Shadow

Tag: top news

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮਾਨਸਾ ਪੁਲਿਸ ਨੂੰ ਮਿਲੀ ਵੱਡੀ ਸਫਲਤਾ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮਾਨਸਾ ਪੁਲਿਸ ਨੂੰ ਮਿਲੀ ਵੱਡੀ ਸਫਲਤਾ

Crime, hot news
ਮਾਨਸਾ, 7 ਅਪ੍ਰੈਲ: ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਅਤੇ ਡੀ.ਜੀ.ਪੀ. ਸ੍ਰੀ ਗੌਰਵ ਯਾਦਵ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ਜਾ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ, ਜਦੋਂ ਐਸ.ਐਸ.ਪੀ ਸ਼੍ਰੀ ਭਾਗੀਰਥ ਸਿੰਘ ਮੀਨਾ ਦੀ ਅਗਵਾਈ ਹੇਠ ਮਾਨਸਾ ਪੁਲਿਸ ਨੇ ਇੱਕ ਵਿਅਕਤੀ ਨੂੰ 1 ਕਿਲੋ 50 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ। ਅੱਜ ਇਥੇ ਪੱਤਰਕਾਰ ਸੰਮੇਲਨ ਦੌਰਾਨ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਭਾਗੀਰਥ ਸਿੰਘ ਮੀਨਾ ਨੇ ਦੱਸਿਆ ਕਿ ਡੀ.ਆਈ.ਜੀ ਬਠਿੰਡਾ ਰੇਂਜ ਹਰਜੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਪੁਲਿਸ ਮਾਨਸਾ, ਨਸ਼ਾ ਤਸਕਰਾਂ ਵਿਰੁੱਧ 'ਜ਼ੀਰੋ ਟਾਲਰੈਂਸ' ਨੀਤੀ ਅਪਣਾ ਰਹੀ ਹੈ ਅਤੇ ਨਸ਼ੇ ਦੇ ਕਾਲੇ ਕਾਰੋਬਾਰ ਵਿੱਚ ਸ਼ਾਮਲ ਕਿਸੇ ਵੀ ਮਾੜੇ ਅਨਸਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਦੱਸਿਆ ਕਿ ਮਨਮੋਹਨ ਸਿੰਘ ਔਲਖ ਐਸ.ਪੀ (ਇਨਵੈਸਟੀਗੇਸ਼ਨ), ਕਮਲਜੀਤ ਸਿੰਘ ਡੀ.ਐਸ.ਪੀ (ਪੀ.ਬੀ.ਆਈ), ਹੋਮੀਸਾਈਡ ਐਂਡ ਫੋਰੈਸਿੰਕ ਦੀ ਦੇਖ ਰੇਖ ਅਤੇ ਇੰਸ: ਬਲਕੌਰ ਸਿੰਘ ਇੰਚਾਰਜ ਸੀ.ਆਈ.ਏ ਦੀ ਅਗਵਾਈ ਵਿੱਚ 06 ਅਪ੍ਰੈਲ ਨੂੰ ਐਸ.ਆਈ. ...
ਪੰਜਾਬ ਦਾ ਆਬਕਾਰੀ ਮਾਲੀਆ ਟੀਚਿਆਂ ਨੂੰ ਪਾਰ ਕਰਦਾ ਹੋਇਆ 11,782 ਕਰੋੜ ਰੁਪਏ ‘ਤੇ ਪੁੱਜਾ; ਚਾਰ ਸਾਲਾਂ ਵਿੱਚ ਉਗਰਾਹੀ ਲਗਭਗ ਦੁੱਗਣੀ ਹੋਈ: ਹਰਪਾਲ ਸਿੰਘ ਚੀਮਾ

ਪੰਜਾਬ ਦਾ ਆਬਕਾਰੀ ਮਾਲੀਆ ਟੀਚਿਆਂ ਨੂੰ ਪਾਰ ਕਰਦਾ ਹੋਇਆ 11,782 ਕਰੋੜ ਰੁਪਏ ‘ਤੇ ਪੁੱਜਾ; ਚਾਰ ਸਾਲਾਂ ਵਿੱਚ ਉਗਰਾਹੀ ਲਗਭਗ ਦੁੱਗਣੀ ਹੋਈ: ਹਰਪਾਲ ਸਿੰਘ ਚੀਮਾ

