Shadow

Tag: top news

ਮਾਨਸਾ ਪੁਲਿਸ ਵੱਲੋ ਏ.ਟੀ.ਐਮ. ਚੋਰ ਗਿਰੋਹ ਦੇ 5 ਮੈਬਰ ਗ੍ਰਿਫਤਾਰ: ਭਾਗੀਰਥ ਸਿੰਘ ਮੀਨਾ

ਮਾਨਸਾ ਪੁਲਿਸ ਵੱਲੋ ਏ.ਟੀ.ਐਮ. ਚੋਰ ਗਿਰੋਹ ਦੇ 5 ਮੈਬਰ ਗ੍ਰਿਫਤਾਰ: ਭਾਗੀਰਥ ਸਿੰਘ ਮੀਨਾ

hot news
ਮਾਨਸਾ, 09 ਅਪ੍ਰੈਲ:- ਸ੍ਰੀ ਭਾਗੀਰਥ ਸਿੰਘ ਮੀਨਾ, ਆਈ.ਪੀ.ਐਸ ਸੀਨੀਅਰ ਕਪਤਾਨ ਪੁਲਿਸ ਮਾਨਸਾ ਨੇ ਅੱਜ ਪੱਤਰਕਾਰ ਸੰਮੇਲਨ ਦੌਰਾਨ ਦੱਸਿਆ ਕਿ ਸ੍ਰੀ ਗੌਰਵ ਯਾਦਵ, ਆਈ.ਪੀ.ਐੱਸ. ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਅਤੇ ਸ੍ਰੀ ਹਰਜੀਤ ਸਿੰਘ ਆਈ.ਪੀ.ਐੱਸ. ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਬਠਿੰਡਾ ਰੇਂਜ ਦੀ ਅਗਵਾਈ ਹੇਠ ਮਾਨਸਾ ਪੁਲਿਸ ਵੱਲੋਂ ਚੋਰੀ ਕਰਨ ਵਾਲੇ ਗਿਰੋਹ ਦੇ 05 ਮੈਬਰਾਂ ਨੂੰ ਕਾਬੂ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ, ਜਿੰਨ੍ਹਾਂ ਪਾਸੋਂ ਚੋਰੀ ਕੀਤੀ ਏ.ਟੀ.ਐਮ. ਮਸ਼ੀਨ ਅਤੇ ਨਗਦੀ ਬਰਾਮਦ ਕਰਵਾਏ ਗਏ। ਐੱਸ.ਐੱਸ.ਪੀ. ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ 01 ਅਪ੍ਰੈਲ 2026 ਨੂੰ ਇੱਕ ਸੂਚਨਾ ਮਿਲੀ ਕਿ 31 ਮਾਰਚ 2026 ਦੀ ਦਰਮਿਆਨੀ ਰਾਤ ਨੂੰ ਸਰਦੂਲਗੜ੍ਹ ਰੋਡ 'ਤੇ ਝੁਨੀਰ ਵਿਖੇ ਐੱਸ.ਬੀ.ਆਈ. ਬੈਂਕ ਦੀ ਏ.ਟੀ.ਐਮ. ਮਸ਼ੀਨ ਦੇ ਸ਼ਟਰ ਦਾ ਤਾਲਾ ਤੋੜਕੇ ਕੁਝ ਅਣਪਛਾਤੇ ਵਿਅਕਤੀਆ ਵੱਲੋ ਰਾਤ ਦੇ ਸਮੇਂ ਏ.ਟੀ.ਐਮ. ਮਸ਼ੀਨ ਚੋਰੀ ਕਰ ਲਈ ਹੈ, ਜਿਸ ਵਿੱਚ ਬੈਂਕ ਦੇ ਰਿਕਾਰਡ ਮੁਤਾਬਿਕ 33,28,000/- ਰੁਪਏ ਸਨ। ਜਿਸ ਤੇ ਸੁਖਵੀਰ ਸਿੰਘ location Representative (NCR ATLEOS)  ਦੇ ਬਿਆਨ '...
ਸਪਕੀਰ ਸੰਧਵਾਂ ਵੱਲੋਂ ਨਿਊ ਗਰੇਨ ਮਾਰਕੀਟ ਤੋਂ ਸਮਾਧ ਬਾਬਾ ਜੋਧ ਸਿੰਘ ਸੜਕ ਦਾ ਉਦਘਾਟਨ

