Shadow

Tag: top news

ਪੰਜਾਬ ਖੇਤੀਬਾੜੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਦੇਸ਼ ਭਰ ਚੋਂ ਮੋਹਰੀ

ਪੰਜਾਬ ਖੇਤੀਬਾੜੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਦੇਸ਼ ਭਰ ਚੋਂ ਮੋਹਰੀ

Politics, Punjab
ਚੰਡੀਗੜ੍ਹ, 19 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੌਰਾਨ ਖੇਤੀਬਾੜੀ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਪੰਜਾਬ ਦੇਸ਼ ਭਰ ਚੋਂ ਮੋਹਰੀ ਸੂਬਾ ਬਣ ਕੇ ਉਭਰਿਆ ਹੈ। ਪੰਜਾਬ ਦੇ ਬਾਗਬਾਨੀ ਵਿਭਾਗ ਦੁਆਰਾ ਅੱਜ ਚੰਡੀਗੜ੍ਹ ਵਿਖੇ ਆਯੋਜਿਤ ਰਾਜ ਪੱਧਰੀ ਏਆਈਐਫ ਸੰਮੇਲਨ ਅਤੇ ਸਨਮਾਨ ਸਮਾਗ਼ਮ ਵਿੱਚ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ। ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਬਾਗਬਾਨੀ ਮੰਤਰੀ ਸ਼੍ਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਏ.ਆਈ.ਐਫ. ਤਹਿਤ ਪ੍ਰੋਜੈਕਟਾਂ ਦੀ ਸਭ ਤੋਂ ਵੱਧ ਗਿਣਤੀ ਵਿੱਚ ਪੰਜਾਬ ਦੇਸ਼ ਭਰ ਵਿੱਚ ਪਹਿਲੇ ਸਥਾਨ ‘ਤੇ ਹੈ। ਉਨ੍ਹਾ ਕਿਹਾ ਕਿ ਸੂਬੇ ਵਿੱਚ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ ਸਕੀਮ ਤਹਿਤ ਫਰਵਰੀ-2026 ਤੱਕ 32,823 ਪ੍ਰੋਜੈਕਟ ਮਨਜ਼ੂਰ ਕੀਤੇ ਗਏ ਹਨ, ਇਨ੍ਹਾਂ ਪ੍ਰੋਜੈਕਟਾਂ ਲਈ ਵੱਖ-ਵੱਖ ਵਿੱਤੀ ਸੰਸਥਾਵਾਂ ਵੱਲੋਂ 7,597 ਕਰੋੜ ਰੁਪਏ ਦੇ ਕਰਜ਼ੇ ਮਨਜ਼ੂਰ ਕੀਤੇ ਹਨ ਅਤੇ 7,132 ਕਰੋੜ ਰੁਪਏ ਲਾਭਪਾਤਰੀਆਂ ਨੂੰ ਜਾਰੀ ਕੀਤੇ ਗਏ ਹਨ। ਉਨ੍ਹਾ ਦੱਸਿਆ ਕਿ ਇਸ ਯੋਜਨਾ ਤਹਿਤ ਸਭ ਤੋਂ ਵੱਧ ਪ੍ਰੋਜ...
ਕੰਢੀ ਇਲਾਕਾ ਹੁਣ ਪਛੜਿਆ ਨਹੀਂ ਰਿਹਾ: ਭਗਵੰਤ ਮਾਨ ਸਰਕਾਰ ਨੇ ਨਹਿਰੀ ਪਾਣੀ ਉੱਚੇ ਇਲਾਕਿਆਂ ਤੱਕ ਪਹੁੰਚਾਇਆ

ਕੰਢੀ ਇਲਾਕਾ ਹੁਣ ਪਛੜਿਆ ਨਹੀਂ ਰਿਹਾ: ਭਗਵੰਤ ਮਾਨ ਸਰਕਾਰ ਨੇ ਨਹਿਰੀ ਪਾਣੀ ਉੱਚੇ ਇਲਾਕਿਆਂ ਤੱਕ ਪਹੁੰਚਾਇਆ

