ਮੋਹਾਲੀ ਵਿੱਚ 300 ਕਰੋੜ ਰੁਪਏ ਦਾ ਨਿਵੇਸ਼ ਕਰੇਗੀ ਇਨਫੋਸਿਸ ਲਿਮਟਡ : ਕੈਬਨਿਟ ਮੰਤਰੀ ਸੰਜੀਵ ਅਰੋੜਾ
ਚੰਡੀਗੜ੍ਹ, 25 ਸਤੰਬਰ 2025:
ਕੈਬਨਿਟ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਪੰਜਾਬ ਦੇ ਉਦਯੋਗ ਅਤੇ ਵਣਜ ਨੂੰ ਹੋਰ ਹੁਲਾਰਾ ਦੇਣ ਅਤੇ ਸੂਬੇ ਵਿੱਚ ਉੱਚ ਆਰਥਿਕ ਵਿਕਾਸ ਦਾ ਰਾਹ ਪੱਧਰਾ ਕਰਨ ਲਈ ਇਨਫੋਸਿਸ ਲਿਮਟਿਡ ਆਪਣੇ ਕਾਰੋਬਾਰ ਨੂੰ ਹੋਰ ਵਿਸਤਾਰ ਕਰਨ ਲਈ ਮੋਹਾਲੀ ਵਿੱਚ ਲਗਭਗ 300 ਕਰੋੜ ਰੁਪਏ ਦਾ ਨਿਵੇਸ਼ ਕਰੇਗੀ। ਇਸ ਨਾਲ 2500 ਵਿਅਕਤੀਆਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ ਅਤੇ 210 ਵਿਅਕਤੀਆਂ ਨੂੰ ਅਸਿੱਧੇ ਤੌਰ ਤੇ ਰੁਜ਼ਗਾਰ ਦੇ ਮੌਕਿਆਂ ਖੁੱਲ੍ਹਣਗੇ।
ਕੈਬਨਿਟ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਇਨਫੋਸਿਸ ਲਿਮਟਿਡ 2017 ਤੋਂ ਮੋਹਾਲੀ ਵਿੱਚ ਮੌਜੂਦ ਹੈ ਅਤੇ ਇਸ ਸਮੇਂ ਲਗਭਗ 900 ਕਰਮਚਾਰੀ ਇਥੇ ਕੰਮ ਕਰ ਰਹੇ ਹਨ। ਆਪਣੇ ਕਾਰੋਬਾਰ ਨੂੰ ਵਧਾਉਣ ਅਤੇ ਸਥਾਨਕ ਪ੍ਰਤਿਭਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਭ ਪਹੁੰਚਾਉਣ ਲਈ, ਕੰਪਨੀ ਰਣਨੀਤਕ ਤੌਰ `ਤੇ ਨਾ ਸਿਰਫ਼ ਆਪਣੇ ਕਾਰਜਾਂ ਦਾ ਪੜਾਅਵਾਰ ਢੰਗ ਨਾਲ ਵਿਸਥਾਰ ਕਰ ਰਹੀ ਹੈ ਸਗੋਂ ਇਸ ਨਾਲ ਟਿਕਾਊ ਵਿਕਾਸ ਅਤੇ ਵੱਡੇ ਪੱਧਰ ‘ਤੇ ਖੇਤਰੀ ਸ਼ਮੂਲੀਅਤ ਨੂੰ ਵੀ ...