ਸਪਕੀਰ ਸੰਧਵਾਂ ਵੱਲੋਂ ਨਿਊ ਗਰੇਨ ਮਾਰਕੀਟ ਤੋਂ ਸਮਾਧ ਬਾਬਾ ਜੋਧ ਸਿੰਘ ਸੜਕ ਦਾ ਉਦਘਾਟਨ

hot news
ਕੋਟਕਪੂਰਾ, 9 ਅਪ੍ਰੈਲ:  ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਨਿਊ ਗਰੇਨ ਮਾਰਕੀਟ ਤੋਂ ਸਮਾਧ ਬਾਬਾ ਜੋਧ ਸਿੰਘ ਸੜਕ ਦਾ ਉਦਘਾਟਨ ਕੀਤਾ। ਇਸ ਮੌਕੇ ਆਪਣੇ ਸੰਬੋਧਨ ਦੌਰਾਨ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਕਾਸ ਕਾਰਜਾਂ ਨੂੰ ਤਰਜੀਹ ਦਿੰਦਿਆਂ ਪਹਿਲੇ ਚਾਰ ਸਾਲਾਂ ਵਿੱਚ ਹੀ ਮਹੱਤਵਪੂਰਨ ਪ੍ਰਾਜੈਕਟ ਮੁਕੰਮਲ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਬਾਬਾ ਜੋਧ ਸਿੰਘ ਸੜਕ ਦੀ ਕੁੱਲ ਲੰਬਾਈ 2.07 ਕਿਲੋਮੀਟਰ ਹੈ ਅਤੇ ਇਹ 68.29 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਹੈ। ਉਨ੍ਹਾਂ ਨੇ ਹੋਰ ਦੱਸਿਆ ਕਿ ਆੜ੍ਹਤੀ ਐਸੋਸੀਏਸ਼ਨ ਵੱਲੋਂ ਪਿਛਲੇ ਕਰੀਬ 35 ਸਾਲਾਂ ਤੋਂ ਇਸ ਸੜਕ ਦੀ ਮੰਗ ਕੀਤੀ ਜਾ ਰਹੀ ਸੀ, ਪਰ ਪਿਛਲੀਆਂ ਸਰਕਾਰਾਂ ਵੱਲੋਂ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ। ਹੁਣ ਪੰਜਾਬ ਸਰਕਾਰ ਵੱਲੋਂ ਇਹ ਮੰਗ ਪੂਰੀ ਕੀਤੀ ਗਈ ਹੈ, ਜਿਸ ਨਾਲ ਇਲਾਕੇ ਦੇ ਲੋਕਾਂ ਅਤੇ ਵਪਾਰੀਆਂ ਨੂੰ ਵੱਡੀ ਰਾਹਤ ਮਿਲੇਗੀ। ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਸੜਕ ਦਾ ਮੁੱਖ ਕੰਮ ਲਗਭਗ ਮੁਕੰਮਲ ਹੋ ਚੁੱਕਾ ਹੈ ਅਤੇ ਜਲਦ ਹੀ ਇਸ ਦੇ ਦੋਵਾਂ ਪਾਸਿਆਂ ਇੰਟਰਲਾਕ ਟਾਇਲਾਂ ਵੀ ਲਗਾਈਆ...
ਸਾਉਣੀ ਦੀਆਂ ਫ਼ਸਲਾਂ ਅਤੇ ਪਰਾਲੀ ਪ੍ਰਬੰਧਨ ਬਾਰੇ ਕਿਸਾਨਾਂ ਨੂੰ ਦਿੱਤੀ ਜਾਵੇਗੀ ਤਕਨੀਕੀ ਜਾਣਕਾਰੀ

