Saturday, October 24
Shadow

Tag: top news

ਹੁਣ ਢਿੱਲਵਾਂ ਦੇ 950 ਏਕੜ ਰਕਬੇ ਨੂੰ ਮਿਲੇਗਾ ਨਹਿਰੀ ਪਾਣੀ: ਲਾਭ ਸਿੰਘ ਉੱਗੋਕੇ

ਹੁਣ ਢਿੱਲਵਾਂ ਦੇ 950 ਏਕੜ ਰਕਬੇ ਨੂੰ ਮਿਲੇਗਾ ਨਹਿਰੀ ਪਾਣੀ: ਲਾਭ ਸਿੰਘ ਉੱਗੋਕੇ

hot news
ਤਪਾ, 5 ਅਪ੍ਰੈਲ       ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸਿਰਫ਼ ਐਲਾਨ ਹੀ ਨਹੀਂ ਕੀਤੇ ਜਾਂਦੇ ਬਲਕਿ ਐਲਾਨਾਂ ਨੂੰ ਅਮਲੀ ਜਾਮਾ ਵੀ ਪਵਾਇਆ ਜਾਂਦਾ ਹੈ ਜਿਸ ਤਹਿਤ ਖੇਤ ਖੇਤ ਨਹਿਰੀ ਪਾਣੀ ਪਹੁੰਚਾਇਆ ਜਾ ਰਿਹਾ ਹੈ। ਇਹ ਪ੍ਰਗਟਾਵਾ ਵਿਧਾਇਕ ਸ. ਲਾਭ ਸਿੰਘ ਉੱਗੋਕੇ ਨੇ ਪਿੰਡ ਢਿੱਲਵਾਂ ਵਿੱਚ ਨਵੇਂ ਮੋਘੇ ਦੇ ਉਦਘਾਟਨ ਮੌਕੇ ਕੀਤਾ। ਓਹਨਾਂ ਕਿਹਾ ਕਿ 950 ਏਕੜ ਜ਼ਮੀਨ ਨੂੰ ਪਾਣੀ ਮਿਲਣਾ ਪਿੰਡ ਢਿੱਲਵਾਂ ਦੇ ਕਿਸਾਨਾਂ ਲਈ ਇੱਕ ਨਵੀਂ ਸਵੇਰ ਵਾਂਗ ਹੈ। ਓਹਨਾਂ ਕਿਹਾ ਕਿ ਅੱਜ ਇਲਾਕੇ ਦੇ ਕਿਸਾਨਾਂ ਦੀ ਚਿਰੋਕਣੀ ਮੰਗ ਪੂਰੀ ਹੋਈ ਹੈ। ਇਸ ਨਵੇਂ ਮੋਘੇ ਦੇ ਲੱਗਣ ਨਾਲ ਪਿੰਡ ਦੀ ਲਗਭਗ 950 ਏਕੜ ਜ਼ਮੀਨ ਨੂੰ ਨਹਿਰੀ ਪਾਣੀ ਦੀ ਸਹੂਲਤ ਮਿਲੇਗੀ, ਜਿਸ ਨਾਲ ਕਿਸਾਨਾਂ ਦੀ ਆਰਥਿਕਤਾ ਨੂੰ ਵੱਡਾ ਹੁਲਾਰਾ ਮਿਲੇਗਾ। ਵਿਧਾਇਕ ਉੱਗੋਕੇ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਕਿਸਾਨਾਂ ਦੇ ਹਿੱਤਾਂ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਕਿਸਾਨ ਨਹਿਰੀ ਪਾਣੀ ਤੋਂ ਵਾਂਝੇ ਸਨ, ਪਰ ਹੁਣ ਹਰ ਖੇਤ ਤੱਕ ਪਾਣੀ ਪਹੁੰਚਾਉਣਾ ...
ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਬਾਲਦ ਕਲਾਂ ਵਿਖੇ ਦੋ ਪਾਰਕ ਲੋਕਾਂ ਨੂੰ ਸਮਰਪਿਤ

ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਬਾਲਦ ਕਲਾਂ ਵਿਖੇ ਦੋ ਪਾਰਕ ਲੋਕਾਂ ਨੂੰ ਸਮਰਪਿਤ

hot news
ਭਵਾਨੀਗੜ੍ਹ, 05 ਅਪ੍ਰੈਲ- ਹਲਕਾ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਬਾਲਦ ਕਲਾਂ ਵਿਖੇ ਵਿਕਾਸ ਕਾਰਜਾਂ ਨੂੰ ਹੋਰ ਮਜ਼ਬੂਤੀ ਦਿੰਦਿਆਂ ਕਰੀਬ 20 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਤਿਆਰ ਕੀਤੇ ਗਏ ਦੋ ਸੁੰਦਰ ਪਾਰਕਾਂ ਦਾ ਉਦਘਾਟਨ ਕਰ ਕੇ ਉਨ੍ਹਾਂ ਨੂੰ ਆਮ ਲੋਕਾਂ ਨੂੰ ਸਮਰਪਿਤ ਕੀਤਾ ਗਿਆ। ਇਸ ਮੌਕੇ ਵਿਧਾਇਕ ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਦੇ ਨਾਲ-ਨਾਲ ਮਨੋਰੰਜਨ ਅਤੇ ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨ ਲਈ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਪਾਰਕ ਪਿੰਡ ਵਾਸੀਆਂ ਲਈ ਸਵੇਰ-ਸ਼ਾਮ ਦੀ ਸੈਰ, ਕਸਰਤ ਅਤੇ ਬੱਚਿਆਂ ਦੇ ਖੇਡਣ ਲਈ ਉਚਿਤ ਸਥਾਨ ਸਾਬਤ ਹੋਣਗੇ। ਉਨ੍ਹਾਂ ਅੱਗੇ ਕਿਹਾ ਕਿ ਪਿੰਡਾਂ ਦੇ ਆਧੁਨਿਕ ਵਿਕਾਸ ਅਤੇ ਸੁੰਦਰਤਾ ਵਧਾਉਣ ਲਈ ਇਸ ਤਰ੍ਹਾਂ ਦੇ ਪ੍ਰੋਜੈਕਟ ਬਹੁਤ ਜ਼ਰੂਰੀ ਹਨ, ਜਿਸ ਨਾਲ ਨਾ ਸਿਰਫ਼ ਵਾਤਾਵਰਨ ਸੁਧਰਦਾ ਹੈ, ਸਗੋਂ ਲੋਕਾਂ ਵਿੱਚ ਸਿਹਤ ਪ੍ਰਤੀ ਜਾਗਰੂਕਤਾ ਵੀ ਵਧਦੀ ਹੈ। ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਪਾਰਕਾਂ ਦੀ ਸੰਭਾਲ ਨੂੰ ਆਪਣੀ ਜ਼ਿੰਮੇਵਾਰੀ ਸਮਝ...
ਡਾਇਲਸਿਸ ਤੋਂ ਲੈ ਕੇ ਕੈਂਸਰ ਦੇ ਇਲਾਜ ਤੱਕ, ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ 2 ਲੱਖ ਪਰਿਵਾਰਾਂ ਨੂੰ ਆਰਥਿਕ ਬਰਬਾਦੀ ਤੋਂ ਬਚਾਇਆ: ਡਾ. ਬਲਬੀਰ ਸਿੰਘ

ਡਾਇਲਸਿਸ ਤੋਂ ਲੈ ਕੇ ਕੈਂਸਰ ਦੇ ਇਲਾਜ ਤੱਕ, ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ 2 ਲੱਖ ਪਰਿਵਾਰਾਂ ਨੂੰ ਆਰਥਿਕ ਬਰਬਾਦੀ ਤੋਂ ਬਚਾਇਆ: ਡਾ. ਬਲਬੀਰ ਸਿੰਘ