Politics, Punjab
*ਚੰਡੀਗੜ੍ਹ/ਕਾਠਗੜ੍ਹ (ਐਸ.ਬੀ.ਐਸ. ਨਗਰ), 19 ਮਾਰਚ:* ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਖੇਤਰ ਵਿੱਚ ਆਪਣੇ ਵਾਅਦੇ ਨਿਭਾਅ ਰਹੀ ਹੈ ਅਤੇ ਸਾਰੀਆਂ ਗਾਰੰਟੀਆਂ ਬਿਨਾਂ ਕਿਸੇ ਪੱਖਪਾਤ ਤੋਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਲੰਮੇ ਸਮੇਂ ਤੋਂ ਅਣਦੇਖੀ ਦਾ ਸ਼ਿਕਾਰ ਰਹੇ ਕੰਢੀ ਇਲਾਕੇ ਵਿੱਚ ਮਾਨ ਸਰਕਾਰ ਨੇ ਸਿੰਚਾਈ ਖੇਤਰ ਵਿੱਚ ਵੱਡੀ ਪ੍ਰਾਪਤੀ ਦਰਜ ਕੀਤੀ ਹੈ ਅਤੇ ਨੀਮ-ਪਹਾੜੀ ਇਲਾਕੇ ਨੂੰ ਖੇਤੀਯੋਗ ਮੌਕਿਆਂ ਵਿੱਚ ਤਬਦੀਲ ਕਰ ਦਿੱਤਾ ਹੈ। ਮਾਨ ਸਰਕਾਰ ਨੇ 214 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਕਾਠਗੜ੍ਹ ਲਿਫਟ ਸਿੰਚਾਈ ਯੋਜਨਾ ਰਾਹੀਂ ਪਹਿਲੀ ਵਾਰ ਨਹਿਰੀ ਪਾਣੀ ਨੂੰ ਉੱਚੇ ਇਲਾਕਿਆਂ ਤੱਕ ਪਹੁੰਚਾਇਆ ਹੈ। ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਿਸਾਨ-ਹਿਤੈਸ਼ੀ ਨੀਤੀਆਂ ਉਤੇ ਜ਼ੋਰ ਦਿੰਦਿਆਂ ਕਿਹਾ ਕਿ ਇਸ ਪ੍ਰਾਜੈਕਟ ਨਾਲ ਪਾਣੀ ਦੀ ਵਰਤੋਂ ਵਧੀਆ ਢੰਗ ਨਾਲ ਹੋਵੇਗੀ, ਵੱਡੇ ਪੱਧਰ ‘ਤੇ ਢਾਂਚਾਗਤ ਨਿਵੇਸ਼ ਹੋਵੇਗਾ ਅਤੇ ਕਿਸਾਨਾਂ ਨੂੰ ਰਾਹਤ ਦੇਣ ਸਣੇ ਉਨ੍ਹਾਂ ਦੀ ਜ਼ਿੰਦਗੀ ਵ...
ਵਿਜੀਲੈਂਸ ਬਿਊਰੋ ਨੇ ਇੰਸਪੈਕਟਰ ਨੂੰ 18,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਇੰਸਪੈਕਟਰ ਨੂੰ 18,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Politics, Punjab
ਚੰਡੀਗੜ੍ਹ 19 ਮਾਰਚ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਵੇਅਰਹਾਊਸ ਜੈਤੋ ਮੰਡੀ ਜ਼ਿਲ੍ਹਾ ਫਰੀਦਕੋਟ ਵਿਖੇ ਤਾਇਨਾਤ ਵੇਅਰਹਾਊਸ ਇੰਸਪੈਕਟਰ ਨਰੇਸ਼ ਕੁਮਾਰ ਗੋਇਲ ਨੂੰ 18,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ, ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਪਿੰਡ ਘਣੀਆ ਜ਼ਿਲ੍ਹਾ ਫਰੀਦਕੋਟ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਆੜ੍ਹਤੀਏ ਵਜੋਂ ਕੰਮ ਕਰਦਾ ਹੈ ਅਤੇ ਦੋਸ਼ੀ ਵੇਅਰਹਾਊਸ ਇੰਸਪੈਕਟਰ ਨਰੇਸ਼ ਕੁਮਾਰ ਗੋਇਲ ਆੜਤੀਆਂ ਤੋਂ ਫਸਲ ਦੀ ਖਰੀਦ ਕਰਦਾ ਹੈ। ਦੋਸ਼ੀ ਵੇਅਰਹਾਊਸ ਇੰਸਪੈਕਟਰ ਨੇ ਸ਼ਿਕਾਇਤਕਰਤਾ ਤੋਂ 18500 ਰੁਪਏ ਰਿਸ਼ਵਤ ਮੰਗੀ ਅਤੇ ਕਿਹਾ ਕਿ ਜੇਕਰ ਸ਼ਿਕਾਇਤਕਰਤਾ ਉਸਨੂੰ ਰਿਸ਼ਵਤ ਨਹੀਂ ਦੇਵੇਗਾ ਤਾਂ ਉਹ ਉਸਦੀ ਆਉਣ ਵਾਲੀ ਕਣਕ ਦੀ ਫਸਲ ਮੰਡੀ ਤੋਂ ਨਹੀਂ ਚੁੱਕਣ ਦੇਵੇਗਾ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਦੋਸ਼ੀ ਇੰਸਪੈਕ...
ਸਪੀਕਰ ਪੰਜਾਬ ਵਿਧਾਨ ਸਭਾ ਵੱਲੋਂ ਬਾਬਾ ਕਾਲਾ ਮਹਿਰ ਜੀ ਦੇ ਸਲਾਨਾ ਜੋੜ ਮੇਲੇ ਵਿੱਚ ਸ਼ਿਰਕਤ