breaking news
ਚੰਡੀਗੜ੍ਹ, 7 ਅਪ੍ਰੈਲ, 2026 ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਆਬਕਾਰੀ ਅਤੇ ਕਰ ਵਿਭਾਗ ਨੇ ਵਿੱਤੀ ਸਾਲ 2025-26 ਲਈ ਠੋਸ ਆਬਕਾਰੀ ਨੀਤੀ ਦੇ ਉਪਾਵਾਂ ਅਤੇ ਕੁਸ਼ਲ ਪ੍ਰਸ਼ਾਸਕੀ ਕਾਰਜਪ੍ਰਣਾਲੀ ਦੀ ਸਫਲਤਾ ਨੂੰ ਦਰਸਾਉਂਦਾ ਮਾਲੀਆ ਉਗਰਾਹੀ ਵਿੱਚ ਇੱਕ ਅਹਿਮ ਮੀਲ ਪੱਥਰ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ 11,200 ਕਰੋੜ ਰੁਪਏ ਦੇ ਸੋਧੇ ਹੋਏ ਆਬਕਾਰੀ ਮਾਲੀਆ ਟੀਚੇ ਦੇ ਮੁਕਾਬਲੇ, ਵਿਭਾਗ ਨੇ 31 ਮਾਰਚ, 2026 ਤੱਕ ਸਫਲਤਾਪੂਰਵਕ 11,782 ਕਰੋੜ ਰੁਪਏ ਪ੍ਰਾਪਤ ਕੀਤੇ ਹਨ, ਜੋ ਕਿ ਟੀਚੇ ਤੋਂ 582 ਕਰੋੜ ਰੁਪਏ ਵੱਧ ਹਨ। ਵਿਆਪਕ ਵਿੱਤੀ ਪ੍ਰਾਪਤੀਆਂ ਸਾਂਝੀਆਂ ਕਰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਸ ਸਫਲਤਾ ਦਾ ਸਿਹਰਾ ਸਿੱਧੇ ਤੌਰ 'ਤੇ ਸੂਬਾ ਸਰਕਾਰ ਦੇ ਸਰਗਰਮ ਸ਼ਾਸਨ ਅਤੇ ਵਪਾਰ ਪੱਖੀ ਨੀਤੀਆਂ ਨੂੰ ਦਿੱਤਾ। ਇਤਿਹਾਸਕ ਪ੍ਰਾਪਤੀ ਨੂੰ ਉਜਾਗਰ ਕਰਦਿਆਂ ਵਿੱਤ ਮੰਤਰੀ ਚੀਮਾ ਨੇ ਕਿਹਾ, "ਖਾਸ ਤੌਰ 'ਤੇ, ਪਿਛਲੇ ਚਾਰ ਸਾਲਾਂ ਵਿੱਚ ਆਬਕਾਰੀ ਮਾਲੀਆ ਲਗਭਗ ਦੁੱਗਣਾ ਹੋ ਗਿਆ ਹੈ, ਜੋ ਕਿ 6,254.84 ਕਰੋੜ ਰੁਪਏ ਤੋਂ ਵੱਧ ਕੇ ...
ਭਗਵੰਤ ਮਾਨ ਸਰਕਾਰ ਨੇ 70 ਅਸਾਮੀਆਂ ਲਈ ਸਿੱਧੀ ਭਰਤੀ ਨੂੰ ਦਿੱਤੀ ਮਨਜ਼ੂਰੀ, ਯੋਜਨਾ ਵਿਭਾਗ ਨੂੰ ਮਜ਼ਬੂਤ ਕੀਤਾ ਅਤੇ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕੀਤੇ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਨੇ 70 ਅਸਾਮੀਆਂ ਲਈ ਸਿੱਧੀ ਭਰਤੀ ਨੂੰ ਦਿੱਤੀ ਮਨਜ਼ੂਰੀ, ਯੋਜਨਾ ਵਿਭਾਗ ਨੂੰ ਮਜ਼ਬੂਤ ਕੀਤਾ ਅਤੇ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕੀਤੇ: ਹਰਪਾਲ ਸਿੰਘ ਚੀਮਾ