breaking news
 ਚੰਡੀਗੜ੍ਹ, 5 ਅਪ੍ਰੈਲ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ 'ਮੁੱਖ ਮੰਤਰੀ ਸਿਹਤ ਯੋਜਨਾ' ਪੰਜਾਬ ਵਿੱਚ  ਸਿਹਤ ਸੇਵਾਵਾਂ ਦੀ ਪਹੁੰਚ ਨੂੰ ਨਵਾਂ ਰੂਪ ਦੇ ਕੇ ਇਹ ਯਕੀਨੀ ਬਣਾ ਰਹੀ ਹੈ ਕਿ ਹੁਣ ਇਲਾਜ ਕਿਸੇ ਪਰਿਵਾਰ ਦੀ ਵਿੱਤੀ ਸਮਰੱਥਾ ਤੱਕ ਮਹਿਦੂਦ ਨਾ ਰਹੇ ਸਗੋਂ ਹਰੇਕ ਤੱਕ ਪਹੁੰਚੇ । ਨਵਜੰਮੇ ਬੱਚਿਆਂ ਦੀ ਗੰਭੀਰ ਦੇਖਭਾਲ ਤੋਂ ਲੈ ਕੇ ਗੁੰਝਲਦਾਰ ਸਰਜਰੀਆਂ ਅਤੇ ਜੀਵਨ ਭਰ ਚੱਲਣ ਵਾਲੇ ਪੁਰਾਣੇ ਗੰਭੀਰ ਰੋਗਾਂ ਦੇ ਇਲਾਜ ਤੱਕ, ਇਹ ਸਕੀਮ ਪੰਜਾਬ ਭਰ ਦੇ ਲੱਖਾਂ ਪਰਿਵਾਰਾਂ ਨੂੰ ਸਮੇਂ ਸਿਰ, ਨਕਦ ਰਹਿਤ ਡਾਕਟਰੀ ਸਹਾਇਤਾ ਪ੍ਰਦਾਨ ਕਰ ਰਹੀ ਹੈ। ਜਦੋਂ ਏਮਜ਼ ਬਠਿੰਡਾ ਵਿਖੇ 1.5 ਕਿੱਲੋ ਤੋਂ ਵੀ ਘੱਟ ਭਾਰ ਵਾਲੇ ਅਤੇ ਸਮੇਂ ਤੋਂ ਪਹਿਲਾਂ ਪੈਦਾ ਹੋਏ ਬੱਚੇ ਨੂੰ ਬਚਾਉਣ ਲਈ ਮਕੈਨੀਕਲ ਵੈਂਟੀਲੇਸ਼ਨ ਦੀ ਲੋੜ ਸੀ, ਤਾਂ ਉਸਦੇ ਮਾਪਿਆਂ ਦੀ ਸਿਰਫ਼ ਇੱਕ ਹੀ ਜ਼ਿੰਮੇਵਾਰੀ ਸੀ-ਉਸਦੇ ਨਾਲ ਰਹਿਣਾ। ਇਸ ਇਲਾਜ ਦਾ 4.35 ਲੱਖ ਰੁਪਏ ਦਾ ਖਰਚਾ ਪੂਰੀ ਤਰ੍ਹਾਂ ਪੰਜਾਬ ਸਰਕਾਰ ਵੱਲੋਂ ਉਠਾਇਆ ਗਿਆ। ਪੂਰੇ ਪੰਜਾਬ ਵਿੱਚ, 2 ਲੱਖ ਤੋਂ ਵੱਧ ਪਰਿਵਾਰਾਂ ਨੇ ਅਜਿਹੀ ਹੀ ਰਾਹਤ ਮਹਿਸੂਸ ਕੀਤੀ ਹੈ, ਜਿੱਥੇ ਬਗ਼ੈਰ ਕਿਸੇ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ 6 ਅਪ੍ਰੈਲ ਨੂੰ ਪੀ.ਆਰ.ਟੀ.ਸੀ. ਦੀਆਂ 100 ਨਵੀਆਂ ਬੱਸਾਂ ਨੂੰ ਦਿਖਾਉਣਗੇ ਹਰੀ ਝੰਡੀ, ਪੰਜਾਬ ਦੇ ਜਨਤਕ ਟਰਾਂਸਪੋਰਟ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ 6 ਅਪ੍ਰੈਲ ਨੂੰ ਪੀ.ਆਰ.ਟੀ.ਸੀ. ਦੀਆਂ 100 ਨਵੀਆਂ ਬੱਸਾਂ ਨੂੰ ਦਿਖਾਉਣਗੇ ਹਰੀ ਝੰਡੀ, ਪੰਜਾਬ ਦੇ ਜਨਤਕ ਟਰਾਂਸਪੋਰਟ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

