ਜ਼ਿਲ੍ਹੇ ਵਿੱਚ 24 ਕਰੋੜ ਦੀ ਲਾਗਤ ਵਾਲੇ 94 ਖੇਡ ਮੈਦਾਨਾਂ ਨਾਲ ਖੇਡ ਸੱਭਿਆਚਾਰ ਨੂੰ ਮਿਲੇਗਾ ਹੁਲਾਰਾ: ਮੀਤ ਹੇਅਰ
ਬਰਨਾਲਾ, 29 ਮਾਰਚ
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਖੇਡ ਸੱਭਿਆਚਾਰ ਨੂੰ ਹੁਲਾਰਾ ਦੇਣ ਲਈ ਪੰਜਾਬ ਭਰ ਵਿਚ 3100 ਮਾਡਲ ਖੇਡ ਮੈਦਾਨ ਬਣਾਏ ਜਾ ਰਹੇ ਹਨ ਤੇ ਜ਼ਿਲ੍ਹਾ ਬਰਨਾਲਾ ਵਿੱਚ 94 ਖੇਡ ਮੈਦਾਨ ਮਨਜ਼ੂਰ ਕੀਤੇ ਗਏ ਹਨ।
ਇਹ ਜਾਣਕਾਰੀ ਦਿੰਦੇ ਹੋਏ ਲੋਕ ਸਭਾ ਮੈਂਬਰ ਅਤੇ ਸਾਬਕਾ ਖੇਡ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਵਿੱਚ ਕਰੀਬ 24 ਕਰੋੜ ਦੀ ਲਾਗਤ ਨਾਲ 94 ਖੇਡ ਮੈਦਾਨ ਬਣਾਏ ਜਾਣੇ ਹਨ ਜਿਨ੍ਹਾਂ ਵਿਚੋਂ 72 ਮਾਡਲ ਖੇਡ ਮੈਦਾਨਾਂ ਦਾ ਕੰਮ ਜਾਰੀ ਹੈ ਅਤੇ ਰਹਿੰਦੇ ਖੇਡ ਮੈਦਾਨਾਂ ਦਾ ਕੰਮ ਆਉਂਦੇ ਦਿਨੀਂ ਸ਼ੁਰੂ ਹੋ ਜਾਵੇਗਾ।
ਓਹਨਾਂ ਦੱਸਿਆ ਕਿ ਬਲਾਕ ਬਰਨਾਲਾ ਵਿੱਚ 1129.04 ਲੱਖ ਦੀ ਲਾਗਤ ਨਾਲ ਕੁੱਲ 48 ਮਾਡਲ ਖੇਡ ਮੈਦਾਨ ਬਣਾਏ ਜਾਣੇ ਹਨ ਜਿਨ੍ਹਾਂ ਵਿਚੋਂ ਕਰਮਗੜ੍ਹ, ਦਾਨਗੜ੍ਹ, ਮਾਨਾ ਪਿੰਡੀ, ਭੈਣੀ ਫੱਤਾ, ਨੰਗਲ, ਹਰੀਗੜ੍ਹ ਸਮੇਤ 35 ਖੇਡ ਮੈਦਾਨਾਂ ਦਾ ਕੰਮ ਚੱਲ ਰਿਹਾ ਹੈ। ਬਲਾਕ ਸ਼ਹਿਣਾ ਵਿੱਚ 762.64 ਲੱਖ ਦੀ ਲਾਗਤ ਨਾਲ 26 ਖੇਡ ਮੈਦਾਨ ਬਣਾਏ ਜਾਣੇ ਹਨ ਜਿਨ੍ਹਾਂ ਵਿਚੋਂ ਸੁਖਪੁਰਾ ਮੌੜ, ਘ...