ਸਪੀਕਰ ਪੰਜਾਬ ਵਿਧਾਨ ਸਭਾ ਵੱਲੋਂ ਬਾਬਾ ਕਾਲਾ ਮਹਿਰ ਜੀ ਦੇ ਸਲਾਨਾ ਜੋੜ ਮੇਲੇ ਵਿੱਚ ਸ਼ਿਰਕਤ

local news
ਕੋਟਕਪੂਰਾ 18 ਮਾਰਚ () ਪਿੰਡ ਬੀੜ ਸਿੱਖਾਂ ਵਾਲਾ ਵਿਖੇ ਬਾਬਾ ਕਾਲਾ ਮਹਿਰ ਜੀ ਦੇ ਸਲਾਨਾ ਜੋੜ ਮੇਲੇ ਨੂੰ ਇਸ ਸਾਲ ਵੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਇਸ ਮੌਕੇ ਸਪੀਕਰ ਸ ਕੁਲਤਾਰ ਸਿੰਘ ਸੰਧਵਾਂ ਨੇ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੇ ਧਾਰਮਿਕ ਮੇਲੇ ਸਾਡੇ ਸਮਾਜ ਨੂੰ ਇਕਜੁੱਟ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਸਪੀਕਰ ਸ ਸੰਧਵਾਂ ਨੇ ਮੇਲੇ ਦੇ ਸਫਲ ਆਯੋਜਨ ਲਈ ਪ੍ਰਬੰਧਕਾਂ ਨੂੰ ਵਧਾਈ ਦਿੱਤੀ ਅਤੇ ਸੰਗਤ ਦੇ ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਇਲਾਕੇ ਦੇ ਪ੍ਰਮੁੱਖ ਵਿਅਕਤੀਆਂ, ਪਿੰਡ ਵਾਸੀਆਂ ਅਤੇ ਵੱਡੀ ਗਿਣਤੀ ਵਿੱਚ ਸੰਗਤ ਨੇ ਹਾਜ਼ਰੀ ਭਰੀ। ਇਸ ਮੌਕੇ ਪੀ ਐਸ ਓ ਗੁਰਜੰਟ ਸਿੰਘ ਸੰਧੂ, ਪਰਮਜੀਤ ਸਿੰਘ, ਲਖਵਿੰਦਰ ਸਿੰਘ, ਹਰਬੰਸ ਸਿੰਘ, ਗੁਰਭਜਨ ਸਿੰਘ, ਜਰਨੈਲ ਸਿੰਘ, ਕਰਨਵੀਰ ਸਿੰਘ, ਹਰਜਿੰਦਰ ਸਿੰਘ, ਚਰਨਜੀਤ ਸਿੰਘ, ਦਰਸ਼ਨ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤ ਹਾਜ਼ਰ ਸੀ।...
ਐਨ.ਆਰ.ਆਈ ਮੰਤਰੀ ਮੰਤਰੀ ਡਾ. ਰਵਜੋਤ ਨੇ ਤਿੰਨ  ਗ੍ਰਾਮ ਪੰਚਾਇਤਾਂ ਨੂੰ ਦਿੱਤੇ 17 ਲੱਖ ਰੁਪਏ ਦੇ ਚੈਕ

