ਪੰਜਾਬ ਵਫ਼ਦ ਵੱਲੋਂ 16ਵੇਂ ਵਿੱਤ ਕਮਿਸ਼ਨ ਦੇ ਚੇਅਰਮੈਨ ਨਾਲ ਮੁਲਾਕਾਤ; ਹੜ੍ਹਾਂ ਕਾਰਨ 20,000 ਕਰੋੜ ਰੁਪਏ ਦੇ ਨੁਕਸਾਨ ਦੇ ਮੱਦੇਨਜ਼ਰ ਵਿਸ਼ੇਸ਼ ਪੁਨਰਵਾਸ ਪੈਕੇਜ ਦੀ ਕੀਤੀ ਮੰਗ
ਚੰਡੀਗੜ੍ਹ/ਨਵੀਂ ਦਿੱਲੀ, 30 ਸਤੰਬਰ
ਪੰਜਾਬ ਸਰਕਾਰ ਦੇ ਇੱਕ ਉੱਚ ਪੱਧਰੀ ਵਫ਼ਦ, ਜਿਸ ਵਿੱਚ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਗ੍ਰਹਿ ਅਤੇ ਵਿੱਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਆਲੋਕ ਸ਼ੇਖਰ ਸ਼ਾਮਲ ਸਨ, ਨੇ ਅੱਜ ਨਵੀਂ ਦਿੱਲੀ ਵਿਖੇ 16ਵੇਂ ਵਿੱਤ ਕਮਿਸ਼ਨ ਦੇ ਚੇਅਰਮੈਨ ਡਾ. ਅਰਵਿੰਦ ਪਨਗੜ੍ਹੀਆ ਨਾਲ ਮੁਲਾਕਾਤ ਕੀਤੀ ਅਤੇ ਸੂਬੇ ਵਿੱਚ ਹਾਲ ਹੀ ਵਿੱਚ ਆਏ ਦਹਾਕਿਆਂ ਦੇ ਸੱਭ ਤੋਂ ਭਿਆਨਕ ਹੜ੍ਹਾਂ, ਜਿਸ ਕਾਰਨ ਫਸਲਾਂ, ਘਰਾਂ ਅਤੇ ਬੁਨਿਆਦੀ ਢਾਂਚੇ ਨੂੰ 20,000 ਕਰੋੜ ਰੁਪਏ ਤੋਂ ਵੱਧ ਦਾ ਨੁਕਸਾਨ ਹੋਇਆ, ਦਾ ਹਵਾਲਾ ਦਿੰਦਿਆਂ, ਸੂਬੇ ਲਈ ਵਿਸ਼ੇਸ਼ ਲੰਬੇ ਸਮੇਂ ਦੇ ਪੁਨਰਵਾਸ ਪੈਕੇਜ ਵਾਸਤੇ ਜੋਰਦਾਰ ਢੰਗ ਨਾਲ ਕੇਸ ਪੇਸ਼ ਕੀਤਾ।
ਵਿੱਤ ਮੰਤਰੀ ਹਰਪਾਲ ਸਿੰਘ ਚੀਮ ਨੇ ਇਸ ਮੌਕੇ ਇੱਕ ਮੋਹਰੀ ਸਰਹੱਦੀ ਸੂਬੇ ਵਜੋਂ ਵਿਲੱਖਣ ਸਥਿਤੀ, ਹਾਲੀਆ ਕੁਦਰਤੀ ਆਫ਼ਤਾਂ ਅਤੇ ਵਸਤੂਆਂ ਅਤੇ ਸੇਵਾਵਾਂ ਕਰ (ਜੀਐਸਟੀ) ਪ੍ਰਣਾਲੀ ਵਿੱਚ ਤਬਦੀਲੀ ਤੋਂ ਪੈਦਾ ਹੋਏ ਢਾਂਚਾਗਤ ਨੁਕਸਾਨਾਂ ਕਾਰਨ ਪੰਜਾਬ ਦੇ ਵਿੱਤ 'ਤੇ ਪਏ ਭਾਰੀ ਦਬਾਅ ਦਾ ਵਿਸਥਾਰ ਵਿੱਚ ਵਰਨਣ ਕੀਤਾ। ਵਿੱਤ ਮੰਤ...