breaking news
ਚੰਡੀਗੜ੍ਹ, 5 ਅਪ੍ਰੈਲ ਪੰਜਾਬ ਦੇ ਜਨਤਕ ਟਰਾਂਸਪੋਰਟ ਬੁਨਿਆਦੀ ਢਾਂਚੇ ਦੀ ਕਾਇਆ-ਕਲਪ ਕਰਨ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਚੁੱਕਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ 6 ਅਪ੍ਰੈਲ, 2026 ਨੂੰ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.) ਦੀਆਂ 100 ਨਵੀਆਂ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ, ਜੋ ਕਿ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਭਰ ਵਿੱਚ ਆਧੁਨਿਕ, ਕੁਸ਼ਲ ਅਤੇ ਪਹੁੰਚਯੋਗ ਆਵਾਜਾਈ ਪ੍ਰਤੀ ਵਚਨਬੱਧਤਾ ਨੂੰ ਹੋਰ ਪੱਕਾ ਕਰੇਗਾ। ਇਸ ਪਹਿਲਕਦਮੀ ਦੇ ਵੱਡੇ ਪੱਧਰ 'ਤੇ ਚਾਨਣਾ ਪਾਉਂਦਿਆਂ, ਪੰਜਾਬ ਦੇ ਵਿੱਤ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਜਨਤਕ ਟਰਾਂਸਪੋਰਟ ਬੁਨਿਆਦੀ ਢਾਂਚੇ ਨੂੰ ਮੁੜ ਸੁਰਜੀਤ ਕਰਨ ਅਤੇ ਪੰਜਾਬ ਭਰ ਦੇ ਲੋਕਾਂ ਲਈ ਇੱਕ ਭਰੋਸੇਮੰਦ ਅਤੇ ਪਹੁੰਚਯੋਗ ਆਵਾਜਾਈ ਨੈਟਵਰਕ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਨੇ ਅੱਗੇ ਕਿਹਾ, "ਇਨ੍ਹਾਂ ਬੱਸਾਂ ਨੂੰ ਹਰੀ ਝੰਡੀ ਦਿਖਾਉਣਾ ਇਸ ਦਿਸ਼ਾ ਵਿੱਚ ਸਰਕਾਰ ਦੇ ਨਿਰੰਤਰ ਯਤਨਾਂ ਦਾ ਸਪੱਸ਼ਟ ਪ੍ਰਮਾਣ ਹੈ।" ਪੀ.ਆਰ.ਟੀ...
ਚੰਡੀਗੜ੍ਹ ਗ੍ਰਨੇਡ ਧਮਾਕਾ: ਦੋ ਮੁੱਖ ਦੋਸ਼ੀ ਹਰਿਆਣਾ ਤੋਂ ਗ੍ਰਿਫ਼ਤਾਰ; ਹੁਣ ਤੱਕ ਕੁੱਲ 7 ਗ੍ਰਿਫ਼ਤਾਰੀਆਂ

ਚੰਡੀਗੜ੍ਹ ਗ੍ਰਨੇਡ ਧਮਾਕਾ: ਦੋ ਮੁੱਖ ਦੋਸ਼ੀ ਹਰਿਆਣਾ ਤੋਂ ਗ੍ਰਿਫ਼ਤਾਰ; ਹੁਣ ਤੱਕ ਕੁੱਲ 7 ਗ੍ਰਿਫ਼ਤਾਰੀਆਂ