ਐਨ.ਆਰ.ਆਈ ਮੰਤਰੀ ਮੰਤਰੀ ਡਾ. ਰਵਜੋਤ ਨੇ ਤਿੰਨ ਗ੍ਰਾਮ ਪੰਚਾਇਤਾਂ ਨੂੰ ਦਿੱਤੇ 17 ਲੱਖ ਰੁਪਏ ਦੇ ਚੈਕ

local news
ਹੁਸ਼ਿਆਰਪੁਰ, 18 ਮਾਰਚ : ਐਨ.ਆਰ.ਆਈ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਗ੍ਰਾਂਟਾਂ ਦੀ ਲੜੀ ਵਿਚ ਪਿੰਡ ਬਡਾਲਾ ਦੀ ਪੰਚਾਇਤ ਨੂੰ 6 ਲੱਖ , ਪਿੰਡ ਦੇਹਰੀਆ ਨੂੰ 5 ਲੱਖ ਅਤੇ ਪਿੰਡ ਰਾਉਵਾਲ ਨੂੰ 6 ਲੱਖ ਰੁਪਏ ਦੇ ਚੈਕ ਦਿੰਦਿਆਂ ਕਿਹਾ ਕਿ ਪਿੰਡਾਂ ਦੇ ਵਿਕਾਸ ਵਿਚ ਕਿਸੇ ਵੀ ਪੱਖੋਂ ਖੜੋਤ ਨਹੀਂ ਆਉਣ ਦਿੱਤੀ ਜਾਵੇਗੀ।           ਪਿੰਡਾਂ ਦੀਆਂ ਪੰਚਾਇਤਾਂ ਨੂੰ ਚੈਕ ਦਿੰਦਿਆਂ ਐਨ.ਆਰ.ਆਈ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸੂਬਾ ਸਰਕਾਰ ਨੇ ਪਿਛਲੇ ਚਾਰ ਸਾਲਾਂ ਦੌਰਾਨ ਲਾਮਿਸਾਲ ਵਿਕਾਸ ਕਰਦਿਆਂ ਸੂਬੇ ਨੂੰ ਤਰੱਕੀ ਦੀਆਂ ਨਵੀਆਂ ਲੀਹਾਂ ‘ਤੇ ਤੋਰਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਵਿਰੁੱਧ ਠੋਸ ਕਦਮ, ਸਿੱਖਿਆ ਅਤੇ ਸਿਹਤ ਦੇ ਖੇਤਰ ਵਿਚ ਵੱਡੇ ਸੁਧਾਰਾਂ, ਪੇਂਡੂ ਵਿਕਾਸ ਦੇ ਖੇਤਰ ਵਿਚ ਨਵੇਂ ਮੀਲ ਪੱਥਰ ਸਥਾਪਿਤ ਕਰਨ ਤੋਂ ਇਲਾਵਾ ਬਿਜਲੀ ਅਤੇ ਰੋਜ਼ਗਾਰ ਦੇ ਖੇਤਰ ਵਿਚ ਵੀ ਲੋਕਪੱਖੀ ਫੈਸਲੇ ਲੈ ਕੇ ਲੋਕਾਂ ਨੂੰ ਰਾਹਤ ਦਿੱਤੀ ਹੈ। ਉਨ੍ਹਾਂ ਕ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਘਰੇਲੂ ਗੈਸ ਦੀ ਕੋਈ ਵੀ ਕਮੀ ਨਹੀਂ- ਵਧੀਕ ਡਿਪਟੀ ਕਮਿਸ਼ਨਰ (ਜ)

ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਘਰੇਲੂ ਗੈਸ ਦੀ ਕੋਈ ਵੀ ਕਮੀ ਨਹੀਂ- ਵਧੀਕ ਡਿਪਟੀ ਕਮਿਸ਼ਨਰ (ਜ)

local news
ਸ੍ਰੀ ਮੁਕਤਸਰ ਸਾਹਿਬ, 18 ਮਾਰਚ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਡੈਵੀ ਗੋਇਲ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਵਿੱਚ ਜ਼ਿਲ੍ਹਾ ਖੁਰਾਕ ਤੇ ਸਪਲਾਈਜ ਕੰਟਰੋਲਰ ਸ਼੍ਰੀ ਹਿਮਾਂਸ਼ੂ ਕੁੱਕੜ ਅਤੇ ਜ਼ਿਲ੍ਹਾ ਗੈਸ ਕੋਆਰਡੀਨੇਟਰ ਸ਼੍ਰੀ ਮੁਹੰਮਦ ਆਸਿਫ ਨਾਲ ਐਲ.ਪੀ.ਜੀ ਗੈਸ ਦੇ ਸਬੰਧ ਵਿੱਚ ਮੀਟਿੰਗ ਕੀਤੀ ਗਈ।  ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਘਰੇਲੂ ਗੈਸ ਦੀ ਕੋਈ ਵੀ ਕਮੀ ਨਹੀਂ ਹੈ। ਉਨ੍ਹਾਂ ਸਮੂਹ ਗੈਸ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਕਿਸੇ ਵੀ ਕਿਸਮ ਦੀ ਬਲੈਕ-ਮਾਰਕੀਟਿੰਗ ਨਾ ਕੀਤੀ ਜਾਵੇ। ਜੇਕਰ ਕੋਈ ਵੀ ਬਲੈਕ-ਮਾਰਕੀਟਿੰਗ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਜ਼ਿਲ੍ਹਾ ਖੁਰਾਕ ਤੇ ਸਪਲਾਈਜ ਕੰਟਰੋਲਰ ਸ਼੍ਰੀ ਹਿਮਾਂਸ਼ੂ ਕੁੱਕੜ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਮਰਸ਼ੀਅਲ ਸਿਲੰਡਰਾਂ ਦੀ ਹਸਪਤਾਲਾਂ, ਵਿੱਦਿਅਕ ਸੰਸਥਾਵਾਂ ਸਮੇਤ ਹੋਸਟਲ ਅਤੇ ਵਿਆਹ ਸਮਾਗਮਾਂ (ਮੁੱਖ ਤੌਰ ਤੇ ਲੜਕੀ ਦੇ ਵਿਆਹ) ਲਈ ਸਪਲਾਈ ਦੇ ਸਬੰਧ ਵਿੱਚ ਜ਼ਿਲ੍ਹਾ ਖੁਰਾਕ ਤੇ ਸਪਲਾਈਜ਼ ਕੰਟਰੋਲਰ ਸ੍ਰੀ ਮੁ...
ਵਿਧਾਇਕ ਜਲਾਲਾਬਾਦ ਨੇ 2 ਕਰੋੜ ਤੋਂ ਵਧੇਰੇ ਦੀ ਲਾਗਤ ਨਾਲ ਬਣਨ ਵਾਲੀ ਘੁਬਾਇਆ ਫਿਰਨੀ ਸੜਕ ਦੀ ਮੁਰੰਮਤ ਦੇ ਰੱਖੇ ਨੀਂਹ ਪੱਥਰ

ਵਿਧਾਇਕ ਜਲਾਲਾਬਾਦ ਨੇ 2 ਕਰੋੜ ਤੋਂ ਵਧੇਰੇ ਦੀ ਲਾਗਤ ਨਾਲ ਬਣਨ ਵਾਲੀ ਘੁਬਾਇਆ ਫਿਰਨੀ ਸੜਕ ਦੀ ਮੁਰੰਮਤ ਦੇ ਰੱਖੇ ਨੀਂਹ ਪੱਥਰ