breaking news
ਚੰਡੀਗੜ੍ਹ, 7 ਅਪ੍ਰੈਲ ਸੂਬੇ ਵਿੱਚ ਰੁਜ਼ਗਾਰ ਉਤਪਤੀ ਅਤੇ ਪ੍ਰਸ਼ਾਸਕੀ ਕੁਸ਼ਲਤਾ ਨੂੰ ਵੱਡਾ ਹੁਲਾਰਾ ਦਿੰਦਿਆਂ, ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਯੋਜਨਾਬੰਦੀ ਵਿਭਾਗ ਵਿੱਚ 70 ਅਸਾਮੀਆਂ ਲਈ ਸਿੱਧੀ ਭਰਤੀ ਪ੍ਰਕਿਰਿਆ ਨੂੰ ਰਸਮੀ ਤੌਰ 'ਤੇ ਪ੍ਰਵਾਨਗੀ ਦੇ ਦਿੱਤੀ ਹੈ। ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਹ ਖੁਲਾਸਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਭਾਗੀ ਕੰਮਕਾਜ ਨੂੰ ਸੁਚਾਰੂ ਬਣਾਉਣ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਭਾਰਤੀ ਕਰ ਰਹੀ ਹੈ। ਉਨ੍ਹਾਂ ਦੱਸਿਆ, "ਦੋ ਪ੍ਰਮੁੱਖ ਸੰਸਥਾਵਾਂ: ਅੰਕੜਾ ਡਾਇਰੈਕਟੋਰੇਟ, ਅਤੇ ਆਰਥਿਕ ਨੀਤੀ ਤੇ ਯੋਜਨਾ ਬੋਰਡ ਦੇ ਅਧੀਨ ਆਉਂਦੀਆਂ ਵੱਖ-ਵੱਖ ਗਰੁੱਪ ਏ, ਬੀ ਅਤੇ ਸੀ ਦੀਆਂ ਅਸਾਮੀਆਂ ਲਈ ਸਿੱਧੀ ਭਰਤੀ ਸ਼ੁਰੂ ਕਰਨ ਲਈ ਰਸਮੀ ਮਨਜ਼ੂਰੀ ਦੇ ਦਿੱਤੀ ਗਈ ਹੈ।" ਪ੍ਰਵਾਨਿਤ ਅਸਾਮੀਆਂ ਦਾ ਸ਼੍ਰੇਣੀਵਾਰ ਵੇਰਵਾ ਸਾਂਝਾ ਕਰਦਿਆਂ, ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਕੁੱਲ 70 ਖਾਲੀ ਅਸਾਮੀਆਂ...
ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਕੈਡਿਟ ਜਸਨੂਰ ਸਿੰਘ  ਸੀ.ਡੀ.ਐਸ. ਮੈਰਿਟ ਸੂਚੀ ਵਿੱਚ ਪੂਰੇ ਭਾਰਤ ‘ਚੋਂ ਅੱਵਲ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਕੈਡਿਟ ਜਸਨੂਰ ਸਿੰਘ ਸੀ.ਡੀ.ਐਸ. ਮੈਰਿਟ ਸੂਚੀ ਵਿੱਚ ਪੂਰੇ ਭਾਰਤ ‘ਚੋਂ ਅੱਵਲ

breaking news
ਚੰਡੀਗੜ੍ਹ, 7 ਅਪ੍ਰੈਲ:- ਰੱਖਿਆ ਬਲਾਂ ਲਈ ਤਿਆਰੀ ਸਬੰਧੀ ਸਿੱਖਿਆ ਵਿੱਚ ਪੰਜਾਬ ਦੇ ਵਧਦੇ ਦਬਦਬੇ ਦੀ ਸ਼ਾਨਦਾਰ ਤਸਵੀਰ ਪੇਸ਼ ਕਰਦਿਆਂ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਨੇ ਇੱਕ ਵਾਰ ਫਿਰ ਕੌਮੀ ਪੱਧਰ ਮੀਲ ਪੱਥਰ ਸਥਾਪਤ ਕੀਤਾ ਹੈ। ਇਸ ਇੰਸਟੀਚਿਊਟ ਦੇ 10ਵੇਂ ਕੋਰਸ ਦੇ ਕੈਡਿਟ ਜਸਨੂਰ ਸਿੰਘ ਨੇ ਕੰਬਾਈਨਡ ਡਿਫੈਂਸ ਸਰਵਿਸਿਜ਼ (ਸੀ.ਡੀ.ਐਸ.) ਏਅਰ ਫੋਰਸ ਸੂਚੀ ਵਿੱਚ ਆਲ ਇੰਡੀਆ ਰੈਂਕ ਵਿੱਚ ਸਿਖਰਲਾ ਸਥਾਨ ਹਾਸਲ ਕੀਤਾ ਹੈ। ਪਠਾਨਕੋਟ ਦੇ ਇੱਕ ਕਾਰੋਬਾਰੀ ਦਾ ਪੁੱਤਰ, ਜਸਨੂਰ ਸਿੰਘ ਹੁਣ ਪ੍ਰੀ-ਫਲਾਇੰਗ ਸਿਖਲਾਈ ਕੋਰਸ ਲਈ ਹੈਦਰਾਬਾਦ ਵਿੱਚ ਏਅਰ ਫੋਰਸ ਅਕੈਡਮੀ ਜਾਵੇਗਾ। ਜਸਨੂਰ ਦੀ ਇਸ ਪ੍ਰਾਪਤੀ ਨਾਲ ਸੰਸਥਾ ਨੇ ਦੇਸ਼ ਭਰ ਵਿੱਚ ਪੰਜਵੀਂ ਵਾਰ ਸਿਖਰਲਾ ਰੈਂਕ ਪ੍ਰਾਪਤ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ ਅਤੇ ਪਿਛਲੇ ਦੋ ਸਾਲਾਂ ਵਿੱਚ ਸੰਸਥਾ ਦਾ ਇਹ ਤੀਜਾ ਸਨਮਾਨ ਹੈ, ਜੋ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਦੇ ਸੁਪਨੇ ਸਾਕਾਰ ਕਰਨ ਲਈ ਕੀਤੇ ਜਾ ਰਹੇ ਠੋਸ ਯਤਨਾਂ ਦਾ ਪ੍ਰਤੱਖ ਪ੍ਰਮਾਣ ਹੈ। ਇਸ ਤੋਂ ਇਲਾਵਾ ਰੋਪੜ...
ਕਿਸਾਨਾਂ ਨੂੰ ਫਸਲ ਵੇਚਣ ਵਿੱਚ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ – ਸ੍ਰੀ ਸ਼ਿਆਮ ਸਿੰਘ ਰਾਣਾ

