ਸਪੀਕਰ ਪੰਜਾਬ ਵਿਧਾਨ ਸਭਾ ਵੱਲੋਂ ਕੋਟਕਪੂਰਾ ਵਿੱਚ ਵਪਾਰ ਮਿਲਣੀ ਆਯੋਜਿਤ
ਕੋਟਕਪੂਰਾ, 22 ਮਾਰਚ () ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਫੇਰੂਮਾਨ ਚੌਂਕ ਕੋਟਕਪੂਰਾ ਵਿਖੇ ਵਪਾਰ ਮਿਲਣੀ ਪ੍ਰੋਗਰਾਮ ਤਹਿਤ ਸ਼ਹਿਰ ਦੇ ਵਪਾਰੀਆਂ ਨਾਲ ਮੁਲਾਕਾਤ ਕੀਤੀ।
ਇਸ ਮੌਕੇ ਐਡਵਕੇਟ ਬੀਰਇੰਦਰ ਸਿੰਘ ਸੰਧਵਾਂ, ਚੇਅਰਮੈਨ ਮਾਰਕੀਟ ਕਮੇਟੀ ਕੋਟਕਪੂਰਾ ਸ. ਗੁਰਮੀਤ ਸਿੰਘ ਆਰੇਵਾਲਾ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਵਪਾਰੀਆਂ ਵੱਲੋਂ ਦਰਪੇਸ਼ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਉਨ੍ਹਾਂ ਦੇ ਜਲਦ ਹੱਲ ਲਈ ਸੰਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਮੇਂ-ਬੱਧ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਵਪਾਰੀਆਂ ਦੀਆਂ ਮੁਸ਼ਕਲਾਂ ਦਾ ਤੁਰੰਤ ਨਿਪਟਾਰਾ ਕਰਨਾ ਸਰਕਾਰ ਦੀ ਪਹਿਲ ਹੈ ਅਤੇ ਇਸ ਸਬੰਧੀ ਕੋਈ ਵੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪਹਿਲਾਂ ਵਪਾਰੀ ਅਫਸਰਾਂ ਕੋਲ ਆਉਂਦੇ ਸੀ ਹੁਣ ਅਫਸਰ ਵਪਾਰੀਆਂ ਕੋਲ ਜਾ ਰਹੇ ਹਨ। ਉਹਨਾ ਕਿਹਾ ਕਿ ਸਭ ਤੋਂ ਵੱਡੀ ਸਮੱਸਿਆ ਕੋਟਕਪੂਰਾ ਬਾਜ਼ਾਰ ਵਿਚ ਪਾਰਕਿੰਗ ਦੀ ਸੀ ਉਸ ਲਈ ਫੰਡ ਜਾਰੀ ਕਰ ਦਿੱਤੇ ਗਏ ਹਨ। ਇਸ ਤੋਂ ਇਲਾਵਾ ਬਾਜ਼ਾਰ...