local news
ਜਲਾਲਾਬਾਦ, 18 ਮਾਰਚ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀਆਂ ਪੁਰਾਣੀਆਂ ਮੰਗਾਂ ਦਾ ਹੱਲ ਕਰਨ ਵਿਚ ਮਿਸਾਲ ਕਾਇਮ ਕਰ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ ਨੇ 2 ਕਰੋੜ ਤੋਂ ਵਧੇਰੇ ਦੀ ਲਾਗਤ ਨਾਲ ਬਣਨ ਵਾਲੀ ਘੁਬਾਇਆ ਫਿਰਨੀ ਸੜਕ ਦੀ ਮੁਰੱਮਤ ਦੇ ਨੀਂਹ ਪੱਥਰ ਰੱਖੇ। ਉਨ੍ਹਾਂ ਕਿਹਾ ਕਿ ਜਲਦ ਹੀ ਇਹ ਸੜਕਾਂ ਤਿਆਰ ਹੋ ਜਾਣਗੀਆਂ ਤੇ ਲੋਕਾਂ ਦੀ ਇਸ ਫਿਰਨੀ ਤੋਂ ਆਉਣ ਜਾਣ ਦੀ ਪ੍ਰੇਸ਼ਾਨੀ ਖਤਮ ਹੋ ਜਾਵੇਗੀ। ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਇਹ ਕਾਫੀ ਲੰਬੇ ਸਮੇਂ ਦੀ ਮੰਗ ਸੀ ਤੇ ਇਥੋਂ ਦੇ ਵਸਨੀਕ ਕਾਫੀ ਪ੍ਰੇਸ਼ਾਨ ਸਨ। ਉਨ੍ਹਾਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਤੇ ਸਰਕਾਰ ਨੇ ਹਮੇਸ਼ਾ ਲੋਕ ਹਿਤ ਕਾਰਜ ਉਲੀਕੇ ਹਨ ਤੇ ਲੋਕਾਂ ਦੀ ਸਮੱਸਿਆਵਾ ਨੂੰ ਹੱਲ ਕਰਨ ਨੂੰ ਤਰਜੀਹ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਘੁਬਾਇਆ ਤੋਂ ਮੌਜੇ ਵਾਲਾ, ਘੁਬਾਇਆ ਤੋਂ ਚੱਕ ਖੀਵਾ, ਘੁਬਾਇਆ ਤੋਂ ਚੱਕ ਟਾਹਲੀ ਵਾਲਾ ਅਤੇ ਟਾਹਲੀ ਵਾਲਾ ਤੋਂ ਕੇਰਾਂ ਵਾਲੀ ਵਾਲੀ ਤੱਕ ਸੜਕ ਦੀ ਮੁਰੱਮਤ ਦਾ ਕੰਮ...
ਘਰ ਚਲਾਉਣ ਵਾਲੀਆਂ ਔਰਤਾਂ ਨੂੰ ਹੁਣ ਦੇਸ਼ ਚਲਾਉਣਾ ਚਾਹੀਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਘਰ ਚਲਾਉਣ ਵਾਲੀਆਂ ਔਰਤਾਂ ਨੂੰ ਹੁਣ ਦੇਸ਼ ਚਲਾਉਣਾ ਚਾਹੀਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Politics, Punjab