ਕਿਸਾਨਾਂ ਨੂੰ ਫਸਲ ਵੇਚਣ ਵਿੱਚ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ – ਸ੍ਰੀ ਸ਼ਿਆਮ ਸਿੰਘ ਰਾਣਾ

haryana
ਚੰਡੀਗੜ੍ਹ, 6 ਅਪ੍ਰੈਲ - ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ ਨੇ ਕਿਹਾ ਕਿ ਕਿਸਾਨਾਂ ਨੂੰ ਫਸਲ ਵੇਚਣ ਵਿੱਚ ਕਿਸੇ ਤਰ੍ਹਾ ਦੀ ਦਿਕੱਤ ਨਹੀਂ ਆਉਣ ਦਿੱਤੀ ਜਾਵੇਗੀ। ਕਣਕ ਖਰੀਦ ਸੀਜ਼ਨ ਦੌਰਾਨ 24 ਘੰਟੇ ਮੰਡੀਆਂ ਖੁੱਲੀਆਂ ਰਹਿਣਗੀਆਂ। ਗੇਟਪਾਸ ਅਤੇ ਵਿਕਰੀ ਵਿੱਚ ਹਰ ਸਮੇਂ ਬਣੀ ਰਹੇਗੀ। ਸ੍ਰੀ ਸ਼ਿਆਮ ਸਿੰਘ ਰਾਣਾ ਨੇ ਅੱਜ ਅਨਾਜ ਮੰਡੀ ਥਾਨੇਸਰ ਦੀ ਮਾਰਕਿਟ ਕਮੇਟੀ ਦਫਤਰ ਵਿੱਚ ਪੱਤਰਕਾਰਾਂ ਨਾਲ ਗਲਬਾਤ ਕਰ ਰਹੇ ਸਨ। ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦਾ ਉਦੇਸ਼ ਕਿਸਾਨਾਂ ਨੂੰ ਵੇਚਣ ਵਿੱਚ ਸਮੇਂ ਦੀ ਬਚੱਤ ਕਰਨ ਅਤੇ ਖਰੀਦ ਪ੍ਰਕ੍ਰਿਆ ਪੂਰੀ ਪਾਰਦਰਸ਼ਿਤਾ ਯਕੀਨੀ ਕਰਨ ਦਾ ਟੀਚਾ ਨਿਰਧਾਰਿਤ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨ ਦੀ ਫਸਲ ਦਾ ਇੱਕ-ਇੱਕ ਦਾਨਾ ਐਮਐਸਪੀ 'ਤੇ ਖਰੀਦਿਆ ਜਾਵੇਗਾ ਅਤੇ ਫਸਲ ਵੇਚਣ ਵਿੱਚ ਕਿਸੇ ਤਰ੍ਹਾ ਦੀ ਦਿਕੱਤ ਨਹੀਂ ਆਉਣ ਦਿੱਤੀ ਜਾਵੇਗੀ। ਸੂਬੇ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਕਣਕ ਖਰੀਦ 'ਤੇ ਬਹੁਤ ਗੰਭੀਰ ਹਨ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨੇ ਅਧਿਕਾਰੀਆਂ ਦੇ ਨਾਲ ਕਣਕ ਦੀ ਆਮਦ ਤੇ ਲਿਫਟਿੰਗ...
ਸੂਬੇ ਵਿੱਚ ਮਾਹਰ ਡਾਕਟਰਾਂ ਦੀ ਨਹੀਂ ਰਹੇਗੀ ਕਮੀ – ਸਿਹਤ ਮੰਤਰੀ ਆਰਤੀ ਸਿੰਘ ਰਾਓ