breaking news, Crime
ਚੰਡੀਗੜ੍ਹ, 5 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਚੰਡੀਗੜ੍ਹ ਗ੍ਰਨੇਡ ਹਮਲੇ ਦੇ ਸਬੰਧ ਵਿੱਚ ਆਪਣੀ  ਕਾਰਵਾਈ ਜਾਰੀ ਰੱਖਦਿਆਂ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਚੰਡੀਗੜ੍ਹ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਅਤੇ ਹਰਿਆਣਾ ਪੁਲਿਸ ਦੀ ਸਹਾਇਤਾ ਨਾਲ ਦੋ ਮੁੱਖ ਦੋਸ਼ੀਆਂ - ਜਿਨ੍ਹਾਂ ਨੇ ਚੰਡੀਗੜ੍ਹ ਦੇ ਸੈਕਟਰ 37 ਵਿੱਚ ਸਥਿਤ ਭਾਰਤੀ ਜਨਤਾ ਪਾਰਟੀ (ਭਾਜਪਾ) ਦਫਤਰ ਦੇ ਬਾਹਰ ਹੈਂਡ ਗ੍ਰਨੇਡ ਸੁੱਟਿਆ ਸੀ - ਨੂੰ ਹਰਿਆਣਾ ਦੇ ਰੇਵਾੜੀ ਤੋਂ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਤੇਜ ਸਿੰਘ ਅਤੇ ਅਮਨਪ੍ਰੀਤ ਸਿੰਘ ਵਜੋਂ ਹੋਈ ਹੈ, ਦੋਵੇਂ ਰੂਪਨਗਰ ਦੇ ਰਤਨਗੜ੍ਹ ਦੇ ਰਹਿਣ ਵਾਲੇ ਹਨ। ਮੁਲਜ਼ਮ ਅਮਨਪ੍ਰੀਤ ਸਿੰਘ ਦਾ ਪਹਿਲਾਂ ਵੀ ਅਪਰਾਧਿਕ ਪਿਛੋਕੜ ਹੈ। ਉਸ ਦੇ  ਖਿਲਾਫ ਕ੍ਰਮਵਾਰ ਐਸਏਐਸ ਨਗਰ ਅਤੇ ਬਿਲਾਸਪੁਰ (ਹਿਮਾਚਲ ਪ੍ਰਦੇਸ਼) ਵਿੱਚ ਚੋਰੀ ਅਤੇ ਲੁੱਟ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੈਤੋ ਨੂੰ 28.68 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੈਤੋ ਨੂੰ 28.68 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ

breaking news
ਫਰੀਦਕੋਟ, 5 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਵਿੱਚ ਆਪਣੀ ਸਰਕਾਰ ਦੇ ਵਿਕਾਸ ਕਾਰਜਾਂ ਨੂੰ ਜਾਰੀ ਰੱਖਦਿਆਂ ਫਰੀਦਕੋਟ ਦੇ ਜੈਤੋ ਵਿੱਚ 28.68 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਜਿਸ ਵਿੱਚ ਕਮਿਊਨਿਟੀ ਹੈਲਥ ਸੈਂਟਰ ਨੂੰ 30 ਬਿਸਤਰਿਆਂ ਵਾਲੇ ਹਸਪਤਾਲ ਵਿੱਚ ਅਪਗ੍ਰੇਡ ਕਰਨਾ ਅਤੇ ਪੀਣ ਵਾਲੇ ਸਾਫ਼ ਪਾਣੀ ਅਤੇ ਖੇਡ ਬੁਨਿਆਦੀ ਢਾਂਚੇ ਵਿੱਚ ਮਹੱਤਵਪੂਰਨ ਨਿਵੇਸ਼ ਸ਼ਾਮਲ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ’ਝਾੜੂ’ (ਆਪ ਦਾ ਚੋਣ ਨਿਸ਼ਾਨ) ਲਈ 2022 ‘ਚ ਲੋਕਾਂ ਦੇ ਫਤਵੇ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨਾ ਦਾ ਮੁੱਢ ਬੰਨ੍ਹਿਆ ਸੀ, ਜੋ ਅੱਜ ਪੂਰੇ ਹੋ ਰਹੇ ਹਨ। ਮੁੱਖ ਮੰਤਰੀ ਨੇ ’ਆਪ’ ਦੇ ਸ਼ਾਸਨ ਮਾਡਲ ਦੀ ਤੁਲਨਾ ਵਿਰੋਧੀ ਪਾਰਟੀਆਂ ਨਾਲ ਕਰਦਿਆਂ ਕਿਹਾ ਕਿ ਜਿੱਥੇ ’ਆਪ’ ਪਾਰਟੀ ਸਾਫ਼ ਪਾਣੀ, ਸਿਹਤ ਸੰਭਾਲ, ਸਿੱਖਿਆ, 10 ਲੱਖ ਰੁਪਏ ਦਾ ਸਿਹਤ ਬੀਮਾ ਅਤੇ ਔਰਤਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰ ਰਹੀ ਹੈ, ਉਥੇ ਹੀ ਰਵਾਇਤੀ ਪਾਰਟੀਆਂ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਵਿੱਚ ਹਮੇਸ਼ਾ ਨਾਕਾਮ ਰਹੀਆਂ ਹਨ। ਉਨ੍ਹਾਂ ਨੇ ਭਾਜਪਾ, ਕਾਂਗਰਸ ...
ਸਰਹੱਦ ਪਾਰੋਂ ਨਸ਼ਾ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 4.13 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਕਾਬੂ

ਸਰਹੱਦ ਪਾਰੋਂ ਨਸ਼ਾ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 4.13 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਕਾਬੂ

breaking news, Crime
ਚੰਡੀਗੜ੍ਹ/ਅੰਮ੍ਰਿਤਸਰ, 5 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਮੁਲਜ਼ਮਾਂ ਨੂੰ 4.13 ਕਿਲੋ ਹੈਰੋਇਨ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕਪੂਰਥਲਾ, ਫਗਵਾੜਾ ਦੇ ਪਲਾਹੀ ਗੇਟ ਦੇ ਵਸਨੀਕ ਆਤਿਸ਼ ਸੁਮਨ (22) ਅਤੇ ਅੰਮ੍ਰਿਤਸਰ ਦੇ ਪਿੰਡ ਬੋਪਾਰਾਏ ਕਲਾਂ ਦੇ ਵਸਨੀਕ ਸਵਿੰਦਰ ਸਿੰਘ ਉਰਫ਼ ਸੁੰਦਰੀ (28) ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਯੂਰਪ-ਅਧਾਰਤ ਹੈਂਡਲਰਾਂ ਅਤੇ ਜੇਲ੍ਹ ‘ਚ ਬੰਦ ਕਾਰਕੁਨਾਂ ਦੇ ਸਿੱਧੇ ਸੰਪਰਕ ਵਿੱਚ ਸਨ, ਜੋ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਅਤੇ ਫਿਰ ਮਾਝਾ ਤੇ ਦੋਆਬਾ ਖੇਤਰਾਂ ਇਸਦੀ ਸਪਲਾਈ ‘ਚ ਉਕਤ ਮੁਲਜ਼ਮਾਂ ਦੀ ਸਹਾਇਤਾ ਕਰਦੇ ਸਨ। ਉਨ੍ਹਾਂ ਕਿਹਾ ਕਿ ਦੋਵੇਂ ਮੁਲ...
ਇਸ ਅਦਾਕਾਰ ਨਾਲ ਭਿੜਣਗੇ ਸਿੰਘਾ, ਫ਼ਿਲਮ ‘ਸਨ ਆਫ ਛੜਾ’ ਦਾ ਬਣੇ ਹਿੱਸਾ