ਸਾਉਣੀ ਦੀਆਂ ਫ਼ਸਲਾਂ ਅਤੇ ਪਰਾਲੀ ਪ੍ਰਬੰਧਨ ਬਾਰੇ ਕਿਸਾਨਾਂ ਨੂੰ ਦਿੱਤੀ ਜਾਵੇਗੀ ਤਕਨੀਕੀ ਜਾਣਕਾਰੀ

hot news
ਬਰਨਾਲਾ, 9 ਅਪ੍ਰੈਲ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਖੇਤੀਬਾੜੀ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਬਰਨਾਲਾ ਵੱਲੋਂ ਆਤਮਾ (ATMA) ਦੇ ਸਹਿਯੋਗ ਨਾਲ 10 ਅਪ੍ਰੈਲ 2026 (ਦਿਨ ਸ਼ੁੱਕਰਵਾਰ) ਨੂੰ ਕਪਿਲ ਪੈਲੇਸ, ਨਾਨਕਸਰ ਰੋਡ, ਬਰਨਾਲਾ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅਤੇ ਖੇਤੀ ਪ੍ਰਦਰਸ਼ਨੀ ਲਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ. ਸੁਖਪਾਲ ਸਿੰਘ ਗਿੱਲ ਨੇ ਦੱਸਿਆ ਕਿ ਇਸ ਕੈਂਪ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਸਾਉਣੀ ਦੀਆਂ ਫ਼ਸਲਾਂ ਦੀਆਂ ਨਵੀਆਂ ਕਿਸਮਾਂ, ਪਰਾਲੀ ਦੇ ਸੁਚੱਜੇ ਪ੍ਰਬੰਧਨ ਅਤੇ ਮਿੱਟੀ-ਪਾਣੀ ਦੀ ਸੰਭਾਲ ਬਾਰੇ ਮਾਹਿਰਾਂ ਰਾਹੀਂ ਤਕਨੀਕੀ ਜਾਣਕਾਰੀ ਮੁਹੱਈਆ ਕਰਵਾਉਣਾ ਹੈ। ਡਾ. ਗਿੱਲ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਵੇਰੇ 10:00 ਵਜੇ ਕੈਂਪ ਵਿੱਚ ਪਹੁੰਚ ਕੇ ਰਜਿਸਟ੍ਰੇਸ਼ਨ ਕਰਵਾਉਣ ਅਤੇ ਖੇਤੀ ਮਾਹਿਰਾਂ ਦੇ ਵਿਚਾਰ ਸੁਣ ਕੇ ਵਿਗਿਆਨਕ ਖੇਤੀ ਵੱਲ ਅੱਗੇ ਵਧਣ।...
ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ

ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ

breaking news
ਚੰਡੀਗੜ੍ਹ, 9 ਅਪ੍ਰੈਲ: ਪੰਜਾਬ ਦੀ ਸਿੱਖਿਆ ਕ੍ਰਾਂਤੀ  ਨੂੰ ਅਗਲੇ ਪੜਾਅ ਵਿੱਚ ਪਹੁੰਚਾਉਣ ਦੇ ਉਦੇਸ਼ ਨਾਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ‘ਆਪ’ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਦੇ ਨਾਲ ਅੱਜ ਮਿਸ਼ਨ ਸਮਰੱਥ 4.0 ਦੀ ਸ਼ੁਰੂਆਤ ਕੀਤੀ, ਜੋ ਸਿੱਖਿਆ ਵਿੱਚ ਆਲਮੀ ਪੱਧਰ ਦੀ  ਉੱਤਮਤਾ ਲਿਆਉਣ ਵਾਲਾ ਪ੍ਰਮੁੱਖ ਬੁਨਿਆਦੀ ਸਿਖਲਾਈ ਪ੍ਰੋਗਰਾਮ ਹੈ। ਇਹ ਨਵੀਂ ਪਹਿਲ ਰਾਜ-ਵਿਆਪੀ ਹਾਜ਼ਰੀ ਟਰੈਕਿੰਗ ਪ੍ਰਣਾਲੀ ਦੀ ਸਹੂਲਤ ਦਿੰਦਾ ਹੈ, ਜਿਸ ਤਹਿਤ ਮਾਪਿਆਂ ਨੂੰ ਆਪਣੇ ਬੱਚੇ ਦੀ ਹਾਜ਼ਰੀ ਬਾਰੇ ਰੋਜ਼ਾਨਾ ਐਸ.ਐਮ.ਐਸ. ਪ੍ਰਾਪਤ ਹੋਣਗੇ। ਇਹ ਅਸਲ-ਸਮੇਂ ਦੀ ਜਵਾਬਦੇਹੀ ਅਤੇ ਕਲਾਸਰੂਮਾਂ ਵਿੱਚ ਸਿੱਖਣ ਲਈ ਨਿਰੰਤਰ ਸਾਕਾਰਾਤਕ ਮਾਹੌਲ ਵੱਲ ਬਦਲ ਰਹੇ ਪੰਜਾਬ ਦੀ ਪ੍ਰਤੀਕ ਹੈ। ਇਸਨੂੰ ਪੰਜਾਬ ਦੀ ਸਿੱਖਿਆ ਕ੍ਰਾਂਤੀ ਵਿੱਚ ਅਗਲੀ ਵੱਡੀ ਪੁਲਾਂਘ ਦੱਸਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ, ਜੋ ਪਹਿਲਾਂ ਹੀ ਪਰਖ (ਪ੍ਰਦਰਸ਼ਨ ਮੁਲਾਂਕਣ, ਸਮੀਖਿਆ, ਅਤੇ ਸੰਪੂਰਨ ਵਿਕਾਸ ਲਈ ਗਿਆਨ ਵਿਸ਼ਲੇਸ਼ਣ) ਸਰਵੇਖਣ ਵਿੱਚ ਪਹਿਲੇ ਸਥਾਨ ’ਤੇ ਹੈ, ਹੁਣ ਕਲਾਸਰੂਮ ਜਵਾਬਦੇਹੀ ਨੂੰ ਮਜ਼ਬੂਤ ਕਰਕੇ ਅਤੇ ਜਾਂਚੇ...
ਗੁਰਦਾਸਪੁਰ ਵਿੱਚ ਆਈਐਸਆਈ ਸਮਰਥਿਤ ਬੀਕੇਆਈ ਅੱਤਵਾਦੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਗ੍ਰਿਫ਼ਤਾਰ; 5 ਹੈਂਡ ਗ੍ਰਨੇਡ, ਆਈਈਡੀ ਸਮੱਗਰੀ ਬਰਾਮਦ