ਸੂਬੇ ਵਿੱਚ ਮਾਹਰ ਡਾਕਟਰਾਂ ਦੀ ਨਹੀਂ ਰਹੇਗੀ ਕਮੀ – ਸਿਹਤ ਮੰਤਰੀ ਆਰਤੀ ਸਿੰਘ ਰਾਓ

haryana
ਚੰਡੀਗੜ੍ਹ, 6 ਅਪ੍ਰੈਲ - ਹਰਿਆਣਾ ਦੀ ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਸੂਬੇ ਦੀ ਸਿਹਤ ਸੇਵਾਵਾਂ ਨੂੰ ਮਜਬੂਤ ਬਨਾਉਣ ਦੀ ਦਿਸ਼ਾ ਵਿੱਚ ਇੱਕ ਵੱਡਾ ਫੈਸਲਾ ਲੈਂਦੇ ਹੋਏ ਐਲਾਨ ਕੀਤਾ ਹੈ ਕਿ ਸੂਬੇ ਦੇ ਸਰਕਾਰੀ ਹਸਪਤਾਲਾਂ ਵਿੱਚ ਮਾਹਰ ਡਾਕਟਰਾਂ ਦੀ ਕਮੀ ਨੂੰ ਦੂਰ ਕਰਨ ਲਈ 195 ਅਸਾਮੀਆਂ 'ਤੇ ਕੰਟ੍ਰੈਕਟ ਆਧਾਰ 'ਤੇ ਭਰਤੀ ਕੀਤੀ ਜਾਵੇਗੀ। ਸਿਹਤ ਮੰਤਰੀ ਨੇ ਦਸਿਆ ਕਿ ਇਹ ਭਰਤੀ ਪ੍ਰਕ੍ਰਿਆ ਪੂਰੀ ਤਰ੍ਹਾ ਪਾਰਦਰਸ਼ੀ ਅਤੇ ਮੈਰਿਟ ਆਧਾਰ ਹੋਵੇਗੀ। ਉਨ੍ਹਾਂ ਨੇ ਦਸਿਆ ਕਿ ਨੁੰਹ ਜਿਲ੍ਹਾ ਨੂੰ ਛੱਡ ਕੇ ਹੋਰ ਜਿਲ੍ਹਿਆਂ ਲਈ ਚੋਣ ਕੀਤੇ ਮਾਹਰ ਡਾਕਟਰਾਂ ਵਿੱਚ ਐਮਬੀਬੀਐਸ ਅਤੇ ਡਿਪਲੋਮਾ ਦੀ ਯੋਗਤਾ ਵਾਲੇ ਮਾਹਰ ਡਾਕਟਰਾਂ ਨੂੰ ਇੱਕ ਲੱਖ ਰੁਪਏ ਪ੍ਰਤੀ ਮਹੀਨਾ ਅਤੇ ਐਮਬੀਬੀਐਸ ਅਤੇ ਐਮਡੀ/ਐਮਐਸ/ਡੀਐਨਬੀ ਯੋਗਤਾ ਵਾਲੇ ਮਾਹਰ ਡਾਕਟਰਾਂ ਨੂੰ 1.50 ਲੱਖ ਰੁਪਏ ਪ੍ਰਤੀ ਮਹੀਨਾ ਦਿੱਤਾ ਜਾਵੇਗਾ। ਵਿਸ਼ੇਸ਼ ਤੌਰ 'ਤੇ ਨੁੰਹ ਜਿਲ੍ਹਾ ਦੇ ਲਈ ਚੋਣ ਕੀਤੇ ਮਾਹਰ ਡਾਕਟਰਾਂ ਵਿੱਚ ਐਮਬੀਬੀਐਸ ਅਤੇ ਡਿਪਲੋਮਾ ਦੀ ਯੋਗਤਾ ਵਾਲੇ ਮਾਹਰ ਡਾਕਟਰਾਂ ਨੂੰ 1.50 ਲੱਖ ਰੁਪਏ ਪ੍ਰਤੀ ਮਹੀਨਾ ਅਤੇ ਐਮਬੀਬੀਐਸ ਅਤੇ ਐਮਡੀ/ਐਮਐਸ/ਡੀਐਨਬੀ ਯੋਗਤਾ ਵਾਲੇ ਮਾ...
ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸੂਬੇਭਰ ਵਿੱਚ ਤਤੀਮਾ ਮਾਮਲਿਆਂ ਦੇ ਨਿਪਟਾਨ ਲਈ ਵਿਸ਼ੇਸ਼ ਅਭਿਆਨ ਚਲਾਉਣ ਦੇ ਦਿੱਤੇ ਨਿਰਦੇਸ਼

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸੂਬੇਭਰ ਵਿੱਚ ਤਤੀਮਾ ਮਾਮਲਿਆਂ ਦੇ ਨਿਪਟਾਨ ਲਈ ਵਿਸ਼ੇਸ਼ ਅਭਿਆਨ ਚਲਾਉਣ ਦੇ ਦਿੱਤੇ ਨਿਰਦੇਸ਼

haryana
ਚੰਡੀਗੜ੍ਹ, 6 ਅਪ੍ਰੈਲ- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਹਰਿਆਣਾ ਰਾਜ ਉਦਯੋਗਿਕ ਅਤੇ ਅਵਸਰੰਚਨਾ ਵਿਕਾਸ ਨਿਗਮ ਅਤੇ ਹਰਿਆਣਾ ਸ਼ਹਿਰੀ ਵਿਕਾਸ ਅਥਾਰਿਟੀ ਦੇ ਅਧਿਕਾਰਿਆਂ ਨੂੰ ਨਿਰਦੇਸ਼ ਦਿੱਤੇ ਕਿ ਸੂਬੇਭਰ ਵਿੱਚ ਪੈਂਡਿੰਗ ਤਤੀਮਾ ਨਾਲ ਸਬੰਧਿਤ ਸਾਰੇ ਮਾਮਲਿਆਂ ਦਾ ਪ੍ਰਾਥਮਿਕਤਾ ਦੇ ਅਧਾਰ 'ਤੇ ਜਲਦ ਨਿਪਟਾਨ ਯਕੀਨੀ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਅਜਿਹੇ ਮਾਮਲਿਆਂ ਵਿੱਚ ਦੇਰੀ ਕਾਰਨ ਆਮਜਨ ਨੂੰ ਦਫ਼ਤਰਾਂ ਦੇ ਚੱਕਰ ਕੱਟਣੇ ਪੈਂਦੇ ਹਨ, ਬੇਲੋੜੇ ਵਿਵਾਦ ਅਤੇ ਅਦਾਲਤੀ ਪ੍ਰਕਿਰਿਆਵਾਂ ਵੱਧੀਆਂ ਹਨ। ਮੁੱਖ ਮੰਤਰੀ ਸੋਮਵਾਰ ਨੂੰ ਗੁਰੂਗ੍ਰਾਮ ਵਿੱਚ ਜ਼ਿਲ੍ਹਾ ਲੋਕ ਸੰਪਰਕ ਅਤੇ ਕਸ਼ਟ ਨਿਵਾਰਨ ਕਮੇਟੀ ਦੀ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਮੀਟਿੰਗ ਵਿੱਚ ਹਰਿਆਣਾ ਦੇ ਉਦਯੋਗ ਅਤੇ ਵਣਜ ਮੰਤਰੀ ਰਾਓ ਨਰਬੀਰ ਸਿੰਘ, ਪਟੌਦੀ ਵਿਧਾਇਕ ਸ੍ਰੀਮਤੀ ਬਿਮਲਾ ਚੌਧਰੀ, ਸੋਹਨਾ ਵਿਧਾਇਕ ਸ੍ਰੀ ਤੇਜਪਾਲ ਤੰਵਰ, ਗੁਰੂਗ੍ਰਾਮ ਦੇ ਵਿਧਾਇਕ ਸ੍ਰੀ ਮੁਕੇਸ਼ ਸ਼ਰਮਾ ਵੀ ਮੌਜ਼ੂਦ ਰਹੇ। ਮੀਟਿੰਗ ਵਿੱਚ ਕੁੱਲ੍ਹ 15 ਮਾਮਲੇ ਰੱਖੇ ਗਏ, ਜਿਨ੍ਹਾਂ ਵਿੱਚੋਂ ਮੁੱਖ ਮੰਤਰੀ ਨੇ 11 ਦਾ ਮੌਕੇ 'ਤੇ  ਹੀ ਨਿਪਟਾਰਾ ਕੀਤਾ। ਮੁੱਖ ਮੰਤ...
ਦੀਨਬੰਧੂ ਛੋਟੂਰਾਮ ਇਮਾਨਦਾਰੀ, ਸਮਾਜਿਕ ਨਿਆਂ ਅਤੇ ਦੂਰਦਰਸ਼ੀ ਅਗਵਾਈ ਦਾ ਪ੍ਰਤੀਕ ਸਨ – ਉੱਪ ਰਾਸ਼ਟਰਪਤੀ ਸ੍ਰੀ ਸੀਪੀ ਰਾਧਾਕ੍ਰਿਸ਼ਨਣ

ਦੀਨਬੰਧੂ ਛੋਟੂਰਾਮ ਇਮਾਨਦਾਰੀ, ਸਮਾਜਿਕ ਨਿਆਂ ਅਤੇ ਦੂਰਦਰਸ਼ੀ ਅਗਵਾਈ ਦਾ ਪ੍ਰਤੀਕ ਸਨ – ਉੱਪ ਰਾਸ਼ਟਰਪਤੀ ਸ੍ਰੀ ਸੀਪੀ ਰਾਧਾਕ੍ਰਿਸ਼ਨਣ

