ਸਰਹੱਦ ਪਾਰੋਂ ਚਲਾਏ ਜਾ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼ ; 10 ਪਿਸਤੌਲਾਂ, 2.5 ਲੱਖ ਰੁਪਏ ਹਵਾਲਾ ਰਾਸ਼ੀ ਸਮੇਤ ਤਿੰਨ ਗ੍ਰਿਫ਼ਤਾਰ
ਚੰਡੀਗੜ੍ਹ/ਅੰਮ੍ਰਿਤਸਰ, 22 ਸਤੰਬਰ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਖੁਫੀਆ ਇਤਲਾਹ `ਤੇ ਕਾਰਵਾਈ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰ ਸਪਲਾਈ ਵਿੱਚ ਸ਼ਾਮਲ , ਸੰਗਠਿਤ ਹਥਿਆਰ ਅਤੇ ਹਵਾਲਾ ਨੈੱਟਵਰਕ ਦੇ ਤਿੰਨ ਕਾਰਕੁੰਨਾਂ ਨੂੰ 10 ਆਧੁਨਿਕ ਹਥਿਆਰਾਂ ਅਤੇ 2.5 ਲੱਖ ਰੁਪਏ ਹਵਾਲਾ ਮਨੀ ਸਮੇਤ ਗ੍ਰਿਫ਼ਤਾਰ ਕਰਕੇ ਗਿਰੋਹ ਦਾ ਪਰਦਾਫ਼ਾਸ਼ ਕੀਤਾ ਹੈ । ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਮਰਜੀਤ ਸਿੰਘ ਉਰਫ਼ ਬਾਊ (22) ਵਾਸੀ ਮਾਝੀ ਮੇਓ (ਅੰਮ੍ਰਿਤਸਰ), ਮਨਬੀਰ ਸਿੰਘ (26) ਵਾਸੀ ਵਾਨ ਤਾਰਾ ਸਿੰਘ (ਤਰਨਤਾਰਨ) ਅਤੇ ਮੁਹੰਮਦ ਤੌਫੀਕ ਖਾਨ ਉਰਫ਼ ਬੱਬਲੂ (42) ਵਾਸੀ ਗੌਤਮ ਨਗਰ, ਮੁੰਬਈ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਤਿੰਨ .30 ਬੋਰ ਪੀਐਕਸ5 ਪਿਸਤੌਲਾਂ, ਤਿੰਨ 9 ਐਮਐਮ ਗਲਾਕ, ਇੱਕ 9ਐਮਐਮ ਬ੍ਰੇਟਾ ਅਤੇ ਤਿੰਨ .30 ਬੋਰ ਪਿਸਤੌਲ ਸ਼ਾਮਲ ਹ...








