ਭਗਵੰਤ ਮਾਨ ਸਰਕਾਰ ਦੀ ਤੰਬਾਕੂ ਟੈਕਸ ਚੋਰੀ ਵਿਰੁੱਧ ਕਾਰਵਾਈ ਵਿੱਚ 1.5 ਕਰੋੜ ਰੁਪਏ ਦਾ ਬਿਲ ਰਹਿਤ ਸਾਮਾਨ ਬਰਾਮਦ; ਵਸੂਲੀ ਜਾਰੀ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 27 ਮਾਰਚ 2026
ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਐਲਾਨ ਕੀਤਾ ਕਿ ਕਰ ਵਿਭਾਗ ਨੇ ਤੰਬਾਕੂ ਟੈਕਸ ਚੋਰੀ ਨੂੰ ਨੱਥ ਪਾਉਣ ਲਈ ਪੰਜਾਬ ਭਰ ਵਿੱਚ ਵੱਡੇ ਪੱਧਰ 'ਤੇ ਤਾਲਮੇਲ ਵਾਲੀ ਇਨਫੋਰਸਮੈਂਟ ਮੁਹਿੰਮ ਸ਼ੁਰੂ ਕੀਤੀ ਹੈ, ਜਿਸ ਤਹਿਤ ਲਗਭਗ 1.5 ਕਰੋੜ ਰੁਪਏ ਦੇ ਬਿਨਾਂ ਹਿਸਾਬ ਵਾਲੇ (ਅਣ-ਅਕਾਊਂਟਿਡ) ਸਾਮਾਨ ਦਾ ਪਤਾ ਲਗਾਇਆ ਗਿਆ।
ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ, “ਸਿਗਰਟਾਂ, ਬੀੜੀਆਂ ਅਤੇ ਇਸ ਨਾਲ ਸਬੰਧਿਤ ਹੋਰ ਤੰਬਾਕੂ ਉਤਪਾਦਾਂ 'ਤੇ ਟੈਕਸ ਦਰਾਂ ਵਿੱਚ ਹਾਲ ਹੀ ਵਿੱਚ ਹੋਏ ਵਾਧੇ ਤੋਂ ਬਾਅਦ, ਵਿਭਾਗ ਨੂੰ ਇਸ ਖੇਤਰ ਵਿੱਚ ਟੈਕਸ ਚੋਰੀ ਦੀਆਂ ਗਤੀਵਿਧੀਆਂ ਵਧਣ ਬਾਰੇ ਜਾਣਕਾਰੀ ਮਿਲੀ ਸੀ। ਇਸ ਸੂਚਨਾ 'ਤੇ ਤੁਰੰਤ ਕਾਰਵਾਈ ਕਰਦਿਆਂ, ਅੰਮ੍ਰਿਤਸਰ, ਲੁਧਿਆਣਾ, ਪਟਿਆਲਾ ਅਤੇ ਜਲੰਧਰ ਆਧਾਰਿਤ ਚਾਰ ਸਟੇਟ ਇਨਵੈਸਟੀਗੇਸ਼ਨ ਐਂਡ ਪ੍ਰੀਵੈਂਟਿਵ ਯੂਨਿਟਸ ਦੀਆਂ ਟੀਮਾਂ ਨੂੰ ਹਰਕਤ ਵਿੱਚ ਲਿਆਂਦਾ ਗਿਆ। ਇਹਨਾਂ ਯੂਨਿਟਾਂ ਨੇ ਅੱਠ ਵੱਖ-ਵੱਖ ਥਾਵਾਂ 'ਤੇ ਇੱਕੋ ਸਮੇਂ ਚੈਕਿੰਗ ਕੀਤੀ, ਜਿਨ੍ਹਾਂ ਵਿ...