ਮੋਹਾਲੀ (ਐਸ.ਏ.ਐਸ. ਨਗਰ), 18 ਮਾਰਚ 2026: ਪੰਜਾਬ ਦੇ ਸ਼ਾਨਾਮੱਤੇ ਵਿਕਾਸ ਦੇ ਸਫ਼ਰ ਵਿੱਚ ਔਰਤਾਂ ਦੇ ਅਹਿਮ ਸਥਾਨ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪ੍ਰਸ਼ਾਸਨ, ਆਰਥਿਕਤਾ ਅਤੇ ਸਮਾਜ ਵਿੱਚ ਔਰਤਾਂ ਦੀ ਮਹੱਤਵਪੂਰਨ ਭੂਮਿਕਾ ਦੇ ਵਿਲੱਖਣ ਦ੍ਰਿਸ਼ਟੀਕੋਣ ਨੂੰ ਉਚੇਚੇ ਤੌਰ ’ਤੇ ਉਭਾਰਿਆ। ਉਨ੍ਹਾਂ ਕਿਹਾ ਕਿ ਅਸਲ ਵਿੱਚ ਔਰਤਾਂ ਦਾ ਸਸ਼ਕਤੀਕਰਨ ਸਿੱਖਿਆ, ਢੁਕਵੀਂ ਨੁਮਾਇੰਦਗੀ ਅਤੇ ਆਰਥਿਕ ਮੌਕਿਆਂ ਰਾਹੀਂ ਕੀਤਾ ਜਾ ਸਕਦਾ ਹੈ। ਜ਼ਮੀਨੀ ਪੱਧਰ ’ਤੇ ਨਿਵੇਕਲੇ ਹੁਨਰ ਰਾਹੀਂ ਕਾਮਯਾਬ ਹੋਈਆਂ ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕਰਨ ਲਈ ਅੱਜ ਮੋਹਾਲੀ ਵਿਖੇ ਕਰਵਾਏ ਸਨਮਾਨ ਸਮਾਰੋਹ ਦੌਰਾਨ ਮੁੱਖ ਮੰਤਰੀ ਨੇ 'ਆਪ' ਸਰਕਾਰ ਦੀਆਂ ਪਹਿਲਕਦਮੀਆਂ, ਨੌਕਰੀਆਂ ਵਿੱਚ ਰਾਖਵੇਂਕਰਨ ਅਤੇ ਵਿੱਤੀ ਸਹਾਇਤਾ ਦੇ ਨਾਲ ਨਾਲ ਵਿਆਪਕ ਰੋਜ਼ੀ-ਰੋਟੀ ਸਬੰਧੀ ਪ੍ਰੋਗਰਾਮਾਂ ਬਾਰੇ ਜਾਣਕਾਰੀ ਦਿੱਤੀ ਅਤੇ ਔਰਤਾਂ ਨੂੰ ਫੈਸਲਾ ਲੈਣ ਵਾਲੇ ਅਹੁਦਿਆਂ ਤੱਕ ਪਹੁੰਚਣ ਅਤੇ ਸੂਬੇ ਦੇ ਭਵਿੱਖ ਨੂੰ ਸੰਵਾਰਨ ਦੀ ਅਪੀਲ ਕੀਤੀ। ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰ...
ਵਨ ਸਟਾਪ ਸੈਂਟਰਾਂ ਰਾਹੀਂ 17,651 ਔਰਤਾਂ ਨੂੰ ਮੁਫ਼ਤ ਸਹਾਇਤਾ: ਡਾ. ਬਲਜੀਤ ਕੌਰ