ਇਸ ਅਦਾਕਾਰ ਨਾਲ ਭਿੜਣਗੇ ਸਿੰਘਾ, ਫ਼ਿਲਮ ‘ਸਨ ਆਫ ਛੜਾ’ ਦਾ ਬਣੇ ਹਿੱਸਾ

enterinment news
ਚੰਡੀਗੜ੍ਹ: ਹਾਲ ਹੀ ਵਿੱਚ ਸਾਹਮਣੇ ਆਈਆਂ ਕੁਝ ਵੱਡੀਆ ਪੰਜਾਬੀ ਫਿਲਮਾਂ ਦਾ ਬਹੁ-ਪ੍ਰਭਾਵੀ ਹਿੱਸਾ ਰਹੇ ਗਾਇਕ ਅਤੇ ਅਦਾਕਾਰ ਸਿੰਘਾ ਨੂੰ ਬੀਤੇ ਦਿਨੀਂ ਸ਼ੁਰੂ ਹੋਈ ਪੰਜਾਬੀ ਫ਼ਿਲਮ 'ਸਨ ਆਫ ਛੜਾ' ਵਿੱਚ ਬਤੌਰ ਲੀਡਿੰਗ ਅਦਾਕਾਰ ਸ਼ਾਮਲ ਕੀਤਾ ਗਿਆ ਹੈ। ਇਸ ਡ੍ਰਾਮੈਟਿਕ ਅਤੇ ਐਕਸ਼ਨ ਫ਼ਿਲਮ ਵਿੱਚ ਸਿੰਘਾ ਅਦਾਕਾਰ ਟਾਈਗਰ ਹਰਮੀਕ ਸਿੰਘ ਨਾਲ ਖਾਸ ਅਤੇ ਪੈਰੇਲਰ ਭੂਮਿਕਾ ਨੂੰ ਅੰਜ਼ਾਮ ਦੇਣ ਜਾ ਰਹੇ ਹਨ। 'ਓਮਜੀ ਸਿਨੇ ਵਰਲਡ', 'ਗੋਲਡ ਮੇਕਰ ਫਿਲਮਜ਼' ਦੇ ਬੈਨਰਸ ਅਤੇ 'ਸਾਇਆ ਫਿਲਮਜ਼' ਦੀ ਸੁਯੰਕਤ ਐਸੋਸੀਏਸ਼ਨ ਅਧੀਨ ਵਜ਼ੂਦ ਵਿੱਚ ਲਿਆਂਦੀ ਜਾ ਰਹੀ ਇਸ ਫਿਲਮ ਦਾ ਨਿਰਦੇਸ਼ਨ ਹੈਪੀ ਬਠਿੰਡਾ ਕਰ ਰਹੇ ਹਨ ਜਦਕਿ ਲੇਖਣ ਕਮਾਂਡ ਰਾਜੂ ਵਰਮਾ ਸੰਭਾਲ ਰਹੇ ਹਨ, ਜੋ ਇਸ ਤੋਂ ਪਹਿਲਾ ਕਈ ਸਫ਼ਲ ਫਿਲਮਾਂ ਦਾ ਲੇਖ਼ਣ ਕਰ ਚੁੱਕੇ ਹਨ। ਗਾਇਕ ਸਿੰਘਾ ਅਤੇ ਅਦਾਕਾਰ ਟਾਈਗਰ ਹਰਮੀਕ ਸਿੰਘ ਸਿਨੇਮਾ ਸਿਰਜਨਾਂਤਮਕਤਾ ਦੇ ਅਨੋਖੇ ਰੰਗਾਂ ਵਿੱਚ ਰੰਗੀ ਇਸ ਮਨੋਰੰਜਕ ਅਤੇ ਭਾਵਪੂਰਨ ਫ਼ਿਲਮ ਦੁਆਰਾ ਪਹਿਲੀ ਵਾਰ ਇਕੱਠਿਆ ਸਿਲਵਰ ਸਕਰੀਨ ਸਪੇਸ ਸ਼ੇਅਰ ਕਰਨ ਜਾ ਰਹੇ ਹਨ। ਇਨ੍ਹਾਂ ਦੇ ਵਿਚਕਾਰ ਕਈ ਖਤਰਨਾਕ ਐਕਸ਼ਨ ਦ੍ਰਿਸ਼ਾਂ ਦਾ ਫਿਲਮਾਂਕਣ ਕੀਤਾ ਜਾ ਰਿਹਾ ਹੈ ।...
ਪੰਚਕੂਲਾ ਵਿੱਚ ਰੌਣਕਾਂ ਲਾਉਣਗੇ ਸੂਫ਼ੀ ਗਾਇਕ ਸਤਿੰਦਰ ਸਰਤਾਜ, ਸੁਰੱਖਿਆ ਦੇ ਪੁਖ਼ਤਾ ਪ੍ਰਬੰਧ