haryana
ਚੰਡੀਗੜ੍ਹ, 6 ਅਪ੍ਰੈਲ - ਭਾਰਤ ਦੇ ਉੱਪ ਰਾਸ਼ਟਰਪਤੀ ਸ੍ਰੀ ਸੀਪੀ ਰਾਧਾਕ੍ਰਿਸ਼ਨਣ ਨੇ ਅੱਜ ਹਰਿਆਣਾ ਦੇ ਸੋਨੀਪਤ ਸਥਿਤ ਦੀਨਬੰਧੂ ਛੋਟੂਰਾਮ ਯੂਨੀਵਰਸਿਟੀ ਆਫ ਸਾਇੰਸ ਐਂਡ ਤਕਨਾਲੋਜੀ ਦੇ 8ਵੇਂ ਕੰਨਵੋਕੇਸ਼ਨ ਸਮਾਰੋਹ ਨੂੰ ਸੰਬੋਧਿਤ ਕੀਤਾ।           ਉੱਪ ਰਾਸ਼ਟਰਪਤੀ ਨੇ ਦੀਨਬੰਧੂ ਛੋਟੂਰਾਮ ਨੂੰ ਸ਼ਰਧਾਂਜਲੀ ਅਰਪਿਤ ਕਰਦੇ ਹੋਏ ਉਨ੍ਹਾਂ ਨੂੰ ਇਮਾਨਦਾਰੀ, ਸਮਾਜਿਕ ਨਿਆਂ ਅਤੇ ਦੂਰਦਰਸ਼ੀ ਅਗਵਾਈ ਦਾ ਪ੍ਰਤੀਕ ਦਸਿਆ। ਉਨ੍ਹਾਂ ਨੇ ਕਿਹਾ ਕਿ ਦੀਨਬੰਧੂ ਛੋਟੂਰਾਮ ਨੇ ਕਿਸਾਨਾਂ ਅਤੇ ਵਾਂਝੇ ਵਰਗਾਂ ਦੇ ਉਥਾਨ ਲਈ ਆਪਣਾ ਜੀਵਨ ਸਮਰਪਿਤ ਕੀਤਾ ਅਤੇ ਉਨ੍ਹਾਂ ਦੇ ਸਮਾਜਿਕ-ਆਰਥਕ ਵਿਕਾਸ ਵਿੱਚ ਮਹਤੱਵਪੂਰਣ ਭੁਮਿਕਾ ਨਿਭਾਈ।           ਉਨ੍ਹਾਂ ਨੇ ਕਿਹਾ ਕਿ ਸਰਕਾਰੀ ਅਦਾਰਿਆਂ ਅਤੇ ਨਿਆਂਸੰਗਤ ਭੂਮੀ ਵਿਵਸਥਾ 'ਤੇ ਛੋਟੂਰਾਮ ਦੇ ਯਤਨ ਨੇ ਇੱਕ ਮਜਬੂਤ ਖੇਤੀਬਾੜੀ ਢਾਂਚੇ ਦੀ ਨੀਂਹ ਰੱਖੀ, ਜਿਸ ਨਾਲ ਹਰਿਆਣਾ ਇੱਕ ਖੁਸ਼ਹਾਲ ਖੇਤੀਬਾੜੀ ਸੂਬੇ ਵਜੋ ਉਭਰਿਆ ਅਤੇ ਦੇਸ਼ ਦੀ ਖੁਰਾਕ ਸੁਰੱਖਿਆ ਵਿੱਚ ਮਹਤੱਵਪੂਰਣ ਯੋਗਦਾਨ ਦਿੱਤਾ।           ਕੰਨਵੋਕੇਸ਼ਨ ਸਮਾਰੋਹ ਵਿੱਚ ਗਰੈਜੂਏ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਉੱਪ ਰਾਸ਼ਟਰਪਤੀ...
ਸਿਖਿਆ, ਖੋਜ ਅਤੇ ਸਕਿਲ ਵਿਕਾਸ ‘ਤੇ ਹਰਿਆਣਾ ਸਰਕਾਰ ਦਾ ਵਿਸ਼ੇਸ਼ ਫੋਕਸ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਸਿਖਿਆ, ਖੋਜ ਅਤੇ ਸਕਿਲ ਵਿਕਾਸ ‘ਤੇ ਹਰਿਆਣਾ ਸਰਕਾਰ ਦਾ ਵਿਸ਼ੇਸ਼ ਫੋਕਸ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

haryana
ਚੰਡੀਗੜ੍ਹ, 6 ਅਪ੍ਰੈਲ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਅੱਜ ਦਾ ਦਿਨ ਦੀਨਬੰਧੂ ਛੋਟੂਰਾਮ ਵਿਗਿਆਨ ਅਤੇ ਤਕਨਾਲੋਜੀ ਯੂਨੀਵਰਸਿਟੀ ਦੇ ਇਤਿਹਾਸ ਵਿੱਚ ਮੀਲ ਦਾ ਪੱਥਰ ਹੈ ਅਤੇ ਉਪਾਧੀ ਪ੍ਰਾਪਤ ਕਰਨ ਵਾਲੇ ਵਿਫਿਦਆਰਥੀਆਂ ਦੇ ਜੀਵਨ ਦਾ ਇੱਕ ਨਾ ਭੁੱਲਣ ਵਾਲਾ ਲੰਮ੍ਹਾ ਹੈ। ਮੁੱਖ ਮੰਤਰੀ ਨੇ ਕੰਨਵੋਕੇਸ਼ਨ ਸਮਾਰੋਹ ਵਿੱਚ ਬਤੌਰ ਮੁੱਖ ਮਹਿਮਾਨ ਪਹੁੰਚੇ ਦੇਸ਼ ਦੇ ਉੱਪ ਰਾਸ਼ਟਰਪਤੀ ਸ੍ਰੀ ਸੀ. ਪੀ. ਰਾਧਾਕ੍ਰਿਸ਼ਨਣ ਦਾ ਸਵਾਗਤ ਅਤੇ ਅਭਿਨੰਦਰ ਕੀਤਾ। ਕੰਨਵੋਕੇਸ਼ਨ ਸਮਾਰੋਹ ਵਿੱਚ ਹਰਿਆਣਾ ਦੇ ਰਾਜਪਾਲ ਅਤੇ ਚਾਂਸਲਰ ਪ੍ਰੋਫੈਸਰ ਅਸੀਮ ਕੁਮਾਰ ਘੋਸ਼ ਵੀ ਮੌਜੂਦ ਰਹੇ। ਕੰਨਵੋਕੇਸ਼ਨ ਸਮਾਰੋਹ ਨੂੰ ਸੰਬੋਧਿਤ ਕਰਦੇ ਹੋਏ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸਾਰੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸਫਲਤਾ 'ਤੇ ਵਧਾਈ ਦਿੱਤੀ। ਉਨ੍ਹਾਂ ਨੇ ਕਿਹਾ ਕਿ ਅੱਜ ਪ੍ਰਾਪਤ ਕੀਤੀ ਗਈ ਡਿਗਰੀਆਂ ਅਤੇ ਮੈਡਲ ਵਿਦਿਆਰਥੀਆਂ ਦੀ ਸਾਲਾਂ ਦੀ ਮਿਹਨਤ, ਅਨੁਸਾਸ਼ਨ ਅਤੇ ਸਮਰਪਣ ਦਾ ਨਤੀਜਾ ਹੈ। ਨਾਲ ਹੀ ਉਨ੍ਹਾਂ ਨੇ ਅਧਿਆਪਕਾਂ ਅਤੇ ਮਾਂਪਿਆਂ ਦੇ ਯੋਗਦਾਨ ਦੀ ਵੀ ਸ਼ਲਾਘਾ ਕੀਤੀ। ਸ੍ਰੀ ਸੈਣੀ ਨੇ ਕਿਹਾ ਕਿ ਇਹ ਯੂਨੀਵਰ...
ਮਾਨ ਸਰਕਾਰ ਵਲੋਂ ਕਰੋੜਾਂ ਦੀ ਲਾਗਤ ਨਾਲ ਕੀਤਾ ਜਾ ਰਿਹੈ ਚਹੁੰ ਪੱਖੀ ਵਿਕਾਸ: ਮੀਤ ਹੇਅਰ

ਮਾਨ ਸਰਕਾਰ ਵਲੋਂ ਕਰੋੜਾਂ ਦੀ ਲਾਗਤ ਨਾਲ ਕੀਤਾ ਜਾ ਰਿਹੈ ਚਹੁੰ ਪੱਖੀ ਵਿਕਾਸ: ਮੀਤ ਹੇਅਰ

hot news
ਬਰਨਾਲਾ/ ਧਨੌਲਾ, 6 ਅਪ੍ਰੈਲ ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ 'ਤੇ "ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ" ਤਹਿਤ ਲੋਕ ਸਭਾ ਮੈਂਬਰ ਸੰਗਰੂਰ ਸ. ਗੁਰਮੀਤ ਸਿੰਘ ਮੀਤ ਹੇਅਰ ਵਲੋਂ ਧਨੌਲਾ ਅਤੇ ਪਿੰਡ ਫਰਵਾਹੀ ਵਿਚ ਜਨ ਸੰਵਾਦ ਕੀਤਾ ਗਿਆ। ਇਸ ਮੌਕੇ ਇਲਾਕਾ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਸ੍ਰੀ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਚਾਰ ਸਾਲਾਂ ਵਿੱਚ ਆਪਣੀਆਂ ਸਾਰੀਆਂ ਗਰੰਟੀਆਂ ਪੂਰੀਆਂ ਕੀਤੀਆਂ ਹਨ ਅਤੇ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਸੂਬੇ ਅਤੇ ਜ਼ਿਲ੍ਹੇ ਵਿੱਚ ਕਰਵਾਏ ਜਾ ਰਹੇ ਹਨ। ਓਹਨਾਂ ਕਿਹਾ ਕਿ ਪੰਜਾਬ ਦੇ ਲੋਕਾਂ ਲਈ 10 ਲੱਖ ਰੁਪਏ ਤੱਕ ਦੀ ਸਿਹਤ ਗਾਰੰਟੀ, ਔਰਤਾਂ ਨੂੰ ਸਤਿਕਾਰ ਵਜੋਂ 1000 ਅਤੇ 1500 ਰੁਪਏ ਦੇਣ ਦੇ ਵਾਅਦੇ, ਸਕੂਲ ਆਫ਼ ਐਮੀਨੈਂਸ ਰਾਹੀਂ ਮਿਆਰੀ ਸਿੱਖਿਆ ਅਤੇ ਆਮ ਆਦਮੀ ਕਲੀਨਿਕਾਂ ਰਾਹੀਂ ਮੁਫ਼ਤ ਇਲਾਜ ਵਰਗੀਆਂ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਹਨ। ਉਨ੍ਹਾਂ ਹੋਰ ਦੱਸਿਆ ਕਿ ਸੂਬੇ ਦੇ ਲਗਭਗ 90 ਫ਼ੀਸਦੀ ਘਰੇਲੂ ਬਿਜਲੀ ਖਪਤਕਾਰਾਂ ਨੂੰ 600 ਯੂਨਿਟਾਂ ਤੱਕ ਸਬਸਿਡੀ ਦੇ ਨਾਲ ਜ਼ੀਰੋ ਬਿੱਲ ਮਿਲ ਰਹੇ ਹਨ। ਇਸ ...