ਪੰਜਾਬ ਨੇ ਪਹਿਲੇ ਛੇ ਮਹੀਨਿਆਂ ਵਿੱਚ 22.35% ਜੀ.ਐਸ.ਟੀ ਵਾਧੇ ਦਾ ਨਵਾਂ ਰਿਕਾਰਡ ਕਾਇਮ ਕੀਤਾ
ਚੰਡੀਗੜ੍ਹ, 2 ਅਕਤੂਬਰ
ਸੂਬੇ ਦੇ ਕਰ ਵਿਭਾਗ ਦੀ ਸ਼ਾਨਦਾਰ ਸਫਲਤਾ ਨੂੰ ਉਜਾਗਰ ਕਰਦਿਆਂ ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਅਤੇ ਕਰ ਮੰਤਰੀ, ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬੇ ਨੇ ਮੌਜੂਦਾ ਵਿੱਤੀ ਸਾਲ ਦੇ ਪਹਿਲੀ ਅੱਧ (ਅਪ੍ਰੈਲ-ਸਤੰਬਰ 2025) ਦੌਰਾਨ 13,971 ਕਰੋੜ ਰੁਪਏ ਦਾ ਕੁੱਲ ਜੀਐਸਟੀ ਪ੍ਰਾਪਤੀਆਂ ਦਰਜ ਕੀਤੀਆਂ, ਜੋ ਕਿ ਪਿਛਲੇ ਸਾਲ ਦੀ ਇਸੇ ਮਿਆਦ ਪ੍ਰਾਪਤ ਕੀਤੇ ਗਏ 11,418 ਕਰੋੜ ਰੁਪਏ ਦੇ ਮੁਕਾਬਲੇ 22.35 ਫੀਸਦੀ ਦੀ ਮਹੱਤਵਪੂਰਨ ਵਿਕਾਸ ਦਰ ਨੂੰ ਦਰਸਾਉਂਦਾ ਹੈ।
ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਖੁਲਾਸਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੌਜੂਦਾ ਵਿੱਤੀ ਸਾਲ ਦੇ ਪਹਿਲੇ ਛੇ ਮਹੀਨਿਆਂ ਵਿੱਚ ਸੂਬੇ ਨੇ ਪਿਛਲੇ ਸਾਲ ਦੇ ਇਸੇ ਸਮੇਂ ਦੇ ਮੁਕਾਬਲੇ ਜੀਐਸਟੀ ਮਾਲੀਏ ਵਿੱਚ ਕੁੱਲ 2,553 ਕਰੋੜ ਰੁਪਏ ਦਾ ਵਾਧਾ ਦਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਸਾਲ-ਦਰ-ਸਾਲ ਜੀਐਸਟੀ ਵਿਕਾਸ ਦਰ ਵਿੱਤੀ ਸਾਲ 2024-25 ਦੇ ਪਹਿਲੇ ਅੱਧ ਦੌਰਾਨ ਦੀ ਸਿਰਫ 5 ਪ੍ਰਤੀਸ਼ਤ ਤੋਂ ਵੱਧ ਕੇ ਵਿੱਤੀ ਸਾਲ 2025-26 ਵਿੱਚ ਪ੍ਰਭਾਵਸ਼ਾਲੀ 22.35 ਪ੍ਰਤੀਸ਼...







