ਪੰਜਾਬ ਵਿੱਚ ਹੜ੍ਹ ਪ੍ਰਭਾਵਿਤ ਸਾਰੀਆਂ ਮੰਡੀਆਂ ਨੂੰ ਬਹਾਲ ਕਰਨ ਲਈ 5-ਰੋਜ਼ਾ ਮੁਹਿੰਮ ਦਾ ਆਗ਼ਾਜ਼
ਚੰਡੀਗੜ੍ਹ, 14 ਸਤੰਬਰ:
ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਕਿਸਾਨਾਂ ਲਈ ਨਿਰਵਿਘਨ ਅਤੇ ਮੁਸ਼ਕਲ ਰਹਿਤ ਝੋਨੇ ਦੀ ਖਰੀਦ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਸਾਰੀਆਂ ਅਨਾਜ ਮੰਡੀਆਂ ਨੂੰ ਚਾਲੂ ਕਰਨ ਲਈ ਵਿਸ਼ੇਸ਼ ਪੰਜ-ਰੋਜ਼ਾ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਦਾ ਉਦੇਸ਼ ਖੜ੍ਹੇ ਪਾਣੀ ਅਤੇ ਚਿੱਕੜ ਨੂੰ ਸਾਫ਼ ਕਰਨਾ ਹੈ ਤਾਂ ਜੋ ਸੂਬੇ ਦੀਆਂ ਸਾਰੀਆਂ ਮੰਡੀਆਂ ਸਾਉਣੀ ਖਰੀਦ ਸੀਜ਼ਨ ਲਈ ਪੂਰੀ ਤਰ੍ਹਾਂ ਕਾਰਜਸ਼ੀਲ ਕੀਤੀਆਂ ਜਾ ਸਕਣ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਐਤਵਾਰ ਤੋਂ ਸ਼ੁਰੂ ਹੋਣ ਵਾਲੀ ਇਹ ਮੁਹਿੰਮ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ 'ਤੇ ਕੇਂਦ੍ਰਿਤ ਹੈ ਜਿੱਥੇ ਮੰਡੀਆਂ ਖੜ੍ਹੇ ਪਾਣੀ ਅਤੇ ਜਮ੍ਹਾਂ ਹੋਏ ਚਿੱਕੜ ਨਾਲ ਪ੍ਰਭਾਵਿਤ ਹਨ। ਉਨ੍ਹਾਂ ਨੇ ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਅਤੇ ਸਾਰੇ ਜ਼ਿਲ੍ਹਾ ਮੰਡੀ ਅਫਸਰਾਂ(ਡੀਐਮਓਜ਼) ਨੂੰ ਹਦਾਇਤ ਕੀਤੀ ਕਿ ਉਹ ਨਿੱਜੀ ਤੌਰ 'ਤੇ ਇਨ੍ਹਾਂ ਯਤਨਾਂ ਦੀ ਨਿਗਰਾਨੀ ਕਰਨ ਅਤੇ ਇਹ ਯਕੀਨੀ ਬਣਾਉਣ ਕਿ ਸਾਰੀਆਂ ਪ੍ਰਭਾਵਿਤ ...