ਵਨ ਸਟਾਪ ਸੈਂਟਰਾਂ ਰਾਹੀਂ 17,651 ਔਰਤਾਂ ਨੂੰ ਮੁਫ਼ਤ ਸਹਾਇਤਾ: ਡਾ. ਬਲਜੀਤ ਕੌਰ

Punjab
ਚੰਡੀਗੜ੍ਹ, 18 ਮਾਰਚ: ਔਰਤਾਂ ਦੀ ਸੁਰੱਖਿਆ ਅਤੇ ਮਾਨ-ਸਨਮਾਨ ਨੂੰ ਯਕੀਨੀ ਬਣਾਉਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਹਿੰਸਾ ਅਤੇ ਸੰਕਟ ਦਾ ਸਾਹਮਣਾ ਕਰ ਰਹੀਆਂ ਔਰਤਾਂ ਲਈ ਸਹਾਇਤਾ ਪ੍ਰਣਾਲੀ ਨੂੰ ਮਜ਼ਬੂਤ ਕਰਨ ਵਾਸਤੇ ਮਹੱਤਵਪੂਰਨ ਕਦਮ ਚੁੱਕੇ ਗਏ ਹਨ। ਇਨ੍ਹਾਂ ਯਤਨਾਂ ਦੇ ਤਹਿਤ ਵਿੱਤੀ ਸਾਲ 2022–23 ਤੋਂ 2025–26 ਤੱਕ ਰਾਜ ਭਰ ਵਿੱਚ ਸਥਾਪਿਤ ਵਨ ਸਟਾਪ ਸੈਂਟਰਾਂ ਰਾਹੀਂ ਕੁੱਲ 17,651 ਔਰਤਾਂ ਨੂੰ ਮੁਫ਼ਤ ਅਤੇ ਇਕਰੂਪ ਸਹਾਇਤਾ ਪ੍ਰਦਾਨ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਨ੍ਹਾਂ ਸੈਂਟਰਾਂ ਵਿੱਚ ਸੰਕਟਗ੍ਰਸਤ ਔਰਤਾਂ ਨੂੰ ਇੱਕ ਹੀ ਥਾਂ ਤੇ ਤੁਰੰਤ ਅਤੇ ਸੰਯੁਕਤ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ। ਇਨ੍ਹਾਂ ਸੇਵਾਵਾਂ ਵਿੱਚ ਡਾਕਟਰੀ ਸਹਾਇਤਾ, ਕਾਨੂੰਨੀ ਸਹਾਇਤਾ, ਪੁਲਿਸ ਸਹਾਇਤਾ, ਕੌਂਸਲਿੰਗ, ਅਸਥਾਈ ਰਹਿਣ ਦੀ ਸਹੂਲਤ ਅਤੇ ਭੋਜਨ ਸ਼ਾਮਲ ਹਨ। ਸਾਲ-ਵਾਰ ਅੰਕੜੇ ਸਾਂਝੇ ਕਰਦਿਆਂ ਮੰਤਰੀ ਨੇ ਦੱਸਿਆ ਕਿ ਵਿੱਤੀ ਸਾਲ 2022–23 ਦ...
ਪੰਜਾਬ ਵਿੱਚ ਸੰਭਾਵੀ ਅੱਤਵਾਦੀ ਹਮਲਾ ਟਲ਼ਿਆ ; ਦੋ ਗ੍ਰਨੇਡਾਂ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

ਪੰਜਾਬ ਵਿੱਚ ਸੰਭਾਵੀ ਅੱਤਵਾਦੀ ਹਮਲਾ ਟਲ਼ਿਆ ; ਦੋ ਗ੍ਰਨੇਡਾਂ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

Crime, Politics, Punjab
ਚੰਡੀਗੜ੍ਹ/ਬਠਿੰਡਾ, 18 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ  ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਬਠਿੰਡਾ ਨੇ ਦੋ ਮੁਲਜ਼ਮਾਂ ਨੂੰ ਦੋ ਹੈਂਡ ਗ੍ਰਨੇਡਾਂ ਸਮੇਤ ਗ੍ਰਿਫ਼ਤਾਰ ਕਰਕੇ ਸੰਭਾਵੀ ਅੱਤਵਾਦੀ ਹਮਲੇ ਨੂੰ ਟਾਲ ਦਿੱਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਬੂਟਾ ਸਿੰਘ ਉਰਫ਼ ਗੁਰਪ੍ਰੀਤ ਸਿੰਘ ਉਰਫ਼ ਗੋਪੂ ਵਾਸੀ ਗਿੱਲਵਾਲੀ (ਫਿਰੋਜ਼ਪੁਰ) ਅਤੇ ਹਰਮੰਦਰ ਸਿੰਘ ਉਰਫ਼ ਨਿੱਕਾ ਵਾਸੀ ਮੋਠਾਂਵਾਲੀ (ਮੋਗਾ ), ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਬਰਾਮਦ ਕੀਤੇ ਗਏ ਗ੍ਰਨੇਡ ਸਰਹੱਦ ਪਾਰ ਦੀ ਗੈਰ-ਕਾਨੂੰਨੀ ਸਪਲਾਈ-ਚੇਨ ਦਾ ਹਿੱਸਾ ਸਨ, ਜਿਸਦਾ ਉਦੇਸ਼ ਸਰਹੱਦੀ ਸੂਬੇ ਵਿੱਚ ਸ਼ਾਂਤੀ ਅਤੇ ਸੁਰੱਖਿਆ ਨੂੰ ਭੰਗ ਕਰਨਾ ਸੀ। ਡੀਜੀਪੀ ਨੇ ਕਿਹਾ ਕਿ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਅਤੇ ਇਸ ਮਾਡਿਊਲ ਵਿੱਚ ਸ਼ਾਮਲ ਹੋਰ ਮੈਂਬਰਾਂ ਦ...