ਗੁਰਦਾਸਪੁਰ ਵਿੱਚ ਆਈਐਸਆਈ ਸਮਰਥਿਤ ਬੀਕੇਆਈ ਅੱਤਵਾਦੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਗ੍ਰਿਫ਼ਤਾਰ; 5 ਹੈਂਡ ਗ੍ਰਨੇਡ, ਆਈਈਡੀ ਸਮੱਗਰੀ ਬਰਾਮਦ

breaking news, Crime
ਚੰਡੀਗੜ੍ਹ/ਗੁਰਦਾਸਪੁਰ, 9 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਵਿੱਚ, ਅੰਮ੍ਰਿਤਸਰ ਦਿਹਾਤੀ, ਗੁਰਦਾਸਪੁਰ ਅਤੇ ਕਾਊਂਟਰ ਇੰਟੈਲੀਜੈਂਸ ਵਿੰਗ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਨੇ ਕੇਂਦਰੀ ਏਜੰਸੀਆਂ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਆਈਐਸਆਈ ਸਮਰਥਿਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਅੱਜ ਇੱਥੇ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਆਕਾਸ਼ ਮਸੀਹ ਅਤੇ ਜਬਲੌਨ, ਦੋਵੇਂ ਵਾਸੀ ਜ਼ਿਲ੍ਹਾ ਦੁੱਲਾ ਨੰਗਲ, ਥਾਣਾ ਘੁਮਾਣ ਕਲਾਂ, ਗੁਰਦਾਸਪੁਰ ਵਜੋਂ ਹੋਈ ਹੈ। ਦੋਵਾਂ ਮੁਲਜ਼ਮਾਂ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਨ੍ਹਾਂ ਦੋਵਾਂ ਕਾਰਕੁਨਾਂ ਦੀ ਗ੍ਰਿਫ਼ਤਾਰੀ ਨਾਲ ਮਹੱਤਵਪੂਰਨ ਬਰਾਮਦਗੀਆਂ ਹੋਈਆਂ ਹਨ ਜਿਨ੍ਹਾਂ ਵਿੱਚ ਪੰ...
ਹਰਭਜਨ ਸਿੰਘ ਈ.ਟੀ.ਓ. ਵਲੋਂ ਲੋਕ ਨਿਰਮਾਣ ਵਿਭਾਗ ਵੱਲੋਂ ਬਣਵਾਈ ਜਾ ਰਹੀਆਂ ਸੜਕਾਂ ਦੀ ਪ੍ਰਗਤੀ ਸਬੰਧੀ ਸਮੀਖਿਆ ਮੀਟਿੰਗ