ਪੰਚਕੂਲਾ ਵਿੱਚ ਰੌਣਕਾਂ ਲਾਉਣਗੇ ਸੂਫ਼ੀ ਗਾਇਕ ਸਤਿੰਦਰ ਸਰਤਾਜ, ਸੁਰੱਖਿਆ ਦੇ ਪੁਖ਼ਤਾ ਪ੍ਰਬੰਧ

enterinment news
By ETV Bharat Entertainment Team Published : April 4, 2026 at 3:50 PM IST 2 Min Read ਪੰਚਕੂਲਾ: ਪੰਜਾਬ ਦੇ ਮਸ਼ਹੁਰ ਸੂਫ਼ੀ ਗਾਇਕ ਡਾ.ਸਤਿੰਦਰ ਸਰਤਾਜ ਦਾ ਅੱਜ (4 ਅਪ੍ਰੈਲ) ਪੰਚਕੁਲਾ ਵਿਖੇ ਲਾਈਵ ਸ਼ੋਅ ਹੋਣ ਜਾ ਰਿਹਾ ਹੈ। ਇਸ ਸ਼ੋਅ ਸ਼ਾਮ 7 ਵਜੇ ਪੰਚਕੂਲਾ ਦੇ ਦੁਸਹਿਰਾ ਗਰਾਊਂਡ ਵਿੱਚ ਆਪਣੇ "ਹੈਰੀਟੇਜ ਇੰਡੀਆ ਟੂਰ 2025-26" ਦੇ ਹਿੱਸੇ ਵਜੋਂ ਆਯੋਜਿਤ ਕੀਤਾ ਜਾ ਰਿਹਾ ਹੈ। ਜਿਸ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੂਫ਼ੀ ਨਾਈਟ ਸਬੰਧੀ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਹਨ। ਦੱਸਣਯੋਗ ਹੈ ਕਿ ਨਿੱਜੀ ਸਮੂਹ ਵੱਲੋਂ ਇਸ ਸੰਗੀਤਕ ਸ਼ਾਮ ਦੀ ਸੁਰੱਖਿਆ ਅਤੇ ਪ੍ਰਬੰਧਨ ਦੀ ਜ਼ਿੰਮੇਵਾਰੀ ਲਈ ਗਈ ਹੈ, ਉਥੇ ਹੀ ਪੁਲਿਸ ਪ੍ਰਸ਼ਾਸਨ ਵੱਲੋਂ ਬਾਹਰੀ ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧਨ ਦੇ ਸੁਚਾਰੂ ਸੰਚਾਲਨ ਲਈ ਜ਼ਿੰਮੇਵਾਰੀ ਸੰਭਾਲੇਗਾ। ਰਾਤ 10:00 ਵਜੇ ਤੱਕ ਆਵਾਜ਼ ਦੀ ਇਜਾਜ਼ਤ ਪੰਚਕੂਲਾ ਦੇ ਐਸਡੀਐਮ ਚੰਦਰਕਾਂਤ ਕਟਾਰੀਆ ਨਾਲ ਇਸ ਸੰਗੀਤਕ ਸ਼ਾਮ ਦੇ ਪ੍ਰਬੰਧਾਂ ਬਾਰੇ ਈਟੀਵੀ ਭਾਰਤ ਨਾਲ ਗੱਲ ਕੀਤੀ। ਉਨ੍ਹਾਂ ਕਿਹਾ, "ਇਸ ਸਮਾਗਮ ਲਈ ਰਾਤ 10:00 ਵਜੇ ਤੱਕ ਆਵਾਜ਼ ਦੀ ...
आपदा तैयारी व जोखिम न्यूनीकरण के प्रति जागरूकता बढ़ाना समय की आवश्यकता-डॉ पी. एल. शर्मा

आपदा तैयारी व जोखिम न्यूनीकरण के प्रति जागरूकता बढ़ाना समय की आवश्यकता-डॉ पी. एल. शर्मा

himachal news
गोहर (गुढ़ारी), 4 अप्रैल। 1905 के कांगड़ा भूकंप की 121वीं वर्षगांठ के अवसर पर औद्यानिकी एवं वानिकी महाविद्यालय, थुनाग के गुढ़ारी परिसर में आपदा जागरूकता दिवस आयोजित किया गया। इस अवसर पर छात्रों तथा स्थानीय समुदाय को आपदा तैयारी और जोखिम न्यूनीकरण के प्रति जागरूक किया गया। अधिष्ठाता डॉ पी. एल. शर्मा ने छात्रों से सतर्क रहने, सुरक्षा उपाय अपनाने तथा समाज में आपदा के प्रति जागरूकता फैलाने का आह्वान किया, ताकि आपदा तैयारी और लचीलापन (रिजिलिएंस) की मजबूत भावना विकसित की जा सके। अधिष्ठाता ने 4 अप्रैल 1905 को आए कांगड़ा भूकंप (तीव्रता 7.8–7.9) के ऐतिहासिक महत्व पर प्रकाश डालते हुए कहा कि इस भूकंप ने व्यापक तबाही और जनहानि का कारण बना था। उन्होंने बताया कि भारतीय मानक ब्यूरो द्वारा दिसंबर 2025 में जारी अद्यतन भूकंपीय जोन मानचित्र के अनुसार हिमाचल प्रदेश को जोन छह, अर्थात उच्चतम भूकंप जोखिम श्रेणी म...