ਵਿਸ਼ਵ ਸੈਰ-ਸਪਾਟਾ ਦਿਵਸ: ਪੰਜਾਬ ਨੇ ਦੁਨੀਆਂ ਭਰ ਦੇ ਲੋਕਾਂ ਨੂੰ ਸੂਬੇ ਦੇ ਵੰਨ-ਸੁਵੰਨੇ ਸੱਭਿਆਚਾਰ, ਵਿਰਾਸਤ ਅਤੇ ਪ੍ਰਾਹੁਣਚਾਰੀ ਨੂੰ ਮਾਨਣ ਦਾ ਸੱਦਾ ਦਿੱਤਾ – ਸੌਂਦ
ਚੰਡੀਗੜ੍ਹ, 26 ਸਤੰਬਰ:
ਵਿਸ਼ਵ ਸੈਰ-ਸਪਾਟਾ ਦਿਵਸ ਮੌਕੇ ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਨੂੰ ਵਿਸ਼ਵ ਭਰ ਦੇ ਸੈਲਾਨੀਆਂ ਲਈ ਇੱਕ ਮੋਹਰੀ ਸੱਭਿਆਚਾਰਕ ਅਤੇ ਵਿਰਾਸਤੀ ਸਥਾਨ ਵਜੋਂ ਉਭਾਰਨ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਈ।
ਸੌਂਦ ਨੇ ਕਿਹਾ ਕਿ ਸਾਲ 2024 ਦੌਰਾਨ ਸੈਰ-ਸਪਾਟਾ ਵਿਭਾਗ ਵੱਲੋਂ ਮਾਘੀ ਮੇਲਾ, ਬਸੰਤ ਤਿਉਹਾਰ, ਕਪੂਰਥਲਾ ਹੈਰੀਟੇਜ ਫੈਸਟੀਵਲ, ਕਿਲਾ ਰਾਏਪੁਰ ਪੇਂਡੂ ਓਲੰਪਿਕ, ਨੇਚਰ ਫੈਸਟੀਵਲ, ਬਠਿੰਡਾ ਵਿਰਾਸਤੀ ਮੇਲਾ, ਪਟਿਆਲਾ ਹੈਰੀਟੇਜ ਫੈਸਟੀਵਲ, ਹੋਲਾ ਮੁਹੱਲਾ ਅਤੇ ਨਿਹੰਗ ਓਲੰਪਿਕ ਸਮੇਤ ਕਈ ਪ੍ਰਮੁੱਖ ਸੱਭਿਆਚਾਰਕ ਮੇਲੇ ਅਤੇ ਤਿਉਹਾਰ ਕਰਵਾਏ ਗਏ। ਇਨ੍ਹਾਂ ਸਮਾਗਮਾਂ ਨੇ ਜਿੱਥੇ ਪੰਜਾਬ ਦੇ ਅਮੀਰ ਰੀਤੀ ਰਿਵਾਜ਼ ਨੂੰ ਪ੍ਰਦਰਸ਼ਿਤ ਕੀਤਾ ਉੱਥੇ ਹੀ ਘਰੇਲੂ ਅਤੇ ਅੰਤਰਰਾਸ਼ਟਰੀ ਸੈਲਾਨੀਆਂ ਨੂੰ ਆਕਰਸਿ਼ਤ ਕਰਨ ਵਿੱਚ ਵੀ ਅਹਿਮ ਭੂਮਿਕਾ ਨਿਭਾਈ।
ਸੈਰ ਸਪਾਟਾ ਮੰਤਰੀ ਨੇ ਅੱਗੇ ਕਿਹਾ ਕਿ ਇਸੇ ਤਰ੍ਹਾਂ 2025 ਵਿੱਚ ਵੀ ਸਾਡੇ ਤਿਉਹਾਰ ਵੱਡੇ ਪੱਧਰ `ਉੱਤੇ ਮਨਾਏ ਜਾ ਰਹੇ ਹਨ, ਜੋ ਦੁਨੀਆ ਭਰ ਦੇ ਸੈਲਾਨੀਆਂ ਨੂੰ ਆਕਰਸ਼ਿਤ...