ਹਰਭਜਨ ਸਿੰਘ ਈ.ਟੀ.ਓ. ਵਲੋਂ ਲੋਕ ਨਿਰਮਾਣ ਵਿਭਾਗ ਵੱਲੋਂ ਬਣਵਾਈ ਜਾ ਰਹੀਆਂ ਸੜਕਾਂ ਦੀ ਪ੍ਰਗਤੀ ਸਬੰਧੀ ਸਮੀਖਿਆ ਮੀਟਿੰਗ

breaking news
ਚੰਡੀਗੜ੍ਹ,   9 ਅਪ੍ਰੈਲ: ਪੰਜਾਬ ਸਰਕਾਰ ਦੇ ਲੋਕ ਨਿਰਮਾਣ ਵਿਭਾਗ ਵੱਲੋਂ ਸੂਬੇ ਵਿੱਚ ਬਣਵਾਈਆਂ ਜਾਂ ਰਹੀਆਂ ਸੜਕਾਂ ਦੀ ਪ੍ਰਗਤੀ ਸਬੰਧੀ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਦੀ ਅਗਵਾਈ ਹੇਠ ਅੱਜ ਪੰਜਾਬ ਭਵਨ ਵਿਖੇ ਵਿਸਥਾਰਤ ਸਮੀਖਿਆ ਮੀਟਿੰਗ ਕੀਤੀ ਗਈ। ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਮੀਟਿੰਗ ਦੌਰਾਨ  ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ  ਵਲੋਂ ਸੂਬੇ ਦੀਆਂ ਸੜਕਾਂ ਦੇ ਨਿਰਮਾਣ ਸਬੰਧੀ ਮਿੱਥੇ ਟੀਚਿਆਂ ਨੂੰ ਹਰ ਹਾਲਤ ਵਿੱਚ ਹਾਸਲ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਰਸਾਤੀ ਮੌਸਮ ਤੋਂ ਪਹਿਲਾਂ ਸੜਕੀ ਨਿਰਮਾਣ ਸਬੰਧੀ ਕਾਰਜ ਮੁਕੰਮਲ ਕਰ ਲਿਆ ਜਾਵੇ। ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਅਧੀਨ ਸੜਕਾਂ ਦੇ ਨਿਰਮਾਣ ਵਿੱਚ ਨਵੀਂ ਤਕਨੀਕ ਫੁੱਲ ਡੇਪਥ ਰੈਕਲਾਮੇਸ਼ਨ ਨਾਲ਼ ਪੇਂਡੂ ਸੜਕਾਂ ਦੇ ਮੁੜ ਨਿਰਮਾਣ ਦਾ ਕੰਮ ਕੀਤਾ ਜਾ ਰਿਹਾ ਹੈ। ਪਹਿਲੇ ਗੇੜ ਵਿੱਚ 410 ਕਿ ਮੀ ਸੜਕਾਂ ਨੂੰ ਇਸ ਤਕਨੀਕ ਰਾਹੀਂ ਮੁੜ ਉਸਾਰਿਆ ਜਾਵੇਗਾ। ਇ...
ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ ਨੂੰ ਪਰਾਲੀ ਸਾੜਨ ਘਟਾਉਣ ਦੀ ਪਹਿਲ ਲਈ ਮਿਲਿਆ ਸਕੋਚ ਸਿਲਵਰ ਐਵਾਰਡ 2025

ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ ਨੂੰ ਪਰਾਲੀ ਸਾੜਨ ਘਟਾਉਣ ਦੀ ਪਹਿਲ ਲਈ ਮਿਲਿਆ ਸਕੋਚ ਸਿਲਵਰ ਐਵਾਰਡ 2025

hot news
ਚੰਡੀਗੜ੍ਹ, ਅਪ੍ਰੈਲ 9: ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਨੂੰ ਇਸਦੇ ਪ੍ਰੋਜੈਕਟ “ਸੰਕਟ ਤੋਂ ਸਫਲਤਾ ਤੱਕ – ਪੰਜਾਬ ਦੀ ਸੁੱਧ ਹਵਾ ਬਦਲਾਅ ਯਾਤਰਾ” ਲਈ ਵਾਤਾਵਰਣ ਸ਼੍ਰੇਣੀ ਵਿੱਚ ਸਕੋਚ ਸਿਲਵਰ ਐਵਾਰਡ 2025 ਨਾਲ ਸਨਮਾਨਿਤ ਕੀਤਾ ਗਿਆ ਹੈ। ਇਹ ਐਵਾਰਡ  ਨਵੀਂ ਦਿੱਲੀ ਦੇ ਇੰਡੀਆ ਹੈਬੀਟੈਟ ਸੈਂਟਰ ਵਿੱਚ ਹੋਏ 107ਵੇਂ ਸਕੋਚ ਸਮਿੱਟ ‘ਗਵਰਨੈਂਸ ਟ੍ਰਾਂਸਫਾਰਮਡ’ ਦੌਰਾਨ ਦਿੱਤਾ ਗਿਆ। ਪਿਛਲੇ ਪੰਜ ਸਾਲਾਂ ਵਿੱਚ, ਪੰਜਾਬ ਨੇ ਪਰਾਲੀ ਸਾੜਨ ਦੀ ਸਮੱਸਿਆ ਨੂੰ ਹੱਲ ਕਰਨ ਲਈ ਬਹੁ-ਵਿਭਾਗੀ ਕੋਸ਼ਿਸ਼ਾਂ ਰਾਹੀਂ ਮਹੱਤਵਪੂਰਨ ਤਰੱਕੀ ਕੀਤੀ ਹੈ। ਇਸ ਵਿੱਚ ਰੀਅਲ-ਟਾਈਮ ਮਾਨੀਟਰਿੰਗ ਅਤੇ ਲਾਗੂਕਰਨ ਦੇ ਨਾਲ-ਨਾਲ ਲੰਬੇ ਸਮੇਂ ਦੇ ਢਾਂਚਾਗਤ ਕਦਮ ਸ਼ਾਮਲ ਹਨ, ਜਿਵੇਂ ਕਿ ਸੀ ਆਰ ਐਮ ਮਸ਼ੀਨਰੀ ਦੀ ਵੱਡੇ ਪੱਧਰ ‘ਤੇ ਤੈਨਾਤੀ, ਕਸਟਮ ਹਾਇਰਿੰਗ ਸੈਂਟਰਾਂ ਦੀ ਮਜ਼ਬੂਤੀ, ਅਤੇ ਧਾਨ ਦੀ ਪਰਾਲੀ ਦੇ ਬਾਹਰੀ ਉਪਯੋਗ ਵਿੱਚ ਵਾਧਾ – ਜੋ 8.8 ਲੱਖ ਟਨ ਤੋਂ ਵੱਧ ਕੇ 40 ਲੱਖ ਟਨ ਸਾਲਾਨਾ ਹੋ ਗਿਆ ਹੈ। ਸ਼੍ਰੀਮਤੀ ਰੀਨਾ ਗੁਪਤਾ, ਚੇਅਰਪਰਸਨ, ਪੀਪੀਸੀਬੀ ਨੇ ਕਿਹਾ, “ਅਸੀਂ ਇਸ ਰਾਸ਼ਟਰੀ ਮਾਨਤਾ ਨੂੰ ਪ੍ਰਾਪਤ ਕਰਕੇ ਮਾਣਮੱਤੇ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੈਨਸ਼ਨਰ ਸੇਵਾ ਪੋਰਟਲ ਬਾਰੇ ਬੈਂਕਾਂ ਨਾਲ ਅਹਿਮ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੈਨਸ਼ਨਰ ਸੇਵਾ ਪੋਰਟਲ ਬਾਰੇ ਬੈਂਕਾਂ ਨਾਲ ਅਹਿਮ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ

breaking news
ਚੰਡੀਗੜ੍ਹ, 9 ਅਪ੍ਰੈਲ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਪੈਨਸ਼ਨਰ ਸੇਵਾ ਪੋਰਟਲ ਨਾਲ ਸਬੰਧਤ ਦੇਰੀ ਅਤੇ ਅਹਿਮ ਲੰਬਿਤ ਮੁੱਦਿਆਂ ਦਾ ਜਾਇਜ਼ਾ ਲੈਣ ਲਈ ਬੈਂਕਾਂ ਨਾਲ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜਿਸ ਵਿੱਚ ਖੁੰਝੀਆਂ ਸਮਾਂ-ਸੀਮਾਵਾਂ, ਅਧੂਰੇ ਕੰਮਾਂ ਅਤੇ ਸਿਸਟਮ ਦੀਆਂ ਖਾਮੀਆਂ 'ਤੇ ਵਿਚਾਰ ਕੀਤਾ ਗਿਆ। ਉਨ੍ਹਾਂ ਨੇ ਤੁਰੰਤ ਪਾਲਣਾ, ਤੇਜ਼ੀ ਨਾਲ ਏਕੀਕਰਨ ਅਤੇ ਲੰਬਿਤ ਮਾਮਲਿਆਂ ਦੇ ਨਿਪਟਾਰੇ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ, ਅਤੇ ਇਹ ਸਪੱਸ਼ਟ ਕੀਤਾ ਕਿ ਭਵਿੱਖ ਵਿੱਚ ਪੈਨਸ਼ਨ ਦੀਆਂ ਅਦਾਇਗੀਆਂ ਸਖ਼ਤੀ ਨਾਲ ਬੈਂਕਾਂ ਦੀ ਕਾਰਗੁਜ਼ਾਰੀ ਅਤੇ ਠੋਸ ਪ੍ਰਗਤੀ ਨਾਲ ਜੁੜੀਆਂ ਹੋਣਗੀਆਂ। ਸਥਿਤੀ ਬਾਰੇ ਵਿਸਤ੍ਰਿਤ ਜਾਣਕਾਰੀ ਦਿੰਦਿਆਂ, ਵਿੱਤ ਮੰਤਰੀ ਚੀਮਾ ਨੇ ਸਰਕਾਰ ਦੇ ਸਟੈਂਡ, ਪਿਛਲੀਆਂ ਕਾਰਵਾਈਆਂ ਅਤੇ ਸਾਰੀਆਂ ਹਿੱਸਾ ਲੈਣ ਵਾਲੀਆਂ ਵਿੱਤੀ ਸੰਸਥਾਵਾਂ ਤੋਂ ਭਵਿੱਖ ਦੀਆਂ ਸਖ਼ਤ ਉਮੀਦਾਂ ਬਾਰੇ ਵਿਸਥਾਰ ਨਾਲ ਦੱਸਿਆ। ਬੈਂਕਰਾਂ ਨੂੰ ਸੰਬੋਧਨ ਕਰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਮੈਂ 24 ਦਸੰਬਰ 2025 ਨੂੰ ਹੋਈ ਸਾਡੀ ਸ਼ੁਰੂਆਤੀ ਮੀਟਿੰ...
राज्यपाल ने किया 51वें राष्ट्रीय नैदानिक मनोविज्ञान सम्मेलन का शुभारम्भ

राज्यपाल ने किया 51वें राष्ट्रीय नैदानिक मनोविज्ञान सम्मेलन का शुभारम्भ

himachal news
राज्यपाल कविन्द्र गुप्ता ने आज ग्रेटर नोएडा स्थित गौतम बुद्ध विश्वविद्यालय में आयोजित 51वें राष्ट्रीय नैदानिक मनोविज्ञान सम्मेलन (एनएसीआईएसीपी-2026) का शुभारम्भ किया। इस अवसर पर राज्यपाल बतौर मुख्य अतिथि उपस्थित थे। सम्मेलन की अध्यक्षता विश्वविद्यालय के कुलपति प्रोफेसर राणा पी. सिंह ने की। इस सम्मेलन का मुख्य विषय ‘मानसिक स्वास्थ्य में कृत्रिम बुद्धिमत्ता की भूमिका’ था। राज्यपाल ने सभा को संबोधित करते हुए कहा कि कृत्रिम बुद्धिमत्ता (एआई) मानसिक स्वास्थ्य सेवाओं को अधिक सुलभ, प्रभावी और व्यक्तिगत बनाने की क्षमता रखती है, जिससे जरूरतमंद लोगों को समय पर सहायता और उपचार मिल सकता है। उन्होंने कहा कि चिकित्सा विज्ञान में एआई के उपयोग से रोगों की पहचान और उपचार की प्रक्रिया तेज, सटीक और अधिक प्रभावी हुई है। श्री गुप्ता ने कहा कि आधुनिक समाज में तनाव, अवसाद, चिंता और अन्य मनोवैज्ञानिक विकार तेजी...
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ 474 ਕਰੋੜ ਦੇ ਹਰਿਆਣਾ ਏਆਈ ਡਿਵੈਲਪਮੈਂਟ ਪ੍ਰੋਗਰਾਮ ਦੀ ਪ੍ਰਗਤੀ ਦੀ ਸਮੀਖਿਆ ਕੀਤੀ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ 474 ਕਰੋੜ ਦੇ ਹਰਿਆਣਾ ਏਆਈ ਡਿਵੈਲਪਮੈਂਟ ਪ੍ਰੋਗਰਾਮ ਦੀ ਪ੍ਰਗਤੀ ਦੀ ਸਮੀਖਿਆ ਕੀਤੀ

haryana
ਚੰਡੀਗੜ੍ਹ, 8 ਅਪ੍ਰੈਲ - ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਬੁੱਧਵਾਰ ਨੂੰ ਹਰਿਆਣਾ ਏਆਈ ਡਿਵੈਲਪਮੈਂਟ ਪ੍ਰੋਗਰਾਮ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਉੱਚ ਪੱਧਰੀ ਸਮੀਖਿਆ ਮੀਟਿੰਗ ਦੀ ਅਗਵਾਈ ਕੀਤੀ। ਲਗਭਗ 474 ਕਰੋੜ ਦੀ ਇਸ ਅਭਿਲਾਸ਼ੀ ਪਹਿਲਕਦਮੀ ਨੂੰ ਵਿਸ਼ਵ ਬੈਂਕ ਦੇ ਵਿੱਤੀ ਸਹਿਯੋਗ ਨਾਲ ਪੀਪੀਪੀ ਮਾਡਲ 'ਤੇ ਲਾਗੂ ਕੀਤਾ ਜਾ ਰਿਹਾ ਹੈ। ਮੀਟਿੰਗ ਵਿੱਚ ਐਮਡੀ ਹਾਰਟ੍ਰੋਨ ਸ਼੍ਰੀ ਜੇ. ਗਣੇਸ਼ਨ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ। ਮੀਟਿੰਗ ਵਿੱਚ ਦੱਸਿਆ ਗਿਆ ਕਿ ਪ੍ਰੋਗਰਾਮ ਦੀ ਸ਼ੁਰਆਤੀ ਪ੍ਰੋਜੈਕਟ ਰਿਪੋਰਟ ਜਨਵਰੀ 2026 ਵਿੱਚ ਭਾਰਤ ਸਰਕਾਰ ਦੇ ਆਰਥਿਕ ਮਾਮਲਿਆਂ ਦੇ ਵਿਭਾਗ ਵੱਲੋਂ ਮੰਜ਼ੂਰ ਕੀਤੀ ਜਾ ਚੁੱਕੀ ਹੈ। ਇਹ ਮੰਜ਼ੂਰੀ ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ ਅਤੇ ਨੀਤੀ ਆਯੋਗ ਦੀ ਸਹਿਮਤੀ ਤੋਂ ਬਾਅਦ ਦਿੱਤੀ ਗਈ ਸੀ। ਪ੍ਰੋਗਰਾਮ ਦੀ ਵਿਸਤ੍ਰਿਤ ਪ੍ਰੋਜੈਕਟ ਰਿਪੋਰਟ ਆਗਾਮੀ ਜੂਨ 2026 ਤੱਕ ਪੇਸ਼ ਕੀਤੇ ਜਾਣ ਦੀ ਸੰਭਾਵਨਾ ਹੈ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਸ ਅਭਿਲਾਸ਼ੀ ਪ੍ਰੋਗਰਾਮ ਨੂੰ ਸਮੇਂ ਸਿਰ ਲਾਗੂ ਕੀਤਾ ਜਾਵੇ, ਤਾਂ ਜੋ ਰਾ...