੋ ਨਾਬਾਲਗ ਵੀ ਸ਼ਾਮਲ ਹਨ। ਗ੍ਰਿਫ਼ਤਾਰ ਮੁਲਜ਼ਮ ਕਬੀਰ ਉਰਫ਼ ਕਾਕੂ ਦਾ ਪੁਰਾਣਾ ਅਪਰਾਧਕ ਰਿਕਾਰਡ ਹੈ ਜਿਸ ਖ਼ਿਲਾਫ਼ ਥਾਣਾ ਛੇਹਰਟ...
ਤਰੱਕੀ ਮਾਮਲਿਆਂ ‘ਚ ਹੱਕਦਾਰਾਂ ਨੂੰ ਨਿਆਂ ਦੇਣ ਲਈ ਰੋਸਟਰ ਰਜਿਸਟਰ ਚੈਕਿੰਗ ਕਮੇਟੀਆਂ ਦੀ ਸਿਖਲਾਈ ਤੁਰੰਤ ਯਕੀਨੀ ਬਣਾਈ ਜਾਵੇ: ਜਸਵੀਰ ਸਿੰਘ ਗੜ੍ਹੀ

ਤਰੱਕੀ ਮਾਮਲਿਆਂ ‘ਚ ਹੱਕਦਾਰਾਂ ਨੂੰ ਨਿਆਂ ਦੇਣ ਲਈ ਰੋਸਟਰ ਰਜਿਸਟਰ ਚੈਕਿੰਗ ਕਮੇਟੀਆਂ ਦੀ ਸਿਖਲਾਈ ਤੁਰੰਤ ਯਕੀਨੀ ਬਣਾਈ ਜਾਵੇ: ਜਸਵੀਰ ਸਿੰਘ ਗੜ੍ਹੀ

hot news
ਚੰਡੀਗੜ੍ਹ, 11 ਜੂਨ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਜਸਵੀਰ ਸਿੰਘ ਗੜ੍ਹੀ ਨੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਪੰਜਾਬ ਦੇ ਸਰਕਾਰੀ ਕਰਮਚਾਰੀਆਂ/ ਅਧਿਕਾਰੀਆਂ ਦੇ ਤਰੱਕੀ ਮਾਮਲਿਆਂ ‘ਚ ਹੱਕਦਾਰਾਂ ਨੂੰ ਨਿਆਂ ਦੇਣ ਲਈ ਰੋਸਟਰ ਰਜਿਸਟਰ ਚੈਕਿੰਗ ਕਮੇਟੀਆਂ ਦੀ ਸਿਖਲਾਈ ਤੁਰੰਤ ਯਕੀਨੀ ਬਣਾਉਣ ਲਈ ਕਿਹਾ ਹੈ ਤਾਂ ਜੋ ਰੋਸਟਰ ਰਜਿਸਟਰ ਨੂੰ ਨਿਰਧਾਰਤ ਕਾਨੂੰਨ ਅਨੁਸਾਰ ਸਹੀ ਢੰਗ ਨਾਲ ਲਾਗੂ ਕਰਨ ‘ਚ ਹੋਰ ਸਪੱਸ਼ਟਤਾ ਆ ਸਕੇ। ਅੱਜ ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ. ਗੜ੍ਹੀ ਨੇ ਕਿਹਾ ਕਿ ਪੁਲਿਸ ਵਿਭਾਗ ਨੂੰ ਉੱਪ ਕਪਤਾਨ ਅਤੇ ਕਪਤਾਨ ਪੱਧਰ ਦੇ ਅਧਿਕਾਰੀਆਂ ਨੂੰ ਐਸ.ਸੀ./ਐਸ.ਟੀ. ਐਕਟ ਸਬੰਧੀ ਸਿਖਲਾਈ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ਤਾਂ ਜੋ ਵਿਭਿੰਨ ਜ਼ਿਲ੍ਹਿਆਂ ਵਿੱਚ ਸ਼ਿਕਾਇਤਾਂ ਪ੍ਰਾਪਤ ਹੋਣ ਮਗਰੋਂ ਕੀਤੀ ਜਾਣ ਵਾਲੀ ਪੁਲਿਸ ਕਾਰਵਾਈ ਅਤੇ ਜਾਂਚ ਦੌਰਾਨ ਹੋਰ ਸਪੱਸ਼ਟਤਾ ਆਵੇ ਅਤੇ ਸਬੰਧਤ ਮਾਮਲਿਆਂ ਦਾ ਛੇਤੀ ਨਿਬੇੜਾ ਕੀਤਾ ਜਾ ਸਕੇ। ਵੱਖ-ਵੱਖ ਜ਼ਿਲ੍ਹਿਆਂ ਵਿੱਚ ਨਵੇਂ ਅੰਬੇਦਕਰ ਭਵਨ...
ਬਠਿੰਡਾ ਵਿੱਚ 140 ਕੁਇੰਟਲ ਗ਼ੈਰ-ਕਾਨੂੰਨੀ ਖਾਦ ਜ਼ਬਤ; ਮਹਾਰਾਸ਼ਟਰ ਅਧਾਰਤ ਫਰਮ ਖ਼ਿਲਾਫ਼ ਐਫ.ਆਈ.ਆਰ. ਦਰਜ: ਗੁਰਮੀਤ ਸਿੰਘ ਖੁੱਡੀਆਂ

ਬਠਿੰਡਾ ਵਿੱਚ 140 ਕੁਇੰਟਲ ਗ਼ੈਰ-ਕਾਨੂੰਨੀ ਖਾਦ ਜ਼ਬਤ; ਮਹਾਰਾਸ਼ਟਰ ਅਧਾਰਤ ਫਰਮ ਖ਼ਿਲਾਫ਼ ਐਫ.ਆਈ.ਆਰ. ਦਰਜ: ਗੁਰਮੀਤ ਸਿੰਘ ਖੁੱਡੀਆਂ

breaking news
ਚੰਡੀਗੜ੍ਹ, 11 ਜੂਨ: ਗ਼ੈਰ-ਕਾਨੂੰਨੀ ਖਾਦਾਂ ਦੀ ਵਿਕਰੀ ‘ਤੇ ਨਕੇਲ ਕੱਸਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ 140 ਕੁਇੰਟਲ ਗੈਰ-ਕਾਨੂੰਨੀ ਖਾਦਾਂ ਜ਼ਬਤ ਕੀਤੀਆਂ ਹਨ। ਇਸ ਸਬੰਧੀ ਫਰਟੀਲਾਈਜ਼ਰ ਕੰਟਰੋਲ ਆਰਡਰ, 1985 ਅਤੇ ਜ਼ਰੂਰੀ ਵਸਤਾਂ ਐਕਟ, 1955 ਦੀ ਉਲੰਘਣਾ ਦੇ ਦੋਸ਼ ਹੇਠ ਮਹਾਰਾਸ਼ਟਰ ਦੇ ਥਾਨੇ ਸਥਿਤ ਕੰਪਨੀ ਮੈਸਰਜ਼ ਕੇ ਬੀ ਬਾਇਓ-ਆਰਗੈਨਿਕਸ ਪ੍ਰਾਈਵੇਟ ਲਿਮਟਿਡ ਵਿਰੁੱਧ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਥਰਮਲ ਪੁਲਿਸ ਸਟੇਸ਼ਨ, ਬਠਿੰਡਾ ਵਿਖੇ ਦਰਜ ਐਫਆਈਆਰ ਵਿੱਚ ਮੁਜ਼ੱਫਰ ਨਗਰ (ਯੂਪੀ) ਦੇ ਰਵੀ ਕੁਮਾਰ ਅਤੇ ਮਹਾਰਾਸ਼ਟਰ ਦੇ ਸਾਬਲੇ ਅਸ਼ਾਂਤ ਹਨੂਮੰਤ ਨੂੰ ਨਾਮਜ਼ਦ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਦੀ ਟੀਮ ਵੱਲੋਂ ਗੁਪਤ ਸੂਚਨਾ ਦੇ ਅਧਾਰ ‘ਤੇ ਗਣਪਤੀ ਕੰਪਲੈਕਸ, ਮਲੋਟ ਰੋਡ, ਬਠਿੰਡਾ ਵਿਖੇ ਸਥਿਤ ਇਕ ਗੋਦਾਮ 'ਤੇ ਛਾਪਾ ਮਾਰਿਆ ਗਿਆ ਸੀ। ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਛਾਪਾਮਾਰ ਟੀਮ ਨੇ ਪਾਇਆ ਕਿ ਸਟੋਰ ਕੀਤੀਆਂ ਖਾਦਾਂ ਫਰਟੀਲਾ